ਬਾਗਾਂ ਦੇ ਸ਼ਹਿਰ ਪਟਿਆਲਾ ਨੂੰ ਮੁੜ ਤੋਂ ਹਰਿਆ-ਭਰਿਆ ਅਤੇ ਪ੍ਰਦੂਸ਼ਣ ਮੁਕਤ ਬਣਾਉਣ ਲਈ ਗਿਆਨ ਜਯੋਤੀ ਐਜੂਕੇਸ਼ਨ ਸੁਸਾਇਟੀ ਪਟਿਆਲਾ ਵੱਲੋਂ ਨਗਰ ਨਿਗਮ ਦੇ ਸਹਿਯੋਗ ਨਾਲ ਚਲਾਈ ਜਾ ਰਹੀ ਜਾਗਰੂਕਤਾ ਮੁਹਿੰਮ ਦੇ ਬਹੁਤ ਹੀ ਸਕਾਰਾਤਮਕ ਨਤੀਜੇ ਸਾਹਮਣੇ ਆਉਣ ਲੱਗੇ ਹਨ।