ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਪੰਜਵਾਂ ਤਖ਼ਤ ਦੇ 14 ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਐਵਰੈਸਟ ਫ਼ਤਿਹ ਕਰਨ ਵਾਲੇ ਪਹਿਲੇ ਕੈਨੇਡੀਅਨ ਸਿੱਖ ਸਰੀ ਨਿਵਾਸੀ ਪੰਜਾਬੀ ਵਕੀਲ, ਜੰਮਪਲ ਫ਼ਰੀਦਕੋਟ ਦੇ ਪਿੰਡ ਕਾਸਮ ਭੱਟੀ ਦੇ ਸ. ਅਜੈਪਾਲ ਸਿੰਘ ਧਾਲੀਵਾਲ ਨੂੰ ਸਿਰਪਾਓ, ਦੋਸ਼ਾਲਾ, ਸ੍ਰੀ ਸਾਹਿਬ ਭੇਟ ਕਰਕੇ ਸਨਮਾਨਿਤ ਕੀਤਾ।