Friday, May 17, 2024

Barnala News

ਪਲਾਸਟਿਕ ਦੀ ਵਰਤੋਂ ਖ਼ਿਲਾਫ਼ 5 ਅਗਸਤ ਤੋਂ ਵਿੱਢੀ ਜਾਵੇਗੀ ਜਾਗਰੂਕਤਾ ਮੁਹਿੰਮ: ਹਰੀਸ਼ ਨਈਅਰ

 ਪਲਾਸਟਿਕ ਦੀ ਵਰਤੋਂ ਖ਼ਿਲਾਫ਼ ਪੰਜਾਬ ਸਰਕਾਰ ਦੀ ਜ਼ੀਰੋ ਸਹਿਨਸ਼ੀਲਤਾ ਦੀ ਵਚਨਬੱਧਤਾ ਤਹਿਤ ਅਤੇ ਵਾਤਾਵਰਣ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ  5 ਅਗਸਤ ਨੂੰ ਜਾਗਰੂਕਤਾ ਮੁਹਿੰਮ ਵਿੱਢ ਕੇ ਲਿਫਾਫਿਆਂ ਅਤੇ ਇਕ ਵਾਰ ਵਰਤੋਂ ਵਾਲੀ ਪਲਾਸਟਿਕ ’ਤੇ ਪੂਰਨ ਪਾਬੰਦੀ ਦਾ ਸੱਦਾ ਦਿੱਤਾ ਜਾਵੇਗਾ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਅੱਜ ਇਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਦੇ ਮੀਟਿੰਗ ਹਾਲ ’ਚ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਦਿੱਤੀ।

ਜ਼ਿਲ੍ਹਾ ਬਰਨਾਲਾ ਚ ਇਸ ਮਾਨਸੂਨ ਦੌਰਾਨ ਲਗਾਏ ਜਾਣਗੇ 6 ਲੱਖ ਪੌਦੇ

ਜ਼ਿਲ੍ਹਾ ਬਰਨਾਲਾ ਚ ਵਾਤਾਵਰਨ ਦੀ ਸਾਂਭ ਸੰਭਾਲ ਲਈ ਅਤੇ ਹਰਿਆਵਲ ਵਧਾਉਣ ਲਈ ਇਸ ਮਾਨਸੂਨ ਦੌਰਾਨ 6 ਲੱਖ ਪੌਦੇ ਲਗਾਉਣ ਦਾ ਟੀਚਾ ਵਿੱਢਿਆ ਗਿਆ ਹੈ. ਪੂਰੇ ਜ਼ਿਲ੍ਹੇ ਵਿੱਚ ਖ਼ਾਲੀ ਪਾਈਆਂ ਸਰਕਾਰੀ ਥਾਵਾਂ ਉੱਤੇ ਪੌਦੇ ਲਗਾਏ ਜਾਣਗੇ। ਨਾਲ ਹੀ ਵੇਟਲੈਂਡ (ਗਿੱਲੇ ਜੰਗਲ) ਸਥਾਪਤ ਕੀਤੇ ਜਾਣਗੇ 

19 ਤੋਂ 21 ਜੂਨ ਤੱਕ ਪਰਵਾਸੀ ਬੱਚਿਆਂ ਨੂੰ ਪਿਲਾਈਆਂ ਜਾਣਗੀਆਂ ਪੋਲੀਓ ਬੂੰਦਾਂ: ਸਿਵਲ ਸਰਜਨ

ਸਿਹਤ ਵਿਭਾਗ ਬਰਨਾਲਾ ਵੱਲੋਂ ਜ਼ਿਲਾ ਪ੍ਰਸ਼ਾਸਨ ਬਰਨਾਲਾ ਦੇ ਸਹਿਯੋਗ ਨਾਲ ਮਿਤੀ 19 ਤੋਂ 21 ਜੂਨ ਤੱਕ ਮਾਈਗਰੇਟਰੀ ਪਲਸ ਪੋਲੀਓ ਰਾਊਂਡ ਮਨਾਇਆ ਜਾ ਰਿਹਾ ਹੈ।

ਸਵੀਪ ਤਹਿਤ ਵੋਟਰਾਂ ਨੂੰ ਜਾਗਰੂਕ ਕੀਤਾ

 ਲੋਕ ਸਭਾ ਹਲਕਾ ਸੰਗਰੂਰ ਦੀਆਂ ਜ਼ਿਮਨੀ ਚੋਣਾਂ ਦੇ ਮੱਦੇਨਜ਼ਰ ਜ਼ਿਲਾ ਬਰਨਾਲਾ ਵਿਚ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।  ਇਸ ਤਹਿਤ ਸਟੈਂਡਰਡ ਟਰੈਕਟਰਜ਼, ਹੰਡਿਆਇਆ ਵਿਖੇ ਵੋਟਰਾਂ ਨੂੰ ਵੋਟ ਦੇ ਹੱਕ ਦੇ ਸਹੀ ਇਸਤੇਮਾਲ ਬਾਰੇ ਪ੍ਰਣ ਦਿਵਾਇਆ ਗਿਆ।

ਸਕੂਲੀ ਵਿਦਿਆਰਥੀਆਂ ਵੱਲੋਂ ਸਵੀਪ ਤਹਿਤ ਆਨਲਾਈਨ ਗਤੀਵਿਧੀਆਂ

 ਜ਼ਿਲੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਸਵੀਪ ਮੁਹਿੰਮ ਅਧੀਨ ਵੋਟਰ ਜਾਗਰੂਕਤਾ ਗਤੀਵਿਧੀਆਂ ਜਾਰੀ ਹਨ।
ਸਕੂਲਾਂ ਦੇ ਸਵੀਪ ਨੋਡਲ ਅਧਿਆਪਕਾਂ ਦੀ ਨਿਗਰਾਨੀ ਹੇਠ ਵਿਦਿਆਰਥੀਆਂ ਵੱਲੋਂ ਵੋਟਰਾਂ ਨੂੰ ਵੋਟ ਦੇ ਮਹੱਤਵ ਤੋਂ ਜਾਣੂ ਕਰਵਾਇਆ ਜਾ ਰਿਹਾ ਹੈ। 

ਜੱਚਾ-ਬੱਚਾ ਦੀ ਤੰਦਰੁਸਤੀ ਲਈ ਸਮੇਂ ਸਿਰ ਜਾਂਚ ਤੇ ਸੰਤੁਲਿਤ ਭੋਜਨ ਜ਼ਰੂਰੀ: ਡਾ. ਔਲਖ

ਸਿਹਤ ਵਿਭਾਗ ਬਰਨਾਲਾ ਵੱਲੋਂ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਅਧੀਨ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਅਗਵਾਈ ਹੇਠ ਸੁਰੱਖਿਅਤ ਮਾਤ੍ਰਤਵ ਅਭਿਆਨ ਤਹਿਤ ਜ਼ਿਲਾ ਬਰਨਾਲਾ ’ਚ ਸਿਵਲ ਹਸਪਤਾਲ, ਸੀ.ਐਚ.ਸੀ., ਪੀ.ਐਚ.ਸੀ. ਪੱਧਰ ’ਤੇ ਗਰਭਵਤੀ ਔਰਤਾਂ ਦੇ ਮੈਡੀਕਲ ਚੈੱਕਅਪ ਲਈ ਵਿਸ਼ੇਸ਼ ਕੈਂਪ ਲਗਾਏ ਗਏ।

ਜਿਲ੍ਹਾ ਅਤੇ ਸੈਸ਼ਨਜ਼ ਜੱਜ, ਬਰਨਾਲਾ ਵੱਲੋਂ ਜਿਲ੍ਹਾ ਜੇਲ੍ਹ ਬਰਨਾਲਾ ਦਾ ਦੌਰਾ

 ਅੱਜ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਹਾਜ਼ਰ ਸਨ।

ਆਜ਼ਾਦੀ ਦਾ ਅੰਮਿ੍ਤ ਮਹਾਂਉਤਸਵ ਤਹਿਤ ਜ਼ਿਲਾ ਭਾਸ਼ਾ ਦਫਤਰ ਵੱਲੋਂ ਪੁਸਤਕ ਪ੍ਰਦਰਸ਼ਨੀ

 ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਜ਼ਿਲਾ ਭਾਸ਼ਾ ਦਫਤਰ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਅਧੀਨ ਸਥਾਨਕ ਪ੍ਰਬੰਧਕੀ ਕੰਪਲੈਕਸ ਵਿਖੇ ਪੁਸਤਕ ਪ੍ਰਦਰਸ਼ਨੀ ਲਗਾਈ ਗਈ।

ਵਿਦਿਆਰਥੀਆਂ ਦੇ ਮਾਪੇ ਵੀ ਬਣਨ ਲੱਗੇ ਵੋਟਰ ਜਾਗਰੂਕਤਾ ਮੁਹਿੰਮ ਦਾ ਹਿੱਸਾ

 ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਦੇ ਸਵੀਪ ਕਲੱਬਾਂ ਵੱਲੋਂ ਚਲਾਈ ਜਾ ਰਹੀ ਵੋਟਰ ਜਾਗਰੂਕਤਾ ਮੁਹਿੰਮ 'ਚ ਵਿਦਿਆਰਥੀਆਂ ਦੇ ਮਾਪੇ ਵੀ ਸ਼ਮੂਲੀਅਤ ਕਰਨ ਲੱਗੇ ਹਨ।ਜ਼ਿਲ੍ਹਾ ਸਿੱਖਿਆ ਅਫਸਰ ਕਮ ਜ਼ਿਲ੍ਹਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਲੋਕਤੰਤਰ ਦੀ ਮਜਬੂਤੀ ਲਈ ਵੋਟ ਅਧਿਕਾਰ ਦੇ ਲਾਜ਼ਮੀ ਇਸਤੇਮਾਲ ਬਾਰੇ ਲਗਤਾਰ ਜਾਗਰੂਕਤਾ ਮੁਹਿੰਮ ਚਲਾਈ ਜਾ ਰਹੀ ਹੈ। 

ਜ਼ਿੰਦਗੀ ਬਚਾਉਣ 'ਚ ਖੂਨਦਾਨੀਆਂ ਦਾ ਅਹਿਮ ਯੋਗਦਾਨ: ਸਿਵਲ ਸਰਜਨ

ਆਜ਼ਾਦੀ ਕਾ ਅੰਮ੍ਰਿਤ ਮਹਾਂਉਤਸਵ ਤਹਿਤ ਸੰਤ ਨਿਰੰਕਾਰੀ ਮਿਸ਼ਨ ਦੇ ਸਹਿਯੋਗ ਨਾਲ ਸੰਤ ਨਿਰੰਕਾਰੀ ਭਵਨ ਵਿਖੇ ਵਿਸ਼ਵ ਖੂਨਦਾਨੀ ਦਿਵਸ ਦੀ ਸ਼ੁਰੂਆਤ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਵੱਲੋਂ ਖੂਨਦਾਨ ਕਰਕੇ ਕੀਤੀ ਗਈ।

21 ਤੋਂ 23 ਜੂਨ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 26 ਜੂਨ ਨੂੰ ਡਰਾਈ ਡੇਅ ਐਲਾਨਿਆ

 ਮੁੱਖ ਚੋਣ ਅਫ਼ਸਰ, ਪੰਜਾਬ, ਚੰਡੀਗੜ੍ਹ  ਦੇ ਦਿਸ਼ਾ-ਨਿਰਦੇਸਾਂ ਤਹਿਤ ਲੋਕ ਸਭਾ ਜ਼ਿਮਨੀ ਚੋਣ ਸੰਗਰੂਰ-2022 ਮਿਤੀ 23 ਜੂਨ ਨੂੰ ਹੋਣ ਜਾ ਰਹੀਆਂ ਹਨ। ਵੋਟਾਂ ਦੀ ਗਿਣਤੀ ਮਿਤੀ 26 ਜੂਨ ਨੂੰ ਕੀਤੀ ਜਾਵੇਗੀ। ਇਸ ਚੋਣ ਪ੍ਰਕਿਰਿਆ ਦੌਰਾਨ ਅਮਨ ਤੇ ਕਾਨੂੰਨ ਦੀ ਸਥਿਤੀ ਬਣਾਈ ਰੱਖਣ ਲਈ ਮਿਤੀ 21 ਜੂਨ ਤੋਂ 23 ਜੂਨ 2022  ਤੱਕ ਅਤੇ ਚੋਣਾਂ ਦੀ ਗਿਣਤੀ ਵਾਲੇ ਦਿਨ ਭਾਵ ਮਿਤੀ 26 ਜੂਨ 2022 ਨੂੰ ਡਰਾਈ ਡੇਅ ਐਲਾਨਿਆ ਗਿਆ ਹੈ।

ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਜਨਤਕ ਸ਼ਮੂਲੀਅਤ ਵਧਾਉਣ ਦਾ ਸੱਦਾ

 ਦੇਸ਼ ਦੀ ਆਜ਼ਾਦੀ ਦੀ 75ਵੀਂ ਵਰੇਗੰਢ ਤਹਿਤ ਮਨਾਏ ਜਾ ਰਹੇ ‘ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ’ ਅਧੀਨ ਜਾਗਰੂਕਤਾ ਗਤੀਵਿਧੀਆਂ ਉਲੀਕਣ ਅਤੇ ਆਮ ਲੋਕਾਂ ਦੀ ਸ਼ਮੂਲੀਅਤ ਵਧਾਉਣ ਦੇ ਉਦੇਸ਼ ਨਾਲ ਅੱਜ ਸਹਾਇਕ ਕਮਿਸ਼ਨਰ (ਸ਼ਿਕਾਇਤਾਂ) ਸੁਖਪਾਲ ਸਿੰਘ ਪੀਸੀਐਸ ਦੀ ਪ੍ਰਧਾਨਗੀ ਹੇਠ ਵੱਖ ਵੱਖ ਵਿਭਾਗਾਂ ਦੀ ਮੀਟਿੰਗ ਹੋਈ।

ਜਨਰਲ ਆਬਜ਼ਰਵਰ ਦੀ ਮੌਜੂਦਗੀ ’ਚ ਈਵੀਐਮਜ਼ ਦੀ ਰੈਂਡੇਮਾਈਜ਼ੇਸ਼ਨ

12-ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਵੱਲੋਂ ਨਿਯੁਕਤ ਕੀਤੇ ਜਨਰਲ ਆਬਜ਼ਰਵਰ ਮੁਹੰਮਦ ਜ਼ੁਬੈਰ ਅਲੀ ਹਾਸ਼ਮੀ ਵੱਲੋਂ ਅੱਜ ਇੱਥੇ ਜ਼ਿਲਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਨਾਲ ਮੀਟਿੰਗ ਕਰ ਕੇ ਚੋਣ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।

ਸਮਰ ਕੈਂਪਾਂ ਦੌਰਾਨ ਵਿਦਿਆਰਥੀਆਂ ਵੱਲੋਂ ਵੋਟ ਜਾਗਰੂਕਤਾ ਮੁਹਿੰੰਮ ਜਾਰੀ

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਵਿਦਿਆਰਥੀਆਂ ਦੀਆਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਲਾਏ ਜਾ ਰਹੇ ਸਮਰ ਕੈਂਪਾਂ ਦੌਰਾਨ ਵੋਟ ਅਧਿਕਾਰ ਦੇ ਇਸਤੇਮਾਲ ਦਾ ਹੋਕਾ ਦਿੱਤਾ ਜਾ ਰਿਹਾ ਹੈ।

ਕਿਸਾਨਾਂ ਨੂੰ 17 ਜੂਨ ਤੋਂ ਪਹਿਲਾਂ ਕੱਦੂ ਵਾਲਾ ਝੋਨਾ ਨਾ ਲਾਉਣ ਦੀ ਅਪੀਲ

 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਖਿਆਲੀ ’ਚ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਅਤੇ ਉਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਰਕਾਰੀ ਹਾਈ ਸਕੂਲ ਬਦਰਾ 'ਚ ਸਮਰ ਕੈਂਪ ਦਾ ਆਯੋਜਨ

ਸਰਕਾਰੀ ਹਾਈ ਸਕੂਲ ਬਦਰਾ ਵਿਖੇ ਲਗਾਇਆ ਗਿਆ ਸੱਤ ਰੋਜ਼ਾ ਸਮਰ ਕੈਂਪ ਸਫਲਤਾਪੂਰਵਕ ਸੰਪੰਨ ਹੋ ਗਿਆ ਹੈ। ਸਕੂਲ ਦੇ ਮੀਡੀਆ ਕੋਆਰਡੀਨੇਟਰ ਨਿਰਮਲ ਸਿੰਘ ਵਾਲੀਆ ਨੇ ਦੱਸਿਆ ਕਿ ਸਮਰ ਕੈਂਪ ਦੌਰਾਨ ਵਿਦਿਆਰਥੀਆਂ ਨੇ ਵੱਖ–

ਸਵੀਪ: ਵਿਦਿਆਰਥੀਆਂ ਵੱਲੋਂ ਰੰਗੋਲੀ ਰਾਹੀਂ ਵੋਟਰ ਜਾਗਰੂਕਤਾ ਦਾ ਸੁਨੇਹਾ

 ਜ਼ਿਲੇ ਦੇ ਸਕੂਲੀ ਵਿਦਿਆਰਥੀਆਂ ਵੱਲੋਂ ਜ਼ਿਮਨੀ ਚੋਣ ਦੇ ਮੱਦੇਨਜ਼ਰ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ।
ਜ਼ਿਲਾ ਸਿੱਖਿਆ ਅਫਸਰ ਕਮ ਜ਼ਿਲਾ ਨੋਡਲ ਅਫਸਰ ਸਵੀਪ ਸਰਬਜੀਤ ਸਿੰਘ ਤੂਰ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਕਮ ਜ਼ਿਲਾ ਚੋਣ ਅਫਸਰ ਡਾ. ਹਰੀਸ਼ ਨਈਅਰ ਦੀ ਰਹਿਨੁਮਾਈ ਹੇਠ ਸਕੂਲਾਂ ਦੇ ਸਵੀਪ ਕਲੱਬਾਂ ਵੱਲੋਂ ਸਵੀਪ ਨੋਡਲ ਅਫਸਰਾਂ ਦੀ ਦੇਖ-ਰੇਖ ਹੇਠ ਵੱਖ-ਵੱਖ ਤਰਾਂ ਦੀਆਂ ਗਤੀਵਿਧੀਆਂ ਕਰਕੇ ਵੋਟਰਾਂ ਨੂੰ ਵੋਟ ਪਾਉਣ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਸ. ਤੂਰ ਨੇ ਦੱਸਿਆ ਕਿ ਜ਼ਿਲੇ ਦੇ ਸਕੂਲੀ ਵਿਦਿਅਰਥੀਆਂ ਵੱਲੋਂ ਗਰਮੀਆਂ ਦੀਆਂ ਛੁੱਟੀਆਂ ਦੌਰਾਨ ਆਨਲਾਈਨ ਗਤਵਿਧੀਆਂ ਦੇ ਨਾਲ ਨਾਲ ਸਮਰ ਕੈਂਪਾਂ ਦੌਰਾਨ ਲੋਕਤੰਤਰ ਦੀ ਮਜ਼ਬੂਤੀ ਲਈ ਵੋਟ ਅਧਿਕਾਰ ਦਾ ਇਸਤੇਮਾਲ ਲਾਜ਼ਮੀ ਤੌਰ ’ਤੇ ਕਰਨ ਲਈ ਵੋਟਰਾਂ ਤੱਕ ਸੁਨੇਹਾ ਪਹੁੰਚਾਇਆ ਜਾ ਰਿਹਾ ਹੈ।

ਕਿਸਾਨਾਂ ਨੂੰ 17 ਜੂਨ ਤੋਂ ਪਹਿਲਾਂ ਕੱਦੂ ਵਾਲਾ ਝੋਨਾ ਨਾ ਲਾਉਣ ਦੀ ਅਪੀਲ

 ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਮਹਿਲ ਕਲਾਂ ਵੱਲੋਂ ਪਿੰਡ ਅਮਲਾ ਸਿੰਘ ਵਾਲਾ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਉਨਾਂ ਦੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਜ਼ਿਮਨੀ ਚੋਣ: ਜ਼ਿਲਾ ਚੋਣ ਅਫਸਰ ਦੀ ਮੌਜੂਦਗੀ ’ਚ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ

 ਆਗਾਮੀ ਲੋਕ ਸਭਾ ਹਲਕਾ ਸੰਗਰੂਰ ਜ਼ਿਮਨੀ ਚੋਣ ਦੇ ਮੱਦੇਨਜ਼ਰ ਜ਼ਿਲੇ ਵਿਚ ਚੋਣ ਪ੍ਰਕਿਰਿਆ ਲਈ ਚੋਣ ਅਮਲੇ ਦੀ ਪਹਿਲੀ ਰੈਂਡੇਮਾਈਜ਼ੇਸ਼ਨ ਅੱਜ ਇੱਥੇ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੀ ਅਗਵਾਈ ਹੇਠ ਅਤੇ ਸਹਾਇਕ ਰਿਟਰਨਿੰਗ ਅਫਸਰਾਂ ਦੀ ਮੌਜੂਦਗੀ ਵਿੱਚ ਹੋਈ।

“ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ’’ ਵਿਸ਼ੇ ਵਾਤਾਵਰਣ ਦਿਵਸ ਮਨਾਇਆ

ਮੁੱਖ ਚੋਣ ਅਫਸਰ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਬਰਨਾਲਾ ਡਾ. ਹਰੀਸ਼ ਨਾਇਰ ਦੀ ਅਗਵਾਈ ਹੇਠ ਸਵੀਪ ਸੈੱਲ ਅਤੇ ਵਣ ਮੰਡਲ ਵਿਸਥਾਰ ਦੇ ਸਹਿਯੋਗ ਨਾਲ ਚੋਣ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਸ਼ਮੂਲੀਅਤ ਅਤੇ ਮਜ਼ਬੂਤ ਲੋਕਤੰਤਰ ਵਿੱਚ ਹਿੱਸੇਦਾਰੀ ਨੂੰ ਉਤਸ਼ਾਹਿਤ ਕਰਨ ਲਈ “ਸਵੱਛ ਵਾਤਾਵਰਣ ਅਤੇ ਮਜ਼ਬੂਤ ਲੋਕਤੰਤਰ ਵੱਲ’’  ਵਿਸ਼ੇ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਪੱਖੋ ਕਲਾਂ ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ।

ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਜਿਲ੍ਹਾ ਜੇਲ੍ਹ ਵਿਖੇ ਮੈਡੀਕਲ ਚੈੱਕਅਪ ਕੈਂਪ

ਮੈਂਬਰ ਸਕੱਤਰ, ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ. ਨਗਰ, ਮੋਹਾਲੀ ਦੇ ਦਿਸ਼ਾ ਨਿਰਦੇਸ਼ਾਂ ਅਤੇ ਜਿਲ੍ਹਾ ਅਤੇ ਸੈਸ਼ਨਜ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਸ਼੍ਰੀ ਕਮਲਜੀਤ ਲਾਂਬਾ ਜੀ ਦੀ ਅਗਵਾਈ ਹੇਠ ਅੱਜ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਵੱਲੋ ਸਿਹਤ ਵਿਭਾਗ ਬਰਨਾਲਾ ਦੇ ਸਹਿਯੋਗ ਨਾਲ ਜਿਲ੍ਹਾ ਜੇਲ੍ਹ ਬਰਨਾਲਾ ਵਿਖੇ ਮੈਡੀਕਲ ਚੈੱਕਅਪ ਕੈਂਪ ਦਾ ਆਯੋਜਨ ਕੀਤਾ ਗਿਆ।

ਜ਼ਿਲ੍ਹਾ ਬਰਨਾਲਾ ਚ ਢੁਕਵੀਆਂ ਥਾਵਾਂ ਉੱਤੇ ਲਗਾਏ ਜਾਣਗੇ 6 ਲੱਖ ਪੌਦੇ, ਡਿਪਟੀ ਕਮਿਸ਼ਨਰ

 ਡਿਪਟੀ ਕਮਿਸ਼ਨਰ ਬਰਨਾਲਾ ਡਾ ਹਰੀਸ਼ ਨਈਅਰ ਨੇ ਅੱਜ ਵਨ ਵਿਭਾਗ ਦੇ ਦੱਫਤਰ ਵਿਖੇ ਪੌਦਾ ਲਗਾ ਕੇ ਕੌਮਾਂਤਰੀ ਵਾਤਾਵਰਣ ਦਿਵਸ ਮੌਕੇ ਜ਼ਿਲ੍ਹਾ ਬਰਨਾਲਾ ਚ ਸਾਲ 2022-23 ਦੌਰਾਨ ਪੌਦੇ ਲਗਾਉਣ ਦੀ ਮੁਹਿੰਮ ਦੀ ਸ਼ੁਰੂਆਤ ਕੀਤੀ।

ਕੌਮਾਂਤਰੀ ਵਾਤਾਵਰਨ ਦਿਵਸ ਮੌਕੇ ਸਕੂਲਾਂ ਦੇ 'ਸਵੀਪ ਕਲੱਬਾਂ' ਵੱਲੋਂ ਵਾਤਾਵਰਨ ਸੰਭਾਲ ਦਾ ਹੋਕਾ

ਸਮੁੱਚੇ ਵਿਸ਼ਵ 'ਚ ਮਨਾਏ ਗਏ ਕੌਮਾਂਤਰੀ ਵਿਸ਼ਵ ਵਾਤਾਵਰਨ ਦਿਵਸ ਮੌਕੇ ਡਿਪਟੀ ਕਮਿਸ਼ਨਰ ਕਮ ਜ਼ਿਲ੍ਹਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਆਈ.ਏ.ਐਁਸ ਦੀ ਰਹਿਨੁਮਾਈ ਹੇਠ ਜ਼ਿਲ੍ਹੇ ਦੇ ਸਕੂਲੀ ਵਿਦਿਆਰਥੀਆਂ ਦੇ ਸਵੀਪ ਕਲੱਬਾਂ ਵੱਲੋਂ ਵਾਤਾਵਰਨ ਦੀ ਸੰਭਾਲ ਦਾ ਹੋਕਾ ਦਿੱਤਾ ਗਿਆ।ਸਰਕਾਰੀ ਸਕੂਲਾਂ ਦੇ ਸਵੀਪ ਕਲੱੱਬ ਦੇ ਮੈਂਬਰ ਵਿਦਿਆਰਥੀਆਂ ਅਤੇ ਅਧਿਆਪਕਾਂ ਵੱਲੋਂ ਸੂਬੇ ਦੇ ਮੁੱਖ ਚੋਣ ਅਫਸਰ ਵੱਲੋਂ ਲੋਕਤੰਤਰ ਦੀ ਮਜਬੂਤੀ ਲਈ ਵੋਟ ਅਧਿਕਾਰ ਦੇ ਇਸਤੇਮਾਲ ਦੇ ਨਾਲ ਨਾਲ ਵਾਤਾਵਰਨ ਦੀ ਸੰਭਾਲ ਲਈ ਕਰਵਾਏ ਆਨਲਾਈਨ ਪ੍ਰੋਗਰਾਮ ਵਿੱਚ ਵੀ ਸ਼ਿਰਕਤ ਕੀਤੀ ਗਈ।

ਵੋਟਰ ਜਾਗਰੂਕਤਾ ਆਨਲਾਈਨ ਕੁਇਜ਼ ’ਚ ਵਿਦਿਆਰਥੀਆਂ ਨੇ ਉਤਸ਼ਾਹ ਨਾਲ ਕੀਤੀ ਸ਼ਿਰਕਤ

ਲੋਕ ਸਭਾ ਹਲਕਾ ਸੰਗਰੂਰ ਦੀ ਜ਼ਿਮਨੀ ਚੋਣ ਦੌਰਾਨ ਵੋਟ ਦੇ ਅਧਿਕਾਰ ਦੇ ਇਸਤੇਮਾਲ ਲਈ ਵੋਟਰਾਂ ਨੂੰ ਜਾਗਰੂਕ ਅਤੇ ਪ੍ਰੇਰਿਤ ਕਰਨ ਲਈ ਜ਼ਿਲਾ ਚੋਣ ਅਫਸਰ ਸ੍ਰੀ ਹਰੀਸ਼ ਨਈਅਰ ਦੀ ਅਗਵਾਈ ਅਧੀਨ ਸਵੀਪ ਮੁਹਿੰੰਮ ਤਹਿਤ ਸਕੂਲੀ ਵਿਦਿਆਰਥੀਆਂ ਦੀਆਂ ਗਤੀਵਿਧੀਆਂ ਲਗਾਤਾਰ ਕਰਵਾਈਆਂ ਜਾ ਰਹੀਆਂ ਹਨ।

ਸਾਈਕਲਿੰਗ ਨੂੰ ਜੀਵਨਸ਼ੈਲੀ ਦਾ ਹਿੱਸਾ ਬਣਾਉਣਾ ਬੇਹੱਦ ਜ਼ਰੂਰੀ: ਓਮਕਾਰ ਸਵਾਮੀ

ਨਹਿਰੂ ਯੁਵਾ ਕੇਂਦਰ ਬਰਨਾਲਾ ਵੱਲੋਂ ਆਜ਼ਾਦੀ ਦਾ ਅੰਮਿ੍ਰਤ ਮਹਾਂਉਤਸਵ ਵਿਸ਼ਵ ਸਾਈਕਲ ਦਿਵਸ ਮਨਾਇਆ ਗਿਆ।
 ਇਸ ਮੌਕੇ ਜਾਣਕਾਰੀ ਦਿੰਦੇ ਹੋਏ ਜ਼ਿਲਾ ਯੂਥ ਅਫਸਰ ਮੈਡਮ ਓਮਕਾਰ ਸਵਾਮੀ ਨੇ ਦੱਸਿਆ ਕਿ ਸਾਈਕਲ ਦਿਵਸ ਮੌਕੇ ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਤਾਜੋਕੇ ਦੇ ਸਹਿਯੋਗ ਨਾਲ ਨੌਜਵਾਨਾਂ ਵੱਲੋਂ ਸਾਈਕਲ ਰੈਲੀ ਕੱਢੀ ਗਈ। ਇਸ ਰੈਲੀ ਦਾ ਉਦੇਸ਼ ਲੋਕਾਂ ਨੂੰ ਸਰੀਰਕ ਤੰਦਰੁਸਤੀ ਲਈ ਆਪਣੇ ਰੋਜ਼ਾਨਾ ਜੀਵਨ ਵਿੱਚ ਸਾਈਕਲਿੰਗ ਨੂੰ ਅਪਣਾਉਣ ਲਈ ਉਤਸ਼ਾਹਿਤ ਕਰਨਾ ਅਤੇ ਮੋਟਾਪੇ, ਆਲਸ, ਤਣਾਅ, ਚਿੰਤਾ, ਬਿਮਾਰੀਆਂ ਆਦਿ ਤੋਂ ਛੁਟਕਾਰਾ ਪਾਉਣ ਲਈ ਪ੍ਰੇਰਿਤ ਕਰਨਾ ਸੀ। ਕਲੱਬ ਦੇ ਪ੍ਰਧਾਨ ਕੁਲਵੰਤ ਸਿੰਘ ਕੰਤੀ ਅਤੇ ਬਾਬਾ ਮੱਘਰ ਸਿੰਘ ਵੱਲੋਂ ਸਾਈਕਲ ਰੈਲੀ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।

ਅੱਠਵੀਂ ਦੇ ਬੋਰਡ ਦੇ ਨਤੀਜਿਆਂ 'ਚ ਛਾਇਆ ਬਰਨਾਲਾ ਜ਼ਿਲ੍ਹੇ ਦਾ ਮਨਪ੍ਰੀਤ ਸਿੰਘ

ਪੰਜਾਬ ਸਕੂਲ ਸਿੱਖਿਆ ਬੋਰਡ ਵਲੋਂ ਅੱਜ ਅੱਠਵੀਂ ਕਲਾਸ ਦੇ ਵਿਦਿਆਰਥੀਆਂ ਦਾ ਨਤੀਜਾ ਐਲਾਨ ਦਿੱਤਾ ਗਿਆ ਹੈ, ਜਿਸ ਵਿੱਚ ਬਰਨਾਲਾ ਜ਼ਿਲ੍ਹੇ ਦੇ ਵਿਦਿਆਰਥੀ ਮਨਪ੍ਰੀਤ ਸਿੰਘ ਪੁੱਤਰ ਜਗਮੋਹਨ ਸਿੰਘ ਨੇ ਪੰਜਾਬ ਭਰ ਵਿੱਚੋਂ ਪਹਿਲਾ ਸਥਾਨ ਹਾਸਲ ਕੀਤਾ ਹੈ। ਵਿਦਿਆਰਥੀ ਮਨਪ੍ਰੀਤ ਸਿੰਘ ਪਿੰਡ ਗੁੰਮਟੀ ਦਾ ਰਹਿਣ ਵਾਲਾ ਹੈ ਅਤੇ ਆਪਣੇ ਹੀ ਪਿੰਡ ਦੇ ਸਰਕਾਰੀ ਮਿਡਲ ਸਕੂਲ ਵਿੱਚ ਪੜ੍ਹਾਈ ਕਰ ਰਿਹਾ ਹੈ। ਮਨਪ੍ਰੀਤ ਦੇ ਅੱਠਵੀਂ ਕਲਾਸ ਵਿੱਚੋਂ 600 ਵਿੱਚੋਂ 600 ਨੰਬਰ ਹਾਸਲ ਕੀਤੇ ਹਨ।

ਭਵਿੱਖ ਬਚਾਉਣ ਲਈ ਵਾਤਾਵਰਣ ਸੰਭਾਲ ਜ਼ਰੂਰੀ: ਐਸਡੀਐਮ ਗੋਪਾਲ ਸਿੰਘ

ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਵਿਸ਼ਵ ਵਾਤਾਵਰਣ ਦਿਵਸ ਮਨਾਇਆ ਗਿਆ, ਜਿਸ ਦੌਰਾਨ ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਅਤੇ ਸਵੀਪ ਤਹਿਤ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੌਕੇ ਮੁੱਖ ਮਹਿਮਾਨ ਵਜੋਂ ਉਪ ਮੰਡਲ ਮੈਜਿਸਟ੍ਰੇਟ ਬਰਨਾਲਾ ਸ. ਗੋਪਾਲ ਸਿੰਘ ਪੁੱਜੇ।  

ਡਿਪਟੀ ਕਮਿਸ਼ਨਰ ਨੇ ਗੰਗੋਹਰ ਪੁੱਜ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ

ਕਿਸਾਨਾਂ ਨੂੰ ਧਰਤੀ ਹੇਠਲੇ ਪਾਣੀ ਦੀ ਬੱਚਤ ਕਰਨ ਤੇ ਧਰਤੀ ਦੀ ਸਿਹਤ ਦੀ ਸੰਭਾਲ ਲਈ ਝੋੋਨੇ ਦੀ ਸਿੱਧੀ ਬਿਜਾਈ ਲਈ ਪ੍ਰੇਰਿਤ ਕਰਨ ਲਈ ਅੱਜ ਡਿਪਟੀ ਕਮਿਸ਼ਨਰ ਡਾ. ਹਰੀਸ਼ ਨਈਅਰ ਬਲਾਕ ਮਹਿਲ ਕਲਾਂ ਦੇ ਪਿੰਡ ਗੰਗੋਹਰ ਪੁੱਜੇ ਅਤੇ ਕਿਸਾਨਾਂ ਨਾਲ ਟਰੈਕਟਰ ’ਤੇ ਬੈਠ ਕੇ ਝੋਨੇ ਦੀ ਸਿੱਧੀ ਬਿਜਾਈ ਕਰਵਾਈ।

ਜ਼ਿਮਨੀ ਚੋਣ: ਉਮੀਦਵਾਰਾਂ ਦੇ ਚੋਣ ਖਰਚ ’ਤੇ ਨਜ਼ਰ ਰੱਖੇਗੀ ਐਮਸੀਐਮਸੀ

ਸੰਗਰੂਰ ਜ਼ਿਮਨੀ ਚੋਣ ਦੇ ਚੋਣ ਅਮਲ ਦੌਰਾਨ ਉਮੀਦਵਾਰਾਂ ਵੱਲੋਂ ਕੀਤੀ ਜਾਂਦੀ ਇਸ਼ਤਿਹਾਰਬਾਜ਼ੀ ਦੇ ਕੰਟੈਂਟ ਅਤੇ ਇਸ਼ਤਿਹਾਰਬਾਜ਼ੀ ਦੇ ਚੋਣ ਖਰਚ ’ਤੇ ਨਿਗਰਾਨੀ ਰੱਖਣ ਲਈ ਜ਼ਿਲਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਦੇ ਨਿਰਦੇਸ਼ਾਂ ਅਨੁਸਾਰ ਮੀਡੀਆ ਸਰਟੀਫਿਕੇਸ਼ਨ ਤੇ ਮਾਨੀਟਰਿੰਗ ਕਮੇਟੀ ਕਾਇਮ ਕੀਤੀ ਗਈ ਹੈ, ਜਿਸ ਨੂੰ ਅੱਜ ਮਾਸਟਰ ਟ੍ਰੇਨਰਾਂ ਵੱਲੋਂ ਸਿਖਲਾਈ ਦਿੱਤੀ ਗਈ।  

ਜਿਲ੍ਹਾ ਅਤੇ ਸੈਸ਼ਨਜ਼ ਜੱਜ ਵੱਲੋਂ ਜੇਲ੍ਹ ਦਾ ਦੌਰਾ

ਅੱਜ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਵੱਲੋ੍ਹਂ ਜਿਲ੍ਹਾ ਜੇਲ੍ਹ, ਬਰਨਾਲਾ ਦਾ ਦੌਰਾ ਕੀਤਾ ਗਿਆ। ਇਸ ਮੌਕੇ ਉਨ੍ਹਾਂ ਨਾਲ ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਹਾਜ਼ਰ ਸਨ।

ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ

ਮੁੱਖ ਖੇਤੀਬਾੜੀ ਅਫ਼ਸਰ ਬਰਨਾਲਾ ਡਾ. ਬਲਬੀਰ ਚੰਦ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪਿੰਡ ਕਲਾਲਮਾਜਰਾ, ਬਲਾਕ ਮਹਿਲ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਉਨਾਂ ਦੇ ਹੱਲ ਬਾਰੇ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ।

ਸਿਹਤਯਾਬ ਜੀਵਨਸ਼ੈਲੀ ਲਈ ਤੰਬਾਕੂ ਪਦਾਰਥਾਂ ਨੂੰ ਕਹੋ ਨਾਂਹ: ਡਾ. ਔਲਖ

 ਸਿਹਤ ਵਿਭਾਗ ਬਰਨਾਲਾ ਵੱਲੋਂ ‘ਵਾਤਾਵਰਨ ਦੀ ਰੱਖਿਆ ਕਰੋ ਅਤੇ ਤੰਬਾਕੂ ਨੂੰ ਨਾਂਹ ਕਰੋ’ ਵਿਸ਼ੇ ਤਹਿਤ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰੀਸ਼ ਨਈਅਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੀ ਯੋਗ ਅਗਵਾਈ ਹੇਠ ਦਸਤਖਤ ਮੁਹਿੰਮ ਚਲਾਈ ਗਈ ਹੈ।

ਭੋਪਾਲ ਵਿਚ ਚੈਂਪੀਅਨਸ਼ਿਪ ’ਚ ਟੀਮ ਦੀ ਝੋਲੀ ਸੋਨ ਤਗਮਾ

ਮੱਧ ਪ੍ਰਦੇਸ਼ ਦੀ ਰਾਜਧਾਨੀ ਭੋਪਾਲ ਵਿਖੇ ਹੋਈ 10ਵੀਂ ਡਰੈਗਨ ਬੋਟ ਰੇਸ ਨੈਸ਼ਨਲ ਚੈਂਪੀਅਨਸ਼ਿਪ ਵਿੱਚ ਸੋਨੇ ਅਤੇ ਕਾਂਸੇ ਦਾ ਤਗਮਾ ਜਿੱਤਣ ਵਾਲੀ ਟੀਮ ਦੀ ਖਿਡਾਰਨ ਤੇ ਜ਼ਿਲਾ ਬਰਨਾਲਾ ਦੇ ਪਿੰਡ ਵਜੀਦਕੇ ਕਲਾਂ ਦੀ ਜੰਮਪਲ ਤੇ ਸਰਕਾਰੀ ਹਾਈ ਸਕੂਲ ਵਜੀਦਕੇ ਖੁਰਦ ਦੀ ਵਿਦਿਆਰਥਣ ਰਹੀ ਸੰਦੀਪ ਕੌਰ ਨੇ ਆਪਣੇ ਪਿੰਡ ਤੇ ਜ਼ਿਲੇ ਦਾ ਨਾਮ ਕੌਮੀ ਪੱਧਰ ’ਤੇ ਚਮਕਾਇਆ ਹੈ।

ਕੌਮੀ ਲੋਕ ਅਦਾਲਤ ਦੇ ਸਬੰਧ ਵਿੱਚ ਜਿਲ੍ਹਾ ਬਰਨਾਲਾ ਦੇ ਬੈਂਕ ਮੈਨੈਜਰਾਂ ਨਾਲ ਮੀਟਿੰਗ

ਸ਼੍ਰੀ ਗੁਰਬੀਰ ਸਿੰਘ, ਮਾਨਯੋਗ ਸਕੱਤਰ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ, ਨਵੀਂ ਦਿੱਲੀ, ਪੰਜਾਬ ਸਟੇਟ ਲੀਗਲ ਸਰਵਿਸਜ਼ ਅਥਾਰਟੀ, ਐੱਸ.ਏ.ਐੱਸ. ਨਗਰ ਮੋਹਾਲੀ ਦੀਆਂ ਹਦਾਇਤਾਂ ਅਤੇ ਸ਼੍ਰੀ ਕਮਲਜੀਤ ਲਾਂਬਾ, ਮਾਨਯੋਗ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਸਹਿਤ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਬਰਨਾਲਾ ਜੀ ਦੀ ਅਗਵਾਈ ਵਿੱਚ ਮਿਤੀ 13 ਅਗਸਤ 2022 ਨੂੰ ਜਿਲ੍ਹਾ ਬਰਨਾਲਾ ਦੀਆਂ ਸਾਰੀਆਂ ਦੀਵਾਨੀ ਅਤੇ ਫੌਜਦਾਰੀ ਅਦਾਲਤਾਂ ਵਿੱਚ ਕੌਮੀ ਲੋਕ ਅਦਾਲਤ ਦਾ ਆਯੋਜਨ ਕੀਤਾ ਜਾ ਰਿਹਾ ਹੈ। 

ਸਿਹਤ ਵਿਭਾਗ ਵੱਲੋਂ ਮਾਹਵਾਰੀ ਸਵੱਛਤਾ ਦਿਵਸ ਸਬੰਧੀ ਸੈਮੀਨਾਰ

 ਸਿਹਤ ਵਿਭਾਗ ਬਰਨਾਲਾ ਵੱਲੋਂ ਸਿਵਲ ਸਰਜਨ ਬਰਨਾਲਾ ਡਾ. ਜਸਬੀਰ ਸਿੰਘ ਔਲਖ ਦੇ ਦਿਸ਼ਾ-ਨਿਰਦੇਸ਼ਾਂ ਅਧੀਨ ਮਾਹਵਾਰੀ ਸਵੱਛਤਾ ਦਿਵਸ ਮੌਕੇ ਲੜਕੀਆਂ ਨੂੰ ਜਾਗਰੂਕ ਕਰਨ ਲਈ ਐਨ.ਐਮ.ਐਸ.ਡੀ. ਸਕੂਲ ਵਿਖੇ ਜਾਗਰੂਕਤਾ ਸੈਮੀਨਾਰ ਕਰਾਇਆ ਗਿਆ।

ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਕਹਾਣੀ ਦਰਬਾਰ ਕਰਵਾਇਆ

ਭਾਸ਼ਾ ਵਿਭਾਗ ਦੀਆਂ ਹਦਾਇਤਾਂ ਅਨੁਸਾਰ ਜ਼ਿਲ੍ਹਾ ਭਾਸ਼ਾ ਦਫਤਰ ਬਰਨਾਲਾ ਵੱਲੋਂ ਸਥਾਨਕ ਐੱਸ.ਡੀ ਕਾਲਜ ਆਫ ਐਜੂਕੇਸ਼ਨ ਵਿਖੇ ਕਹਾਣੀ ਦਰਬਾਰ ਕਰਵਾਇਆ ਗਿਆ। ਐੱਸ.ਡੀ ਕਾਲਜ ਵਿੱਦਿਅਕ ਸੰਸਥਾਵਾਂ ਦੇ ਸਹਿਯੋਗ ਨਾਲ ਕਰਵਾਏ ਕਹਾਣੀ ਦਰਬਾਰ 'ਚ ਚੋਣਵੇਂ ਕਹਾਣੀਕਾਰਾਂ ਵੱਲੋਂ ਕਹਾਣੀਆਂ ਪੜ੍ਹੀਆਂ ਗਈਆਂ ਅਤੇ ਵਿਦਵਾਨ ਸਾਹਿਤਕਾਰਾਂ ਵੱਲੋਂ ਪੜ੍ਹੀਆਂ ਕਹਾਣੀਆਂ ਦੀ ਸਮੀਖਿਆ ਕੀਤੀ ਗਈ।

ਐਮਸੀਸੀ ਟੀਮਾਂ ਨੂੰ ਚੋਣ ਜ਼ਾਬਤੇ ਦੀ ਉਲੰਘਣਾ ’ਤੇ ਨੇੜਿਓਂ ਨਜ਼ਰ ਰੱਖਣ ਲਈ ਆਖਿਆ

 ਲੋਕ ਸਭਾ ਹਲਕਾ ਸੰਗਰੂਰ ਦੀ ਉਪ ਚੋਣ ਦੇ ਮੱਦੇਨਜ਼ਰ ਅੱਜ ਸਹਾਇਕ ਰਿਟਰਨਿੰਗ ਅਫਸਰ 103-ਬਰਨਾਲਾ ਸ. ਗੋਪਾਲ ਸਿੰਘ ਵੱਲੋਂ ਬਰਨਾਲਾ ਹਲਕੇ ਨਾਲ ਸਬੰਧਤ ਵੱਖ ਵੱਖ ਟੀਮਾਂ ਨਾਲ ਜਿੱਥੇ ਅਹਿਮ ਮੀਟਿੰਗ ਕੀਤੀ ਗਈ, ਉਥੇ ਮਾਸਟਰ ਟ੍ਰੇਨਰਾਂ ਵੱਲੋਂ ਟੀਮਾਂ ਨੂੰ ਸਿਖਲਾਈ ਦਿੱਤੀ ਗਈ।
    ਇਸ ਮੌਕੇ ਸਹਾਇਕ ਰਿਟਰਨਿੰਗ ਅਫਸਰ ਕਮ ਐਸਡੀਐਮ ਬਰਨਾਲਾ ਗੋਪਾਲ ਸਿੰਘ ਵੱਲੋਂ ਸੈਕਟਰ ਅਫਸਰਾਂ, ਐਸਐਸਟੀ, ਐਫਐਸਟੀ, ਵੀਐਸਟੀ, ਵੀਵੀਟੀ, ਖਰਚਾ ਟੀਮਾਂ, ਸੀ-ਵਿਜਿਲ ਟੀਮ, ਨੋਡਲ ਅਫਸਰਾਂ ਸਣੇ ਵੱਖ ਵੱਖ ਟੀਮਾਂ ਚੋਣ ਡਿਊਟੀ ਬਾਰੇ ਵਿਸਥਾਰ ’ਚ ਦੱਸਿਆ ਅਤੇ ਮਾਸਟਰ ਟ੍ਰੇਨਰਾਂ ਵੱਲੋਂ ਉਨਾਂ ਨੂੰ ਚੋਣ ਡਿਊਟੀ ਬਾਰੇ ਟ੍ਰੇਨਿੰਗ ਦਿੱਤੀ ਗਈ।  ਇਸ ਮੌਕੇ ਕਰ ਅਤੇੇ ਆਬਕਾਰ ਵਿਭਾਗ ਵੱਲੋਂ ਟੀਮਾਂ ਨੂੰ ਮਿੱਥੀ ਹੱੱਦ ਤੋਂ ਵੱਧ ਸਾਮਾਨ ਜ਼ਬਤ ਕਰਨ ਦੀ ਪ੍ਰਕਿਰਿਆ ਬਾਰੇ ਦੱਸਿਆ ਗਿਆ।  

ਪਿੰਡ ਚੁਹਾਣਕੇ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਕੈਂਪ

ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਬਲਾਕ ਮਹਿਲ ਕਲਾਂ ਦੇ ਪਿੰਡ ਚੁਹਾਣਕੇ ਕਲਾਂ ਵਿਖੇ ਝੋਨੇ ਦੀ ਸਿੱਧੀ ਬਿਜਾਈ, ਨਦੀਨਾਂ ਦੀ ਰੋਕਥਾਮ, ਕੀੜੇ-ਮਕੌੜੇ, ਬਿਮਾਰੀਆਂ ਤੇ ਹੱਲ ਸਬੰਧੀ ਪਿੰਡ ਪੱਧਰੀ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।

ਸਰਕਾਰੀ ਬਹੁਤਕਨੀਕੀ ਕਾਲਜ ਬਡਬਰ ’ਚ ਰੋਜ਼ਗਾਰ ਸਬੰਧੀ ਸੈਮੀਨਾਰ

 ਆਜ਼ਾਦੀ ਕਾ ਅੰਮਿ੍ਰਤ ਮਹਾਂਉਤਸਵ ਤਹਿਤ ਸੰਤ ਬਾਬਾ ਅਤਰ ਸਿੰਘ ਸਰਕਾਰੀ ਬਹੁਤਕਨੀਕੀ ਕਾਲਜ, ਬਡਬਰ (ਬਰਨਾਲਾ) ਵਿਖੇ ਅਫਸਰ ਇੰਚਾਰਜ ਮਕੇੈਨੀਕਲ ਇੰਜਨੀਅਰਿੰਗ ਵਿਭਾਗ ਡਾ. ਹਰਜਿੰਦਰ ਸਿੰਘ ਦੀ ਦੇਖ-ਰੇਖ ਹੇਠ ਡਿਪਲੋਮਾ ਵਿਦਿਆਰਥੀਆਂ ਲਈ ਸੈਂਟਰਲ ਟੂਲ ਰੂਮ ਲੁਧਿਆਣਾ ਵੱਲੋਂ ਜੌਬ ਔਰੀਐਂਟਲ ਟ੍ਰੇਨਿੰਗ/ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ।

ਜ਼ਿਲਾ ਬਰਨਾਲਾ ’ਚ 17 ਜੂਨ ਤੋਂ ਹੋ ਸਕੇਗੀ ਝੋਨੇ ਦੀ ਲਵਾਈ

ਡਿਪਟੀ ਕਮਿਸ਼ਨਰ ਸ੍ਰੀ ਹਰੀਸ਼ ਨਈਅਰ ਨੇ ਦੱਸਿਆ ਕਿ ਝੋਨੇ ਦੀ ਲਵਾਈ ਸਬੰਧੀ ਨਵਾਂ ਨੋਟੀਫਿਕੇਸ਼ਨ ਜਾਰੀ ਹੋਇਆ ਹੈ, ਜਿਸ ਤਹਿਤ ਮਾਲਵਾ ਖਿੱਤੇ ਵਿਚ ਝੋਨੇ ਦੀ ਲਵਾਈ 17 ਜੂਨ ਤੋਂ ਸ਼ੁਰੂ ਹੋਵੇਗੀ। ਉਨਾਂ ਦੱਸਿਆ ਕਿ ਬਰਨਾਲਾ ਸਣੇ ਮਾਲਵੇ ਦੇ ਹੋਰ ਜ਼ਿਲਿਆਂ ’ਚ ਝੋਨੇ ਦੀ ਲਵਾਈ 17 ਜੂਨ ਤੋਂ ਸ਼ੁਰੂ ਕੀਤੀ ਜਾ ਸਕੇਗੀ। ਇਸ ਵਾਸਤੇ ਖੇਤੀ ਸੈਕਟਰ ਲਈ ਅੱਠ ਘੰਟੇ ਬਿਜਲੀ ਸਪਲਾਈ ਦਿੱਤੀ ਜਾਵੇਗੀ।

123456