ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ 14 ਵੱਖ-ਵੱਖ ਟਰੈਪ ਮਾਮਲਿਆਂ ਵਿੱਚ ਰਿਸ਼ਵਤ ਲੈਂਦਿਆਂ 12 ਸਰਕਾਰੀ ਮੁਲਾਜ਼ਮਾਂ ਅਤੇ 2 ਪ੍ਰਾਈਵੇਟ ਵਿਅਕਤੀਆਂ ਨੂੰ ਰੰਗੇ ਹੱਥੀਂ ਗ੍ਰਿਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।
ਪੰਜਾਬ ਵਿਜੀਲੈਂਸ ਬਿਊਰੋ ਰਾਜ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ ਜੂਨ ਮਹੀਨੇ ਦੌਰਾਨ 6 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦੇ ਹੋਏ ਪੰਜ ਸਰਕਾਰੀ ਅਧਿਕਾਰੀਆਂ ਅਤੇ ਇੱਕ ਪ੍ਰਾਈਵੇਟ ਵਿਅਕਤੀ ਨੂੰ ਰੰਗੇ ਹੱਥੀਂ ਕਾਬੂ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਹੈ।