ਅਜਨਾਲਾ ਦੇ ਪਿੰਡ ਮਹਿਲ ਬੁਖਾਰੀ ਸਥਿਤ ਪਨਗਰੇਨ ਦੇ ਸਰਕਾਰੀ ਗੁਦਾਮ ਵਿੱਚ ਦੇਰ ਰਾਤ ਵੱਡੀ ਲੁੱਟ ਦੀ ਵਾਰਦਾਤ ਸਾਹਮਣੇ ਆਈ ਹੈ। ਮੁੱਢਲੀ ਜਾਣਕਾਰੀ ਅਨੁਸਾਰ ਕਰੀਬ 15 ਅਣਪਛਾਤੇ ਵਿਅਕਤੀ ਗੁਦਾਮ ਵਿੱਚ ਦਾਖ਼ਲ ਹੋਏ ਅਤੇ ਡਿਊਟੀ ’ਤੇ ਤਾਇਨਾਤ ਚੌਂਕੀਦਾਰਾਂ ਨੂੰ ਬੰਧਕ ਬਣਾ ਲਿਆ।