Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

CmPunjab

ਸਾਡੀ ਸਰਕਾਰ ਮਜ਼ਬੂਤ ਪੰਜਾਬ ਦੀ ਸਿਰਜਣਾ ਲਈ ਔਰਤਾਂ ਨੂੰ ਵੱਧ ਅਖ਼ਤਿਆਰ ਯਕੀਨੀ ਬਣਾ ਰਹੀ ਹੈ: ਭਗਵੰਤ ਸਿੰਘ ਮਾਨ

ਧੂਰੀ ਵਿਖੇ ਕਰਵਾਏ ਗਏ ‘ਤੀਆਂ ਦੇ ਮੇਲੇ’ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੀਆਂ ਧੀਆਂ ਅੱਜ ‘ਸ਼ੇਰਨੀਆਂ’ ਬਣ ਕੇ ਹਰ ਖੇਤਰ ਵਿੱਚ ਮੱਲਾਂ ਮਾਰ ਰਹੀਆਂ ਹਨ ਅਤੇ ਸੂਬੇ ਦੀ ਤਰੱਕੀ ਪਿੱਛੇ ਮਜ਼ਬੂਤ ਸ਼ਕਤੀ ਵਜੋਂ ਉੱਭਰ ਰਹੀਆਂ ਹਨ।

ਕੇਂਦਰੀ ਏਜੰਸੀਆਂ ਦੀ ਦੁਰਵਰਤੋਂ ਕਰ ਰਹੀ ਹੈ ‘ਈ.ਡੀ. ਪਾਰਟੀ’ ਪੰਜਾਬ ਚੋਣਾਂ ਨੂੰ ਪ੍ਰਭਾਵਿਤ ਕਰਨ ਲਈ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਅਪਣਾਏ ਜਾ ਰਹੇ ਹਨ: ਭਗਵੰਤ ਸਿੰਘ ਮਾਨ

ਆਪ ਦੇ ਸੀਨੀਅਰ ਆਗੂ ਅਤੇ ਪੰਜਾਬ ਸਹਿ-ਪ੍ਰਭਾਰੀ ਸਤੇਂਦਰ ਜੈਨ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਭਾਜਪਾ ਤੇ ਤਿੱਖਾ ਹਮਲਾ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਈ.ਡੀ. ਪਾਰਟੀ’ (ਭਾਜਪਾ) ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਵਿਰੋਧੀ ਧਿਰ ਦੀ ਆਵਾਜ਼ ਦਬਾਉਣ ਲਈ ਇਕ ਵਾਰ ਫਿਰ ਆਪਣੇ ਪੁਰਾਣੇ ਜਮਹੂਰੀਅਤ ਵਿਰੋਧੀ ਹਥਕੰਡੇ ਵਰਤ ਰਹੀ ਹੈ।

ਮਾਨ ਸਰਕਾਰ ਪਿੰਡਾਂ ਵਿੱਚੋਂ ਪ੍ਰਤਿਭਾ ਦੀ ਪਛਾਣ ਕਰ ਕੇ ਕੌਮਾਂਤਰੀ ਮੁਕਾਬਲਿਆਂ ਲਈ ਤਿਆਰ ਕਰੇਗੀ: ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ 5 ਸਤੰਬਰ ਤੋਂ 29 ਨਵੰਬਰ ਤੱਕ ‘ਖੇਡਾਂ ਵਤਨ ਪੰਜਾਬ ਦੀਆਂ` ਦਾ ਚੌਥਾ ਐਡੀਸ਼ਨ ਕਰਵਾਏਗੀ, ਜਿਸ ਵਿੱਚ ਸਾਰੇ ਉਮਰ ਵਰਗਾਂ ਦੇ 10 ਲੱਖ ਤੋਂ ਵੱਧ ਭਾਗੀਦਾਰਾਂ ਨੂੰ ਸ਼ਾਮਲ ਕਰਨ ਦਾ ਟੀਚਾ ਰੱਖਿਆ ਗਿਆ ਹੈ।

ਪੰਜਾਬ ਨੂੰ ਕੰਗਾਲ ਬਣਾ ਕੇ ਛੱਡੇਗੀ ਭਗਵੰਤ ਮਾਨ ਸਰਕਾਰ: ਬਲਬੀਰ ਸਿੱਧੂ ਕਿਹਾ, 191 ਕਰੋੜ ਦਾ 'ਕਮਿਸ਼ਨ’ ਵੱਡਾ ਸਕੈਂਡਲ ਸਾਬਤ ਹੋਵੇਗਾ

ਸੀਨੀਅਰ ਕਾਂਗਰਸੀ ਆਗੂ ਅਤੇ ਪੰਜਾਬ ਦੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਪੰਜਾਬ ਸਰਕਾਰ ਵਲੋਂ ਗਮਾਡਾ ਨੂੰ 15,000 ਕਰੋੜ ਰੁਪਏ ਦਾ ਮੋਟਾ ਕਰਜ਼ਾ ਲੈਣ ਅਤੇ ਇਹ ਕਰਜ਼ਾ ਲੈਣ ਲਈ ਗੁਜਰਾਤ ਦੀ ਇੱਕ ਨਿੱਜੀ ਫਰਮ ਨੂੰ 191.16 ਕਰੋੜ ਰੁਪਏ ਦੀ ਮੋਟੀ 'ਦਲਾਲੀ' ਦੇਣ ਦੇ ਰਾਹ ਤੋਰਨ ਦੇ ਤੁਗਲਕੀ ਫੈਸਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ ਹੈ।

ਭਗਵੰਤ ਸਿੰਘ ਮਾਨ ਨੇ ਜਗਤਾਰ ਸਿੰਘ ਹਵਾਰਾ ਨੂੰ 10 ਦਿਨਾਂ ਦੀ ਪੈਰੋਲ ਦੇਣ ਲਈ ਰਾਜਪਾਲ ਨਾਲ ਮੁਲਾਕਾਤ ਕੀਤੀ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨਾਲ ਮੁਲਾਕਾਤ ਕੀਤੀ ਅਤੇ ਜਗਤਾਰ ਸਿੰਘ ਹਵਾਰਾ ਨੂੰ ਮਾਨਵਤਾ ਦੇ ਆਧਾਰ 'ਤੇ 10 ਦਿਨਾਂ ਦੀ ਪੈਰੋਲ ਦੇਣ ਲਈ ਉਨ੍ਹਾਂ ਦੇ ਦਖਲ ਦੀ ਮੰਗ ਕੀਤੀ ਹੈ।

ਜਗਤਾਰ ਸਿੰਘ ਹਵਾਰਾ ਦੀ ਪੈਰੋਲ ਲਈ ਮੁੱਖ ਮੰਤਰੀ ਮਾਨ ਨੇ ਕੇਂਦਰ ਨੂੰ ਲਿਖੀ ਚਿੱਠੀ; ਜਥੇਬੰਦੀਆਂ ਵਲੋਂ ਫੈਸਲੇ ਦਾ ਸਵਾਗਤ

 ਜੇਲ੍ਹ ਵਿੱਚ ਬੰਦ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦਾ ਮੁੱਦਾ ਇੱਕ ਵਾਰ ਫਿਰ ਤੋਂ ਪੂਰੀ ਤਰ੍ਹਾਂ ਗਰਮਾ ਗਿਆ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਜਗਤਾਰ ਸਿੰਘ ਹਵਾਰਾ ਦੀ ਪੈਰੋਲ ਦੀ ਮੰਗ ਨੂੰ ਲੈ ਕੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਜਾਰੀ ਕੀਤਾ ਹੈ।

ਭਗਵੰਤ ਮਾਨ ਸਰਕਾਰ 12 ਜ਼ਿਲ੍ਹਿਆਂ ਵਿੱਚ 21,850 ਅਧਿਆਪਕਾਂ ਨੂੰ ਨਸ਼ਿਆਂ ਖ਼ਿਲਾਫ਼ ਲੜਾਈ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਲਈ ਦੇਵੇਗੀ ਸਿਖਲਾਈ

ਨਸ਼ਿਆਂ ਦੀ ਦੁਰਵਰਤੋਂ ਖ਼ਿਲਾਫ਼ ਆਪਣੀ ਲੜਾਈ ਨੂੰ ਹੋਰ ਮਜ਼ਬੂਤ ਕਰਨ ਅਤੇ ਵਿਦਿਆਰਥੀਆਂ ਦੀ ਮਾਨਸਿਕ ਸਿਹਤ ਨੂੰ ਉਤਸ਼ਾਹਿਤ ਕਰਨ ਵੱਲ ਇੱਕ ਮਹੱਤਵਪੂਰਨ ਕਦਮ ਚੁੱਕਦਿਆਂ, ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਪਿਛਲੇ ਹਫ਼ਤੇ 12 ਜ਼ਿਲ੍ਹਿਆਂ ਵਿੱਚ ਅਧਿਆਪਕਾਂ ਲਈ ਜਾਗਰੂਕਤਾ ਅਤੇ ਸਮਰੱਥਾ ਨਿਰਮਾਣ ਪ੍ਰੋਗਰਾਮ ਸ਼ੁਰੂ ਕੀਤਾ।

ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਅਤੇ ਦੇਸ਼ ਦੀ ਭਲਾਈ ਲਈ ਭਾਰਤੀ ਫੌਜ ਨਾਲ ਮਜ਼ਬੂਤ ਸਹਿਯੋਗ ਦਾ ਸੱਦਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਅਤੇ ਦੇਸ਼ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ, ਸਰਹੱਦ 'ਤੇ ਸੁਰੱਖਿਆ ਦੀ ਸੈਕਿੰਡ ਲਾਈਨ ਨੂੰ ਮਜ਼ਬੂਤ ਕਰਨ, ਹਥਿਆਰਬੰਦ ਬਲਾਂ ਵਿੱਚ ਪੰਜਾਬੀਆਂ ਦੀ ਭਰਤੀ ਨੂੰ ਹੁਲਾਰਾ ਦੇਣ ਅਤੇ ਸੇਵਾ ਕਰ ਰਹੇ ਸੈਨਿਕਾਂ ਤੇ ਸਾਬਕਾ ਸੈਨਿਕਾਂ ਦੀ ਭਲਾਈ ਲਈ ਪੰਜਾਬ ਸਰਕਾਰ ਅਤੇ ਭਾਰਤੀ ਫੌਜ ਦਰਮਿਆਨ ਵਧੇਰੇ ਮਜ਼ਬੂਤ ਸਹਿਯੋਗ ਦਾ ਸੱਦਾ ਦਿੱਤਾ।

ਮਾਨ ਸਰਕਾਰ ਨੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਪਹੁੰਚਾਇਆ ਨਹਿਰੀ ਪਾਣੀ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਨਹਿਰਾਂ ਅਤੇ ਖਾਲਾਂ ਨੂੰ ਬਹਾਲ ਕਰਕੇ ਅਤੇ ਟੇਲਾਂ, ਟਿੱਬਿਆਂ ਅਤੇ ਪਹਾੜੀ ਖੇਤਰਾਂ ਤੱਕ ਨਹਿਰੀ ਪਾਣੀ ਪਹੁੰਚਾ ਕੇ ਸੂਬੇ ਦੀ ਸਿੰਚਾਈ ਪ੍ਰਣਾਲੀ ਵਿੱਚ ਮਹੱਤਵਪੂਰਨ ਬਦਲਾਅ ਲਿਆਂਦਾ ਹੈ।

ਭਗਵੰਤ ਮਾਨ ਸਰਕਾਰ ਦੇ ਸਾਰਥਕ ਯਤਨਾਂ ਸਦਕਾ ਪੰਜਾਬ ਦੀਆਂ ਔਰਤਾਂ ਆਰਥਿਕ ਆਤਮ-ਨਿਰਭਰਤਾ ਵੱਲ ਵਧ ਰਹੀਆਂ ਹਨ: ਤਰੁਨਪ੍ਰੀਤ ਸਿੰਘ ਸੌਂਦ

ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਔਰਤਾਂ ਦੇ ਸਸ਼ਕਤੀਕਰਨ ਲਈ ਕੀਤੇ ਗਏ ਅਹਿਮ ਉਪਰਾਲਿਆਂ 'ਤੇ ਚਾਨਣਾ ਪਾਉਂਦਿਆਂ ਪੰਜਾਬ ਦੇ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ ਪਿਛਲੇ ਚਾਰ ਸਾਲਾਂ ਵਿੱਚ ਸਵੈ-ਸਹਾਇਤਾਂ ਗਰੁੱਪਾਂ (ਐੱਸ.ਐੱਚ.ਜੀ.) ਦੇ ਵੱਡੇ ਪੱਧਰ ‘ਤੇ ਵਿਸਥਾਰ ਨਾਲ ਸੂਬੇ ਭਰ ਦੀਆਂ ਔਰਤਾਂ ਲਈ ਰੋਜ਼ੀ-ਰੋਟੀ, ਆਰਥਿਕ ਸੁਤੰਤਰਤਾ ਅਤੇ ਮਾਣ-ਸਨਮਾਨ ਦੇ ਨਵੇਂ ਰਾਹ ਖੁੱਲ੍ਹੇ ਹਨ।

ਭਗਵੰਤ ਸਿੰਘ ਮਾਨ ਨੇ ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ ਦਾ ਨੀਂਹ ਪੱਥਰ ਰੱਖਿਆ

ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਦੀਆਂ ਸਦੀਵੀ ਸਿੱਖਿਆਵਾਂ ਅਤੇ ਇਲਾਹੀ ਸੰਦੇਸ਼ ਪ੍ਰਤੀ ਸ਼ਰਧਾ ਤੇ ਸਤਿਕਾਰ ਭੇਟ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਜਲੰਧਰ ਦੇ ਡੇਰਾ ਸੱਚਖੰਡ ਬੱਲਾਂ ਵਿਖੇ 'ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ' ਦਾ ਨੀਂਹ ਪੱਥਰ ਰੱਖਿਆ।

ਨਾ ਕੈਸ਼, ਨਾ ਫਰਮਾਇਸ਼: ਭਗਵੰਤ ਸਿੰਘ ਮਾਨ ਨੇ 866 ਨੌਜਵਾਨਾਂ ਨੂੰ ਸੌਂਪੇ ਸਰਕਾਰੀ ਨੌਕਰੀਆਂ ਦੇ ਨਿਯੁਕਤੀ ਪੱਤਰ

 ਆਮ ਆਦਮੀ ਪਾਰਟੀ (ਆਪ) ਦੀ ਸਰਕਾਰ, ਪੰਜਾਬ ਦੇ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਪ੍ਰਦਾਨ ਕਰਨ ਦੇ ਆਪਣੇ ਮਿਸ਼ਨ ਨੂੰ ਲਗਾਤਾਰ ਅੱਗੇ ਵਧਾ ਰਹੀ ਹੈ, ਜਿਸ ਤਹਿਤ ਅੱਜ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਵਿੱਚ 866 ਹੋਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਸੌਂਪੇ, ਜਿਸ ਨਾਲ ਸਿਰਫ ਸਾਢੇ ਚਾਰ ਸਾਲਾਂ ਵਿੱਚ ਦਿੱਤੀਆਂ ਗਈਆਂ ਸਰਕਾਰੀ ਨੌਕਰੀਆਂ ਦੀ ਕੁੱਲ ਗਿਣਤੀ 69,094 ਹੋ ਗਈ ਹੈ।

'ਹਮਾਰੇ ਰਾਮ' ਨਾਟਕ ਦੇ ਮੰਚਨ ਦੀ ਸ਼ੁਰੂਆਤ ਮੋਹਾਲੀ ਤੋਂ ਹੋਈ; ਪੰਜਾਬ ਸਰਕਾਰ ਪੂਰੇ ਸੂਬੇ ਵਿੱਚ 41 ਸ਼ੋਅ ਕਰਵਾਏਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸ਼ੁੱਕਰਵਾਰ ਨੂੰ ਮੋਹਾਲੀ ਵਿਖੇ ਪ੍ਰਸਿੱਧ ਨਾਟਕ 'ਹਮਾਰੇ ਰਾਮ' ਦੇ ਪਹਿਲੇ ਸ਼ੋਅ ਵਿੱਚ ਦਰਸ਼ਕਾਂ ਨਾਲ ਸ਼ਾਮਲ ਹੋਏ। ਇਸ ਨਾਟਕ ਵਿੱਚ ਮਸ਼ਹੂਰ ਅਦਾਕਾਰ ਆਸ਼ੂਤੋਸ਼ ਰਾਣਾ ਨੇ ਮੁੱਖ ਭੂਮਿਕਾ ਵਿੱਚ ਦਮਦਾਰ ਅਦਾਕਾਰੀ ਪੇਸ਼ ਕੀਤੀ।

ਸਾਢੇ 4 ਸਾਲਾਂ ‘ਚ 68 ਹਜ਼ਾਰ ਤੋਂ ਵੱਧ ਸਰਕਾਰੀ ਨੌਕਰੀਆਂ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਨੂੰ ਘੇਰਦਿਆਂ ਪੰਜਾਬ ਦੇ ਰੁਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਤੇ ਉਦਯੋਗ ਤੇ ਵਣਜ ਮੰਤਰੀ ਸ੍ਰੀ ਅਮਨ ਅਰੋੜਾ ਨੇ ਕਿਹਾ ਕਿ ਸੂਬਾ ਸਰਕਾਰ ਨੇ ਪਿਛਲੇ ਸਾਢੇ ਚਾਰ ਸਾਲਾਂ ਵਿੱਚ 68000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕੀਤੀਆਂ ਹਨ

ਸਾਡੀ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਪੰਜਾਬ ਨਸ਼ਾ-ਮੁਕਤ ਨਹੀਂ ਹੋ ਜਾਂਦਾ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ ਸਰਕਾਰ ਦੀ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਉਦੋਂ ਤੱਕ ਜਾਰੀ ਰਹੇਗੀ, ਜਦੋਂ ਤੱਕ ਸੂਬੇ ਵਿੱਚੋਂ ਨਸ਼ਿਆਂ ਦਾ ਜੜ੍ਹੋਂ ਸਫ਼ਾਇਆ ਨਹੀਂ ਹੋ ਜਾਂਦਾ।

ਭਗਵੰਤ ਸਿੰਘ ਮਾਨ ਵੱਲੋਂ ਲੁਧਿਆਣਾ ਨੂੰ ਦੋ ਹੋਰ 'ਸਕੂਲ ਆਫ਼ ਐਮੀਨੈਂਸ' ਦਾ ਤੋਹਫ਼ਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਲੁਧਿਆਣਾ ਦੇ ਕਿਦਵਈ ਨਗਰ ਅਤੇ ਮਿਲਰ ਗੰਜ ਵਿਖੇ ਦੋ ਨਵੇਂ 'ਸਕੂਲ ਆਫ਼ ਐਮੀਨੈਂਸ' ਲੋਕਾਂ ਨੂੰ ਸਮਰਪਿਤ ਕੀਤੇ, ਜਿਸ ਨਾਲ ਜ਼ਿਲ੍ਹੇ ਵਿੱਚ ਸਕੂਲ ਆਫ਼ ਐਮੀਨੈਂਸ ਦੀ ਗਿਣਤੀ 16 ਹੋ ਗਈ ਹੈ।

40 ਲੱਖ ਮਾਵਾਂ-ਧੀਆਂ ਦੇ ਫੋਨਾਂ 'ਤੇ ਕੱਲ੍ਹ ਨੂੰ ਫੇਰ ਹੋਊਗੀ ਟੂੰ ਟੂੰ : ਭਗਵੰਤ ਮਾਨ

ਜਲਿਆਂਵਾਲਾ ਬਾਗ਼ ਦੇ ਖ਼ੂਨੀ ਸਾਕੇ ਦਾ ਫਰੰਗੀਆਂ ਤੋਂ ਬਦਲਾ ਲੈਣ ਵਾਲੇ ਮਹਾਨ ਕ੍ਰਾਂਤੀਕਾਰੀ ਸ਼ਹੀਦ ਊਧਮ ਸਿੰਘ ਦੇ 87ਵੇਂ ਸ਼ਹੀਦੀ ਦਿਹਾੜੇ ਮੌਕੇ ਸੁਨਾਮ ਦੀ ਨਵੀਂ ਅਨਾਜ ਮੰਡੀ ਵਿਖੇ ਆਯੋਜਿਤ ਰਾਜ ਪੱਧਰੀ ਸ਼ਹੀਦੀ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਖਿਆ ਕਿ ਪਹਿਲੀ ਅਗਸਤ ਨੂੰ ਪੰਜਾਬ ਦੀਆਂ 40 ਲੱਖ ਮਾਵਾਂ ਧੀਆਂ ਦੇ ਫੋਨਾਂ ਤੇ ਫੇਰ ਟੂੰ ਟੂੰ ਹੋਵੇਗੀ ਜਦਕਿ 32 ਲੱਖ ਮਾਵਾਂ ਧੀਆਂ ਨੂੰ ਪਹਿਲੀ ਜੁਲਾਈ ਨੂੰ ਪੈਸੇ ਆ ਚੁੱਕੇ ਹਨ।‌

ਪੰਜਾਬ ਸਿੱਖਿਆ ਕ੍ਰਾਂਤੀ: ਭਗਵੰਤ ਮਾਨ ਸਰਕਾਰ ਵੱਲੋਂ ਨੀਟ, ਜੇ.ਈ.ਈ. ਪ੍ਰੀਖਿਆਵਾਂ ਦੇ ਸ਼ਾਨਦਾਰ ਨਤੀਜਿਆਂ ਲਈ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ

 ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਵਿੱਚ ਪ੍ਰਿੰਸੀਪਲਾਂ ਦੇ ਯੋਗ ਮਾਰਗਦਰਸ਼ਨ ਅਤੇ ਵਚਨਬੱਧਤਾ ਨੂੰ ਉਤਸ਼ਾਹਿਤ ਕਰਨ ਤੇ ਮਾਨਤਾ ਦੇਣ ਲਈ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ “ਆਪ” ਪੰਜਾਬ ਪ੍ਰਭਾਰੀ ਸ੍ਰੀ ਮਨੀਸ਼ ਸਿਸੋਦੀਆ ਨੇ ਅੱਜ ਸਰਕਾਰੀ ਸਕੂਲਾਂ ਦੇ 300 ਤੋਂ ਵੱਧ ਪ੍ਰਿੰਸੀਪਲਾਂ ਦਾ ਸਨਮਾਨ ਕੀਤਾ,

ਪੰਜਾਬ ਸਕੂਲ ਸਿੱਖਿਆ ਵਿੱਚ ਦੇਸ਼ ਦਾ ਮੋਹਰੀ ਸੂਬਾ ਬਣਿਆ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਮਜ਼ਬੂਤ ਕਰਨ, ਸਿੱਖਿਆ ਦੇ ਬੁਨਿਆਦੀ ਢਾਂਚੇ ਦੇ ਆਧੁਨਿਕੀਕਰਨ ਅਤੇ ਅਧਿਆਪਕਾਂ ਦੀ ਸਿਖਲਾਈ ਵਿੱਚ ਨਿਵੇਸ਼ ਕਰਨ `ਤੇ ਦਿੱਤੇ ਜਾ ਰਹੇ ਲਗਾਤਾਰ ਧਿਆਨ ਨੇ ਸੂਬੇ ਨੂੰ ਸਕੂਲੀ ਸਿੱਖਿਆ ਦੇ ਖੇਤਰ ਵਿੱਚ ਦੇਸ਼ ਦਾ ਸਭ ਤੋਂ ਮੋਹਰੀ ਸੂਬਾ ਬਣਾ ਦਿੱਤਾ ਹੈ।

ਪੰਜਾਬ ਵਿੱਚ ਬਿਨਾਂ ਕੈਸ਼ ਤੇ ਫ਼ਰਮਾਇਸ਼ ਤੋਂ ਸਿਰਫ਼ ਯੋਗਤਾ ਦੇ ਅਧਾਰ 'ਤੇ ਸਰਕਾਰੀ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ: ਭਗਵੰਤ ਸਿੰਘ ਮਾਨ*

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਅਜਿਹੀ ਵਿਵਸਥਾ ਕਾਇਮ ਕੀਤੀ ਗਈ ਹੈ ਜਿੱਥੇ ਪੈਸੇ ਅਤੇ ਸਿਫ਼ਾਰਸ਼ਾਂ ਦੀ ਥਾਂ ਸਿਰਫ਼ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦਿੱਤੀਆਂ ਜਾਂਦੀਆਂ ਹਨ।

100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਨੇ ਰਚਿਆ ਨਵਾਂ ਇਤਿਹਾਸ, ਕੁੱਲ ਗਿਣਤੀ 1,090 ਹੋਈ : ਭਗਵੰਤ ਸਿੰਘ ਮਾਨ

ਭਗਵੰਤ ਸਿੰਘ ਮਾਨ ਸਰਕਾਰ ਨੇ ਅੱਜ ਲੋਕਾਂ ਨੂੰ 100 ਹੋਰ ਆਮ ਆਦਮੀ ਕਲੀਨਿਕ ਸਮਰਪਿਤ ਕਰਕੇ ਪੰਜਾਬ ਦੇ ਸਿਹਤ ਖੇਤਰ ਵਿੱਚ ਨਵਾਂ ਇਤਿਹਾਸ ਰਚਿਆ ਹੈ।

ਪੰਜਾਬ ਦੇ ਲੋਕਾਂ ਨੇ 2027 ਵਿੱਚ ਮੁੜ ‘ਆਪ’ ਸਰਕਾਰ ਲਿਆਉਣ ਦਾ ਮਨ ਬਣਾ ਲਿਆ ਹੈ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੂਰੇ ਵਿਸ਼ਵਾਸ ਨਾਲ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2027 ਵਿੱਚ ਆਮ ਆਦਮੀ ਪਾਰਟੀ (ਆਪ) ਦੀ ਸਰਕਾਰ ਨੂੰ ਮੁੜ ਚੁਣਨ ਦਾ ਮਨ ਬਣਾ ਲਿਆ ਹੈ।

ਭਗਵੰਤ ਸਿੰਘ ਮਾਨ ਵੱਲੋਂ ਵੱਡੀ ਰਾਹਤ ਦਾ ਐਲਾਨ ਪੰਜਾਬ ਵਿੱਚ ਬਣਾਏ ਜਾਣਗੇ 10 ਲੱਖ ਨਵੇਂ ਰਾਸ਼ਨ ਕਾਰਡ

ਭੋਜਨ ਸੁਰੱਖਿਆ ਨੂੰ ਮਜ਼ਬੂਤ ਕਰਨ ਅਤੇ ਬਿਨਾਂ ਕਿਸੇ ਭ੍ਰਿਸ਼ਟਾਚਾਰ ਜਾਂ ਪੱਖਪਾਤ ਦੇ ਹਰ ਲੋੜਵੰਦ ਪਰਿਵਾਰ ਤੱਕ ਭਲਾਈ ਯੋਜਨਾਵਾਂ ਪਹੁੰਚਾਉਣ ਵੱਲ ਇਤਿਹਾਸਕ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਸੂਬਾ ਸਰਕਾਰ 'ਨਾ ਕੈਸ਼, ਨਾ ਫਾਰਮਾਇਸ਼' ਦੇ ਸਿਧਾਂਤ 'ਤੇ ਪਾਰਦਰਸ਼ੀ ਤੇ ਤਕਨਾਲੋਜੀ-ਅਧਾਰਿਤ ਪ੍ਰਣਾਲੀ ਤਹਿਤ 10 ਲੱਖ ਨਵੇਂ ਰਾਸ਼ਨ ਕਾਰਡ ਜਾਰੀ ਕਰੇਗੀ।

ਅਗਸਤ ਤੋਂ ਭਗਵੰਤ ਮਾਨ ਸਰਕਾਰ ਮੁਫ਼ਤ 'ਤੀਰਥ ਯਾਤਰਾ' ਦਾ ਦਾਇਰਾ ਵਧਾ ਕੇ ਖਾਟੂ ਸ਼ਿਆਮ ਜੀ-ਸਾਲਾਸਰ ਜੀ, ਹਰਿਦੁਆਰ-ਰਿਸ਼ੀਕੇਸ਼ ਅਤੇ ਮਥੁਰਾ-ਵ੍ਰਿੰਦਾਵਨ ਤੱਕ ਕਰੇਗੀ: ਅਰਵਿੰਦ ਕੇਜਰੀਵਾਲ

ਹੁਸ਼ਿਆਰਪੁਰ ਦੇ ਤਲਵਾੜਾ ਵਿਖੇ 'ਇੱਕ ਸ਼ਾਮ ਭਗਵਾਨ ਸ਼ਿਵ ਕੇ ਨਾਮ' ਭਜਨ ਸੰਧਿਆ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਾਲ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਭਗਵੰਤ ਮਾਨ ਸਰਕਾਰ ਦੀ ਮੁਫ਼ਤ 'ਤੀਰਥ ਯਾਤਰਾ' ਯੋਜਨਾ ਦੇ ਵੱਡੇ ਵਿਸਥਾਰ ਦਾ ਐਲਾਨ ਕੀਤਾ।

ਭਗਵੰਤ ਸਿੰਘ ਮਾਨ ਨੇ ਜਲੰਧਰ ਵਿੱਚ ਹੋਣ ਵਾਲੀ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਇਸ ਸਾਲ ਦਸੰਬਰ ਮਹੀਨੇ ਜਲੰਧਰ ਦੇ ਇਤਿਹਾਸਕ ਰਾਏਜ਼ਾਦਾ ਹੰਸਰਾਜ ਸਟੇਡੀਅਮ ਵਿਖੇ ਹੋਣ ਵਾਲੀ ਸਬ-ਜੂਨੀਅਰ ਨੈਸ਼ਨਲ ਬੈਡਮਿੰਟਨ ਚੈਂਪੀਅਨਸ਼ਿਪ ਦੀਆਂ ਤਿਆਰੀਆਂ ਦਾ ਜਾਇਜ਼ਾ ਲਿਆ।

ਭਗਵੰਤ ਸਿੰਘ ਮਾਨ ਵੱਲੋਂ 2,800 ਨਵੇਂ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪਣ ਨਾਲ ਹੁਣ ਪੂਰੇ ਪੰਜਾਬ ਵਿੱਚ ਘਰਾਂ ਦੇ ਨੇੜੇ ਮਿਲੇਗਾ ਰਾਸ਼ਨ

ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ ਜ਼ਰੂਰੀ ਖੁਰਾਕ ਸਪਲਾਈ ਨੂੰ ਹੋਰ ਵੀ ਪਹੁੰਚਯੋਗ ਬਣਾਉਣ ਵੱਲ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 2,800 ਨਵੇਂ ਰਾਸ਼ਨ ਡਿਪੂ ਧਾਰਕਾਂ ਨੂੰ ਲਾਇਸੈਂਸ ਸੌਂਪੇ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਸੂਬੇ ਭਰ ਦੇ ਲੋਕਾਂ ਨੂੰ ਰਾਸ਼ਨ ਉਹਨਾਂ ਦੇ ਘਰਾਂ ਦੇ ਨਜ਼ਦੀਕ ਮੁਹੱਈਆ ਕਰਵਾਇਆ ਜਾ ਸਕੇ।

ਈ-20 ਪੈਟਰੋਲ ਕਾਰਨ ਦੇਸ਼ ਭਰ ਦੇ ਲੋਕਾਂ ਨੂੰ ਆਪਣੇ ਵਾਹਨਾਂ ਵਿੱਚ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ : ਭਗਵੰਤ ਸਿੰਘ ਮਾਨ

ਈ-20  ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵੀਰਵਾਰ ਨੂੰ ਲੋਕਾਂ ਨੂੰ ਇੱਕਜੁੱਟ ਹੋਣ ਅਤੇ ਈ-20  ਪੈਟਰੋਲ ਦੀ ਸਪਲਾਈ ਰਾਹੀਂ ਖਪਤਕਾਰਾਂ ਨਾਲ ਹੋ ਰਹੀ ਬੇਇਨਸਾਫ਼ੀ ਖ਼ਿਲਾਫ਼ ਲੜਨ ਦਾ ਸੱਦਾ ਦਿੱਤਾ।

ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਹਰੇਕ ਖ਼ੇਤਰ ਵਿੱਚ ਨੰਬਰ ਇਕ ਬਣਾਉਣ ਦਾ ਸਫ਼ਰ ਜਾਰੀ ਰਹੇਗਾ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦਾਅਵਾ ਕੀਤਾ ਕਿ ਪੰਜਾਬ ਨੂੰ ਹਰ ਖੇਤਰ ਵਿੱਚ ਦੇਸ਼ ਦਾ ਨੰਬਰ ਇਕ ਸੂਬਾ ਬਣਾਉਣ ਦਾ ਸਫ਼ਰ ਇੱਥੋਂ ਦੇ ਲੋਕਾਂ ਦੇ ਸਹਿਯੋਗ ਅਤੇ ਵਿਸ਼ਵਾਸ ਨਾਲ ਨਿਰੰਤਰ ਜਾਰੀ ਰਹੇਗਾ।

ਪੰਜਾਬ ਵਿੱਚ ਉਦਯੋਗਾਂ ਲਈ ਸਿੰਗਲ ਵਿੰਡੋ ਅਤੇ ਸਿੰਗਲ ਪੈੱਨ ਸਿਸਟਮ ਉਪਲੱਬਧ : ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਟੈਕਸਟਾਈਲ ਨਿਵੇਸ਼ ਲਈ ਭਾਰਤ ਦੇ ਸਭ ਤੋਂ ਪਸੰਦੀਦਾ ਸਥਾਨ ਵਜੋਂ ਪੰਜਾਬ ਦੀ ਵਕਾਲਤ ਕਰਦਿਆਂ ਕਿਹਾ ਕਿ ਸੂਬੇ ਵਿੱਚ ਸਮੁੱਚੀ ਟੈਕਸਟਾਈਲ ਵੈਲਯੂ ਚੇਨ ਸਬੰਧੀ ਅਥਾਹ ਮੌਕੇ ਉਪਲੱਬਧ ਹਨ ਅਤੇ ਇਹ ਉੱਦਮੀਆਂ ਲਈ ਇੱਕ ਪਾਰਦਰਸ਼ੀ, ਉਦਯੋਗ ਪੱਖੀ ਮਾਹੌਲ ਪ੍ਰਦਾਨ ਕਰਦਾ ਹੈ।

18 ਜੁਲਾਈ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਨੂੰ ਕਰਨਗੇ ਸੰਬੋਧਨ: ਕੁਲਦੀਪ ਸਿੰਘ ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾਈ ਮੁੱਖ ਬੁਲਾਰੇ, ਵਿਧਾਇਕ ਅਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਨੇ ਜਾਣਕਾਰੀ ਦਿੱਤੀ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ 18 ਜੁਲਾਈ ਨੂੰ ਵਿਧਾਨ ਸਭਾ ਹਲਕਾ ਅਜਨਾਲਾ ਦੇ ਪਿੰਡ ਸਹਿੰਸਰਾ ਕਲਾਂ ਵਿਖੇ ਹਲਕਾ ਪੱਧਰੀ ਲੋਕ ਮਿਲਣੀ ਦੌਰਾਨ ਲੋਕਾਂ ਨਾਲ ਸਿੱਧਾ ਸੰਵਾਦ ਕਰਨਗੇ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਦੇ ਨਾਲ-ਨਾਲ ਮੌਕੇ 'ਤੇ ਹੀ ਪ੍ਰਸ਼ਾਸਨਿਕ ਪੱਧਰ 'ਤੇ ਉਨ੍ਹਾਂ ਦੇ ਹੱਲ ਲਈ ਲੋੜੀਂਦੀਆਂ ਹਦਾਇਤਾਂ ਵੀ ਜਾਰੀ ਕਰਨਗੇ।

ਭਗਵੰਤ ਮਾਨ ਸਰਕਾਰ ਨੇ ਜ਼ਮੀਨੀ ਪੱਧਰ ’ਤੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਹੋਰ ਮਜ਼ਬੂਤ ਕੀਤਾ

ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ ਜ਼ਮੀਨੀ ਪੱਧਰ ’ਤੇ ਹੋਰ ਮਜ਼ਬੂਤ ਕਰਦਿਆਂ ਭਗਵੰਤ ਮਾਨ ਸਰਕਾਰ ਨੇ ‘ਪਿੰਡਾਂ ਦਾ ਹਾਲ’ ਐਕਸ਼ਨ ਪਲਾਨ ਲਾਗੂ ਕਰਨਾ ਸ਼ੁਰੂ ਕਰ ਦਿੱਤਾ ਹੈ।

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ ਅਲਰਟ ਨਹੀਂ ਰਹੀ, ਬਲਕਿ ਇਹ ਹਜ਼ਾਰਾਂ ਅਜਿਹੀਆਂ ਸੋਸ਼ਲ ਮੀਡੀਆ ਰੀਲਾਂ ਦਾ ਹਿੱਸਾ ਬਣ ਚੁੱਕੀ ਹੈ, ਜੋ ਪੰਜਾਬ ਸਰਕਾਰ ਦੀ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਨਾਲ ਜੁੜੀਆਂ ਹੋਈਆਂ ਹਨ।

ਪੰਜਾਬ ਵਿੱਚ ਸੀਰੀਅਲ ਬੰਬ ਧਮਾਕਿਆਂ ਨੂੰ ਲੈ ਕੇ ਵੜਿੰਗ ਨੇ ਮੰਗਿਆ ਭਗਵੰਤ ਮਾਨ ਦਾ ਅਸਤੀਫ਼ੇ

ਪੰਜਾਬ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪੰਜਾਬ ਵਿੱਚ ਲਗਾਤਾਰ ਹੋ ਰਹੇ ਬੰਬ ਧਮਾਕਿਆਂ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਤੋਂ ਅਸਤੀਫ਼ੇ ਦੀ ਮੰਗ ਕੀਤੀ ਹੈ।

ਜਿਹੜੇ ਐਸ.ਆਈ.ਆਰ. ਫਾਰਮ ਭਰਨਗੇ, ਸਿਰਫ਼ ਉਨ੍ਹਾਂ ਦੇ ਨਾਮ ਨਵੀਂ ਵੋਟਰ ਸੂਚੀ ਵਿੱਚ ਸ਼ਾਮਲ ਕੀਤੇ ਜਾਣਗੇ: ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਹਰ ਯੋਗ ਵੋਟਰ ਨੂੰ ਵੋਟਰ ਸੂਚੀਆਂ ਦੀ ਵਿਸ਼ੇਸ਼ ਗਹਿਰੀ ਸੁਧਾਈ (ਐਸ.ਆਈ.ਆਰ.) ਪ੍ਰਕਿਰਿਆ ਨੂੰ ਤੁਰੰਤ ਪੂਰਾ ਕਰਨ ਦਾ ਸੱਦਾ ਦਿੱਤਾ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵੇਰਕਾ ਨੇ ਨਵਾਂ ਮੀਲਪੱਥਰ ਕਾਇਮ ਕੀਤਾ

ਵੇਰਕਾ (ਮਿਲਕਫੈੱਡ ਪੰਜਾਬ) ਨੇ 14.79 ਫੀਸਦ ਦੇ ਵਾਧੇ ਨਾਲ ਜੂਨ, 2026 ਵਿੱਚ 551 ਕਰੋੜ ਰੁਪਏ ਦਾ ਕਾਰੋਬਾਰ ਦਰਜ ਕੀਤਾ ਹੈ ਜਦਕਿ ਜੂਨ, 2025 ਵਿੱਚ 480 ਕਰੋੜ ਰੁਪਏ ਦਾ ਕਾਰੋਬਾਰ ਹੋਇਆ ਸੀ।

ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਨਾਲ ਮੋਹਾਲੀ ਦੇ ਨਾਈ ਦੇ ਗੋਡੇ ਦਾ ਮੁਫ਼ਤ ਆਪ੍ਰੇਸ਼ਨ, ਮੁੜ ਕੰਮ ’ਤੇ ਪਰਤਣ ਦੀ ਉਮੀਦ

ਇੱਕ ਦਰਦਨਾਕ ਸੜਕ ਹਾਦਸੇ ਤੋਂ ਬਾਅਦ ਮੋਹਾਲੀ ਦੇ ਨਾਈ ਮੁਹੰਮਦ ਜ਼ੁਲਫੁਕਾਰ ਨੂੰ ਲੱਗਣ ਲੱਗ ਪਿਆ ਸੀ ਕਿ ਹੁਣ ਉਹ ਆਪਣੀ ਰੋਜ਼ੀ-ਰੋਟੀ ਦਾ ਸਾਧਨ ਗੁਆ ਬੈਠਣਗੇ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ‘ਸਤਿਕਾਰ ਰਾਸ਼ੀ’ ਮਿਲਣ ’ਤੇ ਵਾਰਡ ਨੰਬਰ 58 ਵਿੱਚ ਧੰਨਵਾਦ ਸਮਾਗਮ…

 ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਯੋਗ ਮਹਿਲਾਵਾਂ ਦੇ ਖਾਤਿਆਂ ਵਿੱਚ ‘ਸਤਿਕਾਰ ਰਾਸ਼ੀ’ ਜਮ੍ਹਾਂ ਹੋਣ ਦੀ ਖੁਸ਼ੀ ਵਿੱਚ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਪੰਜਾਬ ਸਕੱਤਰ ਮੋਨਿਕਾ ਸ਼ਰਮਾ ਅਤੇ ਮਿਊਂਸਿਪਲ ਕੌਂਸਲਰ ਵਾਰਡ ਨੰਬਰ 58 ਗੁਰਜੀਤ ਸਿੰਘ ਸਾਹਨੀ ਦੀ ਅਗਵਾਈ ਹੇਠ ਮੇਨ ਮਾਰਕੀਟ, ਮਾਡਲ ਟਾਊਨ ਵਿਖੇ ਧੰਨਵਾਦ ਸਮਾਗਮ ਕਰਵਾਇਆ ਗਿਆ।

ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਕੈਬਨਿਟ ਵੱਲੋਂ ਲੈਂਡ ਪੂਲਿੰਗ ਦੇ ਲਾਭਾਂ ਵਿੱਚ ਵਾਧਾ

ਜ਼ਮੀਨ ਮਾਲਕਾਂ ਦੀਆਂ ਚਿੰਤਾਵਾਂ ਨੂੰ ਦੂਰ ਕਰਨ ਅਤੇ ਜ਼ਮੀਨ ਐਕਵਾਇਰ ਕਰਨ ਦੌਰਾਨ ਕਿਸਾਨਾਂ ਨੂੰ ਵੱਧ ਲਾਭ ਦੇਣ ਦੇ ਉਦੇਸ਼ ਨਾਲ ਵੱਡਾ ਫੈਸਲਾ ਲੈਂਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਪ੍ਰਧਾਨਗੀ ਹੇਠ ਪੰਜਾਬ ਕੈਬਨਿਟ ਨੇ ਜ਼ਮੀਨ ਮਾਲਕਾਂ ਦੇ ਲਾਭਾਂ ਨਾਲ ਸਬੰਧਤ ਮੌਜੂਦਾ ਨੀਤੀ ਵਿੱਚ ਸੋਧਾਂ ਨੂੰ ਮਨਜ਼ੂਰੀ ਦੇ ਦਿੱਤੀ ਹੈ ਅਤੇ ਨਾਲ ਹੀ ਰਾਹਤ ਲਈ ਕਈ ਹੋਰ ਕਦਮਾਂ ਦੀ ਵੀ ਸ਼ੁਰੂਆਤ ਕੀਤੀ ਹੈ।

ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਮਹਿਲਾਵਾਂ ਨੇ ਢੋਲ ਦੀਆਂ ਧੁਨਾਂ 'ਤੇ ਮਨਾਈ ਖੁਸ਼ੀ

ਬਾਬਾ ਦੀਪ ਸਿੰਘ ਨਗਰ ਦੀ ਪੰਚਾਇਤ ਵੱਲੋਂ ਹਲਕਾ ਗਿੱਲ ਦੇ ਵਿਧਾਇਕ ਜੀਵਨ ਸਿੰਘ ਸੰਗੋਵਾਲ ਦੀ ਰਹਿਨੁਮਾਈ ਹੇਠ ਪਿੰਡ ਦੀਆਂ ਮਹਿਲਾਵਾਂ ਨੂੰ ਰਾਸ਼ਨ ਕਿੱਟਾਂ ਵੰਡੀਆਂ ਗਈਆਂ।

ਹਲਕਾ ਮੋਹਾਲੀ ਵਿੱਚ 'ਲੋਕ ਮਿਲਣੀ' ਪ੍ਰੋਗਰਾਮਾਂ ਦਾ ਆਯੋਜਨ

ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਹਲਕਾ ਮੋਹਾਲੀ ਸਮੇਤ ਸੂਬੇ ਭਰ ਵਿੱਚ 'ਲੋਕ ਮਿਲਣੀ' ਪ੍ਰੋਗਰਾਮ ਆਯੋਜਿਤ ਕੀਤੇ ਜਾ ਰਹੇ ਹਨ।

12345