ਕੁੰਦਨ ਗੋਗੀਆ ਨੇ ਚੇਅਰਮੈਨ ਚੰਦਨ ਗਰੇਵਾਲ ਦਾ ਧੰਨਵਾਦ ਕਰਦਿਆਂ ਆਖਿਆ ਕਿ ਨਗਰ ਨਿਗਮ ਪਟਿਆਲਾ ਸਫ਼ਾਈ ਕਰਮਚਾਰੀਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਸ਼ਹਿਰ ਨੂੰ ਸਾਫ਼-ਸੁਥਰਾ ਰੱਖਣ ਵਿੱਚ ਸਫ਼ਾਈ ਮੁਲਾਜ਼ਮਾਂ ਦਾ ਯੋਗਦਾਨ ਸਭ ਤੋਂ ਅਹਿਮ ਹੈ, ਇਸ ਲਈ ਉਨ੍ਹਾਂ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ 'ਤੇ ਹੱਲ ਕੀਤਾ ਜਾ ਰਿਹਾ ਹੈ। ਮੇਅਰ ਨੇ ਭਰੋਸਾ ਦਿਵਾਇਆ ਕਿ ਕਮਿਸ਼ਨ ਵੱਲੋਂ ਦਿੱਤੀਆਂ ਗਈਆਂ ਹਦਾਇਤਾਂ 'ਤੇ ਪੂਰੀ ਤਰ੍ਹਾਂ ਅਮਲ ਕਰਦਿਆਂ ਕਰਮਚਾਰੀਆਂ ਨੂੰ ਹਰ ਲੋੜੀਂਦੀ ਸਹੂਲਤ ਅਤੇ ਬਣਦੇ ਹੱਕ ਸਮੇਂ ਸਿਰ ਮੁਹੱਈਆ ਕਰਵਾਏ ਜਾਣਗੇ।