Wednesday, May 15, 2024

Army

ਪੰਜਾਬ ਪੁਲਿਸ ਵੱਲੋਂ ਕੀਰਤਪੁਰ ਸਾਹਿਬ ਵਿਖੇ ਫੌਜ ਦੇ ਜਵਾਨਾਂ 'ਤੇ ਹਮਲਾ ਕਰਨ ਵਾਲੇ ਚਾਰ ਮੁਲਜ਼ਮ ਗ੍ਰਿਫਤਾਰ

ਪੰਜ ਹੋਰ ਮੁਲਜ਼ਮਾਂ ਦੀ ਪਛਾਣ, ਮੁਲਜ਼ਮਾਂ ਨੂੰ ਫੜਨ ਲਈ ਪੁਲਿਸ ਟੀਮਾਂ ਵੱਲੋਂ ਛਾਪੇਮਾਰੀ ਜਾਰੀ

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 26 ਮਾਰਚ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 26 ਮਾਰਚ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ

ਪੰਜਾਬੀ ਨੌਜਵਾਨਾਂ ਨੂੰ ਰੂਸੀ ਫੌਜ ਵਿੱਚ ਭਰਤੀ ਕੀਤੇ ਜਾਣ ਦਾ ਮਾਮਲਾ ਉਠਾਇਆ : ਕੁਲਦੀਪ ਸਿੰਘ ਧਾਲੀਵਾਲ

ਵਿਦੇਸ਼ ਮੰਤਰਾਲੇ ਅਤੇ ਰੂਸੀ ਰਾਜਦੂਤ ਨੂੰ ਲਿਖਿਆ ਪੱਤਰ

ਭਾਰਤੀ ਸੈਨਾ 'ਚ ਭਰਤੀ ਹੋਣ ਲਈ ਉਮੀਦਵਾਰ 16 ਫਰਵਰੀ ਤੋਂ ਲੈ ਕੇ 15 ਮਾਰਚ ਤੱਕ ਆਨ-ਲਾਈਨ ਅਪਲਾਈ ਕਰਨ

ਭਾਰਤੀ ਸੈਨਾ ਵਲੋਂ ਅਗਨੀਵੀਰ ਅਤੇ ਹੋਰ ਰੋਜ਼ਗਾਰ ਸਕੀਮਾਂ ਜਿਵੇਂ ਕਿ ਮਹਿਲਾ ਅਗਨੀਵੀਰ ਪੁਲਿਸ, ਜੇ.ਸੀ.ਓ. ਕੇਟਰਿੰਗ ਜਾਂ ਸੋਲਜ਼ਰ, ਨਰਸਿੰਗ ਅਸਿਸਟੈਂਟ ਜਾਂ ਹੋਰ ਦੇ ਤਹਿਤ ਭਾਰਤੀ ਸੈਨਾ ਦੀ ਭਰਤੀ ਕੀਤੀ ਜਾਵੇਗੀ।

Republic Day ਅਟਾਰੀ ਬਾਰਡਰ ‘ਤੇ ਲਹਿਰਾਇਆ ਤਿਰੰਗਾ, ਜਵਾਨਾਂ ਨੇ ਦਿੱਤੀ ਇਕ-ਦੂਜੇ ਨੂੰ ਵਧਾਈ

ਅੰਮ੍ਰਿਤਸਰ-ਭਾਰਤ ਅੱਜ ਆਪਣਾ 75ਵਾਂ ਗਣਤੰਤਰ ਦਿਵਸ ਮਨਾ ਰਿਹਾ ਹੈ। ਸਵੇਰੇ ਸੀਮਾ ਸੁਰੱਖਿਆ ਬਲ (ਬੀਐਸਐਫ) ਦੇ ਜਵਾਨਾਂ ਨੇ ਅਟਾਰੀ ਸਰਹੱਦ ‘ਤੇ ਗੈਲਰੀ ਵਿਚ ਪਹੁੰਚ ਕੇ ਤਿੰਰਗਾ ਲਹਿਰਾਉਣ ਦੀ ਰਸਮ ਅਦਾ ਕੀਤੀ 

ਮੁੱਖ ਮੰਤਰੀ ਨੇ ਸ਼ਹੀਦ ਅਗਨੀਵੀਰ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹੀਦ ਅਗਨੀਵੀਰ ਜਵਾਨ ਅਜੇ ਕੁਮਾਰ ਦੇ ਪਰਿਵਾਰ ਨੂੰ ਵਿੱਤੀ ਸਹਾਇਤਾ ਵਜੋਂ ਇਕ ਕਰੋੜ ਰੁਪਏ ਦਾ ਚੈੱਕ ਸੌਂਪਿਆ ਜੋ ਡਿਊਟੀ ਦੌਰਾਨ ਸ਼ਹਾਦਤ ਦਾ ਜਾਮ ਪੀ ਗਿਆ ਸੀ।

ਮੁੱਖ ਮੰਤਰੀ ਵੱਲੋਂ ਫੌਜੀ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਅਫਸੋਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਰਤੀ ਫੌਜ ਦੇ ਜਵਾਨ ਤਰਲੋਚਨ ਸਿੰਘ ਦੀ ਸ਼ਹਾਦਤ 'ਤੇ ਡੂੰਘੇ ਦੁੱਖ ਅਤੇ ਅਫਸੋਸ ਦਾ ਪ੍ਰਗਟਾਵਾ ਕੀਤਾ, ਜਿਨ੍ਹਾਂ ਨੇ ਆਪਣੀ ਡਿਊਟੀ ਨਿਭਾਉਂਦੇ ਹੋਏ ਸ਼ਹੀਦੀ ਪ੍ਰਾਪਤ ਕੀਤੀ। 

ਫ਼ੌਜ, ਨੀਮ ਫ਼ੌਜੀ ਬਲਾਂ ਅਤੇ ਪੁਲਿਸ ਵਿੱਚ ਭਰਤੀ ਹੋਣ ਲਈ ਸਿਖਲਾਈ ਕੋਰਸ 15 ਜਨਵਰੀ ਤੋਂ

ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ ਬਲਜਿੰਦਰ ਵਿਰਕ (ਸੇਵਾਮੁਕਤ) ਨੇ ਦੱਸਿਆ ਕਿ ਵਿਭਾਗ ਦੇ ਪ੍ਰੀ-ਰਿਕਰੂਟਮੈਂਟ ਸੈਂਟਰ ਵਿਖੇ ਫ਼ੌਜ ਅਤੇ ਨੀਮ ਫ਼ੌਜੀ ਬਲਾਂ ਵਿਚ ਭਰਤੀ ਹੋਣ ਲਈ ਕੇਵਲ ਪੰਜਾਬ ਦੇ ਬੱਚਿਆ ਲਈ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ ਮਿਤੀ 15/01/2024 ਤੋਂ ਸ਼ੁਰੂ ਕੀਤਾ ਜਾ ਰਿਹਾ ਹੈ, 

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਚਾਰ ਕੈਡਿਟ ਬਣੇ ਫੌਜ ਦੇ ਕਮਿਸ਼ਨਡ ਅਫ਼ਸਰ

ਅਮਨ ਅਰੋੜਾ ਵੱਲੋਂ ਕੈਡਿਟਾਂ ਨੂੰ ਵਧਾਈ ਅਤੇ ਭਵਿੱਖ ਲਈ ਦਿੱਤੀਆਂ ਸ਼ੁੱਭਕਾਮਨਾਵਾਂ
 

ਚੇਤਨ ਸਿੰਘ ਜੌੜਾਮਾਜਰਾ ਨੇ ਫੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫੌਜੀਆਂ ਦੀ ਭਲਾਈ ਲਈ ਹਰ ਸੰਭਵ ਯਤਨ ਕਰਨ ਦੀ ਵਚਨਬੱਧਤਾ ਦੁਹਰਾਈ

ਸੂਬੇ ਦੇ ਸਾਰੇ ਜ਼ਿਲ੍ਹਿਆਂ ਨੂੰ ਕਵਰ ਕਰਨ ਲਈ ਮਹੀਨਾ ਭਰ ਚੱਲਣ ਵਾਲੀ ਸਾਈਕਲ ਰੈਲੀ ਨੂੰ ਹਰੀ ਝੰਡੀ ਵਿਖਾਈ
 

ਨੈਸ਼ਨਲ ਹਾਈਵੇ 'ਤੇ ਦਰਦਨਾਕ ਸੜਕ ਦੁਰਘਟਨਾ ਵਿੱਚ ਆਰਮੀ ਮਹਿਲਾ ਅਧਿਕਾਰੀ ਦੀ ਹੋਈ ਮੌਤ

ਪੰਜਾਬ ਦੇ ਜ਼ਿਲ੍ਹੇ ਹੜ੍ਹ ਦੀ ਲਪੇਟ ‘ਚ, ਸਰਹੱਦ ‘ਤੇ ਡੁੱਬੀ ਫੌਜ ਦੀ ਚੌਕੀ, ਜਵਾਨਾਂ ਨੂੰ ਕੱਢਿਆ ਗਿਆ ਸੁਰੱਖਿਅਤ

ਫਿਰੋਜ਼ਪੁਰ ਵਿਚ 50 ਪਿੰਡ ਹੜ੍ਹ ਤੋਂ ਪ੍ਰਭਾਵਿਤ ਹਨ। ਲੋਕ ਘਰ ਛੱਡ ਕੇ ਸੁਰੱਖਿਅਤ ਥਾਵਾਂ ਤੇ ਪਹੁੰਚ ਗਏ ਹਨ। ਪਿੰਡ ਵਾਲਿਆਂ ਦੀ ਮਦਦ ਨਾਲ ਫੌਜ ਤੇ NDRF ਬੁਲਾਈ ਗਈ ਹੈ। ਪਿੰਡ ਵਾਲਿਆਂ ਨੂੰ ਰਾਹਤ ਕੈਂਪਾਂ ਵਿਚ ਪਹੁੰਚਣ ਦੀ ਅਪੀਲ ਕੀਤੀ ਜਾ ਰਹੀ ਹੈ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਆਰਮੀ ਭਰਤੀ ਰੈਲੀ ਦੀਆਂ ਤਿਆਰੀਆਂ ਦਾ ਜਾਇਜ਼ਾ

ਫ਼ਤਿਹਗੜ੍ਹ ਸਾਹਿਬ ਪੁਲਿਸ ਨੇ ਸਕੂਲੀ ਬੱਚਿਆਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਕੀਤਾ ਜਾਗਰੂਕ

ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਵਿਰੁੱਧ ਸ਼ੁਰੂ ਕੀਤੀ ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਚੱਲਦਿਆਂ ਫ਼ਤਹਿਗੜ੍ਹ ਸਾਹਿਬ ਪੁਲਿਸ ਨੇ ਅੱਜ ਸਕੂਲੀ ਬੱਚਿਆਂ ਨੂੰ ਨਸ਼ਿਆਂ ਅਤੇ ਇਸ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਲਈ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ। ਘੇਰਾਬੰਦੀ ਅਤੇ ਤਲਾਸ਼ੀ ਮੁਹਿੰਮ ਦੇ ਪੰਜਵੇਂ ਦਿਨ, ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਦਿਸ਼ਾ ਨਿਰਦੇਸ਼ਾਂ ’ਤੇ ਰੋਪੜ ਰੇਂਜ ਦੇ ਦੋ ਜ਼ਿਲਿ੍ਹਆਂ ਐਸਏਐਸ ਨਗਰ ਅਤੇ ਫ਼ਤਿਹਗੜ੍ਹ ਸਾਹਿਬ ਵਿੱਚ ਇਹ ਮੁਹਿੰਮ ਚਲਾਈ ਗਈ।

ਸੋਪੋਰ ’ਚ ਸੁਰੱਖਿਆ ਬਲਾਂ ਵਲੋਂ 2 ਅਤਿਵਾਦੀ ਹਲਾਕ, ਇਕ ਲਸ਼ਕਰ ਦਾ ਸਿਖਰਲਾ ਕਮਾਂਡਰ

ਮਿਸ਼ਨ ਮੁਕੰਮਲ : 31 ਅਗਸਤ ਤਕ ਅਫ਼ਗ਼ਾਨਿਸਤਾਨ ਵਿਚੋਂ ਨਿਕਲ ਜਾਣਗੀਆਂ ਅਮਰੀਕੀ ਫ਼ੌਜਾਂ : ਬਾਇਡਨ

 ਅਮਰੀਕਾ ਦੇ ਰਾਸ਼ਟਰਪਤੀ ਜੋ ਬਾਇਡਨ ਨੇ ਐਲਾਨ ਕੀਤਾ ਹੈ ਕਿ ਅਫ਼ਗ਼ਾਨਿਸਤਾਨ ਵਿਚ ਕਰੀਬ 20 ਸਾਲ ਤੋਂ ਜਾਰੀ ਅਮਰੀਕਾ ਦੀ ਫ਼ੌਜੀ ਮੁਹਿੰਮ 31 ਅਗਸਤ ਨੂੰ ਖ਼ਤਮ ਹੋ ਜਾਵੇਗੀ। ਉਨ੍ਹਾਂ ਕਿਹਾ ਕਿ ਜੰਗਗ੍ਰਸਤ ਦੇਸ਼ ਵਿਚ ਅਮਰੀਕਾ ‘ਰਾਸ਼ਟਰ ਨਿਰਮਾਣ’ ਲਈ ਨਹੀਂ ਗਿਆ ਸੀ। ਅਮਰੀਕਾ ਦੇ ਸਭ ਤੋਂ ਲੰਮੇ ਸਮੇਂ ਤਕ ਚਲੇ ਯੁੱਧ ਤੋਂ ਅਮਰੀਕੀ ਫ਼ੌਜੀਆਂ ਨੂੰ ਵਾਪਸ ਬੁਲਾਉਣ ਦੇ ਅਪਣੇ ਫ਼ੈਸਲੇ ਦਾ ਬਚਾਅ ਕਰਦਿਆਂ ਬਾਇਡਨ ਨੇ ਕਿਹਾ ਕਿ ਅਮਰੀਕਾ ਦੇ ਚਾਹੇ ਕਿੰਨੇ ਵੀ ਫ਼ੌਜੀ ਅਫ਼ਗ਼ਾਨਿਸਤਾਨ ਵਿਚ ਲਗਾਤਾਰ ਮੌਜੂਦ ਰਹਿਣ ਪਰ ਉਥੋਂ ਦੀਆਂ ਸਮੱਸਿਆਵਾਂ ਦਾ ਹੱਲ ਨਹੀਂ ਕਢਿਆ ਜਾ ਸਕੇਗਾ।

ਬਾਇਡਨ ਦਾ ਵਾਅਦਾ ਪੂਰਾ : 20 ਸਾਲਾਂ ਮਗਰੋਂ ਅਫ਼ਗ਼ਾਨਿਸਤਾਨ ਤੋਂ ਹਟੀ ਅਮਰੀਕੀ ਫ਼ੌਜ

ਆਈ.ਐਸ.ਆਈ. ਲਈ ਜਾਸੂਸੀ ਕਰਨ ਦੇ ਦੋਸ਼ ਹੇਠ ਫ਼ੌਜ ਦੇ ਦੋ ਜਵਾਨ ਕਾਬੂ

ਸਾਡੀ ਫ਼ੌਜ ਕੋਲ ਹਰ ਚੁਨੌਤੀ ਦਾ ਮੂੰਹਤੋੜ ਜਵਾਬ ਦੇਣ ਦੀ ਸਮਰੱਥਾ : ਰਾਜਨਾਥ ਸਿੰਘ

ਰਖਿਆ ਮੰਤਰੀ ਰਾਜਨਾਥ ਸਿੰਘ ਨੇ ਪੂਰਬੀ ਲਦਾਖ਼ ਤੋਂ ਚੀਨ ਨੂੰ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਭਾਰਤ ‘ਗਲਵਾਨ ਵੀਰਾਂ’ ਦੀ ਕੁਰਬਾਨੀ ਨੂੰ ਕਦੇ ਨਹੀਂ ਭੁੱਲੇਗਾ ਅਤੇ ਦੇਸ਼ ਦੇ ਹਥਿਆਰਬੰਦ ਬਲ ਹਰ ਚੁਨੌਤੀ ਦਾ ਮੂੰਹਤੋੜ ਜਵਾਬ ਦੇਣ ਵਿਚ ਸਮਰੱਥ ਹਨ। ਲਦਾਖ਼ ਦੌਰੇ ਦੇ ਦੂਜੇ ਦਿਨ ਰਾਜਨਾਥ ਸਿੰਘ ਨੇ ਕਿਹਾ ਕਿ ਗੁਆਂਢੀ ਦੇਸ਼ਾਂ ਨਾਲ ਗੱਲਬਾਤ ਜ਼ਰੀਏ ਮੁੱਦਿਆਂ ਦਾ ਹੱਲ ਲੱਭਣ ਦੀ ਕੋਸ਼ਿਸ਼ ਕੀਤੀ ਜਾਣੀ ਚਾਹੀਦੀ ਹੈ ਪਰ ਨਾਲ ਹੀ ਚੌਕਸ ਕੀਤਾ ਕਿ ਜੇ ਕੋਈ ਸਾਨੂੰ ਧਮਕਾਉਣ ਦੀ ਕੋਸ਼ਿਸ਼ ਕਰੇਗਾ ਤਾਂ ਭਾਰਤ ਇਸ ਨੂੰ ਬਰਦਾਸ਼ਤ ਨਹੀਂ ਕਰੇਗਾ। ਉਨ੍ਹਾਂ ਕਿਹਾ, ‘ਦੇਸ਼ ਲਈ ਗਲਵਾਨ ਘਾਟੀ ਵਿਚ ਅਪਣੀਆਂ ਜਾਨਾਂ ਵਾਰਨ ਵਾਲੇ ਫ਼ੌਜੀਆਂ ਦੇ ਬਲੀਦਾਨ ਨੂੰ ਭਾਰਤ ਕਦੇ ਨਹੀਂ ਭੁੱਲੇਗਾ।’ 

ਗਲਵਾਨ ਝੜਪ ਦਾ ਇਕ ਸਾਲ ਪੂਰਾ, ਭਾਰਤੀ ਜਵਾਨਾਂ ਦੀ ਸ਼ਹਾਦਤ ਨੂੰ ਕੀਤਾ ਯਾਦ

ਮੁੱਖ ਮੰਤਰੀ ਵੱਲੋਂ ਸ਼ਹੀਦ ਹਵਲਦਾਰ ਅੰਮਿ੍ਤਪਾਲ ਸਿੰਘ ਦੇ ਵਾਰਸਾਂ ਨੂੰ 50 ਲੱਖ ਰੁਪਏ ਐਕਸ ਗ੍ਰੇਸ਼ੀਆ ਤੇ ਇਕ ਸਰਕਾਰੀ ਨੌਕਰੀ ਦੇਣ ਦਾ ਐਲਾਨ

25 ਅਪ੍ਰੈਲ ਨੂੰ ਫ਼ੌਜ ਦੀ ਭਰਤੀ ਲਈ ਹੋਣ ਵਾਲੀ ਲਿਖਤੀ ਪ੍ਰੀਖਿਆ ਕੋਵਿਡ ਕਰਕੇ ਅਗਲੇ ਹੁਕਮਾਂ ਤੱਕ ਮੁਲਤਵੀ

ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਉਮੀਦਵਾਰਾਂ ਦੇ ਸਰੀਰਕ ਟੈਸਟਾਂ 'ਚ ਪਾਸ ਹੋਏ ਉਮੀਦਵਾਰਾਂ ਦਾ 25 ਅਪ੍ਰੈਲ 2021 ਨੂੰ ਲਿਆ ਜਾਣ ਵਾਲਾ ਲਿਖਤੀ ਟੈਸਟ ਕੋਵਿਡ-19 ਦੇ ਵਧਦੇ ਮਾਮਲਿਆਂ ਦੇ ਸਨਮੁੱਖ ਅਗਲੇ ਹੁਕਮਾਂ ਤੱਕ ਮੁਲਤਵੀ ਕਰ ਦਿੱਤਾ ਗਿਆ ਹੈ। ਇਸ ਇਮਤਿਹਾਨ ਲਈ ਪੰਜ ਜ਼ਿਲ੍ਹਿਆਂ ਪਟਿਆਲਾ, ਸੰਗਰੂਰ, ਮਾਨਸਾ, ਬਰਨਾਲਾ ਅਤੇ ਫ਼ਤਿਹਗੜ੍ਹ ਸਾਹਿਬ ਦੇ ਉਮੀਦਵਾਰਾਂ ਨੇ ਹਿੱਸਾ ਲੈਣਾ ਸੀ।

ਫ਼ੌਜ ਦੀ ਭਰਤੀ (Army recruitment) ਲਈ ਲਿਖਤੀ ਪ੍ਰੀਖਿਆ 25 ਅਪ੍ਰੈਲ ਨੂੰ

ਭਾਰਤੀ ਫ਼ੌਜ 'ਚ ਵੱਖ-ਵੱਖ ਵਰਗਾਂ ਵਿਚ ਭਰਤੀ ਲਈ ਫਿਜ਼ੀਕਲ ਟੈਸਟ ਤੋਂ ਬਾਅਦ ਹੁਣ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ ਲਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆ ਆਰਮੀ ਭਰਤੀ ਡਾਇਰੈਕਟਰ ਕਰਨਲ ਆਰ.ਆਰ. ਚੰਦੇਲ ਨੇ ਦੱਸਿਆ ਕਿ ਇਸ ਭਰਤੀ ਰੈਲੀ 'ਚ ਫਿਜ਼ੀਕਲ ਟੈਸਟ ਪਾਸ ਉਮੀਦਵਾਰਾਂ ਦਾ ਲਿਖਤੀ ਟੈਸਟ 25 ਅਪ੍ਰੈਲ ਨੂੰ 1 ਆਰਮੀ ਡਵੀਜ਼ਨ ਸਿਗਨਲ ਰੈਜੀਮੈਂਟ ਗਰਾਊਂਡ, ਸਾਹਮਣੇ ਪਟਿਆਲਾ ਫਲਾਇੰਗ ਕਲੱਬ ਪਟਿਆਲਾ-ਸੰਗਰੂਰ ਰੋਡ 'ਤੇ  ਲਿਆ ਜਾ ਰਿਹਾ ਹੈ।