ਨਗਰ ਪੰਚਾਇਤ ਖਨੌਰੀ ਦੇ ਸਫਾਈ ਕਰਮਚਾਰੀਆਂ ਵੱਲੋਂ ਪਿਛਲੇ ਸੱਤ ਦਿਨਾਂ ਤੋਂ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ ਹੜਤਾਲ ਕੀਤੀ ਜਾ ਰਹੀ ਹੈ ਅਤੇ ਇਸ ਹੜਤਾਲ ਦੇ ਚਲਦਿਆਂ ਜਿਥੇ ਸ਼ਹਿਰ ਵਿੱਚ ਸਫਾਈ ਦਾ ਕੰਮ ਵੀ ਪਿਛਲੇ ਸੱਤ ਦਿਨਾਂ ਤੋਂ ਬੰਦ ਪਿਆ ਹੈ ਉੱਥੇ ਸ਼ਹਿਰ ਵਿੱਚ ਸਫਾਈ ਵਿਵਸਥਾ ਦਾ ਪੂਰੀ ਤਰ੍ਹਾਂ ਨਾਲ ਬੁਰਾ ਹਾਲ ਹੋ ਰਿਹਾ ਹੈ ਅਤੇ ਥਾਂ ਥਾਂ ਤੇ ਕੂੜੇ ਦੇ ਢੇਰ ਲੱਗ ਰਹੇ ਹਨ।