ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ਮੋਹਾਲੀ ਦੇ ਵਾਰਡ ਨੰਬਰ 10 ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਪਰਮਜੀਤ ਸਿੰਘ ਕਾਹਲੋਂ ਅਤੇ ਉਸ ਦੇ ਸਾਥੀਆਂ ਖ਼ਿਲਾਫ਼ ਵੋਟਰਾਂ ਨੂੰ ਪ੍ਰਭਾਵਿਤ ਕਰਨ ਲਈ ਨਾਜਾਇਜ਼ ਸ਼ਰਾਬ ਜਮ੍ਹਾ ਕਰਨ, ਹਥਿਆਰਾਂ ਦੇ ਜ਼ੋਰ ’ਤੇ ਵਿਰੋਧੀਆਂ ਨੂੰ ਧਮਕਾਉਣ ਅਤੇ ਧੋਖਾਧੜੀ ਦੀਆਂ ਧਾਰਾਵਾਂ ਤਹਿਤ ਤੁਰੰਤ ਕੇਸ ਦਰਜ ਕਰਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ।