ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਸੰਜੀਵ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਜਿਸਨੂੰ 9 ਮਈ 2026 ਨੂੰ ਇਨਫ਼ੋਰਸਮੈਂਟ ਡਾਇਰੈਕਟੋਰੇਟ (ਈਡੀ) ਦੁਆਰਾ ਲਗਪਗ 102.50 ਕਰੋੜ ਦੇ ਮੋਬਾਈਲ ਫ਼ੋਨ ਨਿਰਯਾਤ ਵਿੱਚ ਕਥਿਤ ਬੇਨਿਯਮੀਆਂ ਨਾਲ ਜੁੜੇ ਇਕ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।
ਮੋਹਨਜੀਤ ਤੇ ਪੁਲਸੀਆ ਤਸ਼ੱਸਦ ਦਾ ਮੰਗਿਆ ਜਵਾਬ
ਅਮਨ ਅਰੋੜਾ ਨੇ ਪੰਜਾਬ-ਯੂ.ਏ.ਈ. ਆਰਥਿਕ ਰਿਸ਼ਤਿਆਂ ਨੂੰ ਮਜ਼ਬੂਤ ਕਰਨ ਲਈ 'ਸ਼ਾਰਜਾਹ ਚੈਂਬਰ ਆਫ਼ ਕਾਮਰਸ' ਅਤੇ ਆਈ.ਬੀ.ਪੀ.ਸੀ. ਨਾਲ ਕੀਤੀ ਰਣਨੀਤਕ ਗੱਲਬਾਤ
ਮਾਨ ਸਰਕਾਰ ਫੂਡ ਪ੍ਰੋਸੈਸਿੰਗ, ਨਿਰਮਾਣ, ਲੌਜਿਸਟਿਕਸ, ਆਈ.ਟੀ./ਆਈ.ਟੀ.ਈ.ਐਸ., ਜੀ.ਸੀ.ਸੀਜ਼, ਡਾਟਾ ਸੈਂਟਰ, ਗਰੀਨ ਊਰਜਾ ਅਤੇ ਰੁਜ਼ਗਾਰ-ਸਬੰਧੀ ਖੇਤਰਾਂ ਵਿੱਚ ਯੂਏਈ ਤੋਂ ਨਿਵੇਸ਼ ਦਾ ਸੱਦਾ
ਅਮਨ ਅਰੋੜਾ ਨੇ ਲੁਲੂ, ਜੈਮਸ, ਸ਼ਰਾਫ, ਅਪੈਰਲ ਗਰੁੱਪ ਸਮੇਤ ਯੂ.ਏ.ਈ. ਦੇ ਚੋਟੀ ਦੇ ਕਾਰੋਬਾਰੀ ਸਮੂਹਾਂ ਅੱਗੇ ਉਦਯੋਗਿਕ ਅਤੇ ਵਪਾਰ ਵਿਕਾਸ ਨੀਤੀ-2026 ਅਤੇ ਸਿੰਗਲ-ਵਿੰਡੋ ਸਿਸਟਮ ਦਾ ਖਾਕਾ ਪੇਸ਼ ਕੀਤਾ
ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ ਭਰੋਸਾ
ਮੁਲਾਜ਼ਮਾਂ ਤੇ ਪੈਨਸ਼ਨਰਾਂ ਨੇ ਘਿਰਾਓ ਦੀ ਰੂਪਰੇਖਾ ਉਲੀਕੀ
ਅਗਲੇ ਦੋ ਮਹੀਨਿਆਂ ਵਿੱਚ ਸਾਰੀਆਂ 800 ਤੋਂ ਵੱਧ ਸਰਕਾਰੀ ਸੇਵਾਵਾਂ ਇਸ ਪੋਰਟਲ ਨਾਲ ਜੋੜ ਦਿੱਤੀਆਂ ਜਾਣਗੀਆਂ: ਅਮਨ ਅਰੋੜਾ
ਉਨ੍ਹਾਂ ਕਿਹਾ ਕਿ 14 ਤੋਂ 18 ਸਤੰਬਰ ਤੱਕ ਸੈਂਕੜੇ ਟਰੈਕਟਰ ਟਰਾਲੀਆਂ ਸਮੇਤ ਵੱਡੇ ਇਕੱਠ ਕਰਕੇ ਆਪ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਗੇਟ ਅੱਗੇ 5 ਦਿਨਾਂ ਮੋਰਚਾ ਲਾਇਆ ਜਾਵੇਗਾ।
ਭਾਜਪਾ ਆਗੂਆਂ ਦਾਮਨ ਬਾਜਵਾ ਅਤੇ ਹਰਮਨਦੇਵ ਸਿੰਘ ਬਾਜਵਾ ਨੇ ਕਿਹਾ ਕਿ ਅਮਨ ਅਰੋੜਾ ਸੁਨਾਮ ਊਧਮ ਸਿੰਘ ਵਾਲਾ ਨੂੰ ਦਿੱਤੇ “ਡ੍ਰੀਮ ਪ੍ਰੋਜੈਕਟਾਂ” ਦਾ ਵੀ ਜਨਤਾ ਨੂੰ ਹਿਸਾਬ ਦਿਓ, ਬਠਿੰਡਾ ਰੋਡ ਸਰਹਿੰਦ ਚੋਅ ਵਾਲੇ ਵਾਕਿੰਗ ਟਰੈਕ ਦੀ ਹਾਲਤ ਵੀ ਉਨ੍ਹਾਂ ਨੂੰ ਖੁਦ ਦੇਖ ਲੈਣੀ ਚਾਹੀਦੀ ਹੈ। ਉਨ੍ਹਾਂ ਸ਼ਹਿਰ ਵਿੱਚ 49 ਲੱਖ ਰੁਪਏ ਦੀ ਲਾਗਤ ਨਾਲ ਰੱਖੇ ਗਮਲਿਆਂ ਦਾ ਹਿਸਾਬ ਵੀ ਸਰਕਾਰ ਦੇ ਨੁਮਾਇੰਦਿਆਂ ਤੋਂ ਮੰਗਿਆ ਹੈ।
ਅਮਨ ਅਰੋੜਾ ਨੇ ਬੈਂਗਲੁਰੂ ਵਿੱਚ ਵਿਸ਼ਵ ਭਰ ਦੀਆਂ ਦਿੱਗਜ ਕੰਪਨੀਆਂ ਨੂੰ ਸੂਬੇ ਵਿੱਚ ਨਿਵੇਸ਼ ਲਈ ਕੀਤਾ ਆਕਰਸ਼ਿਤ
ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ, ਮਜੀਠਾ ਰੋਡ ਬਾਈਪਾਸ ਦੇ ਹੋਣਹਾਰ ਵਿਦਿਆਰਥੀ ਸ਼ਬਦ ਅਰੋੜਾ ਨੇ ਪੀ.ਟੀ.ਸੀ ਪੰਜਾਬੀ ਦੇ ਪ੍ਰਸਿੱਧ ਸੰਗੀਤ ਰਿਆਇਲਟੀ ਸੋ਼ਅ ਵੌਇਸ ਆਫ ਪੰਜਾਬ ਮਾਸਟਰ ਚੈਂਪਸ— 2026 ਦਾ ਖਿਤਾਬ ਜਿੱਤ ਕੇ ਸਕੂਲ ਦਾ ਨਾਮ ਰੌਸ਼ਨ ਕੀਤਾ ਹੈ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਵਿਧਾਨ ਸਭਾ ਹਲਕਾ ਸੁਨਾਮ ਦੇ ਸਰਬਪੱਖੀ ਵਿਕਾਸ ਲਈ ਪੰਚਾਇਤਾਂ ਨੂੰ ਚੈੱਕ ਤਕਸੀਮ ਕੀਤੇ।
ਦਰਸ਼ਨ ਸਿੰਘ, ਸ਼ਿੰਗਾਰਾ ਸਿੰਘ ਚਹਿਲ, ਕੁਲਦੀਪ ਸਿੰਘ ਬਲਾਕ ਸਮਿਤੀ ਮੈਂਬਰ, ਬਲਾਕ ਪ੍ਰਧਾਨ ਦੀਪ ਸਰਪੰਚ ਕਨੋਈ , ਸਟੇਜ ਸਕੱਤਰ ਮਨਜੀਤ ਸਿੰਘ ਵੱਡੀ ਗਿਣਤੀ ਪਿੰਡ ਵਾਸੀ ਹਾਜ਼ਰ ਸਨ।
ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ
ਸ਼ਹੀਦ ਊਧਮ ਸਿੰਘ ਕੰਬੋਜ ਯਾਦਗਾਰ ਕਮੇਟੀ ਮੇਨ ਸੁਨਾਮ ਵੱਲੋਂ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਜੀ ਦਾ ਸ਼ਹੀਦੀ ਦਿਹਾੜਾ ਬੜੀ ਸ਼ਰਧਾ ਤੇ ਧੂਮਧਾਮ ਨਾਲ ਸ਼ਹੀਦ ਦੇ ਮੁਹੱਲਾ ਪੀਲਵਾਦ ਵਿਖੇ ਸਥਿਤ ਸ਼ਹੀਦ ਦੇ ਜੱਦੀ ਘਰ ਵਿਖੇ ਮਨਾਇਆ ਗਿਆ।
ਪਿਛਲੇ ਦਿਨੀਂ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਵਿਧਾਨ ਸਭਾ ਹਲਕਾ ਸ਼ੁਤਰਾਣਾ ਦੇ ਸਾਬਕਾ ਵਿਧਾਇਕਾ ਬੀਬੀ ਵਨਿੰਦਰ ਕੌਰ ਲੂੰਬਾ ਦੇ ਪਤੀ ਡੀਟੀਓ ਕਰਨ ਸਿੰਘ ਨੂੰ ਕਾਰ ਡੀਲਰ ਐਸੋਸੀਏਸ਼ਨ ਪਾਤੜਾਂ ਵੱਲੋਂ ਸੀਨੀਅਰ ਆਪ ਆਗੂ ਗੁਰਮੀਤ ਸਿੰਘ ਅਰੋੜਾ ਦੀ ਅਗਵਾਈ ਵਿੱਚ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ।
ਸ਼ਹੀਦ ਊਧਮ ਸਿੰਘ ਸਕਿੱਲ ਯੂਨੀਵਰਸਿਟੀ ਦੇ ਸਮਝੌਤੇ ਹੋਣਗੇ ਸਹੀਬੱਧ
ਕਿਹਾ "ਆਪ" ਦਾ ਮੁਲਾਜ਼ਮ ਵਿਰੋਧੀ ਚਿਹਰਾ ਹੋਇਆ ਨੰਗਾ
ਕਿਹਾ ਤਿੰਨ ਕਰੋੜ ਲੋਕਾਂ ਨੂੰ ਦਰਪੇਸ਼ ਮੁਸ਼ਕਿਲਾਂ ਵੱਲ ਦੇਣ ਧਿਆਨ
ਪੰਜਾਬ ਦੇ ਸੁਚੱਜਾ ਪ੍ਰਸ਼ਾਸਨ ਅਤੇ ਸੂਚਨਾ ਤਕਨਾਲੌਜੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਪਾਰਦਰਸ਼ੀ ਅਤੇ ਸੁਰੱਖਿਅਤ ਡਿਜੀਟਲ ਸ਼ਾਸਨ ਯਕੀਨੀ ਬਣਾਉਣ ਦੇ ਮੱਦੇਨਜ਼ਰ ਸੂਬੇ ਦੇ ਸਮੂਹ ਸਰਕਾਰੀ ਵਿਭਾਗਾਂ ਵਿੱਚ ਪੁਖ਼ਤਾ ਡਾਟਾ ਸੁਰੱਖਿਆ ਪ੍ਰਣਾਲੀ ਸਥਾਪਤ ਕਰਨ ਦੀ ਫ਼ੌਰੀ ਲੋੜ ’ਤੇ ਜ਼ੋਰ ਦਿੱਤਾ।
ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਦੀ ਹਾਜ਼ਰੀ ਵਿੱਚ ਅੱਜ ਨਗਰ ਕੌਂਸਲ ਲੌਂਗੋਵਾਲ ਦੀ ਨਵੀਂ ਟੀਮ ਨੇ ਰਸਮੀ ਤੌਰ 'ਤੇ ਆਪਣਾ ਕਾਰਜਭਾਰ ਸੰਭਾਲਿਆ।
ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸਮਾਜ ਦੇ ਹਰ ਵਰਗ ਨੂੰ ਬਰਾਬਰ ਦਾ ਮਾਣ-ਸਤਿਕਾਰ ਅਤੇ ਬਣਦੀ ਨੁਮਾਇੰਦਗੀ ਦੇਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਸੂਬੇ ਨੂੰ ਤਕਨੀਕ ਦੇ ਨਵੇਂ ਯੁੱਗ ਵਜੋਂ ਸਥਾਪਤ ਕਰਨ ਲਈ ਵੱਡਾ ਹੰਭਲਾ ਮਾਰਦਿਆਂ ਪੰਜਾਬ ਦੇ ਉਦਯੋਗ ਅਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੋ ਅਹਿਮ ਪਹਿਲਕਦਮੀਆਂ ਦੀ ਸ਼ੁਰੂਆਤ ਕੀਤੀ।
ਪੰਜਾਬ ਮੁਲਾਜ਼ਮ ਤੇ ਪੈਨਸ਼ਨਰ ਸਾਂਝਾ ਫਰੰਟ ਅਤੇ ਸਾਂਝਾ ਮੁਲਾਜ਼ਮ ਮੰਚ ਵੱਲੋਂ ਸੂਬਾ ਪੱਧਰ ਤੇ ਕੀਤੇ ਗਏ ਫੈਸਲੇ ਅਨੁਸਾਰ ਪਹਿਲੀ ਤੋਂ 10 ਜੁਲਾਈ ਤੱਕ ਪੰਜਾਬ ਦੇ ਮੰਤਰੀਆਂ ਅਤੇ ਵਿਧਾਇਕਾਂ ਦੇ ਘਰਾਂ ਅੱਗੇ ਰੋਸ ਪ੍ਰਦਰਸ਼ਨ ਕੀਤੇ ਜਾਣ ਦੇ ਫ਼ੈਸਲੇ ਮੁਤਾਬਕ ਜ਼ਿਲ੍ਹਾ ਸੰਗਰੂਰ ਦੇ ਹਜ਼ਾਰਾਂ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੇ ਕੈਬਨਿਟ ਮੰਤਰੀ ਅਤੇ ਪਾਰਟੀ ਪ੍ਰਧਾਨ ਅਮਨ ਅਰੋੜਾ ਦੀ ਰਿਹਾਇਸ਼ ਨੇੜੇ ਲਾਮਿਸ਼ਾਲ ਰੋਸ ਧਰਨਾ ਦੇ ਕੇ ਸਰਕਾਰ ਖਿਲਾਫ ਨਾਆਰੇਬਾਜੀ ਕੀਤੀ ਗਈ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਵਿੱਚ ਕਰੀਬ 84 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਦੋ ਨਵੇਂ ਟਿਊਬਵੈੱਲਾਂ ਦਾ ਉਦਘਾਟਨ ਕੀਤਾ।
"ਆਪ" ਸਰਕਾਰ ਤੇ ਲਾਏ ਵਾਅਦਿਆਂ ਤੋਂ ਮੁੱਕਰਨ ਦੇ ਇਲਜ਼ਾਮ
ਪੰਜਾਬ ਸਰਕਾਰ ਵੱਲੋਂ ਭਗਵੰਤ ਮਾਨ ਦੀ ਅਗਵਾਈ ਹੇਠ ਅੰਮ੍ਰਿਤਸਰ ਦੇ ਪ੍ਰਸਿੱਧ ਸਮਾਜ ਸੇਵਕ ਸ਼੍ਰੀ ਵਰਿੰਦਰ ਸਹਦੇਵ ਜੀ ਨੂੰ ਖੱਤਰੀ ਅਰੋੜਾ ਵੈਲਫੇਅਰ ਬੋਰਡ ਦਾ ਜ਼ਿਲ੍ਹਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ।
ਪੰਜਾਬ ਦੇ ਸਾਬਕਾ ਮੰਤਰੀ ਸਵਰਗੀ ਬਾਬੂ ਭਗਵਾਨ ਦਾਸ ਅਰੋੜਾ ਦੀ 26ਵੀਂ ਬਰਸੀ ਸ਼ੁੱਕਰਵਾਰ ਨੂੰ ਗੁਰੂ ਨਾਨਕ ਦੇਵ ਡੈਂਟਲ ਕਾਲਜ, ਸੁਨਾਮ ਵਿਖੇ ਸ਼ਰਧਾ ਅਤੇ ਸਤਿਕਾਰ ਨਾਲ ਮਨਾਈ ਗਈ।
ਮੰਤਰੀ ਅਮਨ ਅਰੋੜਾ ਨੇ 26ਵੀਂ ਬਰਸੀ ਮੌਕੇ ਕੀਤਾ ਉਦਘਾਟਨ
ਦੀ ਸੰਗਰੂਰ ਜ਼ਿਲ੍ਹਾ ਇੰਡਸਟਰੀਅਲ ਚੈਂਬਰ ਵੱਲੋਂ ਇੱਕ ਵਿਸ਼ੇਸ਼ ਜਨਰਲ ਹਾਊਸ ਮੀਟਿੰਗ ਦਾ ਆਯੋਜਨ ਸੁਨਾਮ ਵਿਖੇ ਕੀਤਾ ਗਿਆ, ਜਿਸ ਵਿੱਚ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਬੁੱਧਵਾਰ ਨੂੰ ਸੁਨਾਮ ਵਿਖੇ ਸਥਿਤ ਬਾਬਾ ਭਾਈ ਮੂਲ ਚੰਦ ਸਾਹਿਬ ਦੇ ਪਵਿੱਤਰ ਦਰਬਾਰ ਵਿਖੇ ਨਤਮਸਤਕ ਹੋਏ ਅਤੇ ਇਲਾਕੇ ਦੀ ਖੁਸ਼ਹਾਲੀ, ਲੋਕਾਂ ਦੀ ਚੜ੍ਹਦੀ ਕਲਾ, ਭਾਈਚਾਰਕ ਸਾਂਝ ਅਤੇ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਅਰਦਾਸ ਕੀਤੀ।
ਐਨ ਐਸ ਕਿਊ ਐਫ ਵੋਕੇਸ਼ਨਲ ਟੀਚਰਜ਼ ਫਰੰਟ, ਪੰਜਾਬ ਵੱਲੋਂ ਆਪ ਪ੍ਰਧਾਨ ਅਮਨ ਅਰੋੜਾ ਦੀ ਕੋਠੀ ਅੱਗੇ ਰੋਸ਼ ਪ੍ਰਦਰਸ਼ਨ ਕੀਤਾ ਗਿਆ। ਵੱਡੀ ਗਿਣਤੀ ਵਿੱਚ ਪੂਰੇ ਪੰਜਾਬ ਤੋਂ ਪੁੱਜੇ ਅਧਿਆਪਕਾਂ ਵੱਲੋਂ ਸੁਨਾਮ ਪੁਲ ਨੀਚੇ ਤੋ ਸ਼ਹਿਰ ਵਿੱਚ ਲੰਘਦੇ ਹੋਏ ਅਮਨ ਅਰੋੜਾ ਦੀ ਕੋਠੀ ਤੱਕ ਸਰਕਾਰ ਦਾ ਜੰਮਕੇ ਪਿੱਟ ਸਿਆਪਾ ਕੀਤਾ ਗਿਆ।
ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਦੇ ਲੋਕਾਂ ਨੂੰ ਵੱਡੀ ਸੌਗਾਤ ਦਿੰਦਿਆਂ ਸ਼ਹੀਦ ਊਧਮ ਸਿੰਘ ਸਰਕਾਰੀ ਹਸਪਤਾਲ ਸੁਨਾਮ ਵਿਖੇ 50 ਬੈੱਡਾਂ ਵਾਲੇ ਅਤਿ-ਆਧੁਨਿਕ ਜੱਚਾ-ਬੱਚਾ ਹਸਪਤਾਲ ਦਾ ਨੀਂਹ ਪੱਥਰ ਰੱਖਿਆ।
ਹੱਕੀ ਮੰਗਾਂ ਮਨਵਾਉਣ ਲਈ ਕੜਕਦੀ ਧੁੱਪ ਵਿੱਚ ਕੰਪਿਊਟਰ ਅਧਿਆਪਕਾਂ ਨੇ ਸ਼ਨਿੱਚਰਵਾਰ ਨੂੰ ਸੁਨਾਮ ਵਿਖੇ ਆਮ ਆਦਮੀ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਕੋਠੀ ਮੂਹਰੇ ਧਰਨਾ ਦੇਕੇ ਨਾਅਰੇਬਾਜ਼ੀ ਕੀਤੀ।