ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਸੂਬੇ ਭਰ ਦੇ 2500 ਕਮਿਊਨਿਟੀ ਹੈਲਥ ਅਫ਼ਸਰਾਂ ਵੱਲੋਂ ਵਿੱਢੀ ਗਈ ਪੂਰਨ ਹੜਤਾਲ ਅੱਜ ਚੌਥੇ ਦਿਨ ਵੀ ਨਿਰੰਤਰ ਜਾਰੀ ਰਹੀ।
ਐਨ ਐਚ ਐਮ, ਸਿਹਤ ਵਿਭਾਗ, ਪੰਜਾਬ ਅਧੀਨ ਪੇਂਡੂ ਖੇਤਰਾਂ ਵਿੱਚ ਕੰਮ ਕਰ ਰਹੇ ਕਮਿਊਨਟੀ ਹੈਲਥ ਅਫ਼ਸਰ ਅੱਜ ਆਪਣੇ ਹੱਕਾਂ ਦੀ ਲੜਾਈ ਲਈ ਹਰ ਤਰ੍ਹਾਂ ਦਾ ਆਨਲਾਈਨ- ਆਫ਼ਲਾਈਨ ਕੰਮ ਬੰਦ ਕਰਕੇ ਜ਼ਿਲ੍ਹੇ ਹਸਪਤਾਲਾਂ ਵਿੱਚ ਹੋਏ ਇਕੱਠੇ ਅਤੇ ਪੰਜਾਬ ਸਰਕਾਰ ਖ਼ਿਲਾਫ਼ ਖੋਲ੍ਹਿਆ ਮੋਰਚਾ।