ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਦੇ ਲੀਡਰਾਂ ’ਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਲੋਂ ਵਾਰ-ਵਾਰ ਛਾਪੇਮਾਰੀ ਲਈ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ’ਤੇ ਤਿੱਖਾ ਨਿਸ਼ਾਨਾ ਸਾਧਦਿਆਂ ਕਿਹਾ ਕਿ ਕੇਂਦਰੀ ਏਜੰਸੀਆਂ ਰਾਹੀਂ ਡਰਾਉਣ-ਧਮਕਾਉਣ ਅਤੇ ਬਦਲਾਖੋਰੀ ਦੇ ਸਿਆਸੀ ਹੱਥਕੰਡਿਆਂ ਅੱਗੇ ਪੰਜਾਬ ਕਦੇ ਵੀ ਨਹੀਂ ਝੁਕੇਗਾ।