ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਇਸ ਸੈਂਟਰ ਨੂੰ ਪੰਜਾਬ ਦਾ ਸਭ ਤੋਂ ਬੇਹਤਰੀਨ ਔਟਿਜ਼ਮ ਕੇਂਦਰ ਬਣਾਉਣ ਦੀ ਵਚਨਬੱਧਤਾ ਦੁਹਰਾਈ
ਮੋਹਾਲੀ ਮੈਡੀਕਲ ਕਾਲਜ (ਡਾ. ਬੀ ਆਰ ਅੰਬੇਡਕਰ ਸਟੇਟ ਇੰਸਟੀਟਿਊਟ ਆਫ਼ ਮੈਡੀਕਲ ਸਾਇੰਸਜ਼ ਤੇ ਰਿਸਰਚ, ਮੋਹਾਲੀ) ਨੇ ਅੱਜ ਔਟਿਜ਼ਮ ਸਪੈਕਟ੍ਰਮ ਡਿਸਆਰਡਰ (ਏ ਐਸ ਡੀ) ਬਾਰੇ ਜਾਗਰੂਕਤਾ ਅਤੇ ਸਮਝ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਅਮਿਟੀ ਯੂਨੀਵਰਸਿਟੀ ਦੇ ਸਹਿਯੋਗ ਨਾਲ ਅੰਤਰਰਾਸ਼ਟਰੀ ਔਟਿਜ਼ਮ ਦਿਵਸ ਮਨਾਇਆ।