Wednesday, May 15, 2024

BhagwantSinghMann

ਮੁੱਖ ਮੰਤਰੀ ਨੇ ਪੰਜਾਬ ਨੂੰ ਮੋਹਰੀ ਸੂਬਾ ਬਣਾ ਕੇ ਸ਼ਹੀਦ ਭਗਤ ਸਿੰਘ ਦੇ ਸੁਪਨੇ ਸਾਕਾਰ ਕਰਨ ਦਾ ਅਹਿਦ ਦੁਹਰਾਇਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਆਪਣੇ ਕਾਰਜਕਾਲ ਦੇ ਦੋ ਸਾਲ ਪੂਰੇ ਹੋਣ 'ਤੇ ਅੱਜ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜੱਦੀ ਪਿੰਡ ਵਿਖੇ ਨਤਮਸਤਕ ਹੋਏ। 

ਮੁਕੇਰੀਆਂ ਦੇ ਵਪਾਰੀਆਂ ਵੱਲੋਂ ਪੰਜਾਬ ਸਰਕਾਰ ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ

ਮੁੱਖ ਮੰਤਰੀ (Chief Minister) ਭਗਵੰਤ ਸਿੰਘ ਮਾਨ (Bhagwant Singh Mann) ਦੀ ਅਗਵਾਈ ਵਾਲੀ ਪੰਜਾਬ ਸਰਕਾਰ (Government of Punjab) ਦੀਆਂ ਨੀਤੀਆਂ ਨੂੰ ਭਰਵਾਂ ਹੁੰਗਾਰਾ ਦਿੰਦਿਆਂ ਅੱਜ ਮੁਕੇਰੀਆਂ ਅਤੇ ਆਸ-ਪਾਸ ਇਲਾਕੇ ਦੇ ਵਪਾਰੀਆਂ ਨੇ ਸੂਬਾ ਸਰਕਾਰ (State Government) ਦੇ ਉਦਯੋਗ ਪੱਖੀ ਫੈਸਲਿਆਂ ਦੀ ਸ਼ਲਾਘਾ ਕੀਤੀ ।

ਮੁੱਖ ਮੰਤਰੀ ਵੱਲੋਂ ਮਾਪਿਆਂ ਨੂੰ 15 ਮਾਰਚ ਤੱਕ ਆਪਣੇ ਬੱਚਿਆਂ ਨੂੰ ‘ਸਕੂਲ ਆਫ਼ ਐਮੀਨੈਂਸ’ ਵਿੱਚ ਦਾਖਲ ਕਰਵਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ (Bhagwant Singh Mann) ਨੇ ਅੱਜ ਸਕੂਲੀ ਵਿਦਿਆਰਥੀਆਂ (Students of Schools) ਦੇ ਮਾਪਿਆਂ ਨੂੰ ਸੂਬਾ ਸਰਕਾਰ ਵੱਲੋਂ ਸਥਾਪਿਤ ਕੀਤੇ ‘ਸਕੂਲ ਆਫ਼ ਐਮੀਨੈਂਸ’ (School of Eminence) ਵਿੱਚ ਆਪਣੇ ਬੱਚਿਆਂ ਨੂੰ ਦਾਖਲ ਕਰਵਾ ਕੇ ਸੂਬੇ ਦੀ ਸਿੱਖਿਆ ਕ੍ਰਾਂਤੀ ਦਾ ਹਿੱਸਾ ਬਣਨ ਦੀ ਅਪੀਲ ਕੀਤੀ।

ਮੁੱਖ ਮੰਤਰੀ ਵੱਲੋਂ ਚਮਰੋੜ ਪੱਤਣ ਵਿਖੇ ਜੈੱਟ ਸਕੀ, ਮੋਟਰ ਪੈਰਾਗਲਾਈਡਿੰਗ ਅਤੇ ਹੌਟ ਏਅਰ ਬੈਲੂਨ ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ

ਸੂਬੇ ਵਿੱਚ ਸੈਰ ਸਪਾਟਾ ਖੇਤਰ ਨੂੰ ਹੋਰ ਹੁਲਾਰਾ ਦੇਣ ਲਈ ਪੰਜਾਬ ਦੇ Chief Minister Bhagwant Singh Mann ਨੇ ਅੱਜ ਚਮਰੋੜ ਪੱਤਣ ਵਿਖੇ Jet Ski, Motor Paragliding ਅਤੇ Hot air Balloon ਗਤੀਵਿਧੀਆਂ ਸ਼ੁਰੂ ਕਰਨ ਦਾ ਐਲਾਨ ਕੀਤਾ।

ਸੜਕ ਸੁਰੱਖਿਆ ਫੋਰਸ MalerKotla ਦੀਆਂ ਸੜਕਾਂ 'ਤੇ 24 ਘੰਟੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਹੋਵੇਗੀ ਸਹਾਇਕ ਸਿੱਧ : ਖੱਖ

ਮੁੱਖ ਮੰਤਰੀ ਵੱਲੋਂ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ

ਠੰਢ ਵਧਣ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਦਸਵੀਂ ਤੱਕ ਦੇ ਸਾਰੇ ਸਰਕਾਰੀ, ਸਰਕਾਰੀ ਸਹਾਇਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲ 8 ਤੋਂ 14 ਜਨਵਰੀ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਮੁੱਖ ਮੰਤਰੀ ਨੇ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਮੁੱਖ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਦਾ ਕੀਤਾ ਧੰਨਵਾਦ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਤਵਾਰ ਨੂੰ ਸੂਬਾਈ ਵਿਧਾਨ ਸਭਾ ਵੱਲੋਂ ਪਾਸ ਕੀਤੇ ਤਿੰਨ ਅਹਿਮ ਬਿੱਲਾਂ ਨੂੰ ਮਨਜ਼ੂਰੀ ਦੇਣ ਲਈ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਦਾ ਤਹਿ ਦਿਲੋਂ ਧੰਨਵਾਦ ਕੀਤਾ। ਇੱਥੋਂ ਜਾਰੀ ਬਿਆਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿਧਾਨ ਸਭਾ ਵੱਲੋਂ ਪਾਸ ਕੀਤੇ ਗਏ ਤਿੰਨ ਬਿੱਲਾਂ ਨੂੰ ਰਾਜਪਾਲ ਵੱਲੋਂ ਹਰੀ ਝੰਡੀ ਦੇ ਦਿੱਤੀ ਗਈ ਹੈ।

ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ ਵਿਧਾਨ ਸਭਾ ਵੱਲੋਂ ਵਿਛੜੀਆਂ ਸ਼ਖਸੀਅਤਾਂ ਨੂੰ ਸ਼ਰਧਾਂਜਲੀ ਭੇਟ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਪੰਜਾਬ  ਵਿਧਾਨ ਸਭਾ ਨੇ ਅੱਜ ਉੱਘੀਆਂ ਸ਼ਖਸੀਅਤਾਂ, ਆਜ਼ਾਦੀ ਘੁਲਾਟੀਆਂ, ਨਾਮਵਰ ਖੇਡ ਸ਼ਖਸੀਅਤ ਤੋਂ ਇਲਾਵਾ ਸਿਆਸੀ ਹਸਤੀਆਂ ਨੂੰ ਸ਼ਰਧਾਂਜਲੀਆਂ ਭੇਟ ਕੀਤੀਆਂ, ਜੋ ਸਦਨ ਦੇ ਪਿਛਲੇ ਸੈਸ਼ਨ ਤੋਂ ਬਾਅਦ ਫੌਤ ਹੋ ਗਏ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ 'ਇਮਾਨਦਾਰੀ ਨਾਲ ਕਰੋ ਕੰਮ' ਦਾ ਸੁਨੇਹਾ

ਪੰਜਾਬ ਸਰਕਾਰ ਦੀ ਨੀਤੀ ਤੇ ਨੀਅਤ ਸਾਫ਼, ਟੇਲਾਂ ਤੱਕ ਪੁੱਜੇਗਾ ਪਾਣੀ, ਖਾਲਿਆਂ ਤੋਂ ਨਾਜਾਇਜ਼ ਕਬਜ਼ੇ ਹੋਣਗੇ ਦੂਰ

ਓ.ਟੀ.ਐਸ. ਸਕੀਮ ਵਪਾਰੀਆਂ ਲਈ ਲਾਹੇਵੰਦ : ਅਜੀਤਪਾਲ ਸਿੰਘ ਕੋਹਲੀ

ਆਮ ਆਦਮੀ ਪਾਰਟੀ ਦੇ ਪਟਿਆਲਾ ਤੋਂ ਵਿਧਾਇਕ ਸ ਅਜੀਤਪਾਲ ਸਿੰਘ ਕੋਹਲੀ ਨੇ ਕਿਹਾ ਕਿ ਪੰਜਾਬ ਦੀ ਭਗਵੰਤ ਮਾਨ ਸਰਕਾਰ ਦੀਆਂ ਹਾਲ ਹੀ ਚ ਲਾਗੂ ਕੀਤੀਆਂ ਵੱਡੀਆਂ ਸਕੀਮਾਂ ਆਮ ਲੋਕਾਂ ਲਈ ਫਾਇਦੇਮੰਦ ਸਾਬਤ ਹੋਣਗੀਆਂ।

ਮਾਨ ਸਰਕਾਰ ਨੇ ਰੰਗਲਾ ਪੰਜਾਬ ਸਿਰਜਣ ਲਈ ਪੰਜਾਬ ਵਿਜ਼ਨ ਡਾਕੂਮੈਂਟ ਕੀਤਾ ਤਿਆਰ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਸੂਬੇ ਨੂੰ ਮੁੜ ਤੋਂ ਲੀਹਾਂ 'ਤੇ ਲਿਆਕੇ ਰੰਗਲਾ ਪੰਜਾਬ ਬਣਾਉਣ ਲਈ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੰਜਾਬ ਵਿਜ਼ਨ ਡਾਕੂਮੈਂਟ ਤਿਆਰ ਕੀਤਾ ਗਿਆ ਹੈ,

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਫਸਲਾਂ ਦੇ ਨੁਕਸਾਨ ਦੀ ਰਾਹਤ ਲਈ 186 ਕਰੋੜ ਰੁਪਏ ਜਾਰੀ: ਜਿੰਪਾ

 ਮਾਲ, ਮੁੜ ਵਸੇਬਾਂ ਤੇ ਆਫਤ ਪ੍ਰਬੰਧਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਜਾਣਕਾਰੀ ਦਿੱਤੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੜ੍ਹਾਂ ਕਾਰਣ ਪ੍ਰਭਾਵਿਤ ਜ਼ਿਲ੍ਹਿਆਂ ਦੇ ਕਿਸਾਨਾਂ ਦੀ ਫਸਲ ਦੇ ਨੁਕਸਾਨ ਦੀ ਭਰਪਾਈ ਲਈ 186 ਕਰੋੜ ਰੁਪਏ ਤੋਂ ਵੀ ਜ਼ਿਆਦਾ ਦੀ ਰਾਸ਼ੀ ਜਾਰੀ ਕਰ ਦਿੱਤੀ ਹੈ।

ਕੈਬਨਿਟ ਮੰਤਰੀ ਅਮਨ ਅਰੋੜਾ ਨੇ ਸੁਨਾਮ ਸ਼ਹਿਰ ਦੇ ਸੈਂਕੜੇ ਰੇਹੜੀ ਫੜੀ ਵਾਲਿਆਂ ਦੇ ਸਨਮਾਨ ਨੂੰ ਯਕੀਨੀ ਬਣਾਉਣ ਲਈ ਰਿਟੇਲ ਸਬਜ਼ੀ ਮੰਡੀ ਦਾ ਕੀਤਾ ਉਦਘਾਟਨ

ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਅੱਜ ਸੁਨਾਮ ਸ਼ਹਿਰ ਦੇ ਨਿਵਾਸੀਆਂ ਨੂੰ 1.25 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਰਿਟੇਲ ਸਬਜ਼ੀ ਮੰਡੀ ਸਮਰਪਿਤ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਉਹ ਹਲਕਾ ਸੁਨਾਮ ਦੀ ਕਾਇਆ-ਕਲਪ ਲਈ ਨੇਕ ਨੀਅਤ ਤੇ ਇਮਾਨਦਾਰ ਸੋਚ ਦੇ ਆਧਾਰ ਉਤੇ ਹਰ ਪ੍ਰੋਜੈਕਟ ਨੂੰ ਪੂਰਾ ਕਰਨ ਲਈ ਵਚਨਬੱਧ ਹਨ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਯਤਨਸ਼ੀਲ: ਗੁਰਮੀਤ ਸਿੰਘ ਖੁੱਡੀਆਂ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਸੂਬੇ ਵਿੱਚ ਫ਼ਸਲੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਨ ਲਈ ਵਿੱਢੀ ਮੁਹਿੰਮ ਨੂੰ ਕਿਸਾਨਾਂ ਨੇ ਵੱਡਾ ਹੁਲਾਰਾ ਦਿੱਤਾ ਹੈ। ਸੂਬੇ ਵਿੱਚ ਸਾਉਣੀ ਦੇ ਇਸ ਸੀਜ਼ਨ ਦੌਰਾਨ ਬਾਸਮਤੀ ਦੀ ਕਾਸ਼ਤ ਹੇਠ ਰਕਬੇ ਵਿੱਚ ਤਕਰੀਬਨ 16 ਫ਼ੀਸਦ ਵਾਧਾ ਦਰਜ ਕੀਤਾ ਗਿਆ ਹੈ।