ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਕਾਊਂਟਰ ਇੰਟੈਲੀਜੈਂਸ (ਸੀ.ਆਈ.) ਅੰਮ੍ਰਿਤਸਰ ਨੇ ਦੋ ਭਰਾਵਾਂ ਨੂੰ 5.5 ਕਿਲੋ ਹੈਰੋਇਨ,ਚਾਰ ਪਿਸਤੌਲਾਂ ਅਤੇ 10 ਜ਼ਿੰਦਾ ਕਾਰਤੂਸ ਸਮੇਤ ਗ੍ਰਿਫ਼ਤਾਰ ਕਰਕੇ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ।