Monday, May 13, 2024

Bajwa

ਆਪ " ਨੇ ਦੋ ਸਾਲਾਂ ਚ, ਲੋਕਾਂ ਨੂੰ ਝੂਠ ਤੇ ਫਰੇਬ ਪਰੋਸਿਆ : ਬਾਜਵਾ

ਕਿਹਾ ਆਪ ਦੀ ਰਾਜਧਾਨੀ ਦਾ ਗੜ੍ਹ ਤੋੜਨ ਲਈ ਖਹਿਰਾ ਮਜ਼ਬੂਤ ਦਾਅਵੇਦਾਰ

ਸੁਨਾਮ ’ਚ ਖਸਤਾਹਾਲ ਪੁਲ ਦਾ ਮੁੱਦਾ ਚੁੱਕਣ ’ਤੇ ਪ੍ਰਸ਼ਾਸਨ ਆਇਆ ਹਰਕਤ ’ਚ

ਸੁਨਾਮ-ਸੰਗਰੂਰ ਮੁੱਖ ਸੜਕ ’ਤੇ ਪਿੰਡ ਅਕਾਲਗੜ੍ਹ ਨੇੜਿਓਂ ਲੰਘਦੇ ਸਰਹਿੰਦ ਚੋਅ ਦੇ ਖਸਤਾਹਾਲ ਪੁਲ ਦਾ ਮੁੱਦਾ ਭਾਜਪਾ ਦੀ ਸੂਬਾ ਸਕੱਤਰ ਦਾਮਨ ਬਾਜਵਾ ਵੱਲੋਂ ਬੇਬਾਕੀ ਨਾਲ ਚੁੱਕਣ ਤੋਂ ਬਾਅਦ ਪ੍ਰਸ਼ਾਸਨ ਕੁੰਭਕਰਨੀ ਨੀਂਦ ਤੋਂ ਜਾਗਿਆ ਹੈ।

ਸਾਂਸਦ ਰਵਨੀਤ ਬਿੱਟੂ ਦੇ ਆਉਣ ਨਾਲ ਭਾਜਪਾ ਹੋਈ ਮਜ਼ਬੂਤ : ​​ਦਾਮਨ ਬਾਜਵਾ

ਬਿੱਟੂ ਦੇ ਭਾਜਪਾ ਚ ਸ਼ਾਮਲ ਹੋਣ ਮੌਕੇ ਦਾਮਨ ਬਾਜਵਾ ਰਹੇ ਮੌਜੂਦ

ਦਾਮਨ ਬਾਜਵਾ ਨੇ ਪੀੜਤ ਪਰਿਵਾਰਾਂ ਨਾਲ ਦੁੱਖ ਵੰਡਾਇਆ

ਭਾਜਪਾ ਆਗੂ ਦਾਮਨ ਥਿੰਦ ਬਾਜਵਾ ਪੀੜਤ ਪਰਿਵਾਰਾਂ ਨੂੰ ਮਿਲਦੇ ਹੋਏ

ਦਾਮਨ ਬਾਜਵਾ ਨੇ ਤਕਸੀਮ ਕੀਤੇ ਲਾਭਪਾਤਰੀ ਕਾਰਡ

ਕਿਹਾ ਕੇਂਦਰ ਦੀਆਂ ਸਕੀਮਾਂ ਤੇ ਡਾਕਾ ਮਾਰ ਮਾਨ ਸਰਕਾਰ ਭਾਜਪਾ ਆਗੂ ਦਾਮਨ ਬਾਜਵਾ ਲਾਭਪਾਤਰੀਆਂ ਨੂੰ ਕਾਰਡ ਤਕਸੀਮ ਕਰਦੇ ਹੋਏ।
 

ਕਿਸਾਨਾਂ ਦੇ ਹੱਕ ‘ਚ ਬੋਲੇ ਪ੍ਰਤਾਪ ਬਾਜਵਾ : MSP ਤੋਂ ਘੱਟ ਫਸਲ ਖਰੀਦਣ ਵਾਲਿਆਂ ਲਈ ਬਣੇ ਕਾਨੂੰਨ

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਅੱਜ ਜ਼ਖਮੀ ਕਿਸਾਨਾਂ ਨੂੰ ਮਿਲਣ ਪਹੁੰਚੇ। ਇਸ ਮੌਕੇ ਉਨ੍ਹਾਂ ਨੇ ਕਿਸਾਨਾਂ ਦੇ ਹੱਕ ਵਿਚ ਅਵਾਜ਼ ਬੁੰਲਦ ਕੀਤੀ ਤੇ ਨਾਲ ਹੀ ਕੇਂਦਰ ਨੂੰ ਉਨ੍ਹਾਂ ਦੀਆਂ ਮੰਗਾ ਮੰਨਣ ਦੀ ਵੀ ਅਪੀਲ ਕੀਤੀÍ

ਬਾਜਵਾ ਡਿਵੈਲਪਰਜ਼ ਦੇ ਡਾਇਰੈਕਟਰ ਤੇ ਦੋ ਹੋਰ ਵਿਰੁਧ ਮਾਮਲਾ ਦਰਜ

ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਵੱਲੋਂ ਬਾਜਵਾ ਡਿਵੈਲਪਰਜ਼ ਲਿਮਟਿਡ (Bajwa Developers Limited), ਸੰਨੀ ਇਨਕਲੇਵ ਖਰੜ ਦੇ ਡਾਇਰੈਕਟਰ ਜਰਨੈਲ ਸਿੰਘ ਬਾਜਵਾ ਵਾਸੀ ਸੈਕਟਰ-71 ਐਸ.ਏ.ਐਸ. ਨਗਰ, ਚੀਫ਼ ਟਾਊਨ ਪਲਾਨਰ ਪੰਜਾਬ (ਸੀ.ਟੀ.ਪੀ.) ਪੰਕਜ ਬਾਵਾ ਵਾਸੀ ਮਕਾਨ ਨੰ. 253, ਸੈਕਟਰ-22 ਏ, ਚੰਡੀਗੜ੍ਹ ਅਤੇ ਮਾਲ ਪਟਵਾਰੀ ਲੇਖ ਰਾਜ (ਹੁਣ ਸੇਵਾਮੁਕਤ) ਵਾਸੀ ਮਕਾਨ ਨੰਬਰ 55, ਸੈਕਟਰ-118, ਟੀ.ਡੀ.ਆਈ. ਐਸ.ਏ.ਐਸ. ਨਗਰ ਵਿਰੁੱਧ ਗੈਰ-ਕਾਨੂੰਨੀ ਤੌਰ 'ਤੇ ਹਾਊਸਿੰਗ ਪ੍ਰਾਜੈਕਟ ਪਾਸ ਕਰਨ ਤੇ ਲੋੜੀਂਦੀ ਫੀਸ ਜਮਾਂ ਨਾ ਕਰਾਉਣ ਦੇ ਦੋਸ਼ ਹੇਠ ਮੁਕੱਦਮਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਵਿੱਚ ਸੀ.ਟੀ.ਪੀ. ਪੰਜਾਬ ਪੰਕਜ ਬਾਵਾ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਦਾਮਨ ਬਾਜਵਾ ਵੱਲੋਂ ਪੜ੍ਹਾਈ ਚ, ਮੋਹਰੀ ਵਿਦਿਆਰਥਣਾਂ ਸਨਮਾਨਿਤ

ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਵਿਦਿਆਰਥਣਾਂ ਨੂੰ ਸਨਮਾਨਿਤ ਕਰਦੇ ਹੋਏ।
 

ਭਾਜਪਾ ਦੇ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਚੱਠਾ ਸਨਮਾਨਤ

ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਨਵੇਂ ਬਣੇ ਜ਼ਿਲ੍ਹਾ ਪ੍ਰਧਾਨ ਦਾ ਮੂੰਹ ਮਿੱਠਾ ਕਰਵਾਉਂਦੇ ਹੋਏ।

ਭਾਜਪਾ ਆਗੂ ਦਾਮਨ ਬਾਜਵਾ ਨੇ ਲਾਭਪਾਤਰੀਆਂ ਨੂੰ ਕਾਰਡ ਕੀਤੇ ਤਕਸੀਮ 

ਸੁਨਾਮ ਵਿਖੇ ਦਾਮਨ ਥਿੰਦ ਬਾਜਵਾ ਦੀ ਰਿਹਾਇਸ਼ ਤੇ ਸਮਾਗਮ ਦੌਰਾਨ ਲਾਭਪਾਤਰੀਆਂ ਨੂੰ ਕਾਰਡ ਵੰਡੇ।

ਮੋਦੀ ਦੀ ਸੰਕਲਪ ਯਾਤਰਾ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ : ਦਾਮਨ ਬਾਜਵਾ

ਭਾਜਪਾ ਦੀ ਸੂਬਾ ਸਕੱਤਰ ਦਾਮਨ ਥਿੰਦ ਬਾਜਵਾ ਪਿੰਡ ਦੇ ਲੋਕਾਂ ਨਾਲ ਖੜ੍ਹੇ ਹੋਏ।

ਕੇਂਦਰ ਦੀ ਸਵੱਛ ਭਾਰਤ ਮੁਹਿੰਮ ਨਾਲ ਸੁਨਾਮ ਦੀ ਹੋ ਰਹੀ ਸਫ਼ਾਈ :ਬਾਜਵਾ

ਸ਼ਹੀਦ ਊਧਮ ਸਿੰਘ ਦੀ ਜਨਮ ਭੂਮੀ ਤੇ ਖਰਚੇ ਜਾ ਰਹੇ ਨੇ ਕਰੋੜਾਂ ਰੁਪਏ 

ਸਿਵਲ ਸਰਜਨ ਨੇ ਸਿਹਤ ਸੈਂਟਰ ਕੋਟਲਾ ਬਜਵਾੜਾ ਦੀ ਕੀਤੀ ਚੈਕਿੰਗ

ਸਿਵਲ ਸਰਜਨ ਡਾ ਦਵਿੰਦਰਜੀਤ ਕੌਰ ਨੇ ਸਿਹਤ ਤੇ ਤੰਦਰੁਸਤੀ ਕੇਂਦਰ ਕੋਟਲਾ ਬਜਵਾੜਾ ਦੀ ਅਚਨਚੇਤ ਚੈਕਿੰਗ ਕੀਤੀ । ਇਸ ਚੈਕਿੰਗ ਦੌਰਾਨ ਉਹਨਾਂ ਸਟਾਫ ਦੀ ਹਾਜ਼ਰੀ ਚੈੱਕ ਕੀਤੀ, ਸਾਰਾ ਸਟਾਫ ਹਾਜ਼ਰ ਪਾਇਆ ਗਿਆ ।

ਪੁਰਾਤਨ ਸੱਭਿਆਚਾਰ, ਰੀਤ ਰਿਵਾਜ਼ਾਂ ਅਤੇ ਸੰਗੀਤ ਨਾਲ ਜੁੜੀ ਕਾਮੇਡੀ ਤੇ ਰੁਮਾਂਟਿਕਤਾ ਭਰਪੂਰ ਹੋਵੇਗੀ ਫ਼ਿਲਮ 'ਪਾਣੀ 'ਚ ਮਧਾਣੀ'

ਪੰਜਾਬੀ ਸੰਗੀਤ ਹੱਦਾਂ ਪਾਰ ਕਰ ਰਿਹਾ ਹੈ, ਇਸਦਾ ਤੋੜ ਮਿਲਣਾ ਮੁਸ਼ਕਿਲ ਹੀ ਨਹੀਂ ਬਲਕਿ ਕਦੇ ਨਾ ਹੋਣ ਵਾਲੀ ਗੱਲ ਹੈ, ਸਾਨੂੰ ਇਹ ਗੱਲ ਸਾਬਿਤ ਕਰਨ ਦੀ ਲੋੜ ਨਹੀਂ ਕਿ ਇਹ ਨੌਜਵਾਨਾਂ ਦੇ ਨਾਲ-ਨਾਲ ਹਿੰਦੀ ਫਿਲਮ ਜਗਤ ਤੇ ਵੀ ਕਿੰਨਾ ਪ੍ਰਭਾਵ ਪਾਉਂਦਾ ਆ ਰਿਹਾ ਹੈ।  ਇਸ ਵਿਰਾਸਤ ਨੂੰ ਬਰਕਰਾਰ ਰੱਖਣ ਲਈ, ਆਉਣ ਵਾਲੀ ਫਿਲਮ 'ਪਾਣੀ 'ਚ ਮਧਾਣੀ' 5 ਨਵੰਬਰ 2021 ਨੂੰ ਸਿਨੇਮਾਘਰਾਂ ਦੇ ਵਿਚ ਰਿਲੀਜ਼ ਹੋਵੇਗੀ। ਇਹ ਫਿਲਮ 1980 ਦੇ ਦਹਾਕੇ ਦੇ ਸਮੇਂ ਦੀ ਹੈ, ਜਦੋਂ ਲੋਕਾਂ ਨੇ ਚਮਕੀਲਾ, ਕੁਲਦੀਪ ਮਾਣਕ ਅਤੇ ਹੋਰ ਬਹੁਤ ਗਾਇਕਾਂ ਨੂੰ ਸੁਣਨਾ ਪਸੰਦ ਕੀਤਾ ਅਤੇ ਉਹਨਾਂ ਨੂੰ ਮਸ਼ਹੂਰ ਵੀ ਕੀਤਾ।

ਨਵਜੋਤ ਸਿੰਘ ਸਿੱਧੂ ਦੇ ਪੰਜਾਬ ਪ੍ਰਧਾਨ ਬਣਨ ਵਿਚ ਪੈਦਾ ਹੋਈਆਂ ਰੋਕਾਂ

ਚੰਡੀਗੜ੍ਹ : ਨਵਜੋਤ ਸਿੰਘ ਸਿੱਧੂ ਲਈ ਪੰਜਾਬ ਕਾਂਗਰਸ ਪ੍ਰਧਾਨ ਬਣਨਾ ਸੌਖਾ ਨਹੀਂ ਲੱਗ ਰਿਹਾ ਕਿਉਂਕਿ ਇਕ ਪਾਸੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਪਣੀਆਂ ਸ਼ਰਤਾਂ ਰੱਖ ਦਿਤੀਆਂ ਹਨ ਅਤੇ ਦੂਜੇ ਪਾਸੇ ਖ਼ਬਰਾਂ ਆ ਰਹੀਆਂ ਹਨ ਕਿ ਪ੍ਰਤਾਪ ਸਿੰਘ ਬਾਜਵਾ ਨੇ ਵੀ ਸਿੱਧੂ ਵਿਰੋਧੀਆਂ ਨੂੰ

ਪੰਜਾਬ ਦੇ ਮੱਛੀ ਪਾਲਣ ਮੰਤਰੀ ਤ੍ਰਿਪਤ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਦਿੱਤੀ ਵਧਾਈ

ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕੌਮੀ ਮੱਛੀ ਪਾਲਕ ਦਿਵਸ ਮੌਕੇ ਮੱਛੀ ਪਾਲਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਦੂਰਅੰਦੇਸ਼ੀ ਅਗਵਾਈ ਹੇਠ ਮੱਛੀ ਪਾਲਣ ਦੇ ਖੇਤਰ ਵਿੱਚ ਪੰਜਾਬ ਤੇਜ਼ੀ ਨਾਲ ਅੱਗੇ ਵਧ ਰਿਹਾ ਹੈ। ਅੱਜ ਇਥੇ ਜਾਰੀ ਇੱਕ ਬਿਆਨ ਵਿੱਚ ਸ੍ਰੀ ਬਾਜਵਾ ਨੇ ਕਿਹਾ ਕਿ ਕੋਵਿਡ-19 ਮਹਾਂਮਾਰੀ ਦੇ ਬਾਵਜੂਦ ਸਾਲ 2020-21 ਦੌਰਾਨ 1246 ਹੈਕਟੇਅਰ ਰਕਬਾ ਮੱਛੀ ਪਾਲਣ ਅਧੀਨ ਲਿਆਂਦਾ ਗਿਆ ਅਤੇ ਕਿਸਾਨਾਂ ਵੱਲੋਂ 787 ਟਨ ਝੀਂਗਾ ਮੱਛੀ ਦਾ ਉਤਪਾਦਨ ਕੀਤਾ ਗਿਆ। 

ਫ਼ਤਿਹਜੰਗ ਬਾਜਵਾ ਵਲੋਂ ਪੁੱਤਰ ਲਈ ਨੌਕਰੀ ਨਾ ਲੈਣ ਦਾ ਐਲਾਨ, ਜਾਖੜ ਸਣੇ ਦੋ ਮੰਤਰੀਆਂ ’ਤੇ ਬੋਲਿਆ ਹੱਲਾ

ਕੈਪਟਨ ਨਾਲ ਮੀਟਿੰਗ ’ਤੇ ਪ੍ਰਤਾਪ ਸਿੰਘ ਬਾਜਵਾ ਨੇ ਦਸਿਆ ਸੱਚ

ਚੰਡੀਗੜ੍ਹ : ਅੱਜ ਸਵੇਰ ਤੋਂ ਹੀ ਇਹ ਚਰਚਾ ਚਲ ਰਹੀ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਤਾਪ ਸਿੰਘ ਬਾਜਵਾ ਨਾਲ ਇਕ ਗੁਪਤ ਮੀਟਿੰਗ ਕੀਤੀ ਹੈ। ਇਸ ਸਬੰਧੀ ਵਿਚ ਮੁੱਖ ਮੰਤਰੀ ਦੀ ਪਤਨੀ ਪਰਨੀਤ ਕੌਰ ਨੇ ਸਾਫ਼ ਕਰ ਦਿਤਾ ਸੀ ਕਿ ਅਜਿਹਾ ਕੁੱ

ਕੈਪਟਨ ਅਮਰਿੰਦਰ ਸਿੰਘ ਅੱਜ ਪ੍ਰਤਾਪ ਸਿੰਘ ਬਾਜਵਾ ਦੇ ਘਰ ਪਹੁੰਚੇ

ਚੰਡੀਗੜ੍ਹ : ਪਿਛਲੇ ਕਾਫੀ ਅਰਸੇ ਤੋਂ ਪੰਜਾਬ ਕਾਂਗਰਸ ਵਿਚ ਕਲੇਸ਼ ਜਾਰੀ ਹੈ। ਇਸੇ ਕਲੇਸ਼ ਨੂੰ ਖ਼ਤਮ ਕਰਨ ਦੀਆਂ ਕਵਾਇਤਾਂ ਵੀ ਜਾਰੀ ਹਨ। ਸੂਤਰਾਂ ਤੋਂ ਮਿਲੀ ਤਾਜ਼ਾ ਜਾਣਕਾਰੀ ਅਨੁਸਾਰ ਅੱਜ ਸਵੇਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਚਾਨਕ ਪ੍ਰਤਾਪ ਸਿੰਘ ਬਾ

ਸਿੱਧੂ ਅਤੇ ਉਨ੍ਹਾਂ ਦੇ ਸਹਿਯੋਗੀਆਂ ’ਤੇ ਅਚਾਨਕ ਕਾਰਵਾਈ ਲਈ ਹਾਨੀਕਾਰਕ : ਬਾਜਵਾ

ਚੰਡੀਗੜ੍ਹ : ਟਵੀਟਰ ’ਤੇ ਬੋਲਦੇ ਹੋਏ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬੀਆਂ ਦੇ ਕੰਨਾਂ ਅਤੇ ਅੱਖਾਂ ਨੂੰ ਹੋਰ ਵੀ ਚੰਗਾ ਲੱਗਦਾ ਜੇਕਰ ਵਿਜੀਲੈਂਸ ਨੇ 2007 ਤੋਂ 2017 ਦਰਮਿਆਨ ਉਨ੍ਹਾਂ ਦੇ ਦਰਵਾਜ਼ੇ ’ਤੇ ਦਸਤਕ ਦਿੱਤੀ ਹੁੰਦੀ। ਬਾਜਵਾ ਨੇ ਆਖਿਆ ਕਿ ਵਿਜੀਲੈਂਸ ਵਲੋਂ 

ਪੇਂਡੂ ਵਿਕਾਸ ਮੰਤਰੀ ਤ੍ਰਿਪਤ ਬਾਜਵਾ ਵਲੋਂ ਸਾਬਕਾ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਅਕਾਲ ਚਲਾਣੇ ਉੱਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਉੱਘੇ ਕਾਂਗਰਸੀ ਆਗੂ ਅਤੇ ਸੂਬੇ ਦੇ ਰਹਿ ਚੁੱਕੇ ਰਾਜ ਮੰਤਰੀ ਇੰਦਰਜੀਤ ਸਿੰਘ ਜ਼ੀਰਾ ਦੇ ਬੇਵਕਤੀ ਅਕਾਲ ਚਲਾਣੇ ਉੱਤੇ ਡੂੰਘੇ ਅਫ਼ਸੋਸ ਅਤੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਹੈ ਕਿ ਸ਼੍ਰੀ ਜ਼ੀਰਾ ਦੇ ਸਦੀਵੀ ਵਿਛੋੜੇ ਨਾਲ ਪੰਜਾਬ ਨੇ ਲੋਕ ਹਿੱਤਾਂ ਨੂੰ ਪ੍ਰਣਾਇਆ ਹੋਇਆ ਧੜਲੇਦਾਰ ਆਗੂ ਅਤੇ ਇੱਕ ਨੇਕ ਦਿਲ ਇਨਸਾਨ ਗੁਆ ਲਿਆ ਹੈ।

ਪਿੰਡਾਂ ਦੇ ਛੱਪੜਾਂ ਵਿਚੋਂ ਗੰਦਾ ਪਾਣੀ, ਗਾਰ ਕੱਢਣ ਅਤੇ ਨਵੀਨੀਕਰਨ ਲਈ ਵਿਆਪਕ ਮੁਹਿੰਮ ਸ਼ੁਰੂ: ਤ੍ਰਿਪਤ ਬਾਜਵਾ

ਸੂਬੇ ਦੇ ਪਿੰਡਾਂ ਵਿੱਚ ਆਗਾਮੀ ਬਰਸਾਤ ਦੇ ਮੌਸਮ ਨੂੰ ਧਿਆਨ ਵਿੱਚ ਰੱਖਦਿਆਂ ਪਿੰਡਾਂ ਵਿੱਚ ਪਾਣੀ ਦੇ ਨਿਕਾਸ ਦੀ ਸਮੱਸਿਆਂ ਨੂੰ ਨਜਿੱਠਣ ਲਈ ਰਾਜ ਭਰ ਵਿੱਚ ਛੱਪੜਾਂ ਦੀ ਸਫਾਈ ਦੀ ਵਿਆਪਕ ਮੁਹਿੰਮ ਸ਼ੁਰੂ ਕੀਤੀ ਜਾ ਰਹੀ ਹੈ।ਅੱਜ ਇੱਥੋਂ ਜਾਰੀ ਬਿਆਨ ਵਿਚ ਜਾਣਕਾਰੀ ਦਿੰਦੀਆਂ ਰਾਜ ਦੇ ਪੇਂਡੂ ਵਿਕਾਸ ਅਤੇ ਪੰਚਾਇਤਾਂ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਦੱਸਿਆ ਕਿ ਪਿਛਲੇ ਸਾਲ ਦੀ ਤਰ੍ਹਾਂ ਇਸ ਸਾਲ ਵੀ ਪਿੰਡਾਂ ਵਿੱਚ ਛੱਪੜਾਂ ਦਾ ਗੰਦਾ ਪਾਣੀ ਕੱਢਣ, ਗਾਰ ਕੱਢਣ ਅਤੇ ਨਵੀਨੀਕਰਨ ਦਾ ਕੰਮ ਪਹਿਲ ਦੇ ਆਧਾਰ ਤੇ ਕੀਤਾ ਜਾਵੇਗਾ।

ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦੀਆਂ ਜਾਇਜ਼ ਮੰਗਾਂ ਪੂਰੀਆਂ ਕੀਤੀਆਂ ਜਾਣਗੀਆਂ: ਤ੍ਰਿਪਤ ਬਾਜਵਾ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ੍ਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਪੰਜਾਬ ਦੇ ਪੇਂਡੂ ਖੇਤਰਾਂ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਨੂੰ ਸਿਹਤ ਵਿਭਾਗ ਨਾਲ ਮਿਲਕੇ ਫਰੰਟਲਾਈਨ ਵਰਕਰਾਂ ਵਜੋਂ ਪੂਰੀ ਤਨਦੇਹੀ ਨਾਲ ਆਪਣੀ ਡਿਊਟੀ ਨਿਭਾਉਣ ਦੀ ਅਪੀਲ ਕੀਤੀ ਹੈ। ਮੰਤਰੀ ਨੇ ਕਿਹਾ ਕਿ ਕੋਵਿਡ -19 ਕਾਰਨ ਪੈਦਾ ਹੋਈ ਇਸ ਸੰਕਟਮਈ ਸਥਿਤੀ ਕਾਰਨ ਪੂਰਾ ਸੂਬਾ ਬੜੀ ਔਖੀ ਘੜੀ ਵਿੱਚੋਂ ਲੰਘ ਰਿਹਾ ਹੈ। ਇਸ ਲਈ ਪੇਂਡੂ ਵਿਕਾਸ ਵਿਭਾਗ ਦੇ ਡਾਕਟਰਾਂ ਅਤੇ ਫਾਰਮਾਸਿਸਟਾਂ ਦਾ ਫਰਜ਼ ਬਣਦਾ ਹੈ ਕਿ ਉਹ ਸੂਬੇ ਦੇ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਮੋਢੇੇ ਨਾਲ ਮੋਢਾ ਜੋੜਕੇ ਕੰਮ ਕਰਨ।

ਵਿਸ਼ਵ ਕਿਤਾਬ ਦਿਵਸ: ਤ੍ਰਿਪਤ ਬਾਜਵਾ ਵੱਲੋਂ ਕਿਤਾਬ ਦੀ ਘੁੰਢ ਚੁੱਕਾਈ

 ਵਿਲੀਅਮ ਸ਼ੈਕਸਪੀਅਰ ਦੀ ਬਰਸੀ ਮੌਕੇ ਕਿਤਾਬਾਂ ਪੜ੍ਹਨ ਅਤੇ ਪ੍ਰਕਾਸ਼ਨ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ, ਪੰਜਾਬ ਦੇ ਉਚੇਰੀ ਸਿੱਖਿਆ ਮੰਤਰੀ ਸ੍ਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਮਨੁੱਖੀ ਜੀਵਨ ਵਿਚ ਕਿਤਾਬਾਂ ਦੀ ਮਹੱਤਤਾ 'ਤੇ ਜ਼ੋਰ ਦਿੱਤਾ। ਕੈਬਨਿਟ ਮੰਤਰੀ ਨੇ ਕਿਹਾ ਕਿ ਹਰੇਕ ਮਨੁੱਖ ਨੂੰ ਕਿਤਾਬਾਂ ਦੀ ਕਦਰ ਕਰਨੀ ਚਾਹੀਦੀ ਹੈ ਕਿਉਂਕਿ ਇਹ ਗਿਆਨ ਦੇ ਸਰੋਤ ਹਨ ਜੋ ਮਨੁੱਖਾਂ ਨੂੰ ਦਿਲਚਸਪੀ ਵਾਲੇ ਵਿਸ਼ਿਆਂ ਬਾਰੇ ਜਾਣਕਾਰੀ, ਨਵੇਂ ਸ਼ਬਦਾਂ ਨੂੰ ਯਾਦ ਰੱਖਣ ਅਤੇ ਸ਼ਬਦਾਵਲੀ ਦਾ ਵਿਸਤਾਰ ਕਰਨ ਦੇ ਯੋਗ ਬਣਾਉਂਦੀਆਂ ਹਨ।

ਪੰਚਾਇਤ ਮੰਤਰੀ ਤਿ੍ਰਪਤ ਬਾਜਵਾ ਵਲੋਂ ਸੂਬੇ ਦੇ ਪੰਚਾਂ-ਸਰਪੰਚਾਂ ਨੂੰ ਕੌਮੀ ਪੰਚਾਇਤੀ ਰਾਜ ਦਿਵਸ ਦੀ ਵਧਾਈ

ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਿ੍ਰਪਤ ਰਜਿੰਦਰ ਸਿੰਘ ਬਾਜਵਾ ਨੇ ਕੱਲ ਕੌਮੀ ਪੰਚਾਇਤੀ ਰਾਜ ਦਿਵਸ ਮੌਕੇ ਸੂਬੇ ਦੇ ਸਮੂਹ ਪੰਚਾਂ-ਸਰਪੰਚਾਂ ਅਤੇ ਹੋਰਨਾਂ ਪੰਚਾਇਤੀ ਰਾਜ ਸੰਸਥਾਵਾਂ ਦੇ ਅਹੁਦੇਦਾਰਾਂ ਨੂੰ ਵਧਾਈ ਦਿੰਦਿਆਂ ਕਿਹਾ ਹੈ ਕਿ ਪੰਚਾਇਤੀ ਰਾਜ ਨੂੰ ਤਕੜਿਆਂ ਕਰ ਕੇ ਹੀ ਮੁਲਕ ਵਿਚ ਲੋਕਤੰਤਰ ਨੂੰ ਮਜ਼ਬੂਤ ਕੀਤਾ ਜਾ ਸਕਦਾ ਹੈ।

ਡੇਅਰੀ ਫਾਰਮਿੰਗ ਦਾ ਹੋਵੇਗਾ ਮਸ਼ੀਨੀਕਰਨ

ਡੇਅਰੀ ਫਾਰਮਿੰਗ