ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸ਼ਨਿੱਚਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੋਂ ਸੀਜੇਪੀ ਦੇ ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ ਅਤੇ ਸੌਰਵ ਦਾਸ ਦੇ ਟਿਕਾਣੇ ਬਾਰੇ ਸਵਾਲ ਕੀਤਾ ਕਿਉਂਕਿ ਉਨ੍ਹਾਂ ਨੂੰ ਸੀਏਸੀ ਗਿਆਨੇਸ਼ ਕੁਮਾਰ ਦੇ ਖਿਲਾਫ਼ ਯੋਜਨਾਬੱਧ ਵਿਰੋਧ ਪ੍ਰਦਰਸ਼ਨ ਲਈ ਜੰਤਰ-ਮੰਤਰ ਪਹੁੰਚਣ ਤੋਂ ਪਹਿਲਾਂ ਦਿੱਲੀ ਹਵਾਈ ਅੱਡੇ ’ਤੇ ਹਿਰਾਸਤ ਵਿੱਚ ਲਿਆ ਗਿਆ ਸੀ।