ਅੱਜ ਬਟਾਲਾ ਰੋਡ ਅੰਮ੍ਰਿਤਸਰ ਬੈਂਕ ਆਫ ਇੰਡਿਆ ਦੇ ਬਾਹਰ ਇਲਾਕੇ ਦੇ ਸਮਾਜ ਸੇਵਕ ਅਤੇ ਹੋਣਹਾਰ ਨੋਜਵਾਨ ਨਿਖਿਲ ਸੇਠ ਅਤੇ , ਉਹਨਾਂ ਦੇ ਦੋਸਤਾਂ ਦੇ ਸਹਿਯੋਗ ਨਾਲ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ,
ਸ੍ਰੀ ਗੁਰੂ ਅਰਜਨ ਦੇਵ ਜੀ ਦੀ ਸ਼ਹਾਦਤ ਨੂੰ ਸਮਰਪਿਤ ਪੰਜਾਬ ਮੰਡੀ ਬੋਰਡ ਦੇ ਮੁੱਖ ਦਫ਼ਤਰ ਵਿਖੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਸ. ਹਰਚੰਦ ਸਿੰਘ ਬਰਸਟ ਦੀ ਰਹਿਨੁਮਾਈ ਹੇਠ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਠੰਡੇ-ਮਿੱਠੇ ਜਲ ਦੀ ਛਬੀਲ ਲਗਾਈ।
ਸ਼ਹੀਦਾਂ ਦੇ ਸਿਰਤਾਜ ਪੰਚਮ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੀ ਲਾਸਾਨੀ ਸ਼ਹਾਦਤ ਅਤੇ ਨਿਰਜਲਾ ਇਕਾਦਸ਼ੀ ਨੂੰ ਸਮਰਪਿਤ ਕਰਦਿਆਂ ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਵੱਲੋਂ ਅੱਜ ਪੰਜਾਬ ਸਿਵਲ ਸਕੱਤਰੇਤ - 1, ਚੰਡੀਗੜ੍ਹ ਵਿਖੇ ‘ਛਬੀਲ' ਅਤੇ ਛੋਲਿਆਂ ਅਤੇ ਕੜਾਹ ਪ੍ਰਸ਼ਾਦ' ਦਾ ਲੰਗਰ ਲਗਾਇਆ ਗਿਆ।
ਪੰਜਾਬ ਪੁਲਿਸ ਵੱਲੋਂ ਅੱਜ ਪੰਜਵੇਂ ਸਿੱਖ ਗੁਰੂ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਅਤੇ ਨਿਰਜਲਾ ਇਕਾਦਸ਼ੀ ਦੇ ਪਵਿੱਤਰ ਮੌਕੇ ਮਾਨਵਤਾ ਪ੍ਰਤੀ ਸੇਵਾ ਅਤੇ ਕੁਰਬਾਨੀ ਨੂੰ ਸ਼ਰਧਾਂਜਲੀ ਭੇਟ ਕਰਦਿਆਂ 'ਛਬੀਲ' ਲਗਾਈ ਗਈ।
ਸ਼੍ਰੀ ਨਗਰ ਖੇੜਾ (ਸ਼੍ਰੀ ਵਰੁਣ ਦੇਵ) ਮੰਦਰ ਖਰੜ ਵਿਖੇ ਮੰਦਰ ਕਮੇਟੀ ਵੱਲੋਂ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।
ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਮੋਰਿੰਡਾ-ਰੂਪਨਗਰ ਰੋਡ ਤੇ ਸਥਿਤ ਮਾਤਾ ਗੁਜਰੀ ਮਾਰਕਿਟ ਵਲੋਂ ਠੱਡੀ ਲੱਸੀ ਦੀ ਛਬੀਲ ਲਗਾਈ ਗਈ।
ਕਮਿਸ਼ਨਰੇਟ ਪੁਲਿਸ , ਅੰਮ੍ਰਿਤਸਰ ਵੱਲੋਂ ਵਧ ਰਹੀ ਗਰਮੀ ਅਤੇ ਲੋਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖਦੇ ਹੋਏ ਅੱਜ 26-05-2026 ਨੂੰ ਥਾਣਾ ਸੁਲਤਾਨਵਿੰਡ ਵੱਲੋਂ ਥਾਣੇ ਦੇ ਬਾਹਰ ਠੰਡੇ ਮਿੱਠੇ ਜਲ ਦੀ ਛਬੀਲ ਲਗਾਈ ਗਈ।