ਘੜਾਮ ਰੋਡ ਸਥਿਤ ਡਾ. ਬੀ.ਐਸ. ਸੰਧੂ ਮੈਮੋਰੀਅਲ ਪਬਲਿਕ ਸਕੂਲ ਵਿਖੇ 'ਮਾਂ ਦਿਵਸ' ਬਹੁਤ ਹੀ ਉਤਸ਼ਾਹ ਅਤੇ ਪਿਆਰ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲ ਦੇ ਵਿਦਿਆਰਥੀਆਂ ਨੇ ਵੱਖ-ਵੱਖ ਗਤੀਵਿਧੀਆਂ ਰਾਹੀਂ ਮਾਂ ਦੀ ਮਮਤਾ ਅਤੇ ਉਸ ਦੇ ਤਿਆਗ ਨੂੰ ਸਤਿਕਾਰ ਭੇਂਟ ਕੀਤਾ।