ਆਲ ਇੰਡੀਆ ਕਾਂਗਰਸ ਕਮੇਟੀ ਦੇ ਸੰਗਠਨ ਸਿਰਜਣ ਪ੍ਰੋਗਰਾਮ ਤਹਿਤ ਦੇਸ਼ ਭਰ ਦੀਆਂ 1047 ਜ਼ਿਲ੍ਹਾ ਕਾਂਗਰਸ ਕਮੇਟੀਆਂ ਦੇ ਪ੍ਰਧਾਨਾਂ ਦੇ ਕੰਮਕਾਜ ਦਾ ਵਿਸਤ੍ਰਿਤ ਮੁਲਾਂਕਣ ਕੀਤਾ ਗਿਆ। ਇਸੇ ਦੌਰਾਨ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ ਤੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਚੰਡੀਗੜ੍ਹ ਵਿਖੇ ਜ਼ਿਲਾ ਕਾਂਗਰਸ ਪ੍ਰਧਾਨਾਂ ਦੀ ਮੀਟਿੰਗ ਵਿੱਚ ਗੁਰਸ਼ਰਨ ਕੌਰ ਰੰਧਾਵਾ ਸਮੇਤ 5 ਜ਼ਿਲ੍ਹਾ ਪ੍ਰਧਾਨਾਂ ਨੂੰ "ਬੈਸਟ ਪ੍ਰਫਾਰਮਰ" ਐਵਾਰਡ ਮਿਲਣ ਦਾ ਐਲਾਨ ਕੀਤਾ ਗਿਆ।