ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ’ਤੇ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਕਾਊਂਟਰ ਇੰਟੈਲੀਜੈਂਸ (ਸੀਆਈ) ਅੰਮ੍ਰਿਤਸਰ ਨੇ ਸਰਹੱਦ ਪਾਰੋਂ ਨਸ਼ਾ ਤਸਕਰੀ ਅਤੇ ਸੰਗਠਿਤ ਅਪਰਾਧ ਨੂੰ ਅੰਜਾਮ ਦੇਣ ਵਾਲੇ ਗਠਜੋੜ ਦੇ ਇੱਕ ਕਾਰਕੁੰਨ ਨੂੰ 20 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਇਸ ਗਠਜੋੜ ਦਾ ਪਰਦਾਫਾਸ਼ ਕੀਤਾ ਹੈ।