ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਲਈ ਚਲਾਈ ਜਾਰੀ ਵਿਸ਼ੇਸ਼ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਹਾਸਲ ਕਰਦਿਆਂ ਥਾਣਾ ਛੇਹਰਟਾ ਐਸਐਚ ਓ ਬਲਵਿੰਦਰ ਸਿੰਘ ਉਹਨਾਂ ਦੀ ਟੀਮ ਏਐਸਆਈ ਪ੍ਰਗਟ ਸਿੰਘ ਕਾਂਸਟੇਬਲ ਜੋਬਨਜੀਤ ਸਿੰਘ ਕਾਂਸਟੇਬਲ ਰਜਵੰਤ ਸਿੰਘ ਏਐਸਆਈ ਬਲਜਿੰਦਰ ਸਿੰਘ ਪੁਲਿਸ ਨੇ ਇੱਕ ਨਾਬਾਲਗ ਸਮੇਤ ਦੋ ਮੁਲਜ਼ਮਾਂ ਨੂੰ 8.378 ਕਿਲੋਗ੍ਰਾਮ ਹੈਰੋਇਨ ਅਤੇ 2 ਲੱਖ ਰੁਪਏ ਦੀ ਡਰੱਗ ਮਨੀ ਸਣੇ ਗ੍ਰਿਫਤਾਰ ਕਰਕੇ ਸਰਹੱਦ ਪਾਰੋਂ ਚੱਲ ਰਹੇ ਨਸ਼ਾ ਤਸਕਰੀ ਦੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ।