ਵਿਜੀਲੈਂਸ ਬਿਊਰੋ ਦੀ ਆਰਥਿਕ ਅਪਰਾਧ ਸ਼ਾਖਾ, ਲੁਧਿਆਣਾ ਨੇ ਪੀ.ਐਸ.ਪੀ.ਸੀ.ਐਲ. ਦੇ ਸਾਬਕਾ ਚੀਫ ਮੈਨੇਜਿੰਗ ਡਾਇਰੈਕਟਰ ਕੇ.ਡੀ. ਚੌਧਰੀ, ਸਾਬਕਾ ਸੀਨੀਅਰ ਐਕਸੀਅਨ ਸੰਜੀਵ ਪ੍ਰਭਾਕਰ ਅਤੇ ਮੈਸਰਜ਼ ਦਾਮਿਨੀ ਰਿਜ਼ੋਰਟ ਐਂਡ ਬਿਲਡਰਜ਼ ਪ੍ਰਾਈਵੇਟ ਲਿਮਟਿਡ, ਲੁਧਿਆਣਾ ਦੇ ਡਾਇਰੈਕਟਰ ਅਮਿਤ ਗਰਗ ਨੂੰ ਗ੍ਰਿਫ਼ਤਾਰ ਕੀਤਾ ਹੈ।