ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਸਬੰਧੀ ਸਾਰੇ ਅਧਿਕਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਕੋਲ ਹਨ ਅਤੇ ਕੋਈ ਵੀ ਚੈਨਲ ਬਿਨਾਂ ਪ੍ਰਵਾਨਗੀ ਆਪਣੇ ਆਪ ਇਸ ਦਾ ਪ੍ਰਸਾਰਣ ਨਹੀਂ ਕਰ ਸਕਦਾ।
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ ਨੇ ਸ. ਕਰਨੈਲ ਸਿੰਘ ਪੀਰਮੁਹੰਮਦ ਅਤੇ ਵਿਧਾਨ ਸਭਾ ਵਿਚ ਇਕ ਵਿਧਾਇਕ ਵੱਲੋਂ ਸ੍ਰੀ ਦਰਬਾਰ ਸਾਹਿਬ ਤੋਂ ਗੁਰਬਾਣੀ ਪ੍ਰਸਾਰਣ ਦੇ ਸਬੰਧ ਵਿਚ ਲਗਾਏ ਦੋਸ਼ਾਂ ਨੂੰ ਬੇਬੁਨਿਆਦ ਅਤੇ ਅਧਾਰਹੀਣ ਦੱਸਦਿਆਂ ਰੱਦ ਕੀਤਾ ਹੈ।
ਬੀਬੀ ਕੋਲਾ ਜੀ ਚੈਰੀਟੇਬਲ ਹਸਪਤਾਲ ਵੱਲੋਂ ਹਫਤਾਵਰੀ ਅੰਮ੍ਰਿਤ ਵੇਲਾ ਕੀਰਤਨ ਸਮਾਗਮ ਗੰਡਾ ਸਿੰਘ ਕਲੋਨੀ ਵਿਖੇ ਭਾਈ ਸਾਹਿਬ ਭਾਈ ਗੁਰਇਕਬਾਲ ਸਿੰਘ ਜੀ ਅਤੇ ਭਾਈ ਸਾਹਿਬ ਭਾਈ ਹਰਵਿੰਦਰ ਪਾਲ ਸਿੰਘ ਲਿਟਲ ਵੀਰ ਜੀ ਦੀ ਅਗਵਾਈ ਹੇਠ ਸ਼ਰਧਾ ਅਤੇ ਸਤਿਕਾਰ ਨਾਲ ਕਰਵਾਇਆ ਗਿਆ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸ਼੍ਰੋਮਣੀ, ਮਹਾਨ ਸਮਾਜ ਸੁਧਾਰਕ ਅਤੇ ਭਗਤੀ ਲਹਿਰ ਦੇ ਵਿਲੱਖਣ ਕ੍ਰਾਂਤੀਕਾਰੀ ਸੰਤ ਭਗਤ ਕਬੀਰ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਮਿਸਲ ਸ਼ਹੀਦਾਂ ਤਰਨਾ ਦਲ ਹਰੀਆਂ ਵੇਲਾਂ ਦੇ ਮੁਖੀ ਬਾਬਾ ਨਿਹਾਲ ਸਿੰਘ ਨੇ ਸੋਸ਼ਲ ਮੀਡੀਆ ‘ਤੇ ਚੱਲ ਰਹੇ ਜ਼ਮੀਨੀ ਵਿਵਾਦ ਅਤੇ ਸੰਪਤੀ ਸਬੰਧੀ ਲਗਾਏ ਜਾ ਰਹੇ ਦੋਸ਼ਾਂ ਦਾ ਜਵਾਬ ਦਿੰਦਿਆਂ ਕਿਹਾ ਕਿ ਜਥੇਬੰਦੀ ਦੀ ਸੰਪਤੀ ਪੂਰੀ ਤਰ੍ਹਾਂ ਸੁਰੱਖਿਅਤ ਹੈ ਅਤੇ ਇਸ ਸਬੰਧੀ ਕੀਤੇ ਜਾ ਰਹੇ ਪ੍ਰਚਾਰ ਦਾ ਹਕੀਕਤ ਨਾਲ ਕੋਈ ਲੈਣਾ-ਦੇਣਾ ਨਹੀਂ ਹੈ।
ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਮੁੱਖ ਉਦੇਸ਼ ਸਿੱਖ ਧਰਮ ਦਾ ਪ੍ਰਚਾਰ ਅਤੇ ਪ੍ਰਸਾਰ ਕਰਨਾ ਹੈ ਅਤੇ ਇਸੇ ਮਿਸ਼ਨ ਨੂੰ ਅੱਗੇ ਵਧਾਉਂਦੇ ਹੋਏ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਵਿਸ਼ਾਲ ਗੁਰਮਤਿ ਕੈਂਪ ਲਗਾਏ ਜਾ ਰਹੇ ਹਨ।
ਸਟੈਫੋਰਡ ਦੇ ਇਤਿਹਾਸਕ 'ਕੋਲੀਜੀਏਟ ਚਰਚ ਆਫ਼ ਸੇਂਟ ਮੈਰੀ' ਵਿਖੇ ਅੱਜ ਇੱਕ ਬੇਹੱਦ ਪ੍ਰਭਾਵਸ਼ਾਲੀ ਅਤੇ ਇਤਿਹਾਸਕ ਦ੍ਰਿਸ਼ ਦੇਖਣ ਨੂੰ ਮਿਲਿਆ। ਸਟੈਫੋਰਡਸ਼ਾਇਰ ਦੇ ਪਹਿਲੇ ਸਿੱਖ ਹਾਈ ਸ਼ੈਰਿਫ ਪ੍ਰਿਤਪਾਲ ਸਿੰਘ ਨਾਗੀ (MBE DL) ਦੀ ਅਗਵਾਈ ਹੇਠ ਕਰਾਊਨ ਕੋਰਟ ਦੀ 'ਟ੍ਰਿਨਿਟੀ ਟਰਮ' ਦੀ ਸ਼ੁਰੂਆਤ ਮੌਕੇ ਇੱਕ ਵਿਸ਼ੇਸ਼ ਅੰਤਰ-ਧਰਮ ਪ੍ਰਾਰਥਨਾ ਸਭਾ ਕਰਵਾਈ ਗਈ।
ਪ੍ਰਸਿੱਧ ਕਲਾਕਾਰ ਡਾ. ਜਗਜੋਤ ਸਿੰਘ ਰੁਬਲ ਵੱਲੋਂ ਭਾਰਤ ਦੇ ਮਸ਼ਹੂਰ ਉਦਯੋਗਪਤੀ Mukesh Ambani ਦੇ ਜਨਮਦਿਨ ਦੇ ਮੌਕੇ ‘ਤੇ ਇੱਕ ਖੂਬਸੂਰਤ ਰੇਖਾ-ਚਿੱਤਰ ਤਿਆਰ ਕੀਤਾ ਗਿਆ ਹੈ।
ਕਰਤਾਰਪੁਰ ਰੋਡ ’ਤੇ ਬਣੇਗਾ ਅਤਿ-ਆਧੁਨਿਕ ਸ੍ਰੀ ਗੁਰੂ ਰਵੀਦਾਸ ਬਾਣੀ ਅਧਿਐਨ ਕੇਂਦਰ; ਬਿਜਲੀ ਦੀਆਂ ਲਾਈਨਾਂ ਸ਼ਿਫਟ ਕਰਨ ਲਈ 55 ਲੱਖ ਰੁਪਏ ਮਨਜ਼ੂਰ: ਹਰਪਾਲ ਸਿੰਘ ਚੀਮਾ
ਕੈਬਨਿਟ ਮੰਤਰੀ ਸਰਦਾਰ ਹਰਭਜਨ ਸਿੰਘ ਈਟੀਓ ਨੇ ਭਰੀ ਹਾਜ਼ਰੀ
ਇਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਆਤਮਕ ਆਨੰਦ ਨਾਲ ਮਨਾਇਆ ਕੀਤਾ ਗਿਆ।
ਸੁਖਦੇਵ ਸਿੰਘ ਸ਼ਾਂਤ ਸਿੱਖ ਧਰਮ ਦਾ ਮੁੱਦਈ ਲੇਖਕ ਹੈ, ਹੁਣ ਤੱਕ ਉਸ ਦੀਆਂ 11 ਪੁਸਤਕਾਂ ਪ੍ਰਕਾਸ਼ਤ ਹੋ ਚੁੱਕੀਆਂ ਹਨ, ਜਿਨ੍ਹਾਂ ਵਿੱਚ 5 ਬਾਲ ਸੰਗ੍ਰਹਿ, 3 ਗੁਰਮਤਿ ਸਾਹਿਤ, ਤਿੰਨ ਕਹਾਣੀ ਸੰਗ੍ਰਹਿ ਅਤੇ ਇੱਕ ਕਾਵਿ ਸੰਗ੍ਰਹਿ ਸ਼ਾਮਲ ਹਨ।