ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਚੱਲ ਰਹੀ ਮੁਹਿੰਮ ਦੌਰਾਨ ਪੰਜਾਬ ਪੁਲਿਸ ਦੇ ਸਟੇਟ ਸਾਈਬਰ ਕ੍ਰਾਈਮ ਡਿਵੀਜ਼ਨ ਨੇ ਸਾਈਬਰ ਧੋਖਾਧੜੀ ਕਰਨ ਵਾਲਿਆਂ ਨੂੰ ਫਰਜ਼ੀ ਫੰਡਾਂ ਦੀ ਰੂਟਿੰਗ, ਲੇਅਰਿੰਗ ਅਤੇ ਸੈਟਲਮੈਂਟ ਕਰਨ ਲਈ ਚਾਲੂ ਬੈਂਕ ਖਾਤੇ (ਮਿਊਲ ਖਾਤੇ)- ਖੋਲ੍ਹਣ ਅਤੇ ਉਪਲਬਧ ਕਰਵਾਉਣ ਵਿੱਚ ਸ਼ਾਮਲ ਗਿਰੋਹ ਦੇ ਤਿੰਨ ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰਕੇ ਗਿਰੋਹ ਦਾ ਪਰਦਾਫਾਸ਼ ਕੀਤਾ ਹੈ।