ਦੀ ਕਲਾਸ ਫ਼ੋਰ ਗੌਰਮਿੰਟ ਇੰਪਲਾਈਜ ਯੂਨੀਅਨ 1680 ਸੈਕਟਰ 22 ਬੀ, ਚੰਡੀਗੜ੍ਹ ਦੀ (ਬ੍ਰਾਂਚ ਡਿਪਟੀ ਕਮਿਸ਼ਨਰ) ਦੇ ਦਰਜਾ ਚਾਰ ਮੁਲਾਜ਼ਮਾਂ ਨੇ ਅੱਜ ਰਾਮ ਸਿੰਘ ਪ੍ਰਧਾਨ ਅਤੇ ਸਰਦੂਲ ਸਿੰਘ ਜਨਰਲ ਸਕੱਤਰ ਦੀ ਅਗਵਾਈ ਹੇਠ ਫਰੀਦਕੋਟ ਜ਼ਿਲ੍ਹੇ ਵਿੱਚ ਨਵੇਂ ਬਦਲਕੇ ਆਏ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਆਈ ਏ ਐਸ ਨੂੰ ਗੁਲਦਸਤਾ ਭੇਂਟ ਕਰਕੇ ਉਹਨਾਂ ਦਾ ਸਵਾਗਤ ਕੀਤਾ ਗਿਆ ਅਤੇ ਜੀ ਆਇਆਂ ਕਿਹਾ ਗਿਆ।