Sunday, May 19, 2024

Channi

ਕਾਂਗਰਸ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਨੇ ਵਿਰੋਧੀਆਂ ਦੀ ਉਡਾਈ ਨੀਂਦ

 ਸੋਮਵਾਰ ਦੀ ਕਾਂਗਰਸ ਪਾਰਟੀ ਦੇ ਸਾਬਕਾ ਮੁੱਖ ਮੰਤਰੀ ਰਹਿ ਚੁੱਕੇ ਚਰਨਜੀਤ ਸਿੰਘ ਚੰਨੀ ਦੀ ਖੇਮਕਰਨ ਫੇਰੀ ਦੌਰਾਨ ਹਲਕਾ ਖੇਮਕਰਨ ਦੇ ਵਾਸੀਆਂ ਨੇ ਭਰਵਾਂ ਹੁੰਗਾਰਾ ਦਿੰਦਿਆਂ

ਪੰਜਾਬ 'ਚ ਵਿਕ ਰਿਹਾ ਹੈ ਸਰਕਾਰੀ ਜ਼ਹਿਰ : ਚੰਨੀ

ਜ਼ਹਿਰੀਲੀ ਸ਼ਰਾਬ ਪੀਣ ਨਾਲ ਹੋਈਆਂ ਮੌਤਾਂ ਲਈ ਜ਼ਿੰਮੇਵਾਰ ਸਰਕਾਰੀ ਅਧਿਕਾਰੀਆਂ 'ਤੇ ਹੋਵੇ ਕਤਲ ਦਾ ਮਾਮਲਾ ਦਰਜ

ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣੇ

ਪੰਚਾਇਤੀ ਚੋਣਾਂ ਦੇ ਐਲਾਨ ਤੋਂ ਬਾਅਦ ਹੁਣ ਆਮ ਆਦਮੀ ਪਾਰਟੀ ਨੇ ਨਗਰ ਨਿਗਮਾਂ ‘ਤੇ ਵੀ ਕਬਜ਼ਾ ਕਰਨਾ ਸ਼ੁਰੂ ਕਰ ਦਿੱਤਾ ਹੈ । ਪਹਿਲਾਂ ਕਾਂਗਰਸ ਦੇ ਕੌਂਸਲਰਾਂ ਨੂੰ ਆਪਣੇ ਨਾਲ ਮਿਲਾਇਆ ਅਤੇ ਹੁਣ ਮੋਗਾ ਨਗਰ ਨਿਗਮ ਵਿੱਚ ਆਮ ਆਦਮੀ ਪਾਰਟੀ ਦਾ ਕਬਜ਼ਾ ਹੋ ਗਿਆ ਹੈ । ਬਲਜੀਤ ਸਿੰਘ ਚੰਨੀ ਮੋਗਾ ਦੇ ਨਵੇਂ ਮੇਅਰ ਬਣ ਗਏ ਹਨ । ਕੁੱਲ 50 ਕੌਂਸਲਰਾਂ ਵਿੱਚੋਂ ਮੋਗਾ ਨਗਰ ਨਿਗਮ ਦੇ 42 ਕੌਂਸਲਰਾਂ ਨੇ ਬਲਜੀਤ ਸਿੰਘ ਚੰਨੀ ਦੀ ਹਮਾਇਤ ਕੀਤੀ । ਵੋਟਿੰਗ ਦੇ ਦੌਰਾਨ 8 ਕੌਂਸਲਰ ਗੈਰ ਹਾਜ਼ਰ ਰਹੇ । ਜਿਸ ਦੇ ਬਾਅਦ ਚੰਨੀ ਨੂੰ ਬਿਨਾਂ ਵੋਟਿੰਗ ਤੋਂ ਮੇਅਰ ਚੁਣ ਲਿਆ ਗਿਆ ।

ਪੰਜਾਬ ਨੂੰ ਸੁਰੱਖਿਆ ਅਤੇ ਆਰਥਿਕ ਪੁਨਰ ਸੁਰਜੀਤੀ ਲਈ ਐਨਡੀਏ ਸਰਕਾਰ ਦੀ ਲੋੜ ਹੈ: ਕੈਪਟਨ ਅਮਰਿੰਦਰ

ਪੰਜਾਬ ਲੋਕ ਕਾਂਗਰਸ ਦੇ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਕਿਹਾ ਕਿ ਸੂਬੇ ਨੂੰ ਸੁਰੱਖਿਆ ਦੇ ਨਾਲ-ਨਾਲ ਆਰਥਿਕ ਪੁਨਰ ਸੁਰਜੀਤੀ ਲਈ ਐਨ ਡੀ ਏ (ਨੈਸ਼ਨਲ ਡੇਮੋਕ੍ਰੇਟਿਕ ਅਲਾਇੰਸ) ਸਰਕਾਰ ਦੀ ਲੋੜ ਹੈ।

ਮੁੱਖ ਮੰਤਰੀ ਚੰਨੀ ਵਲੋਂ ਤਲਵੰਡੀ ਸਾਬੋ ਵਿਖੇ ਵਿਰਾਸਤੀ ਮਾਰਗ ਬਣਾਉਣ ਦਾ ਐਲਾਨ

 ਇਤਿਹਾਸਕ ਨਗਰ ਤਲਵੰਡੀ ਸਾਬੋ ਦੇ ਵਿਕਾਸ ਲਈ ਕੁਝ ਨਾ ਕਰਨ ਲਈ ਅਕਾਲੀ ਦਲ ਅਤੇ ਆਪ ਨੂੰ ਕਰੜੇ ਹੱਥੀਂ ਲੈਂਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਐਲਾਨ ਕੀਤਾ ਕਿ ਅੰਮ੍ਰਿਤਸਰ ਅਤੇ ਸ੍ਰੀ ਚਮਕੌਰ ਸਾਹਿਬ ਦੀ ਤਰਜ਼ ਤੇ ਤਲਵੰਡੀ ਸਾਬੋ ਵਿਖੇ ਵੀ ਵਿਰਾਸਤੀ ਮਾਰਗ ਬਣਾਇਆ ਜਾਵੇਗਾ।

ਮੁੱਖ ਮੰਤਰੀ ਚੰਨੀ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨਾਲ ਮੁਲਾਕਾਤ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ  ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੂੰ ਅਪੀਲ ਕੀਤੀ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਤੋਂ ਗੁਰਬਾਣੀ ਕੀਰਤਨ ਦੇ ਸਿੱਧੇ ਪ੍ਰਸਾਰਨ ਲਈ ਸਾਰੇ ਟੀਵੀ ਅਤੇ ਰੇਡੀਓ ਚੈਨਲਾਂ ਨੂੰ ਅਧਿਕਾਰ ਦੇਣ ਦੇ ਆਦੇਸ਼ ਦਿੱਤੇ ਜਾਣ।

ਆਪਣੀਆਂ ਧੀਆਂ-ਭੈਣਾਂ ਦੇ ਮਾਣ-ਸਨਮਾਨ ਨੂੰ ਠੇਸ ਪਹੁੰਚਾਉਣ ਵਾਲੇ ਕੇਜਰੀਵਾਲ ਨੂੰ ਪੰਜਾਬੀ ਦੇਣਗੇ ਢੁੱਕਵਾਂ ਜਵਾਬ- ਮੁੱਖ ਮੰਤਰੀ ਚੰਨੀ

‘ਆਪ’ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ‘ਤੇ ਵਰ੍ਹਦਿਆਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਸੋਮਵਾਰ ਨੂੰ ਕਿਹਾ ਕਿ ਉਨ੍ਹਾਂ ਦੇ ਮਾਣ-ਸਨਮਾਨ ਨੂੰ ਚੁਨੌਤੀ ਦੇਣ ਅਤੇ ਹੰਕਾਰ ਦਾ ਪੰਜਾਬ ਵਾਸੀ ਜਰੂਰ ਮੂੰਹ ਤੋੜਵਾਂ ਜਵਾਬ ਦੇਣਗੇ। 

ਮੁੱਖ ਮੰਤਰੀ ਵੱਲੋਂ ਸ਼ਹੀਦ ਮਨਦੀਪ ਸਿੰਘ ਦੀ ਯਾਦ ਵਿੱਚ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ

ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅੱਜ ਜੰਮੂ-ਕਸ਼ਮੀਰ ਵਿੱਚ ਅੱਤਵਾਦ ਵਿਰੋਧੀ ਮੁਹਿੰਮ ਦੌਰਾਨ ਸ਼ਹਾਦਤ ਪ੍ਰਾਪਤ ਕਰਨ ਵਾਲੇ ਸ਼ਹੀਦ ਨਾਇਕ ਮਨਦੀਪ ਸਿੰਘ ਦੀ ਯਾਦ ਵਿੱਚ ਇੱਕ ਯਾਦਗਾਰੀ ਗੇਟ ਅਤੇ ਸਟੇਡੀਅਮ ਬਣਾਉਣ ਦਾ ਐਲਾਨ ਕੀਤਾ।

ਜਵਾਬ ਛੇਤੀ ਹੀ ਮਿਲ ਜਾਵੇਗਾ, ਇਸ ਲਈ ਮੈਂ ਧਰਨਾ ਨਹੀਂ ਦੇਵਾਂਗੀ : ਮਨੀਸ਼ਾ ਗੁਲਾਟੀ

ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਨਾਲ ਜੁੜੇ ‘ਮੀ ਟੂ’ ਮਾਮਲੇ ਵਿਚ ਧਰਨਾ ਲਾਉਣ ਦੀ ਧਮਕੀ ਦੇਣ ਵਾਲੀ ਮਹਿਲਾ ਕਮਿਸ਼ਨ ਦੀ ਪ੍ਰਧਾਨ ਮਨੀਸ਼ਾ ਗੁਲਾਟੀ ਹੁਣ ਅਪਣੇ ਬਿਆਨ ਤੋਂ ਪਲਟ ਗਏ ਹਨ। ਉਨ੍ਹਾਂ ਕਿਹਾ ਸੀ ਕਿ ਜੇ ਸਰਕਾਰ ਨੇ ਅੱਜ ਸੋਮਵਾਰ ਤਕ ਜਵਾਬ ਨਾ ਦਿਤਾ ਤਾਂ ਉਹ ਅੱਜ ਤੋਂ ਮਟਕਾ ਚੌਕ ’ਤੇ ਧਰਨਾ ਦੇਵੇਗੀ। ਅੱਜ ਜਦੋਂ ਪੱਤਰਕਾਰਾਂ ਨੇ ਉਨ੍ਹਾਂ ਨੂੰ ਇਹ ਧਮਕੀ ਯਾਦ ਕਰਵਾਈ ਤਾਂ ਉਨ੍ਹਾਂ ਕਿਹਾ ਕਿ ਇਹ ਗੱਲ ਔਰਤਾਂ ਨੂੰ ਹੱਲਾਸ਼ੇਰੀ ਦੇਣ ਲਈ ਕਹੀ ਸੀ ਤਾਕਿ ਉਹ ਔਰਤਾਂ ਨੂੰ ਇਨਸਾਫ਼ ਦਿਵਾਉਣ ਲਈ ਹੋਰ ਦਲੇਰੀ ਨਾਲ ਜੂਝਣ। ਉਨ੍ਹਾਂ ਇਹ ਵੀ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸਵੇਰੇ ਉਨ੍ਹਾਂ ਨੂੰ ਫੋਨ ਕਰਕੇ ਕਿਹਾ ਕਿ ਜਵਾਬ ਛੇਤੀ ਹੀ ਦੇ ਦਿਤਾ ਜਾਵੇਗਾ, ਜਿਸ ਕਾਰਨ ਉਨ੍ਹਾਂ ਨੂੰ ਹੁਣ ਧਰਨਾ ਲਾਉਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੋਵਿਡ ਦੀ ਸਥਿਤੀ ਕਾਰਨ ਵੀ

ਕੈਬਨਿਟ ਮੰਤਰੀ ਚੰਨੀ ਦੇ ‘ਐਸ.ਐਮ.ਐਸ.’ ਦਾ ਮਾਮਲਾ ਮੁੜ ਉਠਿਆ

ਲਗਦਾ ਹੈ ਕਿ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਮੁਸ਼ਕਲਾਂ ਮੁੜ ਵੱਧ ਰਹੀਆਂ ਹਨ। ਉਨ੍ਹਾਂ ਦੁਆਰਾ ਕੁਝ ਸਮਾਂ ਪਹਿਲਾਂ ਪੰਜਾਬ ਦੀ ਕਿਸੇ ਆਈ.ਏ.ਐਸ. ਅਫ਼ਸਰ ਨੂੰ ਕਥਿਤ ਤੌਰ ’ਤੇ ਐਸ.ਐਮ.ਐਸ. ਭੇਜਣ ਦਾ ਮਾਮਲਾ ਫਿਰ ਉਠ ਗਿਆ ਹੈ। ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਬਾਕਾਇਦਾ ਪ੍ਰੈਸ ਕਾਨਫ਼ਰੰਸ ਕਰਕੇ ਸਰਕਾਰ ਨੂੰ ਚੇਤਾਵਨੀ ਦਿਤੀ ਹੈ ਕਿ ਜੇ ਸਰਕਾਰ ਵਲੋਂ ਇਸ ਮਾਮਲੇ ਵਿਚ ਕਮਿਸ਼ਨ ਨੂੰ ਇਕ ਹਫ਼ਤੇ ਅੰਦਰ ਕੋਈ ਜਵਾਬ ਨਾ ਭੇਜਿਆ ਗਿਆ 

ਪੰਜਾਬ ਵਿਚ ਨਾਰਾਜ਼ ਚਲ ਰਹੇ ਕਾਂਗਰਸੀ ਆਗੂਆਂ ਦਾ ਰਹੱਸ ਬਰਕਰਾਰ, ਪੜ੍ਹੋ ਕੀ ਕਿਹਾ, ਵੇਰਕਾ ਨੇ

ਚੰਡੀਗੜ੍ਹ : ਪੰਜਾਬ ਵਿੱਚ ਬੇਅਦਬੀ ਮਾਮਲੇ ਵਿੱਚ ਆਪਣੀ ਹੀ ਸਰਕਾਰ ਦੀ ਹੋਈ ਹੇਠੀ ਤੋਂ ਨਰਾਜ ਚੱਲ ਰਹੇ ਨੇਤਾਵਾਂ ਦੀ ਜੇਲ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੇ ਘਰ ਹੋਈ ਗੁਪਤ ਮੀਟਿੰਗ ਦੇ ਅਗਲੇ ਹੀ ਦਿਨ ਮੰਗਲਵਾਰ ਨੂੰ ਕੈਬਿਨੇਟ ਮੰਤਰੀ ਚਰਨਜੀਤ ਸਿੰਘ ਚੰਨੀ ਦੇ 

ਪੰਜਾਬ ਸਰਕਾਰ ਨੇ 1 ਅਪ੍ਰੈਲ, 2017 ਤੋਂ ਹੁਣ ਤੱਕ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ 16.29 ਲੱਖ ਰੁਜ਼ਾਗਰ ਦੇ ਦਿੱਤੇ ਮੌਕੇ- ਚੰਨੀ

ਸੂਬਾ ਸਰਕਾਰ ਦੇ ਪ੍ਰਮੁੱਖ ਪ੍ਰੋਗਰਾਮ ਘਰ-ਘਰ ਰੁਜ਼ਗਾਰ ਅਤੇ ਕਾਰੋਬਾਰ ਮਿਸ਼ਨ ਤਹਿਤ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ ਨੇ 1 ਅਪਰੈਲ, 2017 ਤੋਂ ਹੁਣ ਤੱਕ 16.29 ਲੱਖ ਨੌਕਰੀਆਂ ਪ੍ਰਦਾਨ ਕੀਤੀਆਂ ਜਿਸ ਵਿੱਚ ਸਰਕਾਰੀ ਵਿਭਾਗਾਂ ਵਿਚ 58508 ਅਤੇ ਪ੍ਰਾਈਵੇਟ ਖੇਤਰ ਵਿਚ 5.69 ਲੱਖ ਨੌਕਰੀਆਂ ਸ਼ਾਮਲ ਹਨ। ਇਸ ਤੋਂ ਇਲਾਵਾ 9.97 ਲੱਖ ਨੌਜਵਾਨਾਂ ਨੂੰ ਸਵੈ ਰੁਜ਼ਗਾਰ ਅਤੇ 4299 ਨੂੰ ਫੌਜ ਅਤੇ ਪੁਲਿਸ ਫੋਰਸ ਵਿੱਚ ਰੁਜ਼ਗਾਰ ਦਿੱਤਾ ਗਿਆ।

ਚੰਨੀ ਵਲੋਂ ਉੱਘੇ ਪੱਤਰਕਾਰ ਅਤੇ ਲੇਖਕ ਬਲਦੇਵ ਸਿੰਘ ਕੋਰੇ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਤਕਨੀਕੀ ਸਿੱਖਿਆ ਮੰਤਰੀ ਸ: ਚਰਨਜੀਤ ਸਿੰਘ ਚੰਨੀ ਨੇ ਜਨ ਸਮਾਚਾਰ ਦੇ ਸੰਸਥਾਪਕ ਸੰਪਾਦਕ  ਅਤੇ ਰੂਪਨਗਰ ਪ੍ਰੈਸ ਕਲੱਬ ਦੇ ਸੀਨੀਅਰ ਮੈਂਬਰ ਬਲਦੇਵ ਸਿੰਘ ਕੋਰੇ (79)  ਦੇ ਦੇਹਾਂਤ ’ਤੇ ਡੰੂਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ੍ਰੀ ਕੋਰੇ ਨੇ ਅੱਜ ਸਵੇਰੇ ਮਾਓ ਹਸਪਤਾਲ ਮੁਹਾਲੀ ਵਿਖੇ ਆਪਣੇ ਆਖਰੀ ਸਾਹ ਲਏ।
 
ਆਪਣੇ ਸ਼ੋਕ ਸੰਦੇਸ਼ ਵਿੱਚ ਸ਼੍ਰੀ ਚੰਨੀ ਨੇ ਕਿਹਾ ਕਿ ਸ਼੍ਰੀ ਕੋਰੇ ਇੱਕ ਬਹੁਪੱਖੀ ਸ਼ਖਸੀਅਤ ਸਨ।