ਅੱਜ ਪੀਐਸਪੀਸੀਐਲ/ਪੀਸੀਟੀਸੀਐੱਲ ਦੇ ਸੀਐਮਡੀ ਕਮ ਮੈਨੈਜਿੰਗ ਡਾਇਰੈਕਟਰ ਡਾ. ਬਸੰਤ ਗਰਗ (ਆਈਏਐਸ) ਵਲੋਂ ਗੁਰੂ ਹਰਗੋਬਿੰਦ ਥਰਮਲ ਪਲਾਂਟ, ਲਹਿਰਾ ਮੁਹੱਬਤ ਅਤੇ 66 ਕੇਵੀ ਗਰਿੱਡ ਸਬ-ਸਟੇਸ਼ਨ ਬਡਬਰ ਦਾ ਦੌਰਾ ਕਰਕੇ ਖੇਤੀਬਾੜੀ ਅਤੇ ਘਰੇਲੂ ਖਪਤਕਾਰਾਂ ਲਈ ਬਿਜਲੀ ਸਪਲਾਈ ਪ੍ਰਬੰਧਾਂ ਦਾ ਜਾਇਜ਼ਾ ਲਿਆ।