ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਅਤੇ ਨੌਜਵਾਨ ਵਿੰਗ ਪੰਜਾਬ ਦੇ ਪ੍ਰਧਾਨ ਗੁਰਮੀਤ ਸਿੰਘ ਮੀਤ ਹੇਅਰ ਅਤੇ ਆਪ ਆਗੂ ਵਕੀਲ ਦਿਨੇਸ ਚੱਢਾ ਨੇ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਕਾਂਗਰਸ ਸਰਕਾਰ ਵੱਲੋਂ ਸੂਬੇ ਦੇ 16 ਲੱਖ 29 ਹਜਾਰ ਨੌਜਵਾਨਾਂ ਨੂੰ ਨੌਕਰੀਆਂ ਦੇਣ ਦੇ ਦਾਅਵੇ ਨੂੰ ਝੂਠ ਦਾ ਪੁਲੰਦਾ ਕਰਾਰ ਦਿੱਤਾ ਹੈ। ਉੁਨ੍ਹਾਂ ਕਿਹਾ ਕਿ ਕੈਪਟਨ ਸਰਕਾਰ ਨੇ ਪੰਜਾਬ ਭਰ ਵਿੱਚ ਨੌਕਰੀਆਂ ਦੇਣ ਦੇ ਮਸਹੂਰੀ ਬੋਰਡ ਲਾ ਕੇ ਪੰਜਾਬ ਵਾਸੀਆਂ ਦੀਆਂ ਅੱਖਾਂ ਵਿੱਚ ਘੱਟਾ ਪਾਉਣ ਦਾ ਯਤਨ ਕੀਤਾ, ਜਿਸ ਦਾ ਹਿਸਾਬ ਪੰਜਾਬ ਵਾਸੀ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਜਰੂਰ ਲੈਣਗੇ।