Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

BLO

ਪੰਜਾਬ ਨੇ ਸਵੈ-ਇੱਛਾ ਨਾਲ ਖੂਨ ਦਾਨ ਕਰਨ ਵਿੱਚ ਰਾਸ਼ਟਰੀ ਪੱਧਰ ’ਤੇ ਤੀਜਾ ਸਥਾਨ ਹਾਸਲ ਕੀਤਾ

ਸਿਹਤ ਮੰਤਰੀ ਨੇ ਖੂਨਦਾਨੀਆਂ ਅਤੇ ਸਮਾਜਿਕ ਸੰਸਥਾਵਾਂ ਨੂੰ ਦਿੱਤੀ ਵਧਾਈ; ਸਵੈ-ਇੱਛਤ ਖੂਨਦਾਨ ਨੂੰ ਲੋਕ ਲਹਿਰ ਬਣਾਉਣ ਲਈ ਕੀਤੀ ਅਪੀਲ

ਸੁਨਾਮ ਕਾਲਜ 'ਚ ਖੂਨਦਾਨ ਕੈਂਪ ਲਾਇਆ 

ਭਗਤ ਸਿੰਘ ਦੇ ਜਨਮ ਦਿਨ ਮੌਕੇ ਐਨ ਸੀ ਸੀ ਵਿਭਾਗ ਦਾ ਉਪਰਾਲਾ

ਪੀ.ਆਈ.ਐਲ.ਬੀ.ਐਸ. ਮੋਹਾਲੀ ਵੱਲੋਂ ‘ਦਿ ਆਰਟ ਆਫ਼ ਲਿਵਿੰਗ’ ਦੇ ਸਹਿਯੋਗ ਨਾਲ 12 ਸਤੰਬਰ ਨੂੰ ਲਾਇਆ ਜਾਵੇਗਾ ਖੂਨਦਾਨ ਕੈਂਪ

ਡਾਇਰੈਕਟਰ ਡਾ. ਵਰਿੰਦਰ ਸਿੰਘ ਵੱਲੋਂ ਨਾਗਰਿਕਾਂ ਨੂੰ ਵੱਧ ਤੋਂ ਵੱਧ ਖੂਨ ਦਾਨ ਕਰਕੇ ਮਨੁੱਖੀ ਜਾਨਾਂ ਬਚਾਉਣ ਵਿੱਚ ਸਹਿਯੋਗ ਦੇਣ ਦੀ ਅਪੀਲ

ਭਵਾਨੀਗੜ੍ਹ ਬਲਾਕ 'ਚ “ਨਿੱਕੇ ਕਦਮ” ਪ੍ਰੋਗਰਾਮ ਤਹਿਤ 126 ਆਂਗਣਵਾੜੀ ਵਰਕਰਾਂ ਦੀ ਟ੍ਰੇਨਿੰਗ

ਇਨ੍ਹਾਂ ਸਿਖਲਾਈ ਪ੍ਰੋਗਰਾਮਾਂ ਵਿੱਚ ਬਲਾਕ ਭਵਾਨੀਗੜ੍ਹ ਦੀਆਂ ਆਂਗਣਵਾੜੀ ਵਰਕਰਾਂ ਨੇ ਭਾਗ ਲਿਆ। ਇਸ ਮੌਕੇ ਸੁਪਰਵਾਈਜ਼ਰ ਸੁਖਮਨ, ਗੁਰਜਿੰਦਰ ਕੌਰ ਅਤੇ ਕਰਮਜੀਤ ਕੌਰ ਵੀ ਸ਼ਾਮਲ ਸਨ
 

ਮੋਰਿੰਡਾ ਵਿਖੇ ਆਯੋਜਿਤ ਖੂਨਦਾਨ ਕੈਂਪ ਦੌਰਾਨ 25 ਦਾਨੀਆਂ ਵੱਲੋਂ ਖੂਨਦਾਨ

 ਸੀਨੀਅਰ ਆਪ ਆਗੂ ਹਰਸੁਖਇੰਦਰ ਸਿੰਘ ਬੱਬੀ ਬਾਦਲ ਨੇ ਜਿਥੇ ਇਸ ਜਨਮ ਦਿਨ ਨੂੰ ਯਾਦਗਾਰੀ ਬਣਾਉਣ ਲਈ ਯੂਥ ਆਗੂ ਬਿਕਰਮਜੀਤ ਸਿੰਘ ਬਿੱਕੀ ਖੈਰਪੁਰ ਦਾ ਤਹਿ ਦਿਲੋਂ ਧੰਨਵਾਦ ਕੀਤਾ ਉਥੇ ਹੀ ਹਾਜ਼ਰ ਸਖਸ਼ੀਅਤਾਂ ਦਾ ਵੀ ਧੰਨਵਾਦ ਕੀਤਾ। 

ਪਾਤੜਾਂ ਦੇ ਵੱਖ-ਵੱਖ ਪਿੰਡਾਂ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ

 ਅੱਜ ਵੀ ਉਤਨਾ ਹੀ ਪ੍ਰਸੰਗਿਕ ਹੈ ਅਤੇ ਅਜਿਹੀਆਂ ਪਹਿਲਕਦਮੀਆਂ ਨਵੀਂ ਪੀੜ੍ਹੀ ਨੂੰ ਉਨ੍ਹਾਂ ਦੇ ਆਦਰਸ਼ਾਂ ਨਾਲ ਜੋੜਨ ਵਿੱਚ ਅਹਿਮ ਭੂਮਿਕਾ ਨਿਭਾਉਣਗੀਆਂ। ਇਸ ਮੌਕੇ ਪਿੰਡਾਂ ਦੇ ਪੰਚਾਇਤੀ ਨੁਮਾਇੰਦੇ, ਸਮਾਜ ਸੇਵੀ, ਧਾਰਮਿਕ ਸ਼ਖ਼ਸੀਅਤਾਂ ਅਤੇ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

13 ਸਤੰਬਰ ਨੂੰ ਸਨੌਰ ਵਿਖੇ ਲੱਗੇਗਾ ਵਿਸ਼ੇਸ਼ ਖੂਨਦਾਨ ਕੈਂਪ, ਵੱਧ ਤੋਂ ਵੱਧ ਲੋਕਾਂ ਨੂੰ ਖੂਨਦਾਨ ਦੀ ਅਪੀਲ

ਉਨ੍ਹਾਂ ਇਲਾਕਾ ਵਾਸੀਆਂ ਨੂੰ ਅਪੀਲ ਕੀਤੀ ਕਿ 13 ਸਤੰਬਰ ਨੂੰ ਸ਼ਹੀਦ ਊਧਮ ਸਿੰਘ ਪਾਰਕ ਵਿਖੇ ਲਗਾਏ ਜਾ ਰਹੇ ਖੂਨਦਾਨ ਕੈਂਪ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਪਹੁੰਚ ਕੇ ਖੂਨਦਾਨ ਕਰਨ ਅਤੇ ਇਸ ਨੇਕ ਕਾਰਜ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਪਾਉਣ।

 

ਝੋਨੇ ਅਤੇ ਬਾਸਮਤੀ ਦੇ ਕੀੜ੍ਹੇ-ਮਕੌੜਿਆਂ ਤੇ ਬਿਮਾਰੀਆਂ ਦੀ ਰੋਕਥਾਮ ਸਬੰਧੀ ਲਗਾਇਆ ਬਲਾਕ ਪੱਧਰੀ ਕੈਂਪ

 ਯੂਨੀਵਰਸਿਟੀ ਵੱਲੋਂ ਲਗਾਏ ਜਾ ਰਹੇ ਕਿਸਾਨ ਮੇਲਿਆਂ ਬਾਰੇ ਵੀ ਜਾਣਕਾਰੀ ਦਿੱਤੀ ਗਈ ਅਤੇ ਇਨ੍ਹਾਂ ਮੇਲਿਆਂ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ ਗਈ। ਇਸ ਤੋਂ ਇਲਾਵਾ ਪੇਂਡੂ ਬੱਚਿਆਂ ਲਈ ਯੂਨੀਵਰਸਿਟੀ ਵੱਲੋਂ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ। ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਕਿੱਟਾਂ ਦੀ ਉਪਲੱਬਧਤਾ ਬਾਰੇ ਵੀ ਵਿਚਾਰ ਸਾਂਝੇ ਕੀਤੇ ਗਏ। 
 

ਪੰਜਾਬ ਦੇ ਸਿਹਤ ਮੰਤਰੀ ਵੱਲੋਂ ਖੂਨਦਾਨੀਆਂ ਅਤੇ ਨੌਜਵਾਨਾਂ ਨੂੰ ਅੰਗਦਾਨ ਕਰਨ ਲਈ ਅੱਗੇ ਆਉਣ ਦੀ ਅਪੀਲ

ਡਾ. ਬਲਬੀਰ ਸਿੰਘ ਨੇ ਖੂਨਦਾਨ ਦੌਰਾਨ ਜ਼ੀਰੋ-ਟ੍ਰਾਂਸਮਿਸ਼ਨ ਜੋਖਮ ਯਕੀਨੀ ਬਣਾਉਣ ਲਈ ਐਡਵਾਂਸਡ ਨਿਊਕਲੀਇਕ ਐਸਿਡ ਟੈਸਟਿੰਗ (ਐਨਏਟੀ) ਅਤੇ ਕੈਮੀਲੂਮੀਨੇਸੈਂਸ ਇਮਯੂਨੋਐਸੇ ਲਾਗੂ ਕਰਨ ਦਾ ਕੀਤਾ ਐਲਾਨ

ਰੰਗਲਾ ਪੰਜਾਬ ਯੋਜਨਾ ਤਹਿਤ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ

ਸੂਬੇ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਬਲਾਕ ਤਰਸਿੱਕਾ ਦੀਆਂ 52 ਪੰਚਾਇਤਾਂ ਨੂੰ ਰੰਗਲਾ ਪੰਜਾਬ ਯੋਜਨਾ ਤਹਿਤ 5 ਕਰੋੜ ਰੁਪਏ ਦੀ ਗ੍ਰਾਂਟ ਦੇ ਚੈੱਕ ਤਕਸੀਮ ਕੀਤੇ।

ਬਲੂਮਿੰਗ ਬਡਜ਼ ਸਕੂਲ ਵਿਖੇ ਤੀਜ ਦਾ ਤਿਉਹਾਰ ਉਤਸ਼ਾਹ ਨਾਲ ਮਨਾਇਆ

ਇਲਾਕੇ ਦੀ ਨਾਮਵਰ ਵਿਦਿਅਕ ਸੰਸਥਾ ਬਲੂਮਿੰਗ ਬਡਜ਼ ਸਕੂਲ, ਮੋਗਾ ਵਿਖੇ ਗਰੁੱਪ ਚੇਅਰਮੈਨ ਡਾ. ਸੰਜੀਵ ਸੈਣੀ ਅਤੇ ਚੇਅਰਪਰਸਨ ਕਮਲ ਸੈਣੀ ਦੀ ਅਗਵਾਈ ਹੇਠ ਤੀਜ ਦਾ ਤਿਉਹਾਰ ਪੰਜਾਬੀ ਸੱਭਿਆਚਾਰਕ ਰੰਗਾਂ ਨਾਲ ਉਤਸ਼ਾਹਪੂਰਵਕ ਮਨਾਇਆ ਗਿਆ।

ਉਮੰਗ ਸੰਸਥਾ ਵੱਲੋਂ ਆਜ਼ਾਦੀ ਦਿਵਸ ਮੌਕੇ ਕੈਰੀਅਰ ਡਿਫੈਂਸ ਸਕੂਲ ਨਾਲ ਮਿਲ ਕੇ ਖ਼ੂਨਦਾਨ ਕੈਂਪ ਦਾ ਕੀਤਾ ਆਯੋਜਨ

ਸਮਾਜ ਭਲਾਈ ਕਾਰਜਾਂ ਵਿੱਚ ਮੋਹਰੀ ਉਮੰਗ ਵੈਲਫ਼ੇਅਰ ਫਾਊਂਡੇਸ਼ਨ ਅਤੇ ਕੈਰੀਅਰ ਡਿਫੈਂਸ ਸਕੂਲ, ਨਾਭਾ ਰੋਡ ਵੱਲੋਂ 15 ਅਗਸਤ ਆਜ਼ਾਦੀ ਦਿਵਸ ਦੇ ਸ਼ੁਭ ਅਵਸਰ 'ਤੇ ਦੇਸ਼ ਦੇ ਮਹਾਨ ਸ਼ਹੀਦਾਂ ਨੂੰ ਸਮਰਪਿਤ ਇੱਕ ਵਿਸ਼ੇਸ਼ ਖ਼ੂਨਦਾਨ ਕੈਂਪ ਦਾ ਆਯੋਜਨ ਸਕੂਲ ਵਿਖੇ  ਪਟਿਆਲਾ ਵਿਖੇ ਕੀਤਾ ਗਿਆ।

ਸੰਤ ਨਿਰੰਕਾਰੀ ਮੰਡਲ ਵੱਲੋਂ ਸਮਾਣਾ 'ਚ ਵਿਸ਼ਾਲ ਖੂਨ ਦਾਨ ਕੈਂਪ

ਕੈਂਪ ਦੇ ਅੰਤ ਵਿੱਚ ਪ੍ਰਬੰਧਕਾਂ ਵੱਲੋਂ ਖੂਨ ਦਾਨੀਆਂ ਦਾ ਹੌਸਲਾ ਵਧਾਉਂਦਿਆਂ ਉਨ੍ਹਾਂ ਨੂੰ ਪ੍ਰਸ਼ੰਸਾ ਪੱਤਰ ਦੇ ਕੇ ਸਨਮਾਨਿਤ ਕੀਤਾ ਗਿਆ।

15 ਅਗਸਤ : ਲਹੂ-ਭਿੱਜੀ ਵੰਡ ਦੇ ਜ਼ਖ਼ਮਾਂ ਤੋਂ ਚੜ੍ਹਦੀ ਕਲਾ ਵਾਲਾ ਪੰਜਾਬ ਸਾਡੀ ਮੰਜ਼ਿਲ : ਪ੍ਰੋ. ਸਰਚਾਂਦ ਸਿੰਘ ਖਿਆਲਾ

ਸ਼ਹੀਦਾਂ ਨੇ ਆਪਣਾ ਅੱਜ ਸਾਡੇ ਕੱਲ੍ਹ ਲਈ ਕੁਰਬਾਨ ਕੀਤਾ, ਉਨ੍ਹਾਂ ਅੱਗੇ ਸਾਡਾ ਸੱਚਾ ਸਿਰ ਨਿਵਾਉਣਾ ਤਦ ਹੀ ਹੋਵੇਗਾ

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

ਫਾਰਮਾਸਿਸਟ ਨਿਤੇਸ਼ ਅੱਤਰੀ ਅਤੇ ਤੇਜਿੰਦਰ, ਸਟਾਫ਼ ਨਰਸ ਪ੍ਰਭਜੋਤ ਕੌਰ ਅਤੇ ਰਮਨਦੀਪ ਕੌਰ, ਸਮੂਹ ਹੈਲਥ ਸੁਪਰਵਾਈਜ਼ਰਾਂ, ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

ਬਲਾਕ ਘੜੂੰਆਂ ਵਿੱਚ ਡੀ-ਵਾਰਮਿੰਗ ਦਿਵਸ ਮੌਕੇ 10 ਹਜ਼ਾਰ ਤੋਂ ਵੱਧ ਬੱਚਿਆਂ ਨੂੰ ਦਿੱਤੀ ਗਈ ਡੀ-ਵਾਰਮਿੰਗ ਦਵਾਈ

 ਏ.ਐੱਨ.ਐੱਮਜ਼, ਆਸ਼ਾ ਵਰਕਰਾਂ ਅਤੇ ਹੋਰ ਸਿਹਤ ਵਿਭਾਗ ਦੇ ਕਰਮਚਾਰੀਆਂ ਨੇ ਅਹਿਮ ਭੂਮਿਕਾ ਨਿਭਾਈ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਮੁਹਿੰਮ ਨੂੰ ਸਫਲ ਬਣਾਉਣ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਗਿਆ ਅਤੇ ਵੱਧ ਤੋਂ ਵੱਧ ਬੱਚਿਆਂ ਨੂੰ ਡੀ-ਵਾਰਮਿੰਗ ਦਵਾਈ ਦੀ ਖੁਰਾਕ ਯਕੀਨੀ ਬਣਾਈ ਗਈ।

 

ਸਮਾਣਾ ਬਲਾਕ ਦੇ ਪਿੰਡ ਹਰਿਆਉ ਕਲਾਂ, ਹਰਿਆਉ ਖੁਰਦ ਅਤੇ ਚੁਨਾਗਰਾ ਵਿੱਚ ਦਿਖਾਈ ਗਈ ਸ੍ਰੀ ਗੁਰੂ ਰਵਿਦਾਸ ਜੀ ਦੀ ਵਿਸ਼ੇਸ਼ ਦਸਤਾਵੇਜ਼ੀ*

ਪੰਜਾਬ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਚਲਾਈ ਜਾ ਰਹੀ ਵਿਸ਼ੇਸ਼ ਡਾਕੂਮੈਂਟਰੀ ਮੁਹਿੰਮ ਤਹਿਤ ਪਟਿਆਲਾ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿੱਚ ਐਲ.ਈ.ਡੀ. ਸਕਰੀਨਾਂ ਰਾਹੀਂ 30 ਮਿੰਟ ਦੀ ਦਸਤਾਵੇਜ਼ੀ ਦਿਖਾਈ ਗਈ।

ਕੇਕੇਯੂ ਦਾ ਇਜਲਾਸ ਸਫ਼ਲਤਾਪੂਰਵਕ ਸੰਪੰਨ ; ਮਹਿੰਦਰ ਸਿੰਘ ਖਾਂਗ ਬਲਾਕ ਪ੍ਰਧਾਨ ਚੁਣੇ

ਸਤੰਬਰ ਨੂੰ ਸੰਯੁਕਤ ਕਿਸਾਨ ਮੋਰਚੇ ਦੇ ਸੱਦੇ 'ਤੇ ਚੰਡੀਗੜ੍ਹ ਵਿਖੇ ਲਗਾਏ ਜਾਣ ਵਾਲੇ ਮੋਰਚੇ ਲਈ ਕਿਸਾਨਾਂ ਨੂੰ ਵੱਧ-ਚੜ੍ਹ ਕੇ ਤਿਆਰੀਆਂ ਕਰਨ ਅਤੇ ਮੈਦਾਨ ਵਿੱਚ ਡਟਣ ਦਾ ਜ਼ੋਰਦਾਰ ਸੱਦਾ ਦਿੱਤਾ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜਥੇਬੰਦੀ ਵੱਲੋਂ ਉਨ੍ਹਾਂ ਨੂੰ ਸੌਂਪੀ ਗਈ ਇਸ ਅਹਿਮ ਜ਼ਿੰਮੇਵਾਰੀ ਨੂੰ ਉਹ ਪੂਰੀ ਤਨਦੇਹੀ, ਇਮਾਨਦਾਰੀ ਅਤੇ ਲਗਨ ਨਾਲ ਨਿਭਾਉਣਗੇ।

 

 

 

 

ਮਜ਼ਦੂਰਾਂ ਦੀਆਂ ਮੰਗਾਂ ਨੂੰ ਲੈ ਕੇ ਪਾਤੜਾਂ ਪਟਿਆਲਾ ਮੁੱਖ ਸੜਕ ਜਾਮ

ਸਬ ਡਿਵੀਜ਼ਨ ਪਾਤੜਾਂ ਕਸਬਾ ਘੱਗਾ ਵਿਖੇ ਝੁੱਗੀਆਂ ਵਿੱਚ ਪਿਛਲੇ ਲੰਮੇ ਸਮੇਂ ਤੋਂ ਰਹਿ ਰਹੇ ਮਜ਼ਦੂਰ ਪਰਿਵਾਰਾਂ ਨੂੰ 5-5 ਮਰਲੇ ਦੇ ਪਲਾਟ ਅਤੇ ਘਰ ਬਣਾਉਣ ਦੇ ਲਈ ਯੋਗ ਮੁਆਵਜ਼ਾ ਦੇਣ ਦੀ ਮੰਗ ਨੂੰ ਲੈ ਕੇ ਨੌਜਵਾਨ ਭਾਰਤ ਸਭਾ ਵੱਲੋਂ ਪਾਤੜਾਂ ਪਟਿਆਲਾ ਮੁੱਖ ਸੜਕ ਉੱਪਰ ਰੋਸ ਧਰਨਾ ਦੇ ਕੇ ਜਾਮ ਲਗਾਇਆ ਗਿਆ।

ਡੇਰਾ ਸਰਧਾਲੂਆਂ ਵੱਲੋਂ ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ 269 ਯੂਨਿਟ ਖੂਨਦਾਨ

ਥੈਲਾਸੀਮੀਆ ਪੀੜ੍ਹਤ ਬੱਚਿਆਂ ਲਈ ਡੇਰਾ ਸੱਚਾ ਸੌਦਾ ਦੇ ਸਰਧਾਲੂ ਜੀਵਨ ਦਾਨ ਬਣ ਰਹੇ ਹਨ ਅਤੇ ਆਏ ਮਹੀਨੇ ਇਨ੍ਹਾਂ ਬੱਚਿਆਂ ਲਈ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ। 

ਪੰਜਾਬ ਦੇ ਜ਼ਿਲ੍ਹਾ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ

ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਦੇ ਸਿੱਖਿਆ ਇੰਚਾਰਜਾਂ ਅਤੇ ਬਲਾਕ ਸਿੱਖਿਆ ਕੋਆਰਡੀਨੇਟਰਾਂ ਦੀ ਰਾਜ ਪੱਧਰੀ ਮੀਟਿੰਗ ਪਟਿਆਲਾ ਵਿਖੇ ਜ਼ਿਲ੍ਹਾ ਪ੍ਰੀਸ਼ਦ ਦੇ ਕਾਨਫਰੰਸ ਹਾਲ ਵਿੱਚ ਆਯੋਜਿਤ ਕੀਤੀ ਗਈ।

ਲਾਇਨਜ ਕਲੱਬ ਰਾਇਲਜ ਨੇ ਲਾਇਆ ਖੂਨਦਾਨ ਕੈਂਪ ਮੰਤਰੀ ਅਮਨ ਅਰੋੜਾ ਨੇ ਖ਼ੂਨਦਾਨੀਆਂ ਨੂੰ ਕੀਤਾ ਸਨਮਾਨਤ

ਸ਼ਹੀਦ-ਏ-ਆਜ਼ਮ ਸਰਦਾਰ ਊਧਮ ਸਿੰਘ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲਾਇਨਜ ਕਲੱਬ ਸੁਨਾਮ ਰਾਇਲਜ਼ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ, ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ , ਐਸ ਐਸ ਪੀ ਰਵਜੋਤ ਕੌਰ ਗਰੇਵਾਲ ਤੋਂ ਇਲਾਵਾ ਹੋਰ ਸ਼ਖ਼ਸੀਅਤਾਂ ਨੇ ਕਲੱਬ ਮੈਂਬਰਾਂ ਦੀ ਹੌਂਸਲਾ ਅਫਜ਼ਾਈ ਕੀਤੀ।

ਸਾਬਕਾ ਚੇਅਰਮੈਨ ਮਿੱਠੇਵਾਲ ਦੀ ਯਾਦ 'ਚ ਲੱਗੇ ਖੂਨਦਾਨ ਕੈਂਪ ਦੌਰਾਨ 57 ਨੇ ਕੀਤਾ ਖੂਨਦਾਨ

ਮਰਹੂਮ ਸਾਬਕਾ ਚੇਅਰਮੈਨ ਗੁਰਚਰਨ ਸਿੰਘ ਮਿੱਠੇਵਾਲ ਦੀ ਨਿੱਘੀ ਯਾਦ ਵਿਚ ਉਹਨਾਂ ਦੇ ਸਮੂਹ ਪਰਿਵਾਰ ਵੱਲੋਂ ਮਾਛੀਵਾੜਾ ਸਾਹਿਬ ਸੋਸ਼ਲ ਵੈਲਫੇਅਰ ਸੁਸਾਇਟੀ ਐਨਜੀਓ ਦੇ ਸਹਿਯੋਗ ਨਾਲ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਟੀ-ਲੋਚਨ ਦੇ 63ਵੇਂ ਜਨਮ ਦਿਨ ਮੌਕੇ ਲਗਾਏ ਖੂਨਦਾਨ ਕੈਂਪ ਚ 82 ਨੇ ਕੀਤਾ ਖੂਨਦਾਨ

ਐੱਸ.ਆਈ.ਆਰ.: ਗਣਨਾ ਫਾਰਮਾਂ ਦੀ 100 ਫੀਸਦੀ ਡਿਜ਼ੀਟਲਾਈਜ਼ੇਸ਼ਨ ਦਾ ਟੀਚਾ ਪੂਰਾ ਕਰਨ ਵਾਲੇ 100 ਬੀ.ਐਲ.ਓਜ਼. ਸਨਮਾਨਤ

ਭਾਰਤ ਚੋਣ ਕਮਿਸ਼ਨ ਦੇ ਜਾਰੀ ਕੀਤੇ ਸ਼ਡਿਊਲ ਅਨੁਸਾਰ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਵੀਜ਼ਨ (ਐੱਸ.ਆਈ.ਆਰ.) -2026 ਦੀਆਂ ਚੱਲ ਰਹੀਆਂ ਗਤੀਵਿਧੀਆਂ ਤਹਿਤ ਮਿਤੀ 25.06.2026 ਤੋਂ ਬੀ.ਐਲ.ਓਜ਼. ਵੱਲੋਂ ਕੀਤੇ ਜਾ ਰਹੇ ਡੋਰ ਟੂ ਡੋਰ ਸਰਵੇ ਦੌਰਾਨ ਵੋਟਰਾਂ ਨੂੰ ਗਣਨਾ ਫ਼ਾਰਮਾਂ ਦੀ ਵੰਡ ਕੀਤੀ ਜਾ ਰਹੀ ਹੈ ਅਤੇ ਵੋਟਰਾਂ ਪਾਸੋਂ ਭਰੇ ਹੋਏ ਫਾਰਮ ਇਕੱਤਰ ਕਰ ਕੇ ਬੀ.ਐਲ.ਓ., ਐਪ ਵਿੱਚ ਡਿਜ਼ੀਟਾਈਜ਼ ਕੀਤੇ ਜਾ ਰਹੇ ਹਨ। 

ਪਿੰਡ ਨੌਰਾ ਵਿਖੇ 18ਵੇਂ ਗੁਰਮਤਿ ਸਮਾਗਮ ਮੌਕੇ ਮੈਡੀਕਲ ਤੇ ਖੂਨਦਾਨ ਕੈਂਪ ਦਾ ਆਯੋਜਨ

ਗੁਰਦੁਆਰਾ ਬਾਬਾ ਬਿਹਾਰੀ ਵਾਲਾ ਜੀ, ਪਿੰਡ ਨੌਰਾ ਵਿਖੇ ਬਾਬਾ ਬਿਹਾਰੀ ਜੀ, ਬਾਬਾ ਸਾਹਿਬ ਸਿੰਘ ਬੇਦੀ ਜੀ, ਸੰਤ ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਗੁਰਦੁਆਰਾ ਕਿਲ੍ਹਾ ਅਨੰਦਗੜ੍ਹ ਸਾਹਿਬ ਅਤੇ ਸਮੂਹ ਗ੍ਰੰਥੀ ਸਿੰਘਾਂ ਤੇ ਸੇਵਾਦਾਰਾਂ ਦੀ ਪਾਵਨ ਯਾਦ ਨੂੰ ਸਮਰਪਿਤ 18ਵੇਂ ਗੁਰਮਤਿ ਸਮਾਗਮ ਦੇ ਮੌਕੇ  ਮੈਡੀਕਲ ਕੈਂਪ ਅਤੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਸਾਬਕਾ ਸਰਪੰਚ ਭੁੱਟਾ ਬਲਾਕ ਡੇਹਲੋਂ ਦੇ ਐਸਸੀ ਡਿਪਾਰਟਮੈਂਟ ਦੇ ਚੇਅਰਮੈਨ ਨਿਯੁਕਤ

ਆਲ ਇੰਡੀਆ ਐਸ.ਸੀ. ਡਿਪਾਰਟਮੈਂਟ ਕਾਂਗਰਸ ਦੇ ਚੇਅਰਮੈਨ ਰਾਜਿੰਦਰ ਗੌਤਮ ਦੇ ਦਿਸ਼ਾ-ਨਿਰਦੇਸ਼ਾਂ ਤਹਿਤ, ਪੰਜਾਬ ਇੰਚਾਰਜ ਸੁਧੀਰ ਚੌਧਰੀ ਅਤੇ ਪੰਜਾਬ ਕਾਂਗਰਸ ਐਸ.ਸੀ. ਡਿਪਾਰਟਮੈਂਟ ਦੇ ਚੇਅਰਮੈਨ ਗੁਰਪ੍ਰੀਤ ਸਿੰਘ ਲੱਕੀ ਪੱਖੋਕੇ ਦੀ ਅਗਵਾਈ ਹੇਠ ਇੱਕ ਵਿਸ਼ੇਸ਼ ਨਿਯੁਕਤੀ ਕੀਤੀ ਗਈ ਹੈ।

ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ 29 ਜੁਲਾਈ ਨੂੰ ਲੱਗੇਗਾ ਖ਼ੂਨਦਾਨ ਕੈਂਪ : ਬਿੱਟੂ

 ਸਥਾਨਕ ਸਮਾਜ ਸੇਵੀ ਸੰਸਥਾ 'ਲੋਕ ਸੇਵਾ ਮੰਚ' ਦੀ ਇੱਕ ਵਿਸ਼ੇਸ਼ ਬੈਠਕ ਮੰਚ ਦੇ ਪ੍ਰਧਾਨ ਕਰਮਜੀਤ ਸਿੰਘ ਨੰਬਰਦਾਰ ਦੀ ਪ੍ਰਧਾਨਗੀ ਹੇਠ ਹੋਈ।

ਢਿੱਲੋਂ ਫਨ ਵਰਲਡ ਚ,ਖੂਨਦਾਨੀਆਂ ਦੀ ਐਂਟਰੀ ਹੋਵੇਗੀ ਬਿਲਕੁਲ ਫ੍ਰੀ : ਢਿੱਲੋਂ

ਚੇਅਰਮੈਨ ਫੂਡ ਗ੍ਰੇਨ ਕਾਰਪੋਰੇਸ਼ਨ ਲਿਮਟਿਡ ਅਤੇ ਲੋਕ ਸਭਾ ਹਲਕਾ ਇੰਚਾਰਜ ਪਟਿਆਲਾ ਬਲਜਿੰਦਰ ਸਿੰਘ ਢਿੱਲੋਂ ਨੇ ਦੱਸਿਆ ਕਿ ਢਿੱਲੋਂ ਫਨ ਵਰਲਡ ਜੋੜੀਆਂ ਸੜਕਾਂ ਦੇਵੀਗੜ੍ਹ ਰੋਡ ਵਿਖੇ,15 ਜੁਲਾਈ ਨੂੰ ਸਮਾਂ ਸਵੇਰੇ 9 ਵਜੇ ਤੋਂ ਲੈ ਕੇ 4 ਵਜੇ ਤੱਕ ਵਿਸ਼ਾਲ ਖੂਨਦਾਨ ਕੈਂਪ ਲਗਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਵੱਲੋਂ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਤਹਿਤ ਸ਼ਾਨਦਾਰ ਕਾਰਗੁਜ਼ਾਰੀ ਕਰਨ ਵਾਲੇ ਬੀ.ਐਲ.ਓਜ਼ ਦਾ ਸਨਮਾਨ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਤੇ ਮੁੱਖ ਚੋਣ ਅਫ਼ਸਰ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਚੱਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.)-2026 ਮੁਹਿੰਮ ਤਹਿਤ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਦੇ ਕਾਰਜ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਅੱਗੇ ਵਧਾਉਣ ਵਿੱਚ ਸ਼ਾਨਦਾਰ ਯੋਗਦਾਨ ਪਾਉਣ ਵਾਲੇ ਬੂਥ ਲੈਵਲ ਅਫ਼ਸਰਾਂ (ਬੀ.ਐਲ.ਓਜ਼) ਨੂੰ ਅੱਜ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਵਿਰਾਜ ਐਸ. ਤਿੜਕੇ ਵੱਲੋਂ ਪ੍ਰਸ਼ੰਸਾ ਪੱਤਰ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ। 

ਨਿਰੰਕਾਰੀ ਮਿਸ਼ਨ ਵੱਲੋਂ ਖੂਨਦਾਨ ਕੈਂਪ ਦਾ ਆਯੋਜਨ ਭਿਆਨਕ ਗਰਮੀ ਦੇ ਬਾਵਜੂਦ 202 ਯੂਨਿਟ ਖੂਨ ਇਕੱਤਰ

ਸਤਿਗੁਰੂ ਮਾਤਾ ਸੁਦੀਕਸ਼ਾ ਜੀ ਮਹਾਰਾਜ ਦੇ ਪਾਵਨ ਆਸ਼ੀਰਵਾਦ ਸਦਕਾ ਅੱਜ ਸਥਾਨਕ ਸੰਤ ਨਿਰੰਕਾਰੀ ਸਤਸੰਗ ਭਵਨ ਵਿਖੇ ਖੂਨਦਾਨ ਕੈਂਪ ਦਾ ਆਯੋਜਨ ਕੀਤਾ ਗਿਆ।

ਵੋਟਾਂ ਦੀ ਵਿਸ਼ੇਸ਼ ਸੁਧਾਈ ਨੂੰ ਲੈਕੇ ਲੋਕਾਂ 'ਚ ਉਤਸ਼ਾਹ ਭਾਜਪਾ ਵੱਲੋਂ ਨਿਯੁਕਤ ਬੀ ਐਲ ਓ ਨਿਭਾਅ ਰਹੇ ਜ਼ਿੰਮੇਵਾਰੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਚੋਣ ਕਮਿਸ਼ਨ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਵੋਟਰਾਂ ਨੂੰ ਐਸ ਆਈ ਆਰ ਤਹਿਤ ਵੋਟਾਂ ਦੀ ਵਿਸ਼ੇਸ਼ ਸੁਧਾਈ ਕਰਵਾਉਣ ਦੀ ਕੀਤੀ ਅਪੀਲ ਦਾ ਅਸਰ ਪੋਲਿੰਗ ਬੂਥਾਂ ਤੇ ਦਿਖਾਈ ਦੇ ਰਿਹਾ ਹੈ।

ਵਿਧਾਨ ਸਭਾ ਹਲਕਾ ਖਰੜ ਦੇ ਬੂਥ ਲੈਵਲ ਅਫਸਰ 11 ਅਤੇ 12 ਜੁਲਾਈ ਨੂੰ ਪੋÇਲੰਗ ਬੈਥਾਂ ਤੇ ਬੈਠ ਕੇ ਗਣਨਾ ਫਾਰਮ ਪ੍ਰਾਪਤ ਕਰਨਗੇ: ਗੁਰਮੀਤ ਸਿੰਘ

ਵਿਧਾਨ ਸਭਾ ਹਲਕਾ ਖਰੜ-52 ਦੇ ਚੋਣਕਾਰ ਰਜਿਸਟੇ੍ਰਸ਼ਨ ਅਫਸਰ-ਕਮ-ਉਪ ਮੰਡਲ ਮੈਜਿਸਟ੍ਰੇਟ ਖਰੜ ਗੁਰਮੀਤ ਸਿੰਘ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਭਾਰਤ ਦੇ ਚੋਣ ਕਮਿਸ਼ਨ ਵਲੋਂ ਜਾਰੀ ਹਦਾਇਤਾਂ ਅਨੁਸਾਰ ਵਿਧਾਨ ਸਭਾ ਹਲਕਾ ਖਰੜ-52 ਵਿਚ ਵੋਟਰ ਸੂਚੀ ਦੀ ਵਿਸ਼ੇਸ਼ ਗਹਿਰੀ ਸੁਧਾਈ ਦਾ ਕੰਮ ਚੱਲ ਰਿਹਾ ਹੈ ਅਤੇ  ਹਲਕੇ ਵਿਚ ਤਾਇਨਾਤ ਬੂਥ ਲੈਵਲ ਅਫਸਰ ਮਿਤੀ 11 ਅਤੇ 12 ਜੁਲਾਈ ਨੂੰ ਆਪਣੇ ਆਪਣੇ ਪੋÇਲੰਗ ਬੂਥਾਂ ਤੇ ਬੈ ਕੇ ਭਰੇ ਹੋਏ ਗਣਨਾ ਫਾਰਮ ਪ੍ਰਾਪਤ ਕੀਤੇ ਜਾਣਗੇ।

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ ਵੱਲੋਂ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ

ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੋਸਾਇਟੀ (ਰਜਿ.) ਮੋਗਾ ਵੱਲੋਂ ਅੱਜ ਲੋਕ ਭਲਾਈ ਨੂੰ ਸਮਰਪਿਤ ਇੱਕ ਵਿਸ਼ਾਲ ਮੁਫ਼ਤ ਅੱਖਾਂ ਦੀ ਜਾਂਚ ਕੈਂਪ ਲਗਾਇਆ ਗਿਆ।

ਮੁਹੰਮਦ ਜਾਵੇਦ ਐਮ ਸੀ ਬਣੇ ਬਲਾਕ ਕਾਂਗਰਸ ਕਮੇਟੀ ਮਾਲੇਰਕੋਟਲਾ -1 ਦੇ ਕਾਰਜਕਾਰੀ ਪ੍ਰਧਾਨ

ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਬੀਬਾ ਨਿਸ਼ਾਤ ਅਖ਼ਤਰ ਨੇ ਅੱਜ ਇੱਕ ਅਹਿਮ ਐਲਾਨ ਕਰਦਿਆਂ ਬਲਾਕ ਕਾਂਗਰਸ ਕਮੇਟੀ ਮਾਲੇਰਕੋਟਲਾ -1 ਦੇ ਪ੍ਰਧਾਨ ਅਕਰਮ ਲਿਬੜਾ ਦੀ ਥਾਂ ਨਵੇਂ ਬਣੇ ਕੌਂਸਲਰ ਮੁਹੰਮਦ ਜਾਵੇਦ ਪੁੱਤਰ ਮੁਹੰਮਦ ਇਸਹਾਕ ਸਾਕਾ ਸਾਬਕਾ ਪ੍ਰਧਾਨ ਨਗਰ ਕੌਂਸਲ ਨੂੰ ਕਾਰਜਕਾਰੀ ਪ੍ਰਧਾਨ ਨਿਯੁਕਤ ਕੀਤਾ ਹੈ। 

ਸਨੌਰ ਹਲਕੇ ਵਿੱਚ 'ਆਪ' ਦਾ ਵੱਡਾ ਸਿਆਸੀ ਧਮਾਕਾ- ਵਿਰੋਧੀਆਂ ਨੂੰ ਕਰਾਰਾ ਝਟਕਾ

ਮੁੱਖ ਮੰਤਰੀ ਸਰਦਾਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਕਰਵਾਏ ਜਾ ਰਹੇ ਇਤਿਹਾਸਕ ਵਿਕਾਸ ਕਾਰਜਾਂ ਅਤੇ ਹਲਕਾ ਸਨੌਰ ਦੇ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਦੀ ਦਿਨ-ਰਾਤ ਲੋਕਾਂ ਦੇ ਵਿੱਚ ਰਹਿ ਕੇ ਸੇਵਾ ਕਰਨ ਦੀ ਕਾਰਜਸ਼ੈਲੀ ਸਦਕਾ ਹਲਕੇ ਅੰਦਰ ਆਮ ਆਦਮੀ ਪਾਰਟੀ ਦਾ ਪਰਿਵਾਰ ਲਗਾਤਾਰ ਮਜ਼ਬੂਤ ਹੁੰਦਾ ਜਾ ਰਿਹਾ ਹੈ।

ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਪਟਿਆਲਾ ਦੇ ਸਾਰੇ ਵੋਟਰ : ਡਾ. ਹਿਮਾਂਸ਼ੂ ਅਗਰਵਾਲ

ਪਟਿਆਲਾ ਦੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ ਮੁਹਿੰਮ ‘ਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ ਦੀ ਅਪੀਲ ਕੀਤੀ ਹੈ।

ਸਤਲੁਜ' ਫਿਲਮ ਦਾ ਓ.ਟੀ.ਟੀ ਪਲੇਟਫਾਰਮ 'ਤੇ ਰੋਕਿਆ ਜਾਣਾ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ- ਪਰਮਿੰਦਰ ਸਿੰਘ ਢੀਂਡਸਾ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਸੀਨੀਅਰ ਮੀਤ ਪ੍ਰਧਾਨ ਸ ਪਰਮਿੰਦਰ ਸਿੰਘ ਢੀਂਡਸਾ ਨੇ ਪ੍ਰੈੱਸ ਬਿਆਨ ਵਿੱਚ ਦੋਸ਼ ਲਾਇਆ ਕਿ 'ਸਤਲੁਜ' ਫਿਲਮ ਦਾ ਰੋਕਿਆ ਜਾਣਾ ਦੇਸ਼ ਵਿੱਚ ਅਣਐਲਾਨੀ ਸੈਂਸਰਸ਼ਿਪ ਦਾ ਪ੍ਰਤੀਕ ਹੈ।

ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ: ਸੀਈਓ ਅਨਿੰਦਿਤਾ ਮਿਤਰਾ

ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਅੱਜ ਇੱਥੇ ਕਿਹਾ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਦੇ ਕੰਮ ਵਿੱਚ ਲੱਗੇ ਬੀ.ਐਲ.ਓਜ਼. ਨਾਲ ਕਿਸੇ ਵੀ ਕਿਸਮ ਦਾ ਦੁਰਵਿਹਾਰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਪਿੰਡ ਪਿੱਪਲੀ ਵਿੱਚ ਪੁਲੀਸ ਕਮਾਂਡੋ ਦੇ ਪੁੱਤ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲੱਥਪੱਥ ਮਿਲੀ ਲਾਸ਼

ਫ਼ਰੀਦਕੋਟ ਦੇ ਨੇੜਲੇ ਪਿੰਡ ਪਿੱਪਲੀ ਵਿੱਚ ਐਤਵਾਰ ਸ਼ਾਮ ਨੂੰ ਇੱਕ ਬੇਹੱਦ ਦਿਲ ਕੰਬਾਊ ਵਾਰਦਾਤ ਸਾਹਮਣੇ ਆਈ ਹੈ।ਇੱਥੇ ਪੰਜਾਬ ਪੁਲੀਸ ਦੇ ਇੱਕ ਮੌਜੂਦਾ ਕਮਾਂਡੋ ਦੇ ਨੌਜਵਾਨ ਪੁੱਤ ਦਾ ਇੱਕ ਘਰ ਦੇ ਅੰਦਰ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ

1234