Saturday, June 01, 2024

CovidVaccine

ਪੰਜਾਬ ਸਰਕਾਰ ਵੱਲੋਂ ਕੋਵੈਕਸ ਕੰਪਨੀ ਤੋਂ ਕੋਵਿਡ Covid ਟੀਕਿਆਂ ਦੀ ਖ਼ਰੀਦ ਕਰਨ ਦਾ ਫ਼ੈਸਲਾ

ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਵੀਰਵਾਰ ਨੂੰ ਕੋਵੈਕਸ ਸੰਸਥਾਨ ਨਾਲ ਜੁੜਨ ਦਾ ਫੈਸਲਾ ਕੀਤਾ ਤਾਂ ਜੋ ਵਧੀਆ ਕੀਮਤ ਉੱਤੇ ਕੋਵਿਡ ਦੇ ਟੀਕਿਆਂ ਦੀ ਖਰੀਦ ਲਈ ਆਲਮੀ ਪੱਧਰ ਉੱਤੇ ਪਹੁੰਚ ਬਣਾਈ ਜਾ ਸਕੇ। ਇਸ ਤਰ੍ਹਾਂ ਪੰਜਾਬ ਇਹ ਨਿਵੇਕਲੀ ਪਹਿਲ ਕਰਨ ਵਾਲਾ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿਸ ਦਾ ਮਕਸਦ ਕੋਵਿਡ ਦੀ ਦੂਜੀ ਮਾਰੂ ਲਹਿਰ ਦੌਰਾਨ ਟੀਕਿਆਂ ਦੀ ਘਾਟ ਦੀ ਸਮੱਸਿਆ ਦਾ ਹੱਲ ਕਰਨਾ ਹੈ।

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਮੁੱਖ ਮੰਤਰੀ ਨੇ 18-45 ਉਮਰ ਗਰੁੱਪ ਦਾ ਟੀਕਾਕਰਨ ਮੁਲਤਵੀ ਕੀਤਾ

ਕੋਵਿਡ ਵੈਕਸੀਨ ਦੀ ਘਾਟ ਦੇ ਚੱਲਦਿਆਂ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੇ ਟੀਕਾਕਰਨ ਨੂੰ ਮੁਲਤਵੀ ਕਰਨ ਦਾ ਫੈਸਲਾ ਕੀਤਾ ਜਿਹੜੀ ਪਹਿਲੀ ਮਈ ਨੂੰ ਸ਼ੁਰੂ ਹੋਣੀ ਸੀ। ਇਸ ਤੋਂ ਇਲਾਵਾ ਭਲਕੇ ਸ਼ਨਿਚਰਵਾਰ ਤੋਂ ਪ੍ਰਾਈਵੇਟ ਸਿਹਤ ਸੇਵਾਵਾਂ ਵਿਖੇ ਟੀਕਾਕਰਨ ਮੁਲਤਵੀ ਰਹੇਗਾ।
ਮੁੱਖ ਮੰਤਰੀ ਨੇ ਇਹ ਸਪੱਸ਼ਟ ਕੀਤਾ ਕਿ ਵੈਕਸੀਨ ਉਪਲੱਬਧ ਨਾ ਹੋਣ ਕਾਰਨ 18-45 ਸਾਲ ਉਮਰ ਵਰਗ ਦੀ ਤੀਜੇ ਪੜਾਅ ਦੀ ਟੀਕਾਕਰਨ ਮੁਹਿੰਮ ਆਪਣੇ ਤੈਅ ਕੀਤੇ ਪ੍ਰੋਗਰਾਮ ਅਨੁਸਾਰ ਸ਼ੁਰੂ ਨਹੀਂ ਕੀਤੀ ਜਾ ਸਕੇਗੀ।