ਪੰਜਾਬ ਵਿੱਚ ਚੱਲ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੀ ਸਫ਼ਲਤਾ 'ਤੇ ਸੰਤੁਸ਼ਟੀ ਪ੍ਰਗਟ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਡਿਪਟੀ ਕਮਿਸ਼ਨਰਾਂ, ਪੁਲਿਸ ਕਮਿਸ਼ਨਰਾਂ ਅਤੇ ਸੀਨੀਅਰ ਪੁਲਿਸ ਕਪਤਾਨਾਂ ਨੂੰ ਨਿਰਦੇਸ਼ ਦਿੱਤੇ ਕਿ ਜਦੋਂ ਤੱਕ ਪੰਜਾਬ ਨਸ਼ਿਆਂ ਦੀ ਲਾਹਨਤ ਤੋਂ ਪੂਰੀ ਤਰ੍ਹਾਂ ਮੁਕਤ ਨਹੀਂ ਹੋ ਜਾਂਦਾ, ਉਦੋਂ ਤੱਕ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਨੂੰ ਹੋਰ ਤੇਜ਼ ਕੀਤਾ ਜਾਵੇ।