ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਤਹਿਤ ਦਸ਼ਮੇਸ਼ ਨਗਰ ਕਮਿਊਨਿਟੀ ਹਾਲ, ਤ੍ਰਿਪੜੀ ਵਿਖੇ ਚੱਲ ਰਹੀਆਂ ਮੁਫ਼ਤ ਯੋਗਾ ਕਲਾਸਾਂ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਪੰਜਾਬ ਸਰਕਾਰ ਦੀ ਸੀ.ਐਮ. ਦੀ ਯੋਗਸ਼ਾਲਾ ਮੁਹਿੰਮ ਤਹਿਤ ਜ਼ਿਲ੍ਹਾ ਪਟਿਆਲਾ ਦੇ ਸੈਂਟਰਲ ਬਲਾਕ ਪਾਰਕ, ਪੀ.ਐਨ.ਬੀ. ਬਲਾਕ ਵਿਖੇ ਚੱਲ ਰਹੀਆਂ ਮੁਫ਼ਤ ਯੋਗ ਕਲਾਸਾਂ ਨੂੰ ਇਲਾਕਾ ਵਾਸੀਆਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ।
ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸ਼ੁਰੂ ਕੀਤੀ ਗਈ ‘ਸੀ.ਐਮ. ਦੀ ਯੋਗਸ਼ਾਲਾ’ ਪਹਿਲਕਦਮੀ ‘ਰੰਗਲਾ ਪੰਜਾਬ–ਸਿਹਤਮੰਦ ਪੰਜਾਬ’ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਇੱਕ ਮਹੱਤਵਪੂਰਨ ਉਪਰਾਲਾ ਹੈ।