ਮਿਸਲ ਸਤਲੁਜ ਪਾਰਟੀ ਦੇ ਪ੍ਰਧਾਨ ਸਰਦਾਰ ਅਜੇ ਪਾਲ ਸਿੰਘ ਬਰਾੜ ਨੇ ਅੱਜ ਜਾਰੀ ਇੱਕ ਬਿਆਨ ਵਿੱਚ ਐਲਾਨ ਕੀਤਾ ਕਿ ਮਿਸਲ ਸਤਲੁਜ ਪਾਰਟੀ ਵੱਲੋਂ ਸ਼ਹੀਦ ਭਾਈ ਬਲਵਿੰਦਰ ਸਿੰਘ ਜਟਾਣਾ ਦੇ ਛੋਟੇ ਭਰਾ ਸਰਦਾਰ ਦਲਬੀਰ ਸਿੰਘ ਜਟਾਣਾ ਨੂੰ ਰੋਪੜ ਵਿਧਾਨ ਸਭਾ ਹਲਕੇ ਤੋਂ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਬਿਨਾਂ ਕਿਸੇ ਸ਼ਰਤ ਦੇ ਪੂਰਾ ਸਮਰਥਨ ਦਿੱਤਾ ਗਿਆ ਹੈ।