Wednesday, May 15, 2024

Arms

ਅਸਲਾ ਧਾਰਕ 15 ਅਪ੍ਰੈਲ ਤੱਕ ਆਪਣਾ ਅਸਲਾ ਜਮ੍ਹਾਂ ਕਰਵਾਉਣ

ਥਾਣਾ ਸਿਟੀ ਇੰਚਾਰਜ਼  ਇੰਸਪੈਕਟਰ ਗੁਰਇਕਬਾਲ ਸਿੰਘ ਸਿਕੰਦ ਨੇ ਸਾਰੇ ਅਸਲਾ ਧਾਰਕਾਂ ਨੂੰ ਅਪੀਲ ਕਰਦਿਆਂ ਕਿਹਾ

ਪੰਜਾਬ ਪੁਲਿਸ ਵੱਲੋ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼; 9 ਪਿਸਤੌਲਾਂ ਅਤੇ ਸਵਿਫ਼ਟ ਕਾਰ ਸਮੇਤ ਚਾਰ ਵਿਅਕਤੀ ਗ੍ਰਿਫ਼ਤਾਰ

ਪੰਜਾਬ ਪੁਲਿਸ ਨੇ ਅੱਜ ਇੱਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਗੈਰ-ਕਾਨੂੰਨੀ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਜੀ ਰੈਕੇਟ ਦਾ ਪਰਦਾਫਾਸ਼ ਕਰਕੇ ਚਾਰ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ‘ਚੋਂ .32 ਬੋਰ ਦੇ 9 ਦੇਸੀ ਪਿਸਤੌਲ ਅਤੇ ਅੱਠ ਜਿੰਦਾ ਕਾਰਤੂਸ ਬਰਾਮਦ ਕੀਤੇ ਹਨ।

ਵਧੀਕ ਜ਼ਿਲ੍ਹਾ ਮੈਜਿਸਟਰੇਟ ਵੱਲੋਂ ਅਸਲਾ ਧਾਰਕਾਂ ਨੂੰ ਆਪਣਾ ਅਸਲਾ ਜਮ੍ਹਾਂ ਕਰਵਾਉਣ ਦੇ ਆਦੇਸ਼

ਪਟਿਆਲਾ ਜ਼ਿਲ੍ਹੇ ਦੇ ਅਸਲਾ ਧਾਰਕ 22 ਮਾਰਚ ਸ਼ਾਮ 5 ਵਜੇ ਤੱਕ ਆਪਣਾ ਅਸਲਾ ਲਾਜ਼ਮੀ ਜਮ੍ਹਾ ਕਰਵਾਉਣ

ਅਸਲਾ ਲਾਇਸੰਸ ਧਾਰਕਾਂ ਵੱਲੋਂ ਹਥਿਆਰ ਜਮ੍ਹਾ ਕਰਵਾਉਣ ਦੀ ਸਕਰੀਨਿੰਗ ਲਈ ਕਮੇਟੀ ਗਠਿਤ

ਜਿਸ ਵਿੱਚ  ਡਿਪਟੀ ਕਮਿਸ਼ਨਰ-ਕਮ ਜ਼ਿਲ੍ਹਾ ਮੈਜਿਸਟ੍ਰੇਟ, ਫਤਹਿਗੜ੍ਹ ਸਾਹਿਬ ਅਤੇ ਐਸ.ਪੀ., ਹੈੱਡਕੁਆਰਟਰ, ਫਤਹਿਗੜ੍ਹ ਸਾਹਿਬ ਕਮੇਟੀ ਦੇ ਮੈਂਬਰ ਹੋਣਗੇ। 

ਪੰਜਾਬ ਪੁਲਿਸ ਵੱਲੋਂ ਨਸ਼ੇ ਅਤੇ ਹਥਿਆਰਾਂ ਦੀ ਤਸਕਰੀ ਦੇ ਅੰਤਰਰਾਸ਼ਟਰੀ ਰੈਕੇਟ ਦਾ ਪਰਦਾਫਾਸ਼

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ ਰੈਕੇਟ ਨੂੰ ਅਮਰੀਕਾ ਅਧਾਰਤ ਮਨਪ੍ਰੀਤ ਉਰਫ ਮੰਨੂ ਮਹਾਵਾ ਵੱਲੋਂ ਚਲਾਇਆ ਜਾ ਰਿਹਾ ਸੀ: ਡੀਜੀਪੀ ਗੌਰਵ ਯਾਦਵ ਨਸ਼ੇ ਅਤੇ ਹਥਿਆਰਾਂ ਦੇ ਸਪਲਾਇਰਾਂ, ਡੀਲਰਾਂ ਅਤੇ ਉਨ੍ਹਾਂ ਦੇ ਖਰੀਦਦਾਰਾਂ ਦੇ ਪੂਰੇ ਨੈਟਵਰਕ ਦਾ ਪਰਦਾਫਾਸ਼ ਕਰਨ ਲਈ ਜਾਂਚ ਜਾਰੀ: ਸੀ.ਪੀ. ਗੁਰਪ੍ਰੀਤ ਭੁੱਲਰ

ਵਿਆਹ ਸ਼ਾਦੀਆਂ ਸਮੇਂ ਮੈਰਿਜ ਪੈਲੇਸਾਂ ਵਿੱਚ ਲਾਇਸੰਸੀ ਅਸਲਾ ਲੈ ਕੇ ਜਾਣ 'ਤੇ ਪਾਬੰਦੀ ਦੇ ਹੁਕਮ ਜਾਰੀ

ਵਧੀਕ ਜ਼ਿਲ੍ਹਾ ਮੈਜਿਸਟਰੇਟ ਅਨੁਪ੍ਰਿਤਾ ਜੌਹਲ ਨੇ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰ: 2) ਦੀ ਧਾਰਾ ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਪਟਿਆਲਾ ਦੀਆਂ ਸੀਮਾਵਾਂ ਅੰਦਰ ਪੈਂਦੇ ਸਾਰੇ ਮੈਰਿਜ ਪੈਲੇਸਾਂ, ਹੋਟਲਾਂ, ਕਮਿਊਨਿਟੀ ਹਾਲ ਅਤੇ ਅਜਿਹੇ ਸਥਾਨ ਜਿੱਥੇ ਵਿਆਹ ਸ਼ਾਦੀਆਂ ਦੇ ਪ੍ਰੋਗਰਾਮ/ਪਾਰਟੀਆਂ ਦਾ ਆਯੋਜਨ ਕੀਤਾ ਜਾਂਦਾ ਹੈ,

ਜੰਗਲਾਤ ਵਿਭਾਗ ਪੰਜਾਬ ਵਿੱਚ ਰੇਸ਼ਮ ਉਤਪਾਦਨ ਦਾ ਪ੍ਰਾਜੈਕਟ ਲਾਗੂ ਕਰੇਗਾ: ਧਰਮਸੋਤ

ਰੇਸ਼ਮੀ ਕੱਪੜੇ ਦੀ ਲਗਾਤਾਰ ਵੱਧ ਰਹੀ ਮੰਗ ਨੂੰ ਪੂਰਾ ਕਰਨ ਲਈ ਪੰਜਾਬ ਦੇ ਜੰਗਲਾਤ ਵਿਭਾਗ ਨੇ ਸਿਲਕ ਸਮਗਰ ਅਧੀਨ ਕੰਢੀ ਖੇਤਰਾਂ ਵਿਚ ਖਾਲੀ ਪਈ ਜੰਗਲੀ ਜ਼ਮੀਨ ਦੀ ਵਰਤੋਂ ਕਰਕੇ ਪੰਜਾਬ ਦੇ ਪਠਾਨਕੋਟ ਜ਼ਿਲੇ ਦੇ ਧਾਰ ਬਲਾਕ ਵਿਚ ਰੇਸ਼ਮ ਦਾ ਉਤਪਾਦਨ ਕਰਨ ਵਾਲੇ ਕਿਸਾਨਾਂ ਦੀ ਜੀਵਿਕਾ ਵਿੱਚ ਸੁਧਾਰ ਲਈ ਇਕ ਪ੍ਰਾਜੈਕਟ ਤਿਆਰ ਕੀਤਾ ਹੈ।
ਇਸ ਗੱਲ ਦਾ ਪ੍ਰਗਟਾਵਾ ਕਰਦਿਆਂ ਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ 3.6 ਕਰੋੜ ਦਾ ਪ੍ਰਾਜੈਕਟ ਇਸ ਖੇਤਰ ਦੇ ਕਿਸਾਨਾਂ ਲਈ ਇਕ ਵਰਦਾਨ ਹੈ ਅਤੇ ਇਸ ਨਾਲ ਸੂਬੇ ਵਿੱਚ ਰੇਸ਼ਮ ਉਤਪਾਦਨ ਦੇ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ।

ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁਖ ਉਰਫ ਨੀਲਾ, ਗ੍ਰਿਫਤਾਰ : ਜ਼ਿਲ੍ਹਾ ਪੁਲਿਸ ਮੁਖੀ

ਸ੍ਰੀ ਸਤਿੰਦਰ ਸਿੰਘ ਸੀਨੀਅਰ ਪੁਲਿਸ ਕਪਤਾਨ ਜਿਲ੍ਹਾ ਐਸ.ਏ.ਐਸ ਨਗਰ ਜੀ ਨੇ ਪ੍ਰੈਸ ਨੋਟ ਜਾਰੀ ਕਰਦੇ ਹੋਏ ਦੱਸਿਆ ਕਿ ਮੋਹਾਲੀ ਪੁਲਿਸ ਵੱਲੋ ਕਾਨੂੰਨ ਵਿਵਸਥਾ ਨੂੰ ਬਰਕਰਾਰ ਰੱਖਣ ਅਤੇ ਪੰਜਾਬ ਰਾਜ ਵਿੱਚ ਮਾੜੇ ਅਂਨਸਰਾ ਖਿਲਾਫ ਚਲਾਈ ਵਿੱਢੀ ਮੁਹਿੰਮ ਤਹਿਤ ਜਾਰੀ ਦਿਸ਼ਾ ਨਿਰਦੇਸ਼ਾ ਅਨੁਸਾਰ ਸ੍ਰੀ ਹਰਮਨਦੀਪ ਸਿੰਘ ਹਾਂਸ, ਐਸ.ਪੀ (ਡੀ), ਸ਼੍ਰੀ ਮੁਖਤਿਆਰ ਰਾਏ, ਐਸ.ਪੀ (ਆਪਰੇਸ਼ਨ), ਸ੍ਰੀ ਗੁਰਚਰਨ ਸਿੰਘ, ਡੀ.ਐਸ.ਪੀ (ਡੀ) ਐਸ.ਏ.ਐਸ ਨਗਰ ਦੀ ਅਗਵਾਈ ਹੇਠ ਅਤੇ ਇਸੰਪੈਕਟਰ ਸੁਖਬੀਰ ਸਿੰਘ ਸੀ.ਆਈ.ਏ ਸਟਾਫ ਮੁਹਾਲੀ ਦੀ ਟੀਮ ਵੱਲੋਂ ਹਥਿਆਰ ਸਪਲਾਈ ਕਰਨ ਵਾਲੇ ਨੌਜਵਾਨ ਮੁਹੰਮਦ ਸਾਹਰੁੱਖ ਉਰਫ ਨੀਲਾ ਨੂੰ ਗ੍ਰਿਫਤਾਰ ਕੀਤਾ।

ਸੁਖਬੀਰ ਸਿੰਘ ਬਾਦਲ ਆਪਣੇ ਜ਼ਮੀਰ ਦੀ ਆਵਾਜ਼ ਸੁਣਨ : ਸਿੱਧੂ, ਧਰਮਸੋਤ

ਪੰਜਾਬ ਦੇ ਕੈਬਨਿਟ ਮੰਤਰੀਆਂ ਸ. ਬਲਬੀਰ ਸਿੰਘ ਸਿੱਧੂ ਅਤੇ ਸਾਧੂ ਸਿੰਘ ਧਰਮਸੋਤ ਨੇ ਅੱਜ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਆਪਣੀ ਜ਼ਮੀਰ ਦੀ ਆਵਾਜ਼ ਸੁਣਨ ਦੀ ਸਲਾਹ ਦਿੱਤੀ ਅਤੇ ਕਿਹਾ ਕਿ ਬਰਗਾੜੀ ਕਾਂਡ ਵਿੱਚ ਮਾਰੇ ਗਏ ਨਿਰਦੋਸ਼ ਲੋਕਾਂ ਦੇ ਲਹੂ ਨਾਲ ਨਾ ਸਿਰਫ ਉਸਦੇ ਹੱਥ ਬਲਕਿ ਰੂਹ ਵੀ ਭਿੱਜੀ ਹੋਈ ਹੈ।

ਭਾਦਸੋਂ 'ਚ ਸਾਧੂ ਸਿੰਘ ਧਰਮਸੋਤ Sadhu Singh Dharmsot ਨੇ ਕਰਵਾਈ ਕਣਕ ਦੀ ਖਰੀਦ ਦੀ ਸ਼ੁਰੂਆਤ

ਭਾਦਸੋਂ : ਪੰਜਾਬ ਦੇ ਜੰਗਲਾਤ ਤੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮਾਮਲਿਆਂ ਬਾਰੇ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਅੱਜ ਭਾਦਸੋਂ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ। ਉਨ੍ਹਾਂ ਨੇ ਭੰਗੂ ਰਾਈਸ ਮਿਲ ਸਕਰਾਲੀ ਦੇ ਸਬ-ਯਾਰਡ ਵਿਖੇ ਪਿੰਡ ਘੁੰਡਰ ਦੇ ਕਿਸਾਨ ਬਲਦੀਪ ਸਿੰਘ ਪੁੱਤਰ ਦੀ ਕਣਕ ਦੀ ਮਾਰਕਫੈਡ ਵੱਲੋਂ ਖਰੀਦ ਕਰਨ ਲਈ ਬੋਲੀ ਵੀ ਕਰਵਾਈ।