Sunday, May 12, 2024

Balbir Singh Sidhu

ਹਲਕਾ ਵਿਧਾਇਕ ਸਿੱਧੂ ਨੇ ਇਤਿਹਾਸਕ ਪਿੰਡ ਦਾਊਂ ’ਚ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ

ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਪਿੰਡ ਦਾਊਂ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਅਹਿਮ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ ਜਿਸ ’ਤੇ 5 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਉਣੀ ਹੈ।

ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ: ਸਿੱਧੂ

ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਉਹ ਵਚਨਬੱਧ ਹਨ ਤਾਂ ਕਿ ਨੌਜਵਾਨ ਵਾਲੇ ਪਾਸੇ ਤੋਂ ਹਟ ਕੇ ਆਪਣੇ ਪਰਿਵਾਰ ਤੇ ਸਮਾਜ ਲਈ ਰਾਹ ਦਸੇਰਾ ਬਣ ਸਕਣ। 

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ਼ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਮੋਹਾਲੀ ਨੂੰ ਮੈਡੀਕਲ-ਹੱਬ ਵਜੋਂ ਕੀਤਾ ਜਾ ਰਿਹੈ ਵਿਕਸਿਤ: ਬਲਬੀਰ ਸਿੰਘ ਸਿੱਧੂ

ਕਰੋਨਾ ਤੋਂ ਬਚਾਅ ਲਈ ਵੈਕਸੀਨੇਸ਼ਨ ਲਾਜ਼ਮੀ: ਬਲਬੀਰ ਸਿੱਧੂ

ਮਿਸ਼ਨ ਫ਼ਤਹਿ-02 ਤਹਿਤ ਕਰੋਨਾ ਨੂੰ ਮਾਤ ਦੇਣ ਲਈ ਵੈਕਸੀਨੇਸ਼ਨ ਮੁਹਿੰਮ ਜ਼ੋਰਾਂ ਉਤੇ ਹੈ ਤੇ ਪਿੰਡਾਂ ਤੇ ਸ਼ਹਿਰਾਂ ਵਿੱਚ ਲਗਾਤਾਰ ਕੈਂਪ ਲਾ ਕੇ ਵੈਕਸੀਨੇਸ਼ਨ ਕੀਤੀ ਜਾ ਰਹੀ ਹੈ, ਜਿਸ ਦਾ ਲੋਕਾਂ ਨੂੰ ਅੱਗੇ ਵੱਧ ਕੇ ਲਾਹਾ ਲੈਣਾ ਚਾਹੀਦਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿ਼ਲ੍ਹਾ ਪ੍ਰਸ਼ਾਸਨ ਵੱਲੋਂ ਫ਼ੌਜ (ਵੈਸਟਰਨ ਕਮਾਂਡ) ਦੇ ਸਹਿਯੋਗ ਨਾਲ ਅਵਤਾਰ ਐਜੂਕੇਸ਼ਨ ਟਰੱਸਟ ਨਾਲ ਰਲ ਕੇ ਹੈਰੀਟੇਜ ਪਬਲਿਕ ਸਕੂਲ, ਜਗਤਪੁਰਾ ਵਿਖੇ ਵੈਕਸੀਨੇਸ਼ਨ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। 

ਨਿੱਜੀ ਹਸਪਤਾਲਾਂ ਲਈ ਕੋਵਿਡ ਟੀਕੇ ਦੀਆਂ ਕੀਮਤਾਂ ਤੈਅ ਕਰਨ ਸਬੰਧੀ ਕੇਂਦਰ ਸਰਕਾਰ ਦਾ ਫੈਸਲਾ ਬਹੁਤ ਦੇਰੀ ਨਾਲ: ਬਲਬੀਰ ਸਿੰਘ ਸਿੱਧੂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪ੍ਰਾਈਵੇਟ ਹਸਪਤਾਲ ਵਿਖੇ ਕੋਵਿਡ ਟੀਕਿਆਂ ਦੀਆਂ ਕੀਮਤਾਂ ਨੂੰ ਤੈਅ ਕਰਨ ਦਾ ਕੇਂਦਰ ਸਰਕਾਰ ਦਾ ਫੈਸਲਾ ਬਿਨਾਂ ਸੂਝਬੂਝ ਤੋਂ ਅਤੇ ਬਹੁਤ ਦੇਰੀ ਨਾਲ ਲਿਆ ਗਿਆ ਹੈ। ਟੀਕਿਆਂ ਦੀਆਂ ਵਾਧੂ ਕੀਮਤਾਂ 'ਤੇ ਰੋਕ ਲਗਾਉਣ ਦੇ ਕੇਂਦਰ ਸਰਕਾਰ ਦੇ ਹਾਲ ਹੀ ਵਿੱਚ ਲਏ ਫੈਸਲੇ 'ਤੇ ਪ੍ਰਤੀਕਿਰਿਆ ਦਿੰਦਿਆਂ ਸ. ਸਿੱਧੂ ਨੇ ਕਿਹਾ ਕਿ ਇਹ ਫੈਸਲਾ ਉਸ ਸਮੇਂ ਲਿਆ ਗਿਆ ਹੈ ਜਦੋਂ ਨਿੱਜੀ ਹਸਪਤਾਲਾਂ ਨੇ ਟੀਕਾਕਰਨ ਜ਼ਰੀਏ ਪਹਿਲਾਂ ਹੀ ਭਾਰੀ ਮੁਨਾਫ਼ਾ ਕਮਾ ਲਿਆ ਹੈ ਜਦਕਿ ਭਾਜਪਾ ਨੇਤਾਵਾਂ ਨੇ ਝੂਠੇ ਦੋਸ਼ ਲਾਏ ਹਨ ਕਿ ਪੰਜਾਬ ਸਰਕਾਰ ਨਿੱਜੀ ਹਸਪਤਾਲਾਂ ਨੂੰ ਟੀਕੇ ਸਪਲਾਈ ਕਰਕੇ ਮੁਨਾਫ਼ਾ ਕਮਾ ਰਹੀ ਹੈ।

1500 ਕਰੋੜ ਰੁਪਏ ਦੀ ਲਾਗਤ ਨਾਲ 4 ਮੈਡੀਕਲ ਕਾਲਜ ਸਥਾਪਤ ਕੀਤੇ ਜਾਣਗੇ

ਸੂਬੇ ਵਿੱਚ ਮੁਹਾਲੀ, ਹੁਸ਼ਿਆਰਪੁਰ, ਕਪੂਰਥਲਾ ਅਤੇ ਮਾਲੇਰਕੋਟਲਾ ਵਿਖੇ 1500 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਨਵੇਂ ਸਰਕਾਰੀ ਮੈਡੀਕਲ ਕਾਲਜਾਂ ਦੀ ਸਥਾਪਨਾ ਕੀਤੀ ਜਾਵੇਗੀ ਜਿਸ ਨਾਲ ਸੂਬੇ ਵਿਚ ਮੈਡੀਕਲ ਸਿੱਖਿਆ ਨੂੰ ਵੱਡਾ ਹੁਲਾਰਾ ਮਿਲੇਗਾ। ਇਹ ਜਾਣਕਾਰੀ ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਦਿੱਤੀ।
ਡਾ. ਬੀ.ਆਰ. ਅੰਬੇਦਕਰ ਸਟੇਟ ਮੈਡੀਕਲ ਸਾਇੰਸਜ਼ (ਏ.ਆਈ.ਐੱਮ.ਐੱਸ.) ਐਸ.ਏ.ਐੱਸ. ਨਗਰ ਦੀ ਚਾਰ ਦੀਵਾਰੀ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੈਡੀਕਲ ਸਿੱਖਿਆ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਡਾਕਟਰਾਂ ਦੀ ਕੋਈ ਘਾਟ ਨਹੀਂ ਆਵੇਗੀ ਕਿਉਂਕਿ ਬਹੁਤ ਜਲਦ ਇਹਨਾਂ ਨਵੇਂ ਤਿਆਰ ਕੀਤੇ ਜਾਣ ਵਾਲੇ ਸਰਕਾਰੀ ਮੈਡੀਕਲ ਕਾਲਜਾਂ ਵਿਚੋਂ ਹਰ ਸਾਲ 500 ਦੇ ਕਰੀਬ ਡਾਕਟਰ ਆਪਣੀ ਪੜ੍ਹਾਈ ਪੂਰੀ ਕਰਕੇ ਪਾਸ ਹੋਣਗੇ। 

ਬਲਬੀਰ ਸਿੰਘ ਸਿੱਧੂ ਵੱਲੋਂ ਸਿਵਲ ਸਰਜਨਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਬਾਹਰ ਕੋਵਿਡ-19 ਸਬੰਧੀ ਖ਼ਰਚਿਆਂ ਬਾਰੇ ਬੋਰਡ ਲਗਾਉਣ ਦੇ ਨਿਰਦੇਸ਼

ਪ੍ਰਾਈਵੇਟ ਹਸਪਤਾਲਾਂ ਵੱਲੋਂ ਕੋਵਿਡ-19 ਦੇ ਇਲਾਜ ਲਈ ਵੱਧ ਪੈਸੇ ਵਸੂਲਣ `ਤੇ ਰੋਕ ਲਗਾਉਣ ਲਈ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਰੇ ਸਿਵਲ ਸਰਜਨਾਂ ਨੂੰ ਹਦਾਇਤ ਕੀਤੀ ਉਹ ਹਸਪਤਾਲਾਂ ਦੇ ਬਾਹਰ ਕੋਵਿਡ-19 ਦੇ ਇਲਾਜ ਖ਼ਰਚਿਆਂ ਬਾਰੇ ਵੱਡੇ ਆਕਾਰ ਦਾ ਬੋਰਡ ਲਗਾਏ ਜਾਣ ਨੂੰ ਯਕੀਨੀ ਬਣਾਉਣ। ਉਹਨਾਂ ਕਿਹਾ ਕਿ ਬੋਰਡ `ਤੇ ਦਰਸਾਏ ਜਾਣ ਵਾਲੇ ਇਲਾਜ ਖ਼ਰਚੇ ਪੰਜਾਬ ਸਰਕਾਰ ਵੱਲੋਂ ਤੈਅ ਖ਼ਰਚਿਆਂ ਤੋਂ ਜ਼ਿਆਦਾ ਨਹੀਂ ਹੋਣੇ ਚਾਹੀਦੇ।

ਪੰਜਾਬ ਵਲੋਂ ‘ਵਿਸ਼ਵ ਨੋ ਤੰਬਾਕੂ ਦਿਵਸ’ ਮੌਕੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ

ਪੰਜਾਬ ਸਰਕਾਰ ਨੇ ‘ਵਿਸ਼ਵ ਨੋ ਤੰਬਾਕੂ ਦਿਵਸ’ ਦੇ ਮੌਕੇ ‘ਤੇ ਬੱਚਿਆਂ ਅਤੇ ਨੌਜਵਾਨਾਂ ਨੂੰ ਤੰਬਾਕੂ ਦੀ ਵਰਤੋਂ ਤੋਂ ਦੂਰ ਰੱਖਣ ਲਈ ਤੰਬਾਕੂ ਰੋਕਥਾਮ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਅੱਜ ਇੱਥੇ ਦੱਸਿਆ ਕਿ 31 ਮਈ ਤੋਂ 6 ਜੂਨ 2021 ਤੱਕ ਸਾਰੇ ਜਿ਼ਲ੍ਹਿਆਂ ਵਿੱਚ ਹਫ਼ਤੇ ਭਰ ਲਈ ਵਿਸ਼ੇਸ਼  ਮੁਹਿੰਮ ਚਲਾਈ ਗਈ ਹੈ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਦੌਰਾਨ ਸਮੂਹ ਸਰਕਾਰੀ ਹਸਪਤਾਲਾਂ ਨੂੰ ਤੰਬਾਕੂ ਮੁਕਤ ਘੋਸਿ਼ਤ ਕੀਤਾ ਜਾਵੇਗਾ ਅਤੇ ਤੰਬਾਕੂ ਦੀ ਵਰਤੋਂ ਨਾ ਕਰਨ ਲਈ ਪ੍ਰਣ ਲਿਆ ਜਾਵੇਗਾ।

ਪੰਜਾਬ ਸਰਕਾਰ ਵੱਲੋਂ ਟ੍ਰੀਬੋ ਹੋਟਲ ਦੀ ਭਾਈਵਾਲੀ ਨਾਲ ਮੋਬਾਈਲ ਕੋਵਿਡ ਕੇਅਰ ਯੂਨਿਟ ਸਥਾਪਤ-- ਬਲਬੀਰ ਸਿੱਧੂ

ਸੂਬਾ ਸਰਕਾਰ ਨੇ ਜ਼ਿਲ੍ਹੇ ਦੇ ਦੂਰ ਦੁਰਾਡੇ ਦੇ ਪਿੰਡਾਂ ਵਿੱਚ ਕਵਿਡ ਕੇਅਰ ਸੇਵਾਵਾਂ ਮੁਹੱਈਆ ਕਰਵਾਉਣ ਲਈ ਟ੍ਰੀਬੋ ਹੋਟਲਜ਼ ਦੀ ਭਾਈਵਾਲੀ ਵਿਚ ਇਕ ਮੋਬਾਈਲ ਕੋਵਿਡ ਕੇਅਰ ਯੂਨਿਟ (ਐਮ.ਸੀ.ਸੀ.ਯੂ.) ਸਥਾਪਤ ਕੀਤੀ ਹੈ। ਇਹ ਜਾਣਕਾਰੀ ਸਿਹਤ ਮੰਤਰੀ ਪੰਜਾਬ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਐਮ.ਸੀ.ਸੀ.ਯੂ ਨੂੰ ਹਰੀ ਝੰਡੀ ਦਿਖਾਉਂਦਿਆਂ ਦਿੱਤੀ।

ਪੰਜਾਬ ਕੋਲ ਕੋਵਿਡ-19 ਟੀਕੇ ਦੀਆਂ ਸਿਰਫ਼ 1.9 ਲੱਖ ਖੁਰਾਕਾਂ ਬਚੀਆਂ: ਬਲਬੀਰ ਸਿੱਧੂ

ਕੋਵਿਡ ਦੇ ਮਾਮਲੇ ਤੇਜ਼ੀ ਨਾਲ ਵਧਣ ਕਰਕੇ ਸਥਿਤੀ ਗੰਭੀਰ ਹੋਣ ਦੇ ਮੱਦੇਨਜ਼ਰ ਪੰਜਾਬ ਸਰਕਾਰ ਹਾਲਾਤਾਂ ’ਤੇ ਕਾਬੂ ਪਾਉਣ ਲਈ ਹਰ ਸੰਭਵ ਯਤਨ ਕਰ ਰਹੀ ਹੈ ਪਰ ਭਾਰਤ ਸਰਕਾਰ ਪਾਸੋਂ ਟੀਕੇ ਦੀ ਸਪਲਾਈ ਘੱਟ ਹੋਣ ਕਾਰਨ ਸੂਬੇ ਕੋਲ ਟੀਕੇ ਦੀਆਂ ਸਿਰਫ 1.9 ਲੱਖ ਖੁਰਾਕਾਂ ਬਚੀਆਂ ਹਨ। ਇਸ ਉਪਲੱਬਧ ਸਟਾਕ ਵਿਚੋਂ 1 ਲੱਖ ਤੋਂ ਵੱਧ ਖੁਰਾਕਾਂ ਅੱਜ ਵਰਤੇ ਜਾਣ ਦੀ ਉਮੀਦ ਹੈ। ਗੁਰੂ ਨਾਨਕ ਦੇਵ ਡਾਇਲਿਸਿਸ ਯੂਨਿਟ ਦਾ ਉਦਘਾਟਨ ਕਰਦਿਆਂ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ 25 ਅਪ੍ਰੈਲ ਨੂੰ ਤਕਰੀਬਨ 1.5 ਲੱਖ ਲਾਭਪਾਤਰੀਆਂ ਨੂੰ ਟੀਕਾ ਲਗਾਇਆ ਗਿਆ ਹੈ

ਆਮ ਆਦਮੀ ਪਾਰਟੀ ਪੰਜਾਬ ‘ਤੇ ਉਂਗਲ ਚੁੱਕਣ ਤੋਂ ਪਹਿਲਾਂ ਦਿੱਲੀ ਦੀ ਕੋਰੋਨਾ ਨਾਲ ਵਿਗੜੇ ਹਾਲਾਤਾਂ ‘ਤੇ ਝਾਤੀ ਮਾਰੇ: ਬਲਬੀਰ ਸਿੱਧੂ

ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕੋਵਿਡ-19 ਦੇ ਮਰੀਜਾਂ ਨੂੰ ਬਿਹਤਰ ਇਲਾਜ ਮੁਹੱਈਆ ਕਰਾਉਣ ਲਈ ਜੰਗੀ ਪੱਧਰ ‘ਤੇ ਕੰਮ ਕਰ ਰਹੀ ਹੈ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸਿਹਤ ਮੰਤਰੀ ਨੇ ਕਿਹਾ ਕਿ ਅਜਿਹੀਆਂ ਸਾਰੀਆਂ ਸੇਵਾਵਾਂ ਉਹਨਾਂ ਗੰਭੀਰ ਮਰੀਜਾਂ ਨੂੰ ਵੀ ਦਿੱਤੀਆਂ ਜਾ ਰਹੀਆਂ ਹਨ ਜੋ ਕੋਵਿਡ ਕੇਅਰ ਹਸਪਤਾਲਾਂ ਵਿੱਚ ਬੈੱਡ ਨਾ ਮਿਲਣ ਕਾਰਨ ਇਲਾਜ ਲਈ ਦਿੱਲੀ ਤੋਂ ਪੰਜਾਬ ਆ ਰਹੇ ਹਨ।

ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਕਾਰਗਰ ਬਣਾਉਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੇ ਸਹਿਯੋਗ ਨਾਲ ਸਥਾਪਤ ਕੀਤਾ ਜਾਵੇਗਾ ਵਿਸ਼ੇਸ਼ ਆਈ.ਟੀ. ਸੈੱਲ

ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਲੋਂ ਨਸ਼ਾ-ਛੁਡਾਊ ਪ੍ਰੋਗਰਾਮ ਨੂੰ ਹੋਰ ਮਜ਼ਬੂਤੀ ਦੇਣ ਲਈ ਡਾਇਰੈਕਟੋਰੇਟ ਪ੍ਰਸ਼ਾਸਨਿਕ ਸੁਧਾਰ ਦੀ ਦੇ ਸਹਿਯੋਗ ਨਾਲ ਇੱਕ ਵਿਸ਼ੇਸ਼ ਆਈ.ਟੀ. ਸੈੱਲ ਸਥਾਪਤ ਕੀਤਾ ਜਾਵੇਗਾ। ਇਹ ਜਾਣਕਾਰੀ ਦਿੰਦਿਆਂ ਅੱਜ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਦੱਸਿਆ ਕਿ ਸੂਬੇ ਭਰ ਵਿੱਚ ਨਸ਼ਾ ਛੁਡਾਊ ਪ੍ਰੋਗਰਾਮ ਰਾਹੀਂ ਨਸ਼ਾ ਗ੍ਰਸਤ ਮਰੀਜਾਂ ਦੇ ਢੁਕਵੇਂ ਇਲਾਜ ਨੂੰ ਯਕੀਨੀ ਬਣਾਉਣ ਲਈ ਸੈਂਟਰਲ ਰਜਿਸਟਰੀ ਆਨਲਾਈਨ ਪੋਰਟਲ ਨੂੰ ਅਪਗ੍ਰੇਡ ਕਰਨ ਲਈ ਲੋੜੀਂਦੇ ਉਪਾਅ ਵਿਚਾਰਨ ਲਈ ਮੀਟਿੰਗ ਕੀਤੀ ਗਈ।

ਪੰਜਾਬ ਵਿੱਚ ਕੋਵਿਡ ਟੀਕਾਕਰਨ (Covid Vaccination) ਵਿੱਚ ਪਠਾਨਕੋਟ ਮੋਹਰੀ

ਜ਼ਿਲਾ ਪਠਾਨਕੋਟ ਪੰਜਾਬ ਭਰ ਵਿੱਚ  ਸਭ ਤੋਂ  ਵੱਧ ਲਾਭਪਾਤਰੀਆਂ ਦਾ ਕੋਵਿਡ -19 ਟੀਕਾਕਰਨ  ਕਰਵਾ ਕੇ ਮੋਹਰੀ  ਰਿਹਾ ਹੈ । ਇਹ ਪ੍ਰਗਟਾਵਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਜਿਲਾ ਹਸਪਤਾਲ, ਮੁਹਾਲੀ ਵਿਖੇ ਕੋਵਿਡ-19 ਟੀਕੇ ਦੀ ਦੂਜੀ ਖੁਰਾਕ ਲੈਣ ਤੋਂ ਬਾਅਦ ਕੀਤਾ। ਸ. ਸਿੱਧੂ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਕੈਪਟਨ ਅਮਰਿੰਦਰ ਸਿੰਘ ਨੇ ਪਹਿਲਾਂ ਹੀ ਭਾਰਤ ਸਰਕਾਰ ਨਾਲ ਵਰਚੁਅਲ ਮੀਟਿੰਗ ਦੌਰਾਨ ਪੰਜਾਬ ਵਿੱਚ ਕੋਵਿਡ-19 ਟੀਕੇ ਦੀ ਘਾਟ  ਅਤੇ ਟੀਕੇ ਦੀ ਤੁਰੰਤ ਸਪਲਾਈ ਦਾ ਮੁੱਦਾ ਚੁੱਕਿਆ ਹੈ।

ਪੰਜਾਬ ਸਰਕਾਰ ਵੱਲੋਂ ਕਿਸਾਨਾਂ, ਆੜ੍ਹਤੀਆਂ ਤੇ ਮਜ਼ਦੂਰਾਂ ਨੂੰ ਨਹੀਂ ਆਉਣ ਦਿੱਤੀ ਜਾਵੇਗੀ ਦਿੱਕਤ: ਸਿੱਧੂ

ਐਸ ਏ ਐਸ ਨਗਰ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ (Chief Minister of Punjab) (Captain Amarinder Singh) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਦੇ ਮੋਢੇ ਨਾਲ ਮੋਢਾ ਜੋੜ ਕੇ ਖੜ੍ਹੀ ਹੈ ਤੇ ਪੰਜਾਬ ਸਰਕਾਰ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨੂੰ ਕਣਕ ਦੀ ਖਰੀਦ ਪ੍ਰਕਿਰਿਆ ਦੌਰਾਨ ਕੋਈ ਵੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਪੰਜਾਬ ਸਰਕਾਰ ਨੇ 5 ਜ਼ਿਲਿਆਂ ਦੇ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ ਵਿੱਚ 79 ਨਵੇਂ ਪ੍ਰਾਈਵੇਟ ਹਸਪਤਾਲ ਕੀਤੇ ਸ਼ਾਮਲ

ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਕੋਵਿਡ -19 ਮਹਾਂਮਾਰੀ  ਵਿਰੁੱਧ ਆਪਣੀ ਲੜਾਈ ਨੂੰ ਜਾਰੀ ਰੱਖਦਿਆਂ, ਪੰਜਾਬ ਸਰਕਾਰ ਨੇ  ਸੂਬੇ ਦੇ 5 ਸਭ ਤੋਂ ਵੱਧ ਪ੍ਰਭਾਵਿਤ ਜ਼ਿਲਿਆਂ ਵਿੱਚ 79 ਨਵੇਂ ਪ੍ਰਾਈਵੇਟ ਹਸਪਤਾਲਾਂ ਨੂੰ ਕੋਵਿਡ-19 ਦੇ ਇਲਾਜ ਲਈ ਟਰਸ਼ਰੀ ਸਿਹਤ ਸੰਭਾਲ ਕੇਂਦਰਾਂ ਦੀ ਸੂਚੀ ਵਿੱਚ ਸ਼ਾਮਲ ਕੀਤਾ ਹੈ।  ਉਨਾਂ ਕਿਹਾ ਕਿ ਜ਼ਿਲਾ ਅੰਮਿ੍ਰਤਸਰ, ਲੁਧਿਆਣਾ, ਐਸ.ਏ.ਐਸ.ਨਗਰ (ਮੁਹਾਲੀ), ਜਲੰਧਰ ਅਤੇ ਬਠਿੰਡਾ ਵਿੱਚ ਗੰਭੀਰ ਹਾਲਤ ਵਾਲੇ ਮਰੀਜਾਂ ਦੀ ਆਮਦ ਵਧੇਰੇ ਹੈ।