ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਤਹਿਤ ਵੱਡੀ ਸਫ਼ਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਕੇਂਦਰੀ ਏਜੰਸੀ ਨਾਲ ਸਾਂਝੇ ਆਪ੍ਰੇਸ਼ਨ ਦੌਰਾਨ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰਾਂ, ਨਸ਼ਿਆਂ ਅਤੇ ਹਵਾਲਾ ਨੈੱਟਵਰਕ ਦਾ ਪਰਦਾਫਾਸ਼ ਕਰਕੇ ਇੱਕ ਅਫ਼ਗਾਨ ਨਾਗਰਿਕ ਅਤੇ ਨਾਬਾਲਗ ਸਮੇਤ ਸੱਤ ਮੁਲਜ਼ਮਾਂ ਨੂੰ 10 ਆਧੁਨਿਕ ਪਿਸਤੌਲਾਂ, 5.048 ਕਿੱਲੋ ਹੈਰੋਇਨ ਅਤੇ 30.38 ਲੱਖ ਰੁਪਏ ਦੀ ਹਵਾਲਾ ਰਕਮ ਸਣੇ ਗ੍ਰਿਫ਼ਤਾਰ ਕੀਤਾ ਹੈ।