ਪੰਜਾਬੀ ਯੂਨੀਵਰਸਿਟੀ ਵਿਖੇ ਹੋਏ ਇੱਕ ਤਾਜ਼ਾ ਅਧਿਐਨ ਰਾਹੀਂ ਸਟੇਟ ਇੰਸਟੀਚਿਊਟ ਆਫ਼ ਰੂਰਲ ਡਿਵੈਲਪਮੈਂਟ (ਐੱਸ.ਆਈ.ਆਰ.ਡੀ.), ਪੰਜਾਬ ਵੱਲੋਂ ਸੂਬੇ ਵਿੱਚ ਕਰਵਾਏ ਜਾਂਦੇ ਪੰਚਾਇਤੀ ਰਾਜ ਸੰਸਥਾਵਾਂ ਦੇ ਸਿਖਲਾਈ ਪ੍ਰੋਗਰਾਮਾਂ ਦਾ ਮੁਲਾਂਕਣ ਕੀਤਾ ਗਿਆ ਹੈ।