8500 ਫੁੱਟ ਲੰਬੀ ਤੇ 17 ਫੁੱਟ ਚੌੜੀ ਸੜਕ ਬਣਨ ਲੋਕਾਂ ਨੂੰ ਮਿਲੇਗੀ ਵੱਡੀ ਰਾਹਤ
ਕੈਂਪ ਵਿੱਚ ਪਿੰਡ ਬੜੀ, ਬਾਕਰਪੁਰ, ਮਟਰਾ ਅਤੇ ਸਫੀਪੁਰ ਪਿੰਡਾਂ ਦੇ ਵਸਨੀਕ ਦੇ ਸਕਦੇ ਹਨ ਅਰਜ਼ੀਆਂ
ਪੰਜਾਬ ਸਰਕਾਰ ਵੱਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਮੰਤਵ ਨਾਲ 6 ਫ਼ਰਵਰੀ ਤੋਂ ਸ਼ੁਰੂ ਕੀਤੇ ਜਾ ਰਹੇ ‘ਆਪ ਦੀ ਸਰਕਾਰ ਆਪ ਦੇ ਦੁਆਰ’ ਜਨਤਕ ਕੈਂਪਾਂ ਦੀ ਲੜੀ ਦੇ ਮੱਦੇਨਜ਼ਰ ਡੇਰਾਬੱਸੀ ਸਬ ਡਵੀਜ਼ਨ ’ਚ ਲੱਗਣ ਵਾਲੇ ਪਿੰਡ/ਵਾਰਡ ਵਾਰ ਕੈਂਪਾਂ ਦੀ ਸਮਾਂ-ਸਾਰਣੀ ਐਸ ਡੀ ਐਮ ਹਿਮਾਂਸ਼ੂ ਗੁਪਤਾ ਵੱਲੋਂ ਐਤਵਾਰ ਨੂੰ ਜਾਰੀ ਕੀਤੀ ਗਈ।