ਸਾਉਣੀ ਦੀਆ ਫਸਲਾਂ ਦੀ ਕਾਸ਼ਤ, ਝੋਨੇ ਦੀ ਸਿੱਧੀ ਬਿਜਾਈ, ਖਾਦਾਂ ਦੀ ਸੰਤੁਲਿਤ ਵਰਤੋਂ, ਜੰਤਰ ਦੀ ਫ਼ਸਲ ਨੂੰ ਹਰੀ ਖਾਦ ਵਜੋਂ ਵਰਤਣ, ਵਾਤਾਵਰਨ ਦੀ ਸਾਂਭ ਸੰਭਾਲ ਅਤੇ ਨੈਚੁਰਲ ਫਾਰਮਿੰਗ/ ਕੁਦਰਤੀ ਖੇਤੀ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਬਲਾਕ ਬਾਬਾ ਬਕਾਲਾ ਸਾਹਿਬ ਜ਼ਿਲ੍ਹਾ ਅੰਮ੍ਰਿਤਸਰ ਵੱਲੋਂ ਮੁੱਖ ਖੇਤੀਬਾੜੀ ਅਫਸਰ ਡਾ.ਗੁਰਸਾਹਿਬ ਸਿੰਘ ਪੱਟੀ ਦੇ ਦਿਸ਼ਾ ਨਿਰਦੇਸ਼ਾ ਅਤੇ ਬਲਾਕ ਖੇਤੀਬਾੜੀ ਅਫਸਰ ਡਾ. ਰਸ਼ਪਾਲ ਸਿੰਘ ਬੰਡਾਲਾ ਦੀ ਅਗਾਵਾਈ ਹੇਠ ਬਲਾਕ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।