ਭਾਰਤੀ ਜਨਤਾ ਪਾਰਟੀ ਮੰਡਲ ਸੁਨਾਮ ਦੇ ਪ੍ਰਧਾਨ ਰਾਜੀਵ ਕੁਮਾਰ ਮੱਖਣ ਦੀ ਅਗਵਾਈ ਹੇਠ ਸ਼੍ਰੀ ਕਲਿਆਣ ਗਊਸ਼ਾਲਾ ਵਿਖੇ ਗਊਆਂ ਨੂੰ ਹਰਾ ਚਾਰਾ ਪਾਕੇ ਡਾਕਟਰ ਸ਼ਿਆਮਾ ਪ੍ਰਸਾਦ ਮੁਖਰਜੀ ਦਾ 125ਵਾਂ ਜਨਮ ਦਿਨ ਮਨਾਇਆ ਗਿਆ।
ਭਾਰਤੀ ਜਨਤਾ ਪਾਰਟੀ ਦੇ ਮੰਡਲ ਪ੍ਰਧਾਨ ਰਾਜੀਵ ਮੱਖਣ, 'ਮਨ ਕੀ ਬਾਤ' ਦੇ ਵਿਧਾਨ ਸਭਾ ਕੋਆਰਡੀਨੇਟਰ ਸ਼ੈਲੀ ਬਾਂਸਲ ਅਤੇ ਕੋਆਰਡੀਨੇਟਰ ਭਗਵਾਨ ਸਿੰਘ ਢੋਟ ਅਤੇ ਸੀਨੀਅਰ ਨੇਤਾ ਸ਼ੰਕਰ ਬਾਂਸਲ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 135ਵੇਂ 'ਮਨ ਕੀ ਬਾਤ' ਪ੍ਰੋਗਰਾਮ ਦਾ ਆਯੋਜਨ ਕੀਤਾ।