Thursday, July 03, 2025

BM

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਵਲੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧੀ ਅਧਿਐਨ ਰਿਪੋਰਟ ਪੰਜਾਬ ਵਿਧਾਨ ਸਭਾ ਦੀ ਕਮੇਟੀ ਨੂੰ ਸੋਂਪੀ

ਪੰਜਾਬ ਰਾਜ ਕਿਸਾਨ ਅਤੇ ਖੇਤੀ ਕਾਮੇਂ ਕਮਿਸ਼ਨ ਨੇ ਨੈਸ਼ਨਲ ਇੰਸਟੀਚਿਊਟ ਹਾਈਡ੍ਰੋਲੋਜੀ, ਰੁੜਕੀ ਤੋਂ ਪੰਜਾਬ ਦੇ ਜਲ ਸਰੋਤਾਂ ਦੀ ਉਪਲਬਧਤਾ ਅਤੇ ਪਾਣੀ ਨਾਲ ਸਬੰਧਤ ਹੋਰ ਮੁੱਦਿਆਂ `ਤੇ ਇੱਕ ਅਧਿਐਨ ਕਰਵਾਇਆ ਹੈ।

ਆਰਜੀਐਨਯੂਐੱਲ ਨੇ 'ਇੱਕ ਰਾਸ਼ਟਰ, ਇੱਕ ਚੋਣ' ’ਤੇ ਸੰਸਦੀ ਕਮੇਟੀ ਨੂੰ ਰਾਏ ਸੌਂਪੀ, ਲੋਕਤੰਤਰ ਅਤੇ ਸਮਾਜਿਕ ਚਿੰਤਾਵਾਂ ਉਭਾਰੀਆਂ

ਰਾਜੀਵ ਗਾਂਧੀ ਨੈਸ਼ਨਲ ਯੂਨੀਵਰਸਿਟੀ ਆਫ ਲਾ (ਆਰਜੀਐਨਯੂਐੱਲ), ਪੰਜਾਬ ਨੇ ‘ਇੱਕ ਰਾਸ਼ਟਰ, ਇੱਕ ਚੋਣ (ਓਐਨਓਈ)’ ਮਸਲੇ 'ਤੇ ਆਪਣੀ ਰਾਏ ਸਾਂਝੀ ਸੰਸਦੀ ਕਮੇਟੀ ਨੂੰ ਦਿੱਤੀ ਹੈ।

ਭਾਜਪਾ ਪੰਜਾਬ ਮਹਿਲਾ ਮੋਰਚਾ ਪ੍ਰਧਾਨ ਨੇ ਰਾਜਪਾਲ ਨੂੰ ਸੌਂਪਿਆ ਮੰਗ ਪੱਤਰ, ਸਮਾਣਾ ਸਕੂਲ ਬੱਸ ਹਾਦਸੇ ਦੀ ਨਿਆਂਇਕ ਜਾਂਚ ਦੀ ਕੀਤੀ ਮੰਗ

ਸਮਾਣਾ ਸਕੂਲ ਵੈਨ ਹਾਦਸਾਗ੍ਰਸ ਪਿੱਛੇ ਰੇਤ ਮਾਫੀਆ ਅਤੇ ਸੂਬੇ ਦੀ ਨਾਕਾਮੀ- ਜੈ ਇੰਦਰ ਕੌਰ

ਪੰਜਾਬ ਮੰਡੀ ਬੋਰਡ ਦੇ ਬੋਰਡ ਆਫ ਡਾਇਰੈਕਟਰਜ਼ ਦੀ ਹੋਈ ਮੀਟਿੰਗ

ਚੇਅਰਮੈਨ ਹਰਚੰਦ ਸਿੰਘ ਬਰਸਟ ਦੀ ਅਗਵਾਈ ਹੇਠ ਮੰਡੀ ਬੋਰਡ ਨਾਲ ਸੰਬੰਧਤ ਵੱਖ-ਵੱਖ ਏਜੰਡੇ ਕੀਤੇ ਪਾਸ

ਬੀ.ਬੀ.ਐਮ.ਬੀ. ਵਿੱਚ ਆਪਹੁਦਰੇ ਢੰਗ ਨਾਲ ਕੀਤੀਆਂ ਨਿਯੁਕਤੀਆਂ ਅਸਹਿਣਯੋਗ : ਮੁੱਖ ਮੰਤਰੀ

ਸੂਬੇ ਦੇ ਹਿੱਸੇ ਮੁਤਾਬਕ ਬੀ.ਬੀ.ਐਮ.ਬੀ. ਦੇ ਪੁਨਰਗਠਨ ਦੀ ਮੰਗ ਦੁਹਰਾਈ

ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਕੈਬਨਿਟ ਵੱਲੋਂ ਪੰਜਾਬ ਮੈਨੇਜਮੈਂਟ ਐਂਡ ਟਰਾਂਸਫਰ ਆਫ਼ ਮਿਊਂਸਿਪਲ ਪ੍ਰਾਪਰਟੀਜ਼ ਨਿਯਮਾਂ, 2021 ਵਿੱਚ ਅਹਿਮ ਸੋਧ ਨੂੰ ਮਨਜ਼ੂਰੀ

ਸ਼ਹਿਰੀ ਸਥਾਨਕ ਸਰਕਾਰਾਂ ਵੱਲੋਂ ਵੇਚੀਆਂ ਜਾਇਦਾਦਾਂ ਲਈ ਅਲਾਟੀਆਂ ਵਾਸਤੇ ਵਿਕਰੀ ਕੀਮਤ ਜਮ੍ਹਾਂ ਕਰਵਾਉਣ ਦਾ ਸਮਾਂ ਘਟਾ ਕੇ ਛੇ ਮਹੀਨੇ ਕੀਤਾ

ਬਰਿੰਦਰ ਕੁਮਾਰ ਗੋਇਲ ਨੇ ਬੀ.ਐਮ.ਐਲ. ਦੇ ਪਾਣੀ ਦੀ ਵੰਡ ਸਬੰਧੀ ਹਰਿਆਣਾ ਦੇ ਗੁਮਰਾਹਕੁੰਨ ਦਾਅਵਿਆਂ ਦੀ ਫੂਕ ਕੱਢੀ

ਕਿਹਾ, ਅਸੀਂ ਆਪਸੀ ਮਿਲਵਰਤਣ ਅਤੇ ਸਰੋਤਾਂ ਦੀ ਤਰਕਸੰਗਤ ਵੰਡ ਦੇ ਮੁਦਈ ਪਰ ਤੱਥਾਂ ਨੂੰ ਤੋੜ-ਮਰੋੜ ਕੇ ਪੇਸ਼ ਕਰਨ ਜਾਂ ਆਪਣੇ ਜਾਇਜ਼ ਹੱਕਾਂ ਨੂੰ ਖ਼ਤਰੇ ਵਿੱਚ ਪਾਉਣ ਦੇ ਕਿਸੇ ਵੀ ਯਤਨ ਨੂੰ ਬਰਦਾਸ਼ਤ ਨਹੀਂ ਕਰਾਂਗੇ

ਸੁਨਾਮ ਵਿਖੇ ਦਾਮਨ ਬਾਜਵਾ ਨੇ ਰੇਲਵੇ ਅਧਿਕਾਰੀਆਂ ਨੂੰ ਦਿੱਤਾ ਮੰਗ ਪੱਤਰ

ਕਿਹਾ ਰੇਲਵੇ ਪਲੇਟੀ ਦਾ ਪੱਧਰ ਕੀਤਾ ਜਾਵੇ ਬਰਾਬਰ 

ਪੰਜਾਬ ਲਈ ਵੱਡੀ ਜਿੱਤ, ਹਾਈਕੋਰਟ ਵਲੋਂ ਜ਼ਿਆਦਾ ਪਾਣੀ ਛੱਡਣ ਦੇ ਮਾਮਲੇ ਵਿੱਚ ਬੀ.ਬੀ.ਐਮ.ਬੀ., ਹਰਿਆਣਾ ਅਤੇ ਕੇਂਦਰ ਸਰਕਾਰ ਨੂੰ ਨੋਟਿਸ ਜਾਰੀ

ਪੰਜਾਬ ਸਰਕਾਰ ਵੱਲੋਂ ਦਾਇਰ ਚੁਣੌਤੀ ਪਟੀਸ਼ਨ ਦੇ ਮੱਦੇਨਜ਼ਰ ਆਇਆ ਹੁਕਮ

ਬੀ.ਬੀ.ਐਮ.ਬੀ. ਵੱਲੋਂ ਪਾਣੀਆਂ ਦੀ ਚੋਰੀ ਕਰਨ ਦੇ ਮਸਲੇ ਉੱਤੇ ਕੇਂਦਰ ਸਰਕਾਰ 'ਤੇ ਵਰ੍ਹੇ ਮੁੱਖ ਮੰਤਰੀ

ਦੂਹਰੀ ਜੰਗ ਲੜ ਰਿਹਾ ਪੰਜਾਬ, ਇਕ ਪਾਸੇ ਸਰਹੱਦਾਂ ਦੀ ਰਾਖੀ ਲਈ ਪਾਕਿਸਤਾਨ ਨਾਲ ਅਤੇ ਦੂਜੇ ਪਾਸੇ ਆਪਣੇ ਪਾਣੀ ਬਚਾਉਣ ਲਈ ਕੇਂਦਰ ਸਰਕਾਰ ਨਾਲ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਨੇ ਭਾਜਪਾ ਦੇ ਪ੍ਰਭਾਵ ਹੇਠ ਬੀ.ਬੀ.ਐਮ.ਬੀ. ਦੀਆਂ ਆਪਹੁਦਰੀਆਂ ਦੀ ਮੁਖਾਲਫ਼ਤ ਕਰਦੇ ਹੋਏ ਇਤਿਹਾਸਕ ਮਤਾ ਪਾਸ ਕੀਤਾ। ਮਤੇ ਦੇ ਕੁਝ ਮੁੱਖ ਨੁਕਤੇ

ਪੰਜਾਬ ਸਰਕਾਰ ਹਰਿਆਣਾ ਨੂੰ ਆਪਣੇ ਹਿੱਸੇ ਵਿੱਚੋਂ ਇੱਕ ਵੀ ਬੂੰਦ ਵਾਧੂ ਪਾਣੀ ਨਹੀਂ ਦੇਵੇਗੀ। ਇਸ ਵੇਲੇ ਮਾਨਵਤਾ ਦੇ ਆਧਾਰ ’ਤੇ ਪੀਣ ਵਾਲੇ ਪਾਣੀ ਵਜੋਂ ਸਿਰਫ਼ 4000 ਕਿਊਸਿਕ ਪਾਣੀ ਦਿੱਤਾ ਜਾ ਰਿਹਾ ਹੈ ਜੋ ਜਾਰੀ ਰਹੇਗਾ। ਇਕ ਵੀ ਬੂੰਦ ਹੋਰ ਨਹੀਂ ਦੇਵਾਂਗੇ।

ਪੰਜਾਬ ਨੇ ਖਿੱਚੀ ਲਕੀਰ: ਜਲ ਸਰੋਤ ਮੰਤਰੀ ਨੇ ਬੀ.ਬੀ.ਐਮ.ਬੀ. 'ਤੇ ਸਾਧਿਆ ਨਿਸ਼ਾਨਾ, ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੋਰੀ ਨਾਂਹ

ਬੀ.ਬੀ.ਐਮ.ਬੀ. ਬਣਿਆ ਕੇਂਦਰ ਸਰਕਾਰ ਦੀ ਕਠਪੁਤਲੀ, ਪੰਜਾਬ ਦੇ ਹਿੱਤਾਂ ਦੀ ਰਾਖੀ ਲਈ ਇਸ ਦਾ ਪੁਨਰਗਠਨ ਕੀਤਾ ਜਾਵੇ: ਬਰਿੰਦਰ ਕੁਮਾਰ ਗੋਇਲ

ਬੀ.ਬੀ.ਐਮ.ਬੀ. ਦਾ ਗਠਨ ਪਿਛਲੀਆਂ ਸਰਕਾਰਾਂ ਦੀ ਇਤਿਹਾਸਕ ਗਲਤੀ : ਹਰਜੋਤ ਬੈਂਸ

ਸਿੱਖਿਆ ਮੰਤਰੀ ਬੈਂਸ ਨੇ ਵਿਸ਼ੇਸ਼ ਵਿਧਾਨ ਸਭਾ ਸੈਸ਼ਨ ਦੌਰਾਨ ਪੰਜਾਬ ਦੇ ਪਾਣੀਆਂ ਦੀ ਕਿਸੇ ਵੀ ਕੀਮਤ ਉਤੇ ਰਾਖੀ ਦਾ ਲਿਆ ਅਹਿਦ

ਮੁੱਖ ਮੰਤਰੀ ਦੀ ਅਗਵਾਈ ’ਚ ਪੰਜਾਬ ਵਿਧਾਨ ਸਭਾ ਵੱਲੋਂ ਦਰਿਆਈ ਪਾਣੀਆਂ ’ਤੇ ਬੀ.ਬੀ.ਐਮ.ਬੀ. ਦੇ ਕਿਸੇ ਵੀ ਹੁਕਮ ਨੂੰ ਨਾ ਮੰਨਣ ਦਾ ਇਤਿਹਾਸਕ ਮਤਾ ਪਾਸ

ਦਰਿਆਈ ਪਾਣੀਆਂ ’ਤੇ ਸਿਰਫ ਤੇ ਸਿਰਫ ਪੰਜਾਬ ਦਾ ਹੱਕ ਅਤੇ ਅਸੀਂ ਕਿਸੇ ਨਾਲ ਪਾਣੀ ਸਾਂਝਾ ਨਹੀਂ ਕਰਾਂਗੇ ; ਮੁੱਖ ਮੰਤਰੀ

ਭਾਜਪਾ ਪੰਜਾਬ ਦੇ ਪਾਣੀ 'ਤੇ ਅਧਿਕਾਰਾਂ ਨਾਲ ਧੋਖਾ ਕਰ ਰਹੀ ਹੈ, ਬੀਬੀਐਮਬੀ ਦਾ ਆਦੇਸ਼ ਗੈਰ-ਸੰਵਿਧਾਨਕ: ਬਲਬੀਰ ਸਿੰਘ ਸਿੱਧੂ

ਇਸ ਸੰਵੇਦਨਸ਼ੀਲ ਸਮੇਂ 'ਤੇ ਪੰਜਾਬ-ਹਰਿਆਣਾ ਪਾਣੀ ਵਿਵਾਦ ਬਹੁਤ ਹੀ ਮੰਦਭਾਗਾ: ਬਲਬੀਰ ਸਿੰਘ ਸਿੱਧੂ

ਬੇਗਮਪੁਰਾ ਟਾਈਗਰ ਫੋਰਸ ਨੇ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਬੰਦ ਪਏ ਆਕਸੀਜਨ ਜਨਰੇਸ਼ਨ ਪਲਾਂਟਾਂ ਨੂੰ ਠੀਕ ਕਰਵਾਉਣ  ਲਈ ਦਿੱਤਾ ਮੰਗ ਪੱਤਰ

ਸਿਵਲ ਹਸਪਤਾਲ ਹੁਸ਼ਿਆਰਪੁਰ ਦੀ ਸੀਨੀਅਰ ਐਸਐਮਉ ਦੀ ਅਣਗਹਿਲੀ ਕਾਰਨ ਵਾਝੇ ਹਨ ਹਸਪਤਾਲ ਵਿੱਚ ਆਕਸੀਜਨ ਦੀ ਸੁਵਿਧਾ ਤੋਂ ਮਰੀਜ਼ : ਬੰਟੀ, ਕਲੋਤਾ

Amit Shah ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਤੇ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਦਿੱਤਾ DC ਨੂੰ ਮੰਗ ਪੱਤਰ 

ਇੰਡੀਆ ਦੇ ਗ੍ਰਹਿ ਵਜੀਰ ਅੰਮ੍ਰਿਤ ਸ਼ਾਹ ਵਲੋ ਰਾਜ ਸਭਾ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਕੌਮ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵਿਰੁੱਧ

ਉਘੇ ਕਿ੍ਕਟ ਖਿਡਾਰੀ ਸ਼ੁਭਮਨ ਗਿੱਲ ਨੇ ਜ਼ਿਲ੍ਹਾ ਹਸਪਤਾਲ ਨੂੰ ਮੈਡੀਕਲ ਉਪਕਰਨ ਦਾਨ ਕੀਤੇ

ਸਿਵਲ ਸਰਜਨ ਵਲੋਂ ਕਿ੍ਰਕਟ ਖਿਡਾਰੀ ਦੇ ਉੱਦਮ ਦੀ ਸ਼ਲਾਘਾ

ADC ਅਨਮੋਲ ਸਿੰਘ ਧਾਲੀਵਾਲ ਵੱਲੋਂ ਨਯਾਂ ਗਾਂਓ ਵਿਖੇ SBM 20 ਸਕੀਮ ਤਹਿਤ ਵਿਛਾਈ ਜਾ ਰਹੀਂ ਸੀਵਰੇਜ ਅਤੇ STP ਦਾ ਕੀਤਾ ਨਿਰੀਖਣ

ਅੱਜ 28 ਫਰਵਰੀ 2025 ਨੂੰ ਵਧੀਕ ਡਿਪਟੀ ਕਮਿਸ਼ਨਰ (ਸ਼ਹਿਰੀ ਵਿਕਾਸ) ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਨਮੋਲ ਸਿੰਘ ਧਾਲੀਵਾਲ ਵੱਲੋਂ ਨਯਾਂ ਗਾਂਓ

ਢਕੋਲੀ ਵਿਖੇ ਆਰ ਯੂ ਬੀ ਦੀ ਜਗ੍ਹਾ ਆਰ ਓ ਬੀ ਬਣਾਉਣ ਦਾ ਪ੍ਰਸਤਾਵ ਰੇਲਵੇ ਨੂੰ ਜਲਦ ਸੌਂਪਿਆ ਜਾਵੇ : ਡੀ ਸੀ ਆਸ਼ਿਕਾ ਜੈਨ

ਆਰ ਯੂ ਬੀ ਦੀ ਘੱਟ ਉਚਾਈ ਅਤੇ ਭਵਿੱਖ ਵਿੱਚ ਪਾਣੀ ਖੜ੍ਹਨ ਦੇ ਮੁੱਦੇ ਢਕੋਲੀ ਰੇਲਵੇ ਕਰਾਸਿੰਗ 'ਤੇ ਨਿਰਵਿਘਨ ਆਵਾਜਾਈ ਵਿੱਚ ਰੁਕਾਵਟ ਪੈਦਾ ਕਰ ਸਕਦੇ ਹਨ

ਪੰਜਾਬ ਰਾਜ ਸੂਚਨਾ ਕਮਿਸ਼ਨ ਵੱਲੋਂ ਮਨਜਿੰਦਰ ਸਿੰਘ ਉੱਤੇ ਇੱਕ ਸਾਲ ਲਈ ਕਮਿਸ਼ਨ ਵਿੱਚ ਅਰਜ਼ੀ ਦਾਖਲ ਕਰਨ ਤੇ ਲਗਾਈ ਰੋਕ

ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਰਾਜ ਸੂਚਨਾ ਕਮਿਸ਼ਨਰ ਸੰਦੀਪ ਸਿੰਘ ਧਾਲੀਵਾਲ ਨੇ ਅੱਜ ਇੱਕ ਹੁਕਮ ਜਾਰੀ ਕਰਦਿਆਂ 

ਪੰਜਾਬ ਦੇ ਕੈਬਨਿਟ ਮੰਤਰੀਆਂ ਵੱਲੋਂ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੀ ਵਧਾਈ

ਪੰਜਾਬ ਦੇ ਕੈਬਨਿਟ ਮੰਤਰੀਆਂ ਨੇ ਸੂਬਾ ਵਾਸੀਆਂ ਨੂੰ ਦੀਵਾਲੀ, ਬੰਦੀ ਛੋੜ ਦਿਵਸ ਅਤੇ ਵਿਸ਼ਵਕਰਮਾ ਦਿਵਸ ਦੇ ਪਾਵਨ ਮੌਕੇ ਵਧਾਈ ਦਿੱਤੀ ਹੈ।

ਸੁਰਿੰਦਰ ਸਿੰਘ ਬਣੇ ਪੰਜਾਬ ਮੰਡੀ ਬੋਰਡ ਇੰਪਲਾਈਜ ਯੂਨੀਅਨ ਦੇ ਪ੍ਰਧਾਨ

ਸੁਰਿੰਦਰ ਗਰੁੱਪ ਨੇ ਕਲੀਨ ਸਵੀਪ ਰਾਹੀ ਚੋਣਾਂ ਨੂੰ ਇਕ ਤਰਫਾਂ ਜਿੱਤਿਆ

ਕਿਸਾਨ ਯੂਨੀਅਨ ਅਤੇ ਮਜ਼ਦੂਰ ਯੂਨੀਅਨ ਦੇ ਨੁਮਾਇੰਦਿਆਂ ਨੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨਾਲ ਕੀਤੀ ਮੁਲਾਕਾਤ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨਾਲ ਅੱਜ ਪੰਜਾਬ ਕਿਸਾਨ ਯੂਨੀਅਨ ਦੇ ਪ੍ਰਧਾਨ ਰੁਲਦੂ ਸਿੰਘ ਮਾਨਸਾ ਅਤੇ ਅਨਾਜ ਮੰਡੀ ਮਜਦੂਰ ਯੂਨੀਅਨ

ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਲੱਗਣ ਦੀ ਅਫ਼ਵਾਹ ਕਾਰਨ ਮਚੀ ਭਗਦੜ; ਕਈ ਯਾਤਰੀ ਜ਼ਖ਼ਮੀ; 6 ਯਾਤਰੀ ਗੰਭੀਰ ਜ਼ਖ਼ਮੀ

ਉਤਰ ਪ੍ਰਦੇਸ਼ ਦੇ ਸ਼ਾਹਜਹਾਂਪੁਰ ਜ਼ਿਲ੍ਹੇ ਵਿੱਚ ਐਤਵਾਰ ਨੂੰ ਸਵੇਰੇ ਪੰਜਾਬ ਮੇਲ ਐਕਸਪ੍ਰੈਸ ਵਿੱਚ ਅੱਗ ਜਾਣ ਦੀ ਅਫ਼ਵਾਹ ਕਾਰਨ ਭਗਦੜ ਮਚ ਗਈ। ਜਿਸ ਕਾਰਨ ਯਾਤਰੀਆਂ ਨੇ ਰੇਲਗੱਡੀ ਤੋਂ ਛਾਲਾਂ ਮਾਰ ਦਿੱਤੀਆਂ ਅਤੇ ਕਈ ਯਾਤਰੀ ਇਸ ਕਾਰਨ ਜ਼ਖ਼ਮੀ ਹੋ ਗਏ ਅਤੇ ਕੁੱਝ ਗੰਭੀਰ ਜ਼ਖਮੀ ਹੋ ਗਏ।

ਗੁਰਮੀਤ ਸਿੰਘ ਖੁੱਡੀਆਂ ਵਲੋਂ ਪਟਿਆਲਾ ਦੀ ਨਵੀਂ ਮੱਛੀ ਮੰਡੀ ਦੀਆਂ ਸਾਰੀਆਂ ਦੁਕਾਨਾਂ 30 ਸਤੰਬਰ ਤੱਕ ਅਲਾਟ ਕਰਨ ਦੇ ਹੁਕਮ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਟਿਆਲਾ ਦੇ ਘਲੌੜੀ ਵਿਖੇ ਸਥਿਤ ਨਵੀਂ ਮੱਛੀ ਮੰਡੀ ਵਿੱਚ ਬਣਾਈਆਂ ਗਈਆਂ ਸਾਰੀਆਂ 20 ਦੁਕਾਨਾਂ ਦੀ 30 ਸਤੰਬਰ ਤੱਕ ਅਲਾਟਮੈਂਟ ਯਕੀਨੀ ਬਣਾਉਣ ਲਈ ਪੰਜਾਬ ਮੰਡੀ ਬੋਰਡ ਨਾਲ ਤਾਲਮੇਲ ਕਰਨ ਲਈ ਮੱਛੀ ਪਾਲਣ ਵਿਭਾਗ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ।

ਸ਼ਹਿਰੀ ਸਕਾਨਕ ਨਿਗਮਾਂ ਦੇ ਕਰਾਏਦਾਰਾਂ/ਲੀਜਧਾਰਕਾਂ/ਤੈਅਬਾਜਾਰੀ ਵਾਲਿਆਂ ਦੀ ਮਲਕਿਅਤ ਦੇ ਲਈ ਦਾਵੇ ਪੇਸ਼ ਕਰਨ ਦੀ ਸਮੇਂ ਸੀਮਾ 31 ਅਗਸਤ ਤਕ ਵਧੀ

ਹਰਿਆਣਾ ਦੇ ਸ਼ਹਿਰੀ ਸਥਾਨਕ ਸਰਕਾਰ ਮੰਤਰੀ ਸ੍ਰੀ ਸੁਭਾਸ਼ ਸੁਧਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਸ਼ਹਿਰੀ ਨਿਗਮਾਂ ਦੇ ਕਿਰਾਏਦਾਰਾਂ/ਲੀਜਧਾਰਕਾਂ/ਤੈਅਬਾਜਾਰੀ ਵਾਲਿਆਂ ਲਈ ਸੰਪਤੀ ਦੇ ਸਵਾਮਿਤਵ ਦਾ ਦਾਵਾ ਪੇਸ਼ ਕਰਨ ਦੀ ਆਖੀਰੀ ਸਮੇਂ-ਸੀਮਾ 31 ਅਗਸਤ, 2024 ਤਕ ਵਧਾ ਦਿੱਤੀ ਗਈ ਹੈ।

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਨੂੰ ਲੱਖਾਂ ਰੁਪਏ ਦਾ ਜੁਰਮਾਨਾ

ਗੁਜਰਾਤ ਟਾਈਟਨਸ ਦੇ ਕਪਤਾਨ ਸ਼ੁਭਮਨ ਗਿੱਲ ‘ਤੇ ਬੁੱਧਵਾਰ ਨੂੰ ਚੇਨਈ ਸੁਪਰ ਕਿੰਗਜ਼ ਦੇ ਖਿਲਾਫ ਮੈਚ ਦੌਰਾਨ ਹੌਲੀ ਓਵਰ-ਰੇਟ ਲਈ 12 ਲੱਖ ਰੁਪਏ ਦਾ ਜੁਰਮਾਨਾ ਲਗਾਇਆ ਗਿਆ।

ਭਾਜਪਾ ਪੰਜਾਬ ਦੇ ਮਹਿਲਾ ਮੋਰਚੇ ਵੱਲੋਂ ਪਟਿਆਲਾ ਵਿਖੇ ਨਾਰੀ ਸ਼ਕਤੀ ਵੰਦਨ ਯਾਤਰਾ ਦਾ ਆਯੋਜਨ

ਵੱਖ-ਵੱਖ ਮਹਿਲਾ ਕੇਂਦਰਿਤ ਸਕੀਮਾਂ ਰਾਹੀਂ ਮੋਦੀ ਸਰਕਾਰ ਨੇ ਔਰਤਾਂ ਦੇ ਜੀਵਨ ਨੂੰ ਪੂਰੀ ਤਰ੍ਹਾਂ ਬਦਲ ਦਿੱਤਾ ਹੈ: ਜੈ ਇੰਦਰ ਕੌਰ

ਪੰਜਾਬ ਮੰਡੀ ਬੋਰਡ ਵੱਲੋਂ 1146 ਕਰੋੜ ਰੁਪਏ ਦਾ ਸਾਲਾਨਾ ਬਜਟ ਪਾਸ

ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਨੇ ਬੋਰਡ ਆਫ ਡਾਇਰੈਕਟਰਜ਼ ਦੀ ਮੀਟਿੰਗ ਵਿੱਚ ਆਪਣਾ ਸਾਲਾਨਾ ਲੇਖਾ-ਜੋਖਾ ਕੀਤਾ ਪੇਸ਼ ਪੰਜਾਬ ਮੰਡੀ ਬੋਰਡ ਨੂੰ ਜਮੀਨ ਦੇਣ ਤੇ ਪਿੰਡ ਮਹਿਮਦਪੁਰ ਪੰਚਾਇਤ ਨੂੰ ਕੀਤਾ ਸਨਮਾਨਤ

ਸ਼ੁਭਮਨ ਗਿੱਲ ਨੂੰ ਲੋਕ ਸਭਾ ਚੋਣਾਂ 2024 ਲਈ ‘ਸਟੇਟ ਆਈਕੋਨ’ ਬਣਾਇਆ : ਸਿਬਿਨ ਸੀ

ਵੋਟਰ ਜਾਗਰੂਕਤਾ ਲਈ ਸ਼ੁਭਮਨ ਗਿੱਲ ਅਤੇ ਤਰਸੇਮ ਜੱਸੜ ਦੀਆਂ ਸੇਵਾਵਾਂ ਲਵੇਗਾ ਮੁੱਖ ਚੋਣ ਅਫਸਰ ਦਾ ਦਫਤਰ

ਭਾਸ਼ਾ ਵਿਭਾਗ ਵੱਲੋਂ ਪੰਜਾਬੀ ਪ੍ਰਬੋਧ ਪ੍ਰੀਖਿਆ 10 ਮਾਰਚ ਨੂੰ ਲਈ ਜਾਵੇਗੀ

ਡਾਇਰੈਕਟਰ ਭਾਸ਼ਾ ਵਿਭਾਗ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਭਰੀਆਂ ਜਾਣ ਵਾਲੀਆਂ ਗਰੁੱਪ ਸੀ ਅਤੇ ਇਸ ਤੋਂ ਉੱਪਰ ਦੀਆਂ ਅਸਾਮੀਆਂ ਲਈ ਨਿਰਧਾਰਤ ਯੋਗਤਾਵਾਂ ਵਿੱਚੋਂ ਇਕ ਯੋਗਤਾ ਇਹ ਵੀ ਹੈ ਕਿ ਉਮੀਦਵਾਰਾਂ ਲਈ ਮੈਟ੍ਰਿਕ ਪੱਧਰ ਦੀ ਪੰਜਾਬੀ ਦਾ ਵਿਸ਼ਾ ਪਾਸ ਕੀਤਾ ਹੋਣਾ ਲਾਜ਼ਮੀ ਹੈ। 

ਚੇਤਨ ਸਿੰਘ ਜੌੜਾਮਾਜਰਾ ਨੇ ਬੀ.ਬੀ.ਐੱਮ.ਬੀ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਚੱਲ ਰਹੇ ਪ੍ਰਾਜੈਕਟਾਂ ਦਾ ਲਿਆ ਜਾਇਜ਼ਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸਰਕਾਰ ਦੀ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਦੀ ਵਚਨਬੱਧਤਾ ਦੁਹਰਾਈ
 
 

ਓ.ਟੀ.ਐਸ. ਸਕੀਮ ਵਪਾਰੀਆਂ ਲਈ ਲਾਹੇਵੰਦ : ਅਜੀਤਪਾਲ ਸਿੰਘ ਕੋਹਲੀ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਸ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਹਾਲ ਹੀ ਚ ਲਾਗੂ ਕੀਤੀਆਂ ਵੱਡੀਆਂ ਸਕੀਮਾਂ ਆਮ ਲੋਕਾਂ ਲਈ ਫਾਇਦੇਮੰਦ ਸਾਬਤ ਹੋਣਗੀਆਂ।

ਹਰਚੰਦ ਸਿੰਘ ਬਰਸਟ ਵੱਲੋਂ ਹੜ੍ਹ ਰਾਹਤ ਕਾਰਜਾਂ ਲਈ ਇੱਕ ਮਹੀਨੇ ਦੀ ਤਨਖ਼ਾਹ ਦਾ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਯੋਗਦਾਨ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ੍ਰੀ ਹਰਚੰਦ ਸਿੰਘ ਬਰਸਟ ਨੇ ਹੜ੍ਹ ਰਾਹਤ ਅਤੇ ਮੁੜ ਵਸੇਬਾ ਕਾਰਜਾਂ ਲਈ ਮੁੱਖ ਮੰਤਰੀ ਰਾਹਤ ਫ਼ੰਡ ਵਿੱਚ ਆਪਣੀ ਇੱਕ ਮਹੀਨੇ ਦੀ ਤਨਖ਼ਾਹ ਦਾ ਯੋਗਦਾਨ ਪਾਇਆ ਹੈ। ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਮੁੱਖ ਮੰਤਰੀ ਰਾਹਤ ਫ਼ੰਡ ਲਈ 47.25 ਲੱਖ ਰੁਪਏ ਦਿੱਤੇ ਹਨ ਪੰਜਾਬ ਮੰਡੀ ਬੋਰਡ ਅਤੇ ਮਾਰਕੀਟ ਕਮੇਟੀਆਂ ਦੇ ਕਰਮਚਾਰੀਆਂ ਨੇ ਵੀ ਪਾਇਆ 47 ਲੱਖ ਰੁਪਏ ਤੋਂ ਵੱਧ ਦਾ ਯੋਗਦਾਨ 
 

ਮਿਸ਼ਨ ਤੰਦਰੁਸਤ ਪੰਜਾਬ ਤਹਿਤ ਖਾਣ-ਪੀਣ ਵਾਲੇ ਪਦਾਰਥਾਂ ਦਾ ਮੌਕੇ ਤੇ ਹੋਵੇਗਾ ਟੈਸਟ : ਸਿਵਲ ਸਰਜਨ

ਮਿਸਨ ਤੰਦਰੁਸਤ ਪੰਜਾਬ ਤਹਿਤ ਸਿਹਤ ਮੰਤਰੀ ਪੰਜਾਬ ਬਲਵੀਰ ਸਿੰਘ ਸਿੱਧੂ ਦੇ ਯਤਨਾਂ ਸਦਕਾ ਕਮਿਸਨਰ ਫੂਡ ਸੇਫਟੀ ਪੰਜਾਬ ਵੱਲੋਂ ਲੋਕਾਂ ਨੂੰ ਮਿਆਰੀ ਅਤੇ ਗੁਣਵਤਾ ਭਰਪੂਰ ਖਾਣ ਵਾਲੇ ਪਦਾਰਥ ਯਕੀਨੀ ਬਣਾਉਣ ਦੇ ਮਕਸਦ ਨਾਲ ਫੂਡ ਸੇਫਟੀ ਟੈਸਟਿੰਗ ਵੈਨ ਬਰਨਾਲਾ ਵਿਖੇ ਭੇਜੀ ਗਈ ਹੈ। ਇਹ ਜਾਣਕਾਰੀ ਸਿਵਲ ਸਰਜਨ ਡਾ.ਹਰਿੰਦਰਜੀਤ ਸਿੰਘ ਨੇ ਦਿੱਤੀ।

ਕਿਸਾਨਾਂ ਲਈ ਡਿਜੀਲਾਕਰ ਸ਼ੁਰੂ ਕਰਨ ਵਾਲਾ ਪੰਜਾਬ ਪਹਿਲਾ ਸੂਬਾ : ਲਾਲ ਸਿੰਘ

ਈ-ਗਵਰਨੈਂਸ ਨੂੰ ਉਤਸ਼ਾਹਿਤ ਕਰਨ ਤੋਂ ਇਲਾਵਾ ਇੱਕ ਹੋਰ ਕਿਸਾਨ ਪੱਖੀ ਪਹਿਲਕਦਮੀ ਕਰਦਿਆਂ ਪੰਜਾਬ ਕਿਸਾਨਾਂ ਲਈ ਡਿਜੀ-ਲਾਕਰ ਦੀ ਸਹੂਲਤ ਸ਼ੁਰੂ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ।ਸੂਬੇ ਵਿੱਚ ਹੁਣ ਕਿਸਾਨਾਂ ਕੋਲ ਆਪਣੇ ਜੇ-ਫਾਰਮ ਦੀਆਂ ਡਿਜੀਟਲ ਕਾਪੀਆਂ ਦਾ ਪ੍ਰਿਟ ਲੈਣ ਜਾਂ ਡਾਊਨਲੋਡ ਕਰਨ ਦੀ ਖੁੱਲ੍ਹ ਹੋਵੇਗੀ ਕਿਉਂਕਿ ਪੰਜਾਬ ਮੰਡੀ ਬੋਰਡ ਨੇ ਕਣਕ ਦੇ ਖਰੀਦ ਸੀਜ਼ਨ-2021 ਸੀਜ਼ਨ ਤੋਂ ਜੇ-ਫਾਰਮ ਦਾ ਇਲੈਕਟ੍ਰਾਨਿਕ ਫਾਰਮੈਟ ਉਪਲਬਧ ਕਰਵਾ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਲਾਲ ਸਿੰਘ ਨੇ ਕਿਹਾ ਕਿ ਇਹ ਕਦਮ

ਬਿਨਾਂ ਡਿਗਰੀ ਵਾਲੇ ‘ਡਾਕਟਰ’ ਦਾ ਸੈਂਟਰ ਸੀਲ

ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਕਰੋਨਾ ਮਹਾਮਾਰੀ ਦੌਰਾਨ ਮੈਡੀਕਲ ਸੇਵਾਵਾਂ ਦੇ ਨਾਮ ’ਤੇ ਮਰੀਜ਼ਾਂ ਦੀ ਲੁੱਟ ਅਤੇ ਧੋਖਾਧੜੀ ਕਰਨ ਵਾਲਿਆਂ ਖਿਲਾਫ ਚਲਾਈ ਮੁੁਹਿੰਮ ਤਹਿਤ ਉਪ ਮੰਡਲ ਮੈਜਿਸਟ੍ਰੇਟ ਸ੍ਰੀ ਵਰਜੀਤ ਵਾਲੀਆ ਵੱਲੋਂ ਬਿਨਾਂ ਡਿਗਰੀ ਵਾਲੇ ‘ਡਾਕਟਰ’ ਖਿਲਾਫ ਕਾਰਵਾਈ ਕਰਦੇ ਹੋਏ ਉਸ ਦਾ ਸੈਂਟਰ ਸੀਲ ਕੀਤਾ ਗਿਆ ਹੈ। ਸਬੰਧਤ ਵਿਅਕਤੀ ਕਰੋਨਾ ਲੱਛਣਾਂ ਵਾਲੇ ਮਰੀਜ਼ ਦਾ ਇਲਾਜ ਕਰ ਰਿਹਾ ਸੀ। ‘ਡਾਕਟਰ’ ਖਿਲਾਫ ਕਾਨੂੰਨੀ ਕਾਰਵਾਈ ਲਈ ਪੁਲੀਸ ਨੂੰ ਲਿਖਿਆ ਗਿਆ ਹੈ।

ਪਟਿਆਲਾ ਵਿੱਚ 614 ਕੋਵਿਡ ਕੇਸਾਂ ਦੀ ਹੋਈ ਪੁਸ਼ਟੀ

ਸਿਵਲ ਸਰਜਨ ਡਾ. ਸਤਿੰਦਰ ਸਿੰਘ ਨੇ ਕਿਹਾ ਕਿ ਜਿਲ੍ਹੇ ਵਿੱਚ ਕੋਵਿਡ ਟੀਕਾਕਰਨ ਪ੍ਰੀਕਿਰਿਆ ਤਹਿਤ 346 ਨਾਗਰਿਕਾਂ ਨੂੰ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਗਏ।ਉਹਨਾਂ ਦੱਸਿਆ ਕਿ ਰਾਜ ਪੱਧਰ ਤੋਂ ਕੋਵਿਡ ਵੈਕਸੀਨ ਦੀ ਪ੍ਰਾਪਤੀ ਹੋਣ ਕਾਰਣ ਕੱਲ ਮਿੱਤੀ 5 ਮਈ ਦਿਨ ਬੁੱਧਵਾਰ ਨੁੰ ਜਿਲੇ੍ਹ ਦੀਆਂ ਸਾਰੀਆਂ ਸਰਕਾਰੀ ਸਿਹਤ ਸੰਸਥਾਂਵਾ ਮਾਤਾ ਕੁਸ਼ਲਿਆ ਹਸਪਤਾਲ, ਰਾਜਿੰਦਰਾ ਹਸਪਤਾਲ, ਤ੍ਰਿਪੜੀ, ਮਾਡਲ ਟਾਉਨ, ਸਮੂਹ ਸਬ ਡਵੀਜਨ ਹਸਪਤਾਲ ਨਾਭਾ, ਸਮਾਣਾ, ਰਾਜਪੁਰਾ, ਸਮੂਹ ਪ੍ਰਾਇਮਰੀ ਸਿਹਤ ਕੇਂਦਰ, ਕਮਿਉਨਿਟੀ ਸਿਹਤ ਕੇਂਦਰ ਅਤੇ ਤੰਦਰੂਸਤ ਸਿਹਤ ਕੇਂਦਰਾ ਵਿੱਚ ਕੋਵਿਡ ਵੈਕਸੀਨ ਦੇ ਟੀਕੇ ਲਗਾਏ ਜਾਣਗੇ। 

ਅਲ-ਈਮਾਨ ਚੈਰੀਟੇਬਲ ਟਰਸਟ ਵਲੋਂ ਜ਼ਾਰੂਰਤਮੰਦਾਂ ਨੂੰ ਰਮਜ਼ਾਨ ਮਹੀਨੇ ਦੇ ਮੱਦੇਨਜ਼ਰ ਰਾਸ਼ਨ ਵੰਡਿਆ

ਅਲ-ਈਮਾਨ ਚੈਰੀਟੇਬਲ ਟਰਸਟ ਵਲੋਂ ਅੰਜੁਮਨ-ਏ-ਮੁਸਤਫ਼ਾ ਵੈਲਫੇਅਰ ਸੋਸਾਇਟੀ ਦੇ ਸਮਰਥਨ ਨਾਲ ਸ਼ੇਖ ਸ਼ਬੀਰ ਹੁਸੈਨ ਦੀ ਰਹਾਇਸ਼ ਵਿਖੇ ਰਮਜ਼ਾਨ ਦੇ ਮਹਿਨੇ ਦੇ ਮੱਦੇਨਜ਼ਰ ਜਰੂਰਤਮੰਦਾਂ ਨੂੰ ਰਾਸ਼ਨ ਵੰਡਣ ਦਾ ਸਿਲਸਿਲਾ ਸਮੁੱਚੇ ਦੇਸ਼ ’ਚ ਉਨਾਂ ਦੀ ਜਥੇਬੰਦੀ ਵੱਲੋਂ ਜਾਰੀ ਹੈ ਅਤੇ ਚੰਡੀਗੜ੍ਹ, ਮੁਹਾਲੀ, ਜਲੰਧਰ, ਸਮਾਨਾ, ਲੁਧਿਆਨਾ ਦੀ ਜ਼ਿਮੇਵਾਰੀ ਵੀ ਉਹਨਾਂ ਨੂੰ ਹੀ ਸੋਂਪੀ ਗਈ ਹੈ। ਜਿਸਨੂੰ ਬੜੀ ਜ਼ਿਮੇਵਾਰੀ ’ਤੇ ਇਮਾਨਦਾਰੀ ਨਾਲ ਨਿਭਾਇਆ ਹੈ। ਇਸ ਮੌਕੇ ਰਾਸ਼ਨ ਆਪਣੇ ਦਸਤ-ਏ-ਮੁਬਾਰਕ ਨਾਲ ਸ਼ੇਖ ਸ਼ਬੀਰ ਹੁਸੈਨ ਨੇ ਵੰਡਿਆ।

12