ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਵਲੋਂ ਫ਼ਸਲਾਂ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨ ਚਲਾਈ ਮੁਹਿੰਮ ਤਹਿਤ ਦਫਤਰ ਗੰਨਾ ਕਮਿਸ਼ਨਰ ਪੰਜਾਬ ਅਤੇ ਸਮੂਹ ਖੰਡ ਮਿੱਲਾਂ ਵਲੋਂ ਇੱਕ ਵਿਸ਼ੇਸ਼ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਜਿਸ ਤਹਿਤ ਪੰਜਾਬ ਭਰ ਦੀਆਂ ਨਿੱਜੀ ਅਤੇ ਸਹਿਕਾਰੀ ਖੰਡ ਮਿੱਲਾਂ ਦੇ ਸਹਿਯੋਗ ਨਾਲ ਇੱਕੋ ਦਿਨ 441 ਪਿੰਡਾਂ ਵਿਚ ਨੁੱਕੜ ਮੀਟਿੰਗਾਂ ਕਰਕੇ 4363 ਗੰਨਾ ਕਾਸ਼ਤਕਾਰਾਂ ਨੂੰ ਗੰਨੇ ਦੀ ਫ਼ਸਲ ਵਿਚ ਸੰਤੁਲਿਤ ਖਾਦਾਂ ਦੀ ਵਰਤੋਂ ਖਾਸ ਕਰਕੇ ਯੂਰੀਆ ਖਾਦ ਦੀ ਵਰਤੋਂ ਸਿਫਾਰਸ਼ਾਂ ਅਨੁਸਾਰ ਕਰਨ ਲਈ ਪ੍ਰੇਰਿਤ ਕੀਤਾ ਗਿਆ।