Friday, May 02, 2025
BREAKING NEWS
ਅਣਪਛਾਤੇ ਵਾਹਨ ਨੇ ਮੋਟਰਸਾਈਕਲ ਨੂੰ ਮਾਰੀ ਟੱਕਰਪੰਜਾਬ ਸਰਕਾਰ ਵੱਲੋਂ ਸਮਾਰਟ ਆਂਗਣਵਾੜੀਆਂ ਬਣਾਉਣ ਦੀ ਪਹਿਲ; ਵਰਕਰ ਤੇ ਹੈਲਪਰਾਂ ਨੂੰ ਦਿੱਤੇ ਜਾਣਗੇ ਸਮਾਰਟ ਫੋਨਪਹਿਲਗਾਮ ਵਿਚ ਅੱਤਵਾਦੀ ਹਮਲੇ ਤੋਂ ਬਾਅਦ ਜੰਮੂ-ਕਸ਼ਮੀਰ ਦੀਆਂ ਸੜਕਾਂ ਸੁੰਨਸਾਨ ਪਹਿਲਗਾਮ ਅੱਤਵਾਦੀ ਹਮਲੇ ‘ਚ ਹਨੀਮੂਨ ਲਈ ਘੁੰਮਣ ਗਏ ਨੇਵੀ ਅਫਸਰ ਦੀ ਮੌਤਜਲਦ ਹੀ ਪੂਰੇ ਦੇਸ਼ ਵਿਚ ਟੋਲ ਪਲਾਜ਼ਾ ਹਟਾਏ ਜਾਣਗੇਟਰੰਪ ਨੇ 9 ਲੱਖ ਪ੍ਰਵਾਸੀਆਂ ਦੇ ਕਾਨੂੰਨੀ ਪਰਮਿਟ ਕੀਤੇ ਰੱਦਭਗਵਾਨ ਮਹਾਂਵੀਰ ਜਯੰਤੀ ਮੌਕੇ ਮੀਟ,ਅੰਡੇ ਦੀਆਂ ਦੁਕਾਨਾਂ, ਰੇਹੜੀਆਂ ਅਤੇ ਸਲਾਟਰ ਹਾਊਸਾਂ ਨੂੰ ਬੰਦ ਰੱਖਣ ਦੇ ਹੁਕਮਸਾਬਕਾ ਮੰਤਰੀ ਮਨਰੰਜਨ ਕਾਲੀਆ ਦੇ ਘਰ ‘ਤੇ ਗ੍ਰਨੇਡ ਹਮਲਾLPG ਸਿਲੰਡਰ ਦੀਆਂ ਕੀਮਤਾਂ ‘ਚ ਕੀਤਾ ਗਿਆ ਵਾਧਾUK ਤੇ ਆਸਟ੍ਰੇਲੀਆ ਨੇ ਵਧਾਈ ਵੀਜ਼ਾ ਤੇ ਟਿਊਸ਼ਨ ਫੀਸ

CM Punjab

ਹੁਣ ਤੱਕ ਪੰਜਾਬ ਦੇ 1473 ਪਿੰਡਾਂ ‘ਚ ਪਈ ਹੜ੍ਹ ਦੀ ਮਾਰ

ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਸਰਕਾਰੀ ਮਸ਼ੀਨਰੀ 24 ਘੰਟੇ ਕੰਮ ਕਰ ਰਹੀ ਹੈ। ਬਹੁਤੇ ਇਲਾਕਿਆਂ ਵਿਚ ਸਥਿਤੀ ‘ਚ ਸੁਧਾਰ ਹੈ ਪਰ ਹਾਲੇ ਵੀ ਕੁਝ ਥਾਂਵਾਂ ਹੜ੍ਹ ਦੀ ਮਾਰ ਹੇਠ ਹਨ। ਮਾਲ ਵਿਭਾਗ ਦੇ ਰਿਕਾਰਡ ਮੁਤਾਬਿਕ ਹੁਣ ਤੱਕ ਸੂਬੇ ਦੇ ਕੁੱਲ 1473 ਪਿੰਡਾਂ ਨੂੰ ਹੜ੍ਹਾਂ ਦੀ ਮਾਰ ਝੱਲਣੀ ਪਈ ਹੈ।

ਮੁੱਖ ਮੰਤਰੀ ਨੇ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ-ਚੇਤਨ ਸਿੰਘ ਜੌੜਾਮਾਜਰਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ ਨੇ ਕਿਹਾ ਹੈ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ਵਿੱਚ ਹੜ੍ਹ ਪੀੜਤਾਂ ਦੀ ਮਦਦ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਹੈ।

ਜ਼ਿਲਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ : ਕੁਲਵੰਤ ਸਿੰਘ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ।

ਮੁੱਖ ਮੰਤਰੀ ਵੱਲੋਂ ਹਿਮਾਚਲ ਦੇ ਨੌਜਵਾਨਾਂ ਨੂੰ ਰਵਾਇਤੀ ਸਿਆਸੀ ਪਾਰਟੀਆਂ ਲਾਂਭੇ ਕਰਕੇ ਬਦਲਾਅ ਲਿਆਉਣ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਹਿਮਾਚਲ ਪ੍ਰਦੇਸ਼ ਦੇ ਨੌਜਵਾਨਾਂ ਨੂੰ ਸੂਬੇ ਵਿੱਚੋਂ ਰਵਾਇਤੀ ਸਿਆਸੀ ਪਾਰਟੀਆਂ ਨੂੰ ਬਾਹਰ ਦਾ ਰਸਤਾ ਦਿਖਾ ਕੇ ਬਦਲਾਅ ਦੇ ਮੋਢੀ ਬਣਨ ਦਾ ਸੱਦਾ ਦਿੱਤਾ।

ਅਜ਼ਾਦੀ ਦਿਹਾੜੇ ਮੌਕੇ ਫੇਜ 5 ਮੋਹਾਲੀ ਦੇ ਆਮ ਆਦਮੀ ਕਲੀਨਿਕ ਨੂੰ ਕੈਬਨਿਟ ਮੰਤਰੀ, ਸ੍ਰੀ ਬ੍ਰਮ ਸ਼ੰਕਰ ਕਰਨਗੇ ਲੋਕ ਅਰਪਣ

ਪੰਜਾਬ ਦੇ ਮੁੱਖ ਮੰਤਰੀ ਸ: ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਲੋਕਾਂ ਨੂੰ ਉਨਾਂ ਦੇ ਘਰਾਂ ਦੇ ਨਜਦੀਕ ਹੀ ਮਿਆਰੀ ਸਿਹਤ ਸਹੁਲਤਾਂ ਉਪਲਬੱਧ ਕਰਵਾਉਣ ਦੇ ਉਦੇਸ ਨਾਲ ਸਥਾਪਿਤ ਕੀਤੇ ਜਾ ਰਹੇ ਆਮ ਆਦਮੀ ਕਲੀਨਿਕਾਂ ਦੀ ਲੜੀ ਵਿਚ 15 ਅਗਸਤ ਨੂੰ ਮੋਹਾਲੀ ਫੇਜ 5 ਵਿੱਚ ਬਣੇ ਆਮ ਆਦਮੀ ਕਲੀਨਿਕ ਨੂੰ ਜਿਲੇ ਦੇ ਲੋਕਾਂ ਨੂੰ ਸਮਰਪਿਤ ਕੀਤਾ ਜਾਵੇਗਾ।

ਮੁੱਖ ਮੰਤਰੀ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ

 ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ।

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ

‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। 

ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਦਾ ਲਾਭ ਲੈਣ ਦੀ ਅਪੀਲ

ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ‘ਮੁੱਖ ਮੰਤਰੀ ਪੰਜਾਬ ਮੋਤੀਆ ਮੁਕਤ ਮੁਹਿੰਮ’ ਪੂਰੇ ਜ਼ੋਰ-ਸ਼ੋਰ ਨਾਲ ਚੱਲ ਰਹੀ ਹੈ। ਇਸ ਮੁਹਿੰਮ ਤਹਿਤ 26 ਨਵੰਬਰ ਤੋਂ ਅੱਜ ਤਕ ਸਰਕਾਰੀ ਸਿਹਤ ਸੰਸਥਾਵਾਂ ਵਿਚ ਮੋਤੀਆਬਿੰਦ ਤੋਂ ਪੀੜਤ 44 ਮਰੀਜ਼ਾਂ ਦੇ ਆਪਰੇਸ਼ਨ ਕੀਤੇ ਜਾ ਚੁੱਕੇ ਹਨ ਅਤੇ ਕੁਲ 3067 ਲੋਕਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਜਾ ਚੁੱਕੀ ਹੈ।

ਮੁੱਖ ਮੰਤਰੀ ਵੱਲੋਂ ਸਨਅਤੀ ਗਤੀਵਿਧੀਆਂ ਲਈ ਹੋਰ ਇਲਾਕੇ ਖੋਲ੍ਹਣ ਦੀ ਇਜਾਜ਼ਤ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੂਬੇ ਵਿਚ ਉਦਯੋਗਿਕ ਗਤੀਵਿਧੀਆਂ ਨੂੰ ਹੋਰ ਹੁਲਾਰਾ ਦੇਣ ਦੀ ਕੋਸ਼ਿਸ਼ ਵਜੋਂ ਸਨਅਤ ਦੀਆਂ ਵੱਖ-ਵੱਖ ਸ਼੍ਰੇਣੀਆਂ ਲਈ ਚੇਂਜ ਆਫ ਲੈਂਡ ਯੂਜ਼ (ਸੀ.ਐਲ.ਯੂ.) ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮਾਸਟਰ ਪਲਾਨ ਦੇ ਖੇਤੀ ਜ਼ੋਨ ਵਿਚ ਉਦਯੋਗਿਕ ਗਤੀਵਿਧੀਆਂ ਦੀ ਇਜਾਜ਼ਤ ਦੇਣ ਦੀ ਨੀਤੀ ਦੇ ਤਹਿਤ ਸੀ.ਐਲ.ਯੂ., ਲਾਲ ਲਕੀਰ ਜਾਂ ਘੱਟੋ-ਘੱਟ 6 ਕਰਮ (30-33 ਫੁੱਟ) ਪਹੁੰਚ ਮਾਰਗ ਦੀ ਨੇੜਲੀ ਆਬਾਦੀ (ਘੱਟੋ-ਘੱਟ 50 ਪੱਕੇ ਮਕਾਨ) ਲਈ ਕ੍ਰਮਵਾਰ 100 ਮੀਟਰ ਅਤੇ 250 ਮੀਟਰ ਦੂਰੀ ਉਤੇ ਗਰੀਨ ਅਤੇ ਆਰੇਂਜ ਇੰਡਸਟਰੀ ਲਈ ਲਾਗੂ ਹੋਣ ਯੋਗ ਹੋਵੇਗਾ। ਮੁੱਖ ਮੰਤਰੀ ਨੇ ਟਾਊਨ ਐਂਡ ਕੰਟਰੀ ਪਲਾਨਿੰਗ ਵਿਭਾਗ ਨੂੰ ਰੈੱਡ ਕੈਟਾਗਰੀ ਵਾਲੇ ਉਦਯੋਗ ਦੀ ਨਜ਼ਰਸਾਨੀ ਕਰਨ ਲਈ ਆਖਿਆ ਅਤੇ ਸਾਰੇ ਮਾਸਟਰ ਪਲਾਨ ਵਿਚ ਅਜਿਹੇ ਉਦਯੋਗ ਲਈ ਵੱਖ ਜ਼ੋਨਾਂ ਦੀ ਵਿਵਸਥਾ ਕਰਨ ਦੇ ਹੁਕਮ ਦਿੱਤੇ।

ਮੁੱਖ ਮੰਤਰੀ ਨੇ ਪੀ.ਐਸ.ਪੀ.ਸੀ.ਐਲ. ਨੂੰ ਅਕਾਲੀ-ਭਾਜਪਾ ਸਰਕਾਰ ਵੱਲੋਂ ਕੀਤੇ ਇਕਪਾਸੜ ਸਾਰੇ ਬਿਜਲੀ ਖਰੀਦ ਸਮਝੌਤੇ ਰੱਦ ਕਰਨ/ਮੁੜ ਘੋਖਣ ਲਈ ਆਖਿਆ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.) ਨੂੰ ਉਨ੍ਹਾਂ ਪ੍ਰਾਈਵੇਟ ਕੰਪਨੀਆਂ ਨਾਲ ਕੀਤੇ ਇਕਤਰਫਾ ਸਾਰੇ ਬਿਜਲੀ ਖਰੀਦ ਸਮਝੌਤੇ (ਪੀ.ਪੀ.ਏਜ਼) ਰੱਦ ਕਰਨ ਜਾਂ ਮੁੜ ਘੋਖਣ ਲਈ ਆਖਿਆ ਹੈ, ਜਿਹੜੀਆਂ ਕੰਪਨੀਆਂ ਝੋਨੇ ਦੀ ਬਿਜਾਈ ਅਤੇ ਗਰਮੀ ਦੇ ਸੀਜ਼ਨ ਵਿੱਚ ਬਿਜਲੀ ਦੀ ਸਿਖਰਲੀ ਮੰਗ ਨੂੰ ਪੂਰਾ ਕਰਨ ਲਈ ਤਸੱਲੀਬਖ਼ਸ਼ ਸਪਲਾਈ ਦੇਣ ਲਈ ਕੀਤੇ ਗਏ ਸਮਝੌਤਿਆਂ ਉਤੇ ਖਰੀਆਂ ਨਹੀਂ ਉਤਰੀਆਂ।

ਕੋਵਿਡ ਦੀ ਸਥਿਤੀ ਵਿਚ ਸੁਧਾਰ ਹੋਣ ’ਤੇ ਕੈਪਟਨ ਅਮਰਿੰਦਰ ਸਿੰਘ ਵੱਲੋਂ ਪ੍ਰਧਾਨ ਮੰਤਰੀ ਨੂੰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਮੰਗ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਕੋਵਿਡ ਦੀ ਸਥਿਤੀ ਵਿਚ ਸੁਧਾਰ ਆਉਣ ਦੇ ਮੱਦੇਨਜ਼ਰ ਕਰਤਾਰਪੁਰ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ ਤਾਂ ਕਿ ਲੋਕ ਪਾਕਿਸਤਾਨ ਵਿਚ ਸਥਿਤ ਇਤਿਹਾਸਕ ਗੁਰਧਾਮ ਦੇ ਦਰਸ਼ਨ-ਦੀਦਾਰੇ ਕਰ ਸਕਣ। ਪ੍ਰਧਾਨ ਮੰਤਰੀ ਨੂੰ ਲਿਖੇ ਪੱਤਰ ਵਿਚ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੂੰ ਲਾਂਘੇ ਦੀ ਵਰਤੋਂ ਕਰਨ ਵਾਲੇ ਸ਼ਰਧਾਲੂਆਂ ਦੀ ਟੈਸਟਿੰਗ ਅਤੇ ਟੀਕਾਕਰਨ ਸਮੇਤ ਕੋਵਿਡ-19 ਦੇ ਪ੍ਰੋਟੋਕਾਲ ਦੀ ਸਹੀ ਢੰਗ ਨਾਲ ਪਾਲਣਾ ਨੂੰ ਯਕੀਨੀ ਬਣਾਉਣ ਲਈ ਭਾਰਤ ਸਰਕਾਰ ਨਾਲ ਮਿਲ ਕੇ ਕੰਮ ਕਰਨ ਵਿਚ ਖੁਸ਼ੀ ਹੋਵੇਗੀ। 

ਮੁੱਖ ਮੰਤਰੀ ਵੱਲੋਂ ਮੰਡੀਆਂ ਦੇ ਅਸਾਸਿਆਂ ਦੀ ਈ-ਨਿਲਾਮੀ ਲਈ ਪੋਰਟਲ ਸ਼ੁਰੂ

ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੋਮਵਾਰ ਨੂੰ ਸੂਬੇ ਦੀਆਂ ਵੱਖੋ-ਵੱਖ ਮੰਡੀਆਂ ਵਿਚਲੇ ਅਸਾਸਿਆਂ ਦੀ ਈ-ਨਿਲਾਮੀ ਲਈ ਇਕ ਪੋਰਟਲ 'emandikaran-pb.in' ਦੀ ਵਰਚੁਅਲ ਢੰਗ ਨਾਲ ਸ਼ੁਰੂਆਤ ਕੀਤੀ। ਇਸ ਪੋਰਟਲ ਨੂੰ ਕਾਲੋਨਾਈਜੇਸ਼ਨ ਵਿਭਾਗ ਅਤੇ ਪੰਜਾਬ ਮੰਡੀ ਬੋਰਡ ਵੱਲੋਂ ਵਿਕਸਿਤ ਕੀਤਾ ਗਿਆ ਹੈ।

ਮੁੱਖ ਮੰਤਰੀ ਨੇ ਕੇਂਦਰ ਸਰਕਾਰ ਨੂੰ ਵੈਕਸੀਨ ਭੇਜਣ ਅਤੇ ਦੋ ਨਵੇਂ ਆਕਸੀਜਨ ਪਲਾਂਟ ਨੂੰ ਮਨਜੂਰੀ ਦੇਣ ਦੀ ਮੰਗ ਕੀਤੀ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਵੈਕਸੀਨ ਅਤੇ ਆਕਸੀਜਨ ਦੇ ਘਟੇ ਰਹੇ ਭੰਡਾਰ ਉਤੇ ਚਿੰਤਾ ਜਾਹਰ ਕਰਦੇ ਹੋਏ ਕੇਂਦਰ ਸਰਕਾਰ ਨੂੰ ਵੈਕਸੀਨ ਦੀ ਸਪਲਾਈ ਤੁਰੰਤ ਭੇਜਣ ਅਤੇ ਸੂਬੇ ਵਿਚ ਦੋ ਨਵੇਂ ਆਕਸੀਜਨ ਪਲਾਂਟ ਨੂੰ ਫੌਰੀ ਮਨਜੂਰੀ ਦੇਣ ਦੀ ਅਪੀਲ ਕੀਤੀ ਹੈ। ਸੂਬੇ ਵਿਚ ਮੌਜੂਦ ਵੈਕਸੀਨ ਬਾਰੇ ਮੁੱਖ ਸਕੱਤਰ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਸਥਿਤੀ ਨਾਜੁਕ ਹੈ ਅਤੇ ਸਿਰਫ ਤਿੰਨ ਦਿਨ ਦਾ ਸਟਾਕ ਬਚਿਆ ਹੈ ਪਰ ਕੇਂਦਰ ਸਰਕਾਰ ਨੇ ਭਰੋਸਾ ਦਿੱਤਾ ਹੈ ਕਿ ਹੋਰ ਸਟਾਕ ਛੇਤੀ ਹੀ ਭੇਜਆ ਜਾ ਰਿਹਾ ਹੈ

ਕੋਟਕਪੂਰਾ ਗੋਲੀ ਕਾਂਡ : ਪੰਜਾਬ ਸਰਕਾਰ ਐਸ.ਆਈ.ਟੀ. SIT ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ :ਮੁੱਖ ਮੰਤਰੀ

ਕੋਟਕਪੂਰਾ ਗੋਲੀ ਕਾਂਡ ਕੇਸ ਵਿਚ ਜਾਂਚ ਨੂੰ ਪੂਰੀ ਤਰ੍ਹਾਂ ਨਿਰਪੱਖ ਦੱਸਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਸਰਕਾਰ ਪੰਜਾਬ ਪੁਲੀਸ ਦੀ ਐਸ.ਆਈ.ਟੀ. ਦੀ ਜਾਂਚ ਨੂੰ ਰੱਦ ਕਰਨ ਜਾਂ ਇਸ ਦੇ ਮੁਖੀ ਨੂੰ ਹਟਾਉਣ ਦੇ ਕਿਸੇ ਵੀ ਹੁਕਮ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦੇਵੇਗੀ।

ਸਾਲ 2022 ਦੀਆਂ ਵਿਧਾਨ ਸਭਾ ਚੋਣਾਂ ’ਚ ਕੈਪਟਨ ਅਮਰਿੰਦਰ ਸਿੰਘ ਕਰਨਗੇ ਕਾਂਗਰਸ ਦੀ ਅਗਵਾਈ-ਜਾਖੜ