ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵਿਸ਼ੇਸ਼ ਗਹਿਰੀ ਸੁਧਾਈ (ਐੱਸ.ਆਈ.ਆਰ.-2026) ਤਹਿਤ ਵੋਟਰ ਜਾਗਰੂਕਤਾ ਗਤੀਵਿਧੀਆਂ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਦੇ ਉਦੇਸ਼ ਨਾਲ ਵਧੀਕ ਜ਼ਿਲ੍ਹਾ ਚੋਣ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ (ਜ) ਸੰਜੀਵ ਸ਼ਰਮਾ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ, ਸ਼ਹੀਦ ਭਗਤ ਸਿੰਘ ਨਗਰ ਵਿਖੇ ਸੋਮਵਾਰ ਨੂੰ ਜ਼ਿਲ੍ਹੇ ਦੇ ਸਵੀਪ ਨੋਡਲ ਅਧਿਕਾਰੀਆਂ ਨਾਲ ਇੱਕ ਸਮੀਖਿਆ ਮੀਟਿੰਗ ਆਯੋਜਿਤ ਕੀਤੀ ਗਈ।