ਭਾਰਤ ਸਰਕਾਰ ਦੇ ਸਮਾਜਿਕ ਨਿਆਂ ਅਤੇ ਅਧਿਕਾਰਿਤਾ ਮੰਤਰਾਲੇ ਦੇ ਸਮਾਈਲ ਪ੍ਰੋਜੈਕਟ ਤਹਿਤ “ਭੀਖ ਤੋਂ ਸਿੱਖਿਆ ਵੱਲ” ਨਾਮਕ ਵਿਸ਼ੇਸ਼ ਪੁਨਰਵਾਸ ਅਤੇ ਜਾਗਰੂਕਤਾ ਮੁਹਿੰਮ ਅੰਮ੍ਰਿਤਸਰ ਵਿੱਚ ਮਾਣਯੋਗ ਐਡੀਸ਼ਨਲ ਡਿਪਟੀ ਕਮਿਸ਼ਨਰ (ਅਰਬਨ ਡਿਵੈਲਪਮੈਂਟ) ਰੁਪਿੰਦਰਪਾਲ ਸਿੰਘ, ਅੰਮ੍ਰਿਤਸਰ ਪ੍ਰਸ਼ਾਸਨ ਅਤੇ ਸਮਾਜ ਸੇਵੀ ਸੰਸਥਾ ਉਮੀਦ ਦੇ ਸਹਿਯੋਗ ਅਤੇ ਮਾਰਗਦਰਸ਼ਨ ਹੇਠ ਸਫਲਤਾਪੂਰਵਕ ਚਲਾਈ ਗਈ।