Monday, May 20, 2024

Break

ਮਾਮਲਾ ਹਨੀਟਰੈਪ ਦਾ : ਤਿੰਨ ਨੌਜਵਾਨਾਂ ਨੇ ਨੌਜਵਾਨ ਦੀ ਕੀਤੀ ਮਾਰਕੁਟਾਈ

ਹਰਿਆਣਾ ਦੇ ਖੇਤਰ ਦਾਦਰੀ ਵਿੱਚ ਇਕ ਨੌਜਵਾਨ ਨੂੰ ਹਨੀਟਰੇਪ ਵਿੱਚ ਫ਼ਸਾ ਕੇ ਉਸ ਨਾਲ ਮਾਰਕੁਟਾਈ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦੇ ਦਿੱਤੀ ਗਈ ਹੈ ਅਤੇ ਪੁਲਿਸ ਮਾਮਲੇ ਦੀ ਜਾਂਚ ਕਰਨ ਵਿੱਚ ਲੱਗ ਗਈ ਹੈ।

ਸੁਨਾਮ ਚ, ਇੰਟਰਨੈੱਟ ਸੇਵਾਵਾਂ ਬੰਦ ਹੋਣ ਕਾਰਨ ਬਣੀ ਮੁਸੀਬਤ

ਕਿਸਾਨ ਅੰਦੋਲਨ ਦੇ ਮੱਦੇਨਜ਼ਰ ਸੁਨਾਮ ਸ਼ਹਿਰ ਵਿੱਚ ਪਿਛਲੇ ਇੱਕ ਹਫ਼ਤੇ ਤੋਂ ਇੰਟਰਨੈੱਟ ਸੇਵਾਵਾਂ ਬੰਦ ਹਨ ਅਤੇ ਇੱਥੋਂ ਦਾ ਹਰ ਵਰਗ ਇਸ ਸਥਿਤੀ ਤੋਂ ਦੁਖੀ ਹੈ। ਜਿਨ੍ਹਾਂ ਲੋਕਾਂ ਨੂੰ ਇੰਟਰਨੈੱਟ ਸੇਵਾਵਾਂ ਦੀ ਫੌਰੀ ਲੋੜ ਹੈ, ਉਨ੍ਹਾਂ ਨੂੰ ਸ਼ਹਿਰੀ ਖੇਤਰ ਛੱਡ ਕੇ ਪਿੰਡਾਂ ਦੀਆਂ ਹੱਦਾਂ ਵਿੱਚ ਜਾ ਕੇ ਇੰਟਰਨੈੱਟ ਰਾਹੀਂ ਆਪਣਾ ਕੰਮ ਕਰਨ ਲਈ ਮਜਬੂਰ ਹੋਣਾ ਪੈ ਰਿਹਾ ਹੈ।

ਚੇਤਨ ਸਿੰਘ ਜੌੜਾਮਾਜਰਾ ਵੱਲੋਂ ਸੂਚਨਾ ਤੇ ਲੋਕ ਸੰਪਰਕ ਵਿਭਾਗ ਦੀ ਨਵੀਂ ਵੈੱਬਸਾਈਟ ਜਾਰੀ

ਜਾਣਕਾਰੀ ਤੱਕ ਆਸਾਨ ਪਹੁੰਚ ਯਕੀਨੀ ਬਣਾਉਣ ਲਈ ਮੋਬਾਈਲ-ਅਨੁਕੂਲ ਹੋਵੇਗੀ ਵੈੱਬਸਾਈਟ ਵੈੱਬਸਾਈਟ 'ਤੇ ਪੰਜਾਬੀ, ਅੰਗਰੇਜ਼ੀ ਅਤੇ ਹਿੰਦੀ ਭਾਸ਼ਾਵਾਂ ਵਿੱਚ ਜਾਣਕਾਰੀ ਹੋਵੇਗੀ ਉਪਲੱਬਧ

ਵਿਜੀਲੈਂਸ ਬਿਊਰੋ ਵੱਲੋਂ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ

ਵਿਜੀਲੈਂਸ ਬਿਊਰੋ ਵੱਲੋਂ ਗੈਰ-ਕਾਨੂੰਨੀ ਢੰਗ ਨਾਲ 4 ਲੱਖ ਰੁਪਏ ਦੀ ਕਰਜ਼ਾ ਰਾਹਤ ਲੈਣ ਦੇ ਦੋਸ਼ ਹੇਠ ਪਟਵਾਰੀ ਤੇ ਤਿੰਨ ਕਿਸਾਨਾਂ ਖ਼ਿਲਾਫ਼ ਕੇਸ ਦਰਜ 
 ਗਲਤ ਰਿਪੋਰਟ ਤੇ ਹਲਫੀਆ ਬਿਆਨ ਦੇਣ ਵਾਲਾ ਪਟਵਾਰੀ ਤੇ ਦੋ ਕਿਸਾਨ ਗ੍ਰਿਫ਼ਤਾਰ

ਆਮ ਆਦਮੀ ਕਲੀਨਿਕਾਂ ਦਾ ਨਵਾਂ ਕੀਰਤੀਮਾਨ; ਪਿਛਲੇ 18 ਮਹੀਨਿਆਂ ਵਿੱਚ 1 ਕਰੋੜ ਲੋਕਾਂ ਨੇ ਕਰਵਾਇਆ ਇਲਾਜ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਮੁੱਢਲੀ ਸਿਹਤ ਸੰਭਾਲ  ਨੂੰ ਹੋਰ ਬਿਹਤਰ ਤੇ ਪੁਖ਼ਤਾ ਬਣਾਉਣ ਅਤੇ ਕਾਇਆ-ਕਲਪ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ਮਹੱਤਵਪੂਰਨ ਪ੍ਰਾਜੈਕਟ ‘ਆਮ ਆਦਮੀ ਕਲੀਨਿਕਸ’ ਨੇ ਇੱਕ ਹੋਰ ਮੀਲ ਪੱਥਰ ਹਾਸਲ ਕੀਤਾ ਹੈ ਕਿਉਂਕਿ ਆਊਟਪੇਸ਼ੈਂਟ ਵਿਭਾਗ (ਓਪੀਡੀ) ਦਾ ਅੰਕੜਾ ਮੰਗਲਵਾਰ ਨੂੰ ਇੱਕ ਕਰੋੜ ਨੂੰ ਪਾਰ ਕਰ ਗਿਆ ਹੈ।

ਚੰਡੀਗੜ੍ਹ ਮੇਅਰ ਦੀ ਚੋਣ ਦਾ ਮਾਮਲਾ ; ਕੀ ਇਹ ਲੋਕਤੰਤਰ ਦਾ ਮਜ਼ਾਕ ਹੈ ? : ਸੁਪਰੀਮ ਕੋਰਟ

ਚੰਡੀਗੜ੍ਹ ਮੇਅਰ ਦੀ ਚੋਣ ਮਾਮਲੇ ਵਿੱਚ ਸੁਪਰੀਮ ਕੋਰਟ ਨੇ ਸਖ਼ਤ ਟਿੱਪਣੀ ਕਰਦੇ ਹੋਏ ਕਿਹਾ ਹੈ ਕਿ ਇਹ ਲੋਕਤੰਤਰ ਦਾ ਮਜ਼ਾਕ ਹੈ? ਚੀਫ਼ ਜਸਟਿਸ ਡੀਵਾਈ ਚੰਦਰਚੂੜ, ਜਸਟਿਸ ਜੇਬੀ ਪਾਰਦੀਵਾਲਾ ਅਤੇ ਜਸਟਿਸ ਮਨੋਜ ਮਿਸ਼ਰਾ ਦੀ ਬੈਂਚ ਦਾ ਕਹਿਣਾ ਹੈ ਕਿ ਜਿਸ ਤਰੀਕੇ ਨਾਲ ਚੰਡੀਗੜ੍ਹ ਮੇਅਰ ਦੀ ਚੋਣ ਹੋਈ ਹੈ ਇਹ ਬਹੁਤ ਹੀ ਗੰਭੀਰ ਮੁੱਦਾ ਹੈ ਅਤੇ ਜੋ ਵੀਡੀਓ ਸਾਹਮਣੇ ਆਈ ਹੈ ਉਸ ਵਿੱਚ ਸਾਫ਼ ਹੈ ਕਿ ਬੈਲਟ ਪੇਪਰ ਨੂੰ ਤੋੜ ਮਰੋੜ ਕੇ ਪੇਸ਼ ਕੀਤਾ ਗਿਆ ਹੈ 

ਚੰਡੀਗੜ੍ਹ-ਅੰਬਾਲਾ ਨੈਸ਼ਨਲ ਹਾਈਵੇਅ 'ਤੇ ਬਲੈਕ ਸਪਾਟਸ ਠੀਕ ਕੀਤੇ ਜਾਣ ਦੇ ਨਿਰਦੇਸ਼

ਪੰਜਾਬ ਦੇ Governer ਬਨਵਾਰੀ ਲਾਲ ਪੁਰੋਹਿਤ ਵੱਲੋਂ ਅਸਤੀਫ਼ਾ

ਪੰਜਾਬ ਦੇ ਰਾਜਪਾਲ ਅਤੇ ਕੇਂਦਰ ਸ਼ਾਸਤ ਪ੍ਰਦੇਸ਼ ਚੰਡੀਗੜ੍ਹ ਦੇ ਪ੍ਰਸ਼ਾਸਕ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਨਿੱਜੀ ਕਾਰਨਾਂ ਦਾ ਹਵਾਲਾ ਦਿੰਦਿਆਂ ਹੋਇਆਂ ਅਸਤੀਫ਼ਾ ਦੇ ਦਿੱਤਾ ਹੈ। 

ਸੜਕ ਸੁਰੱਖਿਆ ਫੋਰਸ MalerKotla ਦੀਆਂ ਸੜਕਾਂ 'ਤੇ 24 ਘੰਟੇ ਲੋਕਾਂ ਦੀ ਜਾਨ ਮਾਲ ਦੀ ਰਾਖੀ ਕਰਨ ਵਿੱਚ ਹੋਵੇਗੀ ਸਹਾਇਕ ਸਿੱਧ : ਖੱਖ

RBI ਦੀ Paytm ’ਤੇ ਵੱਡੀ ਕਾਰਵਾਈ ; Paytm payments Bank ’ਤੇ ਲੱਗ ਸਕਦੀ ਹੈ ਰੋਕ

Paytm ਦੀ ਰੋਜ਼ਾਨਾ ਵਰਤੋਂ ਕਰਨ ਵਾਲਿਆਂ ਲਈ ਬੁਰੀ ਖ਼ਬਰ ਇਹ ਹੈ ਕਿ RBI ਵੱਲੋਂ Paytm (ਆਨ ਲਾਈਨ ਪੇਮੈਂਟ ਐਪ) ਦਾ ਲਾਇਸੰਸ ਰੱਦ ਕੀਤਾ ਜਾ ਸਕਦਾ ਹੈ।

Mining ਅਤੇ Geology Dept ਨੇ ਵਿਰੋਧੀ ਧਿਰ ਦੇ ਆਗੂ ਦੇ ਗੁੰਮਰਾਹਕੁੰਨ ਬਿਆਨ ਨੂੰ ਸਿਰੇ ਤੋਂ ਨਕਾਰਿਆ

ਪੰਜਾਬ ਸਰਕਾਰ ਨੇ ਨਵੀਨਤਮ ਤਕਨੀਕਾਂ ਦੀ ਮਦਦ ਨਾਲ ਸੂਬੇ ਵਿੱਚ ਗੈਰ-ਕਾਨੂੰਨੀ ਮਾਈਨਿੰਗ ਨੂੰ ਰੋਕਣ ਲਈ ਠੋਸ ਕਦਮ ਚੁੱਕੇ ਹਨ।

ਅਜੈ ਦੇਵਗਨ ਨੇ ਦਿਖਾਇਆ ਕ੍ਰਿਕਟ ਲਈ ਪਿਆਰ

3 ਜੁਲਾਈ ਤੋਂ 18 ਜੁਲਾਈ ਤੱਕ ਬ੍ਰਿਟੇਨ ਦੇ ਐਜਬੈਸਟਨ ਸਟੇਡੀਅਮ ਬਰਮਿੰਘਮ ਵਿੱਚ ਹੋਣ ਵਾਲੀ ਵਿਸ਼ਵ ਚੈਂਪੀਅਨਸ਼ਿਪ ਆਫ਼ ਲੈਜੇਂਡਸ ਲਈ ਐਕਸ਼ਨ ਫ਼ਿਲਮਾਂ ਦੇ ਅਭਿਨੇਤਾ ਅਜੇ ਦੇਵਗਨ ਨੇ ਪੈਸਾ ਲਗਾਇਆ ਹੈ। 

ਮੁੱਖ ਮੰਤਰੀ ਦਾ ‘ਰੋਜ਼ਗਾਰ ਮਿਸ਼ਨ’ ਜਾਰੀ, 518 ਹੋਰ ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਸਰਕਾਰੀ ਨੌਕਰੀਆਂ ਮੁਹੱਈਆ ਕਰ ਕੇ ਸੂਬੇ ਦੇ ਨੌਜਵਾਨਾਂ ਨੂੰ ਅਖ਼ਤਿਆਰ ਦੇਣ ਦਾ ਆਪਣਾ ਮਿਸ਼ਨ ਜਾਰੀ ਰੱਖਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਸਿੱਖਿਆ, ਉਚੇਰੀ ਸਿੱਖਿਆ, ਵਿੱਤ, ਆਮ ਰਾਜ ਪ੍ਰਬੰਧ, ਸਹਿਕਾਰਤਾ, ਬਿਜਲੀ ਤੇ ਹੋਰ ਮਹਿਕਮਿਆਂ ਵਿੱਚ ਭਰਤੀ ਲਈ 518 ਨੌਜਵਾਨਾਂ ਨੂੰ ਨਿਯੁਕਤੀ ਪੱਧਰ ਸੌਂਪੇ।

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਰਾਜ ਸਭਾ ਲਈ ਨਾਮਜ਼ਦ

ਚੰਡੀਗੜ੍ਹ ਯੂਨੀਵਰਸਿਟੀ ਦੇ ਚਾਂਸਲਰ ਡਾ. ਸਤਨਾਮ ਸਿੰਘ ਸੰਧੂ ਨੂੰ ਰਾਜ ਸਭਾ ਲਈ ਨਾਮਜ਼ਦ ਕੀਤਾ ਗਿਆ ਹੈ।

ਅਮਰੂਦ ਮੁਆਵਜ਼ੇ ਸੰਬਧੀ ਘੁਟਾਲੇ 'ਚ ਬਾਗਬਾਨੀ ਵਿਕਾਸ ਅਧਿਕਾਰੀ ਸਿੱਧੂ ਗ੍ਰਿਫ਼ਤਾਰ

ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਐਸ.ਏ.ਐਸ. ਨਗਰ ਜ਼ਿਲ੍ਹੇ ਦੇ ਖਰੜ ਅਤੇ ਡੇਰਾਬਸੀ ਵਿਖੇ ਤਾਇਨਾਤ ਬਾਗਬਾਨੀ ਵਿਕਾਸ ਅਫਸਰ (ਐਚ.ਡੀ.ਓ.) ਜਸਪ੍ਰੀਤ ਸਿੰਘ ਸਿੱਧੂ ਨੂੰ ਗ੍ਰਿਫ਼ਤਾਰ ਕੀਤਾ ਹੈ, ਜੋ ਐਸ.ਏ.ਐਸ. ਨਗਰ ਵਿੱਚ ਅਮਰੂਦ ਦੇ ਮੁਆਵਜ਼ੇ ਸਬੰਧੀ ਬਹੁ-ਕਰੋੜੀ ਘੁਟਾਲੇ ਵਿੱਚ ਦੋਸ਼ੀ ਸੀ।

ਪੰਜਾਬ ਦੇ ਕਈ ਇਲਾਕਿਆਂ ਪੈ ਰਹੀ ਮੀਂਹ ਨੇ ਬਦਲਿਆ ਮੌਸਮ ਦਾ ਮਿਜ਼ਾਜ

ਪੰਜਾਬ ਅਤੇ ਨੇੜੇ ਖੇਤਰਾਂ ਵਿੱਚ ਪੈ ਰਹੀ ਮੀਂਹ ਕਾਰਨ ਮੌਸਮ ਵਿੱਚ ਤਬਦੀਲੀ ਨਜ਼ਰ ਆ ਰਹੀ ਹੈ। ਮੌਸਮ ਵਿਭਾਗ ਵੱਲੋਂ ਪਹਿਲਾਂ ਹੀ ਪੰਜਾਬ ਦੇ ਕਈ ਜ਼ਿਲਿ੍ਹਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਪ੍ਰਗਟਾਈ ਗਈ ਸੀ। 

ਮਨੋਜ ਸੋਨਕਰ ਬਣੇ ਨਗਰ ਨਿਗਮ ਚੰਡੀਗੜ੍ਹ ਦੇ ਨਵੇਂ ਮੇਅਰ

ਚੰਡੀਗੜ੍ਹ ਵਿੱਚ ਭਲਕੇ ਮੇਅਰ ਚੋਣ ’ਤੇ ਭਾਜਪਾ ਨੇ ਕਬਜ਼ਾ ਜਮਾ ਲਿਆ ਹੈ।

ਗਣਤੰਤਰ ਦਿਵਸ ਮੌਕੇ ਸਨਮਾਨਤ ਮਾਸਟਰ ਸੁਰਜੀਤ ਸਿੰਘ ਦਾ ਪਿੰਡ ਨਾਨੋਵਾਲ ’ਚ ਸਨਮਾਨ

ਮਾਸਟਰ ਸੁਰਜੀਤ ਸਿੰਘ ਦੁਆਰਾ ਪਿਛਲੇ ਦਹਾਕਿਆਂ ਤੋਂ ਲਗਾਤਾਰ ਕੀਤੀ ਜਾ ਰਹੀ ਨਿਰਸਵਾਰਥ ਸੇਵਾ ਦਾ ਮੁੱਲ ਮੋੜਦਿਆਂ 26 ਜਨਵਰੀ 2024 ਨੂੰ ਗਣਤੰਤਰ ਦਿਵਸ ਮੌਕੇ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਬੁਲਾ ਕੇ ਉਨ੍ਹਾਂ ਨੂੰ ਸਨਮਾਨਿਤ ਕੀਤਾ ਗਿਆ।

ਸਹਾਇਕ ਕਮਿਸ਼ਨਰ ਨੇ ਬਲੀਦਾਨ ਦਿਵਸ ਮੌਕੇ ਸਪਰਸ਼ ਕੁਸ਼ਟ ਰੋਗੀਆਂ ਦੀ ਮਦਦ ਲਈ ਸਹੁੰ ਚੁਕਾਈ

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਮਹਾਤਮਾ ਗਾਂਧੀ ਜੀ ਦੇ ਬਲੀਦਾਨ ਦਿਵਸ ਨੂੰ ਸਮਰਪਿਤ ਸਪੱਰਸ਼ ਕੁਸ਼ਟ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਫਤਿਹਗੜ੍ਹ ਸਾਹਿਬ ਵਿਖੇ ਸਹਾਇਕ ਕਮਿਸ਼ਨਰ ਸ੍ਰੀ ਅਭਿਸ਼ੇਕ ਸ਼ਰਮਾ ਨੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਕੁਸ਼ਟ ਰੋਗੀਆਂ ਦੀ ਮਦਦ ਕਰਨ ਅਤੇ ਭੇਦ ਭਾਵ ਨਾ ਕਰਨ ਦਾ ਪ੍ਰਣ ਦਿਵਾਇਆ ਗਿਆ।

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ਸੁਰੂ ਕੀਤੇ ਜਾ ਰਹੇ ਹਨ ''ਸਕੂਲ ਆਫ ਅਪਲਾਈਡ ਲਰਨਿੰਗ''

ਵਿਦਿਆਰਥੀਆਂ ਨੂੰ ਸਮੇਂ ਦੇ ਹਾਣੀ ਬਣਾਉਣ ਲਈ ਪੰਜਾਬ ਸਰਕਾਰ ਦੁਆਰਾ ''ਸਕੂਲ ਆਫ ਅਪਲਾਈਡ ਲਰਨਿੰਗ'' ਸੁਰੂ ਕੀਤੇ ਜਾ ਰਹੇ ਹਨ।

ਪੁਰਾਣੀ ਅੰਮ੍ਰਿਤਸਰ-ਤਰਨਤਾਰਨ ਸੜਕ 69.67 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗੀ ਚਾਰ ਮਾਰਗੀ : ਹਰਭਜਨ ਸਿੰਘ ਈ.ਟੀ.ਓ.

ਪੰਜਾਬ ਦੇ ਲੋਕ ਨਿਰਮਾਣ ਮੰਤਰੀ ਸ. ਹਰਭਜਨ ਸਿੰਘ ਈਟੀਓ ਨੇ ਕਿਹਾ ਹੈ ਕਿ ਮਾਝਾ ਖੇਤਰ ਦੇ ਦੋ ਇਤਿਹਾਸਕ ਜ਼ਿਲ੍ਹਿਆਂ ਅੰਮ੍ਰਿਤਸਰ ਅਤੇ ਤਰਨਤਾਰਨ ਨੂੰ ਜੋੜਨ ਵਾਲੀ ਪੁਰਾਣੀ ਐਨ.ਐਚ-15/54 ਸੜਕ ਨੂੰ 69.67 ਕਰੋੜ ਰੁਪਏ ਦੀ ਲਾਗਤ ਨਾਲ ਚਾਰ ਮਾਰਗੀ ਸੜਕ ਵਿੱਚ ਅਪਗ੍ਰੇਡ ਕੀਤਾ ਜਾਵੇਗਾ, ਅਤੇ ਇਸ ਪ੍ਰੋਜੈਕਟ ਦੀ ਸ਼ੁਰੂਆਤ 1 ਫਰਵਰੀ ਨੂੰ ਕੀਤੀ ਜਾਵੇਗੀ।

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ‘ਪੁਸਤਕ ਮੇਲਾ ਅਤੇ ਸਾਹਿਤ ਉਤਸਵ’ ਪੂਰੇ ਜਾਹੋ-ਜਲਾਲ ਨਾਲ ਆਰੰਭ

ਪੰਜਾਬੀ ਯੂਨੀਵਰਸਿਟੀ ਪਟਿਆਲਾ ਦਾ ਦਸਵਾਂ ਪੁਸਤਕ ਮੇਲਾ ਅਤੇ ਸਾਹਿਤ ਉਤਸਵ ਅੱਜ ਯੂਨੀਵਰਸਿਟੀ ਦੇ ਵਿਹੜੇ ਵਿੱਚ ਵੱਡੀ ਗਿਣਤੀ ਵਿੱਚ ਹੁੰਮ-ਹੁੰਮਾ ਕੇ ਪੁੱਜੇ ਪਾਠਕਾਂ ਪੁਸਤਕ-ਪ੍ਰੇਮੀਆਂ, ਪੰਜਾਬੀ ਭਾਸ਼ਾ ਸਾਹਿਤ ਅਤੇ ਸਭਿਆਚਾਰ ਦੇ ਵਿਦਿਆਰਥੀਆਂ, ਖੋਜਾਰਥੀਆਂ  ਅਤੇ ਵਿਦਵਾਨਾਂ  ਦੀ ਭਰਵੀਂ ਸ਼ਮੂਲੀਅਤ ਨਾਲ ਸ਼ੁਰੂ ਹੋ ਗਿਆ।

ਪੰਜਾਬ ਰਾਜ ਮਹਿਲਾ ਕਮਿਸ਼ਨ ਵਿੱਚ ਮੈਂਬਰਾਂ ਦੀ ਭਰਤੀ ਲਈ ਅਰਜੀਆਂ ਦੀ ਮੰਗ: ਡਾ. ਬਲਜੀਤ ਕੌਰ

ਪੰਜਾਬ ਸਰਕਾਰ ਵੱਲੋਂ ਰਾਜ ਮਹਿਲਾ ਕਮਿਸ਼ਨ ਵਿੱਚ ਮੈਬਰਾਂ ਦੀਆਂ ਗੈਰ ਸਰਕਾਰੀ ਖਾਲੀ ਅਸਾਮੀਆਂ ਦੀ ਭਰਤੀ ਲਈ ਯੋਗ ਬਿਨੈਕਾਰ ਪਾਸੋਂ ਅਰਜੀਆਂ ਦੀ ਮੰਗ 5 ਅਕਤੂਬਰ ਤੱਕ ਕੀਤੀ ਹੈ।

ਜ਼ਿਲ੍ਹਾ ਪ੍ਰਸ਼ਾਸਨ ਨੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਦੀ ਯਾਦ ਵਿੱਚ ਮੌਨ ਰੱਖਿਆ

ਜ਼ਿਲ੍ਹਾ ਪ੍ਰਸ਼ਾਸਨ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਅੱਜ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ ਬਰਸੀ ਮੌਕੇ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਸ਼ਹੀਦਾਂ ਨੂੰ ਸ਼ਰਧਾਂਜਲੀ ਦੇਣ ਲਈ ਡੀ ਏ ਸੀ ਮੋਹਾਲੀ ਵਿਖੇ ਦੋ ਮਿੰਟ ਦਾ ਮੌਨ ਰੱਖਿਆ ਗਿਆ।

ਭਾਜਪਾ ਮਹਿਲਾ ਮੋਰਚਾ ਪ੍ਰਧਾਨ ਜੈ ਇੰਦਰ ਕੌਰ ਵੱਲੋਂ ਰੋਸ ਪ੍ਰਦਰਸ਼ਨ

ਭਾਜਪਾ ਪੰਜਾਬ ਮਹਿਲਾ ਮੋਰਚਾ ਦੀ ਪ੍ਰਧਾਨ ਜੈ ਇੰਦਰ ਕੌਰ ਨੇ ਅੱਜ ਪਟਿਆਲਾ ਦੀਆਂ ਔਰਤਾਂ ਨਾਲ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਰੁੱਧ ਪੰਜਾਬ ਦੀਆਂ ਔਰਤਾਂ ਨੂੰ 1000 ਰੁਪਏ ਪ੍ਰਤੀ ਮਹੀਨਾ ਗਾਰੰਟੀ ਦੇਣ ਦੇ ਵਾਅਦੇ ਨੂੰ ਪੂਰਾ ਕਰਨ ਵਿੱਚ ਨਾਕਾਮ ਰਹਿਣ ਦੇ ਵਿਰੋਧ ਵਿੱਚ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ।

ਰੇਲਵੇ ਪ੍ਰਾਜੈਕਟਾਂ 'ਚ ਢੀਂਡਸਾ , ਯਾਦਵਿੰਦਰ ਤੇ ਮੋਨਿਕਾ ਨੇ ਨਿਭਾਈ ਅਹਿਮ ਭੂਮਿਕਾ : ਰੁਪਿੰਦਰ ਭਾਰਦਵਾਜ਼

ਸੀਨੀਅਰ ਸਿਟੀਜ਼ਨ ਵੈਲਫੇਅਰ ਐਸੋਸੀਏਸ਼ਨ ਸੁਨਾਮ ਵੱਲੋਂ ਪ੍ਰਧਾਨ ਰੁਪਿੰਦਰ ਭਾਰਦਵਾਜ (ਸੇਵਾ ਮੁਕਤ ਐਸ.ਪੀ.) ਦੀ ਅਗਵਾਈ ਹੇਠ ਪ੍ਰਭਾਵਸ਼ਾਲੀ ਸਮਾਗਮ ਅਰਬਨ ਕਰੇਬ ਵਿਖੇ ਕਰਵਾਇਆ ਗਿਆ।

ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਅਧਾਰਤ ਝਾਕੀਆਂ ਨੂੰ ਭਰਵਾਂ ਹੁੰਗਾਰਾ: ਵਿਧਾਇਕ ਰੰਧਾਵਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਇਤਿਹਾਸ ਤੇ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਜ਼ਿਲ੍ਹੇ ਵਿਚ ਵੱਖ ਵੱਖ ਥਾਈਂ ਪੁੱਜਣ ਉੱਤੇ ਇਹਨਾਂ ਝਾਕੀਆਂ ਦਾ ਸਵਾਗਤ ਕੀਤਾ ਗਿਆ। 

ਪੰਜਾਬੀ ਯੂਨੀਵਰਸਿਟੀ ਵਿੱਚ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਸੈਮੀਨਾਰ ਕਰਵਾਇਆ

ਪੰਜਾਬੀ ਯੂਨੀਵਰਸਿਟੀ ਵਿਖੇ ਗੁਰੂ ਗੋਬਿੰਦ ਸਿੰਘ ਚੇਅਰ ਅਤੇ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵੱਲੋਂ ‘ਸਿੱਖ ਚਿੰਤਨ ਦੇ ਮੌਜੂਦਾ ਰੁਝਾਨ’ ਵਿਸ਼ੇ ਉੱਤੇ ਰਾਸ਼ਟਰੀ ਸੈਮੀਨਾਰ ਕਰਵਾਇਆ ਗਿਆ।

ਪਟਿਆਲਾ ਹੈਰੀਟੇਜ ਮੇਲਾ 2 ਫਰਵਰੀ ਤੋਂ ਸ਼ੁਰੂ, ਤਿਆਰੀਆਂ ਜੋਰਾਂ 'ਤੇ

2 ਫਰਵਰੀ ਤੋਂ ਸ਼ੁਰੂ ਹੋਣ ਜਾ ਰਹੇ ਪਟਿਆਲਾ ਹੈਰੀਟੇਜ ਮੇਲੇ ਦੀਆਂ ਤਿਆਰੀਆਂ ਜੋਰਾਂ 'ਤੇ ਹਨ।

ਸਥਾਨਕ ਸਰਕਾਰਾਂ ਬਾਰੇ ਮੰਤਰੀ ਵੱਲੋਂ ਵਿਕਾਸ ਕਾਰਜਾਂ ਵਿੱਚ ਤੇਜੀ ਲਿਆਉਣ ਦੇ ਨਿਰਦੇਸ਼

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬਿਹਤਰ ਨਾਗਰਿਕ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ।

ਜਤਿੰਦਰ ਸਿੰਘ ਔਲਖ ਨੇ ਚੇਅਰਮੈਨ ਪੰਜਾਬ ਲੋਕ ਸੇਵਾ ਕਮਿਸ਼ਨ ਅਤੇ ਇੰਦਰਪਾਲ ਸਿੰਘ ਨੇ ਰਾਜ ਮੁੱਖ ਸੂਚਨਾ ਕਮਿਸ਼ਨਰ ਦੇ ਅਹੁਦੇ ਲਈ ਚੁੱਕੀ ਸਹੁੰ

ਪੰਜਾਬ ਦੇ ਰਾਜਪਾਲ ਸ੍ਰੀ ਬਨਵਾਰੀ ਲਾਲ ਪੁਰੋਹਿਤ ਨੇ ਅੱਜ ਪੰਜਾਬ ਰਾਜ ਭਵਨ, ਚੰਡੀਗੜ੍ਹ ਵਿਖੇ ਪੰਜਾਬ ਲੋਕ ਸੇਵਾ ਕਮਿਸ਼ਨ ਦੇ ਨਵ ਨਿਯੁਕਤ ਚੇਅਰਮੈਨ ਸ੍ਰੀ ਜਤਿੰਦਰ ਸਿੰਘ ਔਲਖ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਨਵ ਨਿਯੁਕਤ ਰਾਜ ਮੁੱਖ ਸੂਚਨਾ ਕਮਿਸ਼ਨਰ ਸ੍ਰੀ ਇੰਦਰਪਾਲ ਸਿੰਘ ਨੂੰ ਅਹੁਦੇ ਦਾ ਭੇਤ ਗੁਪਤ ਰੱਖਣ ਦਾ ਹਲਫ਼ ਦਿਵਾਇਆ।

ਐਸ.ਜੀ.ਪੀ.ਸੀ ਚੋਣਾਂ ਲਈ ਗੁਰ ਸਿੱਖ ਨਾਗਰਿਕਾਂ ਨੂੰ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ’ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ।

ਪੀ ਐਮ ਮੋਦੀ ਅੱਜ ਕਰਨਗੇ ‘ਪਰੀਕਸ਼ਾ ਪੇ ਚਰਚਾ’, ਟਿੱਪਸ ਰਾਹੀਂ ਬੱਚਿਆਂ ਨੂੰ ਕਰਨਗੇ ਤਣਾਅਮੁਕਤ

ਬੋਰਡ ਪ੍ਰੀਖਿਆਵਾਂ ਤੋਂ ਪਹਿਲਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਸੋਮਵਾਰ ਨੂੰ ਵਿਦਿਆਰਥੀਆਂ ਨਾਲ ਗੱਲਬਾਤ ਕਰਦੇ ਹੋਏ

ਨਿਤੀਸ਼ ਕੁਮਾਰ ਨੇ 9ਵੀਂ ਵਾਰ ਮੁੱਖ ਮੰਤਰੀ ਵਜੋਂ ਚੁੱਕੀ ਸਹੁੰ

ਬਿਹਾਰ ਵਿੱਚ ਸਿਆਸੀ ਉਥਲ ਪੁਥਲ ਦੇ ਚਲਦਿਆਂ ਅੱਜ ਸਵੇਰੇ ਮੁੱਖ ਮੰਤਰੀ ਨਿਤੀਸ਼ ਕੁਮਾਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਇਸ ਤੋਂ ਉਨ੍ਹਾਂ ਨੇ ਆਪਣੇ ਵਿਧਾਇਕ ਦਲ ਨਾਲ ਮੀਟਿੰਗ ਕਰ ਕੇ ਐਨਡੀਏ ਨਾਲ ਗਠਜੋੜ ਕਰਨ ਦਾ ਫ਼ੈਸਲਾ ਕੀਤਾ ਸੀ। 

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਪਟਿਆਲਾ ਸ਼ਹਿਰ ਦਾ ਮਾਣ ਸਨਮਾਨ ਨਾਲ ਸਨਮਾਨਤ

ਇੱਥੇ ਸਰਹਿੰਦ ਰੋਡ ਉਤੇ ਸਥਿਤ ਗੁਰਦੁਆਰਾ ਸ੍ਰੀ ਗੁਰੂ ਰਾਮਦਾਸ ਦੀਵਾਨ ਹਾਲ ਵਿਖੇ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਮੌਕੇ ਕਰਵਾਏ ਗਏ ਮਹਾਨ ਕੀਰਤਨ ਦਰਬਾਰ ਤੇ ਜਪ-ਤਪ ਚੌਪਹਿਰਾ ਸਮਾਗਮ ਮੌਕੇ ਪਟਿਆਲਾ ਦੇ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੂੰ 'ਪਟਿਆਲਾ ਸ਼ਹਿਰ ਦਾ ਮਾਣ' ਨਾਲ ਸਨਮਾਨਤ ਕੀਤਾ ਗਿਆ।

ਪੰਜਾਬ ਦੇ ਯੋਧਿਆਂ ਦੇ ਇਤਿਹਾਸ ਅਤੇ ਸੱਭਿਆਚਾਰ ਨੂੰ ਬਿਆਨ ਕਰਕੇ ਅਤੇ ਪ੍ਰਦਰਸ਼ਿਤ ਕਰਕੇ ਲੋਕਾਂ ਨੂੰ ਅਕਰਸ਼ਿਤ ਕੀਤਾ

ਪੰਜਾਬ ਸਰਕਾਰ ਵੱਲੋਂ ਪੰਜਾਬ ਦੇ ਮਹਾਨ ਯੋਧਿਆਂ, ਮਾਈ ਭਾਗੋ -ਮਹਿਲਾ ਸਸ਼ਕਤੀਕਰਨ ਅਤੇ ਪੰਜਾਬੀ ਸੱਭਿਆਚਾਰ ਨੂੰ ਦਰਸਾਉਂਦੀਆਂ ਝਾਕੀਆਂ ਨੇ ਅੱਜ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਦੀਆਂ ਸੜਕਾਂ 'ਤੇ ਆ ਕੇ ਲੋਕਾਂ 'ਤੇ ਡੂੰਘੀ ਛਾਪ ਛੱਡੀ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨਾਲ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਬੀਬੀ ਹਰਜੀਤਇੰਦਰ ਕੌਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਡੋਰ ਤੋ ਡੋਰ ਸਰਵੇ ਕਰਕੇ ਕੀਤਾ ਪ੍ਰੇਰਿਤ

ਡਿਪਟੀ ਕਮਿਸ਼ਨਰ ਡਾ ਪੱਲਵੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹਾ ਮਾਲੇਰਕੋਟਲਾ'ਚ ਐਸ.ਜੀ.ਪੀ.ਸੀ ਚੋਣਾਂ ਲਈ ਵੋਟਰ ਰਜਿਸਟ੍ਰੇਸ਼ਨ ਵਧਾਉਣ ਲਈ ਸਮੂਹ ਬੀ.ਐਲ.ਓਜ਼ ਨੇ ਡੋਰ ਤੋਂ ਡੋਰ ਸਰਵੇ ਕਰਕੇ ਯੋਗ ਗੁਰ ਸਿੱਖ ਨਾਗਰਿਕਾਂ ਨੂੰ ਸ੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਸਬੰਧੀ ਵੋਟ ਬਣਾਉਣ ਲਈ ਪ੍ਰੇਰਿਤ ਕਰਨ ਲਈ ਵਿਸ਼ੇਸ ਮੁਹਿੰਮ ਉਲੀਕੀ ।

ਪੰਜਾਬ ਦੇ ਇਤਿਹਾਸ ਨੂੰ ਦਰਸਾਉਂਦੀ ਝਾਂਕੀ ਦਾ ਸੁਨਾਮ ਪੁੱਜਣ ਤੇ ਭਰਵਾਂ ਸਵਾਗਤ

‘ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਪੰਜਾਬੀਆਂ ਦੇ ਅਹਿਮ ਯੋਗਦਾਨ’, ‘ਨਾਰੀ ਸ਼ਕਤੀ’ ਅਤੇ ‘ਪੰਜਾਬ ਦੇ ਅਮੀਰ ਸੱਭਿਆਚਾਰਕ ਵਿਰਸੇ ਦੇ ਪ੍ਰਤੀਕ’ ਨੂੰ ਦਰਸਾਉਂਦੀਆਂ ਤਿੰਨ ਝਾਕੀਆਂ ਦਾ ਜ਼ਿਲ੍ਹਾ ਸੰਗਰੂਰ ਵਿੱਚ ਵੱਖ-ਵੱਖ ਥਾਵਾਂ ’ਤੇ ਉਤਸ਼ਾਹ ਨਾਲ ਸਵਾਗਤ ਕੀਤਾ ਜਾ ਰਿਹਾ ਹੈ।

ਅਮਿੱਟ ਯਾਦਾਂ ਨਾਲ ਦੋ ਰੋਜ਼ਾ ਓਪਨ ਯੁਵਕ ਮੇਲਾ ਸੰਪਨ

ਯੁਵਕ ਸੇਵਾਵਾਂ ਵਿਭਾਗ ਨੇ ਨੌਜਵਾਨਾਂ ਦੀ ਪ੍ਰਤਿਭਾ ਨੂੰ ਨਿਖਾਰਨ,ਪੁਰਾਤਨ ਸੱਭਿਅਤਾ ਨਾਲ ਜੋੜਨ ਤਹਿਤ ਪਹਿਲਾ ਜ਼ਿਲ੍ਹਾ ਪੱਧਰੀ ਦੋ ਰੋਜ਼ਾ ਓਪਨ ਯੁਵਕ ਮੇਲਾ ਕਰਵਾਇਆ। ਜਿਸ ਵਿੱਚ ਸਹਾਇਕ ਡਾਇਰੈਕਟਰ ਕੈਪਟਨ ਮਨਤੇਜ ਸਿੰਘ ਚੀਮਾ ਦੇ ਨਿਰਦੇਸਾ ਜ਼ਿਲ੍ਹਾ ਨੋਡਲ ਅਫ਼ਸਰ ਸੰਜੀਵ ਸਿੰਗਲਾ ਦੀ ਅਗਵਾਈ ਹੇਠ ਸਰਵਹਿੱਤਕਾਰੀ ਵਿੱਦਿਆ ਮੰਦਰ ਵਿਖੇ 479 ਨੌਜਵਾਨਾਂ ਨੇ ਸੱਭਿਆਚਾਰਕ ਵੰਨਗੀਆਂ ਪੇਸ ਕੀਤੀਆ।

12345678910...