ਸਥਾਨਕ ਸਰਕਾਰਾਂ ਬ੍ਰਿਜਿੰਦਰਾ ਕਾਲਜ ਵਿੱਚ ਕੰਮ ਕਰਦੇ ਕੱਚੇ ਦਰਜਾ ਚਾਰ ਮੁਲਾਜ਼ਮਾਂ ਨੇ ਆਪਣੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਹੱਕੀ ਅਤੇ ਜ਼ਾਇਜ਼ ਮੰਗਾਂ ਪੂਰੀਆਂ ਨਾ ਹੋਣ ਦੇ ਰੋਸ ਵਜੋਂ ਪ੍ਰਿੰਸੀਪਲ ਸਰਕਾਰੀ ਬ੍ਰਿਜਿੰਦਰਾ ਕਾਲਜ ਫਰੀਦਕੋਟ ਦੇ ਦਫਤਰ ਸਾਹਮਣੇ ਧਰਨਾ ਦੇਣ ਦਾ ਨੋਟਿਸ ਦਿੱਤਾ ਗਿਆ ਸੀ ਪਰ ਧਰਨੇ ਤੋਂ ਪਹਿਲਾਂ ਹੀ ਪ੍ਰਿੰਸੀਪਲ ਵੱਲ਼ੋਂ ਜਥੇਬੰਦੀ ਨੂੰ ਮੀਟਿੰਗ ਕਰਨ ਦਾ ਲਿਖਤੀ ਤੌਰ ਤੇ ਸਮਾਂ ਦੇ ਦਿੱਤਾ ਗਿਆ।