Saturday, August 02, 2025
BREAKING NEWS
ਪੰਜਾਬ ਸਰਕਾਰ ਵੱਲੋਂ ਸ਼ਹੀਦ ਊਧਮ ਸਿੰਘ ਦੇ ਸ਼ਹੀਦੀ ਦਿਵਸ ਮੌਕੇ 31 ਜੁਲਾਈ ਨੂੰ ਗਜ਼ਟਿਡ ਛੁੱਟੀ ਦਾ ਐਲਾਨਲੈਂਡ ਪੂਲਿੰਗ ਸਕੀਮ ਤਹਿਤ ਕਿਸਾਨਾਂ ਨੂੰ ਸਾਲਾਨਾ ਇਕ ਲੱਖ ਰੁਪਏ ਦੇਵੇਗੀ ਪੰਜਾਬ ਸਰਕਾਰ: ਮੁੱਖ ਮੰਤਰੀ ਮਾਨਮੁੱਖ ਮੰਤਰੀ ਨੇ ਲੈਂਡ ਪੂਲਿੰਗ ਸਕੀਮ ਬਾਰੇ ਲੋਕਾਂ ਨੂੰ ਗੁਮਰਾਹ ਕਰ ਰਹੀ ਵਿਰੋਧੀ ਧਿਰ ਨੂੰ ਲਾਏ ਰਗੜੇਮੁੱਖ ਮੰਤਰੀ ਵੱਲੋਂ ਮਲੇਰਕੋਟਲਾ ਜ਼ਿਲ੍ਹੇ ਦੇ ਵਾਸੀਆਂ ਨੂੰ 13 ਕਰੋੜ ਰੁਪਏ ਦਾ ਤੋਹਫਾਸਪੀਕਰ ਵੱਲੋਂ ਰਾਜ ਮਲਹੋਤਰਾ ਦੁਆਰਾ ਲਿਖੀ ਕਿਤਾਬ 'ਸਚਖੰਡ ਪੰਜਾਬ' ਰਿਲੀਜ਼ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿਧਾਨ ਸਭਾ ਨੇ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆਮੁੱਖ ਮੰਤਰੀ ਨੇ ਵਿਧਾਨ ਸਭਾ ਵਿੱਚ 'ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025' ਪੇਸ਼ ਕੀਤਾਟਰਾਈਸਿਟੀ ਇੰਮੀਗ੍ਰੇਸ਼ਨ ਕੰਸਲਟੈਂਟਸ ਦਾ ਲਾਇਸੰਸ ਰੱਦਲੁਧਿਆਣਾ ‘ਚ ਬੋਰੀ ਵਿਚ ਔਰਤ ਦੀ ਮ੍ਰਿਤਕ ਦੇਹ ਮਿਲੀਮੋਹਾਲੀ ਦੀ ਇੱਕ ਫੈਕਟਰੀ ‘ਚ ਅੱਗ ਲੱਗਣ ਕਾਰਨ ਬੱਚੀ ਦੀ ਮੌਤ, ਦੋ ਝੁਲਸੇ

Current News

ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀ-ਮੁਕਤ ਰੱਖਣ ਲਈ ਕੋਸ਼ਿਸ਼ਾਂ ਤੇਜ਼

ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਨੂੰ ਬਿਮਾਰੀਆਂ ਮੁਕਤ ਰੱਖਣ ਲਈ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਜਾਰੀ ਨਿਰਦੇਸ਼ਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਵੱਖ-ਵੱਖ ਕਦਮ ਚੱੁਕੇ ਜਾ ਰਹੇ ਹਨ। ਜਿਨ੍ਹਾਂ ਇਲਾਕਿਆਂ ਵਿਚ ਹੜ੍ਹਾਂ ਦਾ ਪਾਣੀ ਉਤਰ ਗਿਆ ਹੈ ਉੱਥੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਫੋਗਿੰਗ ਕਰਵਾਈ ਜਾ ਰਹੀ ਹੈ ਅਤੇ ਲੋਕਾਂ ਦੀ ਸਿਹਤ ਦਾ ਵਿਸ਼ੇਸ਼ ਧਿਆਨ ਰੱਖਣ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਖਾਸ ਸਿਹਤ ਚੈੱਕ ਅੱਪ ਕੈਂਪ ਲਗਾਏ ਜਾ ਰਹੇ ਹਨ ਅਤੇ ਸਾਫ-ਸਫਾਈ ਦਾ ਵਿਸ਼ੇਸ਼ ਧਿਆਨ ਰੱਖਿਆ ਜਾ ਰਿਹਾ ਹੈ।

ਪੰਜਾਬ ਦੇ ਸਿਹਤ ਮੰਤਰੀ ਨੇ ‘ਏਮਜ਼ ’ ਮੁਹਾਲੀ ਦੇ ਡਾਈਰੀਆ ਵਾਰਡ ਦਾ ਕੀਤਾ ਅਚਨਚੇਤ ਨਿਰੀਖਣ

ਮੁੱਖ ਮੰਤਰੀ ਭਗਵੰਤ ਮਾਨ ਦੀ ਇੱਛਾ ਅਨੁਸਾਰ ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਕੁਝ ਹਿੱਸਿਆਂ ਵਿੱਚ  ਪੇਚਸ (ਡਾੲਰੀਆ) ਦੇ ਪ੍ਰਕੋਪ ਤੋਂ ਪ੍ਰਭਾਵਿਤ ਲੋਕਾਂ ਨੂੰ ਮਿਆਰੀ ਇਲਾਜ ਮੁਹੱਈਆ ਕਰਵਾਏ ਜਾਣ ਨੂੰ ਯਕੀਨੀ ਬਣਾਉਣ ਦੇ ਮੱਦੇਨਜ਼ਰ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ: ਬਲਬੀਰ ਸਿੰਘ ਨੇ ਸੋਮਵਾਰ ਨੂੰ ਮੋਹਾਲੀ ਸਥਿਤ ਡਾ.ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼) ਵਿਖੇ ਪੇਚਸ ਦੇ ਮਰੀਜ਼ਾਂ ਲਈ ਬਣਾਏ ਗਏ ਵਿਸ਼ੇਸ਼ ਵਾਰਡ ਦਾ ਅਚਨਚੇਤ ਦੌਰਾ ਕਰਕੇ ਉਥੋਂ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਨਵੀਨ ਬੰਸਲ ਖਿਜਰਾਬਾਦ ਜਿਲ੍ਹਾ ਕਾਗਰਸ ਕਮੇਟੀ ਦੇ ਮੀਤ ਪ੍ਰਧਾਨ ਚੁਣੇ

ਇੱਥੋਂ ਨੇੜਲੇ ਕਸਬੇ ਖਿਜਰਾਬਾਦ ਦੇ ਮਿਹਨਤੀ ਅਤੇ ਅਣਥੱਕ ਕਾਗਰਸੀ ਵਰਕਰ ਨਵੀਨ ਬੰਸਲ ਨੂੰ ਜਿਲ੍ਹਾ ਕਾਂਗਰਸ ਕਮੇਟੀ ਦਾ ਮੀਤ ਪ੍ਰਧਾਨ ਚੁਣਿਆ ਗਿਆ ਹੈ, ਅੱਜ ਕੁਰਾਲੀ ਦੇ ਚੰਡੀਗੜ੍ਹ ਰੋਡ ਤੇ ਇੱਕ ਸਾਦੇ ਅਤੇ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਉਨ੍ਹਾਂ ਨੂੰ ਇਸ ਅਹੁਦੇ ਦਾ ਨਿਯੁਕਤੀ ਪੱਤਰ ਸੌਂਪਦਿਆਂ ਵਿਜੈ ਸ਼ਰਮਾ ਟਿੰਕੂ ਹਲਕਾ ਇੰਚਾਰਜ ਖਰੜ ਨੇ ਕਿਹਾ ਕਿ ਕਾਂਗਰਸ ਪਾਰਟੀ ਨੇ ਹਮੇਸ਼ਾਂ ਹੀ ਪਾਰਟੀ ਦੇ ਮਿਹਨਤੀ ਵਰਕਰਾਂ ਦੀ ਕਦਰ ਕੀਤੀ ਹੈ ਅਤੇ ਅਜਿਹੇ ਵਰਕਰਾਂ ਦੇ ਲਾਮਬੰਦ ਹੋਣ ਨਾਲ ਪਿੰਡ ਪੱਧਰ ਤੇ ਪਾਰਟੀ ਮਜਬੂਤ ਹੋਵੇਗੀ। 

ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਭਗੌੜੇ ਚਲ ਰਹੇ ਇਕ ਹੋਰ ਦੋਸ਼ੀ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫਤਾਰ

ਵਿਜੀਲੈਂਸ ਬਿਓਰੋ ਪੰਜਾਬ ਵਲੋਂ ਇੰਮਪਰੂਵਮੈਂਟ ਟਰੱਸਟ ਜਲੰਧਰ ਦੀ ਜਮੀਨ ਵਿਚ ਹੋਏ ਗਬਨ ਦੇ ਕੇਸ ਵਿਚ ਕਰੀਬ 3 ਸਾਲ 5 ਮਹੀਨੇ ਤੋਂ ਫਰਾਰ ਚੱਲ ਰਹੇ ਭਗੌੜੇ ਦੋਸ਼ੀ ਗੁਰਦੀਪ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਹੈ। ਇਸ ਮੁਕੱਦਮੇ ਵਿੱਚ ਹੁਣ ਤੱਕ ਕੁੱਲ 12 ਦੋਸ਼ੀ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ ਤੇ ਬਾਕੀਆਂ ਦੀ ਭਾਲ ਜਾਰੀ ਹੈ। 

ਅਮਨ ਅਰੋੜਾ ਵੱਲੋਂ ਗਣਤੰਤਰ ਦਿਵਸ ਮੌਕੇ ਮੋਹਾਲੀ ਲਈ 5000 ਈ.ਡਬਲਿਊ.ਐਸ. ਫਲੈਟਾਂ ਦਾ ਐਲਾਨ

ਪੰਜਾਬ ਦੇ ਮਕਾਨ ਉਸਾਰੀ ਤੇ ਸ਼ਹਿਰੀ ਵਿਕਾਸ, ਸੂਚਨਾ ਤੇ ਲੋਕ ਸੰਪਰਕ, ਨਵੀਂ ਤੇ ਨਵਿਆਉਣਯੋਗ ਊਰਜਾ ਸਰੋਤ ਅਤੇ ਪ੍ਰਿਟਿੰਗ ਤੇ ਸਟੇਸ਼ਨਰੀ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਦੇਸ਼ ਦੇ 74ਵੇਂ ਗਣਤੰਤਰ ਦਿਵਸ ਮੌਕੇ ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਫੇਜ਼-6, ਐਸ.ਏ.ਐਸ ਨਗਰ (ਮੁਹਾਲੀ) ਵਿਖੇ ਕੌਮੀ ਝੰਡਾ ਲਹਿਰਾਇਆ।

ਭਾਰਤ ਜੌੜੋ ਯਾਤਰਾ ਦੌਰਾਨ ਪੰਜਾਬ 'ਚ ਦਾਖਲ ਹੋਣ ਤੋਂ ਪਹਿਲਾਂ ਰਾਹੁਲ ਗਾਂਧੀ ਪੰਜਾਬ ਨਾਲ ਕੀਤੇ ਗਾਏ ਧੱਕਿਆ ਦਾ ਜਵਾਬ ਦੇਵੇ : ਪ੍ਰੋ. ਬਡੂੰਗਰ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਭਾਰਤ ਜੋੜੋ ਯਾਤਰਾ ਦੌਰੇ ਦੌਰਾਨ ਪੰਜਾਬ ਵਿੱਚ ਦਾਖਲ ਹੋਣ ਜਾ ਰਹੇ ਕੁੱਲ ਹਿੰਦ ਕਾਂਗਰਸ ਪਾਰਟੀ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੇ ਪਰਿਵਾਰ ਵੱਲੋਂ ਪੰਜਾਬ ਨਾਲ ਸ਼ੁਰੂ ਤੋਂ ਹੀ ਵੱਡਾ ਧੱਕਾ ਕੀਤਾ ਜਾਂਦਾ ਰਿਹਾ ਹੈ,

ਜਨ ਸੁਵਿਧਾ, ਜਨ ਸੁਣਵਾਈ ਤੇ ਮਾਲ ਸੁਵਿਧਾ ਕੈਂਪ 23 ਨਵੰਬਰ ਨੂੰ : ਡਿਪਟੀ ਕਮਿਸ਼ਨਰ ਪਟਿਆਲਾ

ਮੁੱਖ ਮੰਤਰੀ ਪੰਜਾਬ, ਭਗਵੰਤ ਮਾਨ ਵੱਲੋਂ ਦਿੱਤੀਆਂ ਹਦਾਇਤਾਂ ਦੇ ਮੱਦੇਨਜ਼ਰ ਪ੍ਰਸ਼ਾਸਨਿਕ ਸੇਵਾਵਾਂ ਲੋਕਾਂ ਦੇ ਘਰਾਂ ਤੱਕ ਪੁੱਜਦੀਆਂ ਕਰਨ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 23 ਨਵੰਬਰ ਨੂੰ ਜਨ ਸੁਵਿਧਾ, ਜਨ ਸੁਣਵਾਈ ਅਤੇ ਮਾਲ ਸੁਵਿਧਾ ਕੈਂਪ ਪਟਿਆਲਾ ਦਿਹਾਤੀ ਬਲਾਕ ਦੇ ਪਿੰਡ ਵਿਕਾਸ ਨਗਰ ਦੇ ਤੇਜਿੰਦਰ ਪਬਲਿਕ ਸਕੂਲ ਵਿਖੇ ਲਗਾਇਆ ਜਾਵੇਗਾ।

ਪਿੰਡ ਮਦਨਹੇੜੀ ਦੀ ਪੰਚਾਇਤ ਵੱਲੋਂ ਪਰਾਲੀ ਨੂੰ ਅੱਗ ਨਾ ਲਾਉਣ ਦਾ ਸਰਬਸੰਮਤੀ ਨਾਲ ਮਤਾ ਪਾਸ

ਡਿਪਟੀ ਕਮਿਸ਼ਨਰ ਸ੍ਰੀ ਅਮਿਤ ਤਲਵਾੜ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਮੁੱਖ ਖੇਤੀਬਾੜੀ ਅਫ਼ਸਰ ਡਾ. ਗੁਰਬਚਨ ਸਿੰਘ ਦੀ ਅਗਵਾਈ ਹੇਠ ਪਿੰਡ ਮਦਨਹੇੜੀ ਬਲਾਕ ਖਰੜ ਦੀ ਪੰਚਾਇਤ ਵੱਲੋਂ ਖੇਤੀਬਾੜੀ ਵਿਭਾਗ ਦੇ ਅਧਿਕਾਰੀਆਂ ਦੀ ਹਾਜ਼ਰੀ ਵਿੱਚ ਸਰਬਸੰਮਤੀ ਨਾਲ ਮਤਾ ਪਾਕੇ ਸਹਿਮਤੀ ਪ੍ਰਗਟਾਈ ਕਿ ਝੋਨੇ ਦੀ ਪਰਾਲੀ ਨੂੰ ਇਸ ਪਿੰਡ ਦਾ ਕੋਈ ਵੀ ਕਿਸਾਨ ਅੱਗ ਨਹੀ ਲਗਾਏਗਾ,

ਪਟਿਆਲਾ ਜ਼ਿਲ੍ਹੇ ਦਾ ਜ਼ਿਲ੍ਹਾ ਪੱਧਰੀ ਟੂਰਨਾਮੈਂਟ 12 ਤੋਂ 22 ਸਤੰਬਰ ਤੱਕ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਵਿੱਚ ਮੁੜ ਖੇਡ ਸੱਭਿਆਚਾਰ ਪੈਦਾ ਕਰਨ ਅਤੇ ਸੂਬੇ ਵਿੱਚ ਖਿਡਾਰੀਆਂ ਦੀ ਪ੍ਰਤਿਭਾ ਦੀ ਸ਼ਨਾਖਤ ਕਰਨ ਲਈ ਖੇਡ ਵਿਭਾਗ ਵੱਲੋਂ ਕਰਵਾਈਆਂ ਜਾ ਰਹੀਆਂ 'ਖੇਡਾਂ ਵਤਨ ਪੰਜਾਬ ਦੀਆਂ' ਦੇ ਬਲਾਕ ਪੱਧਰ ਦੇ ਮੁਕਾਬਲਿਆਂ ਤੋਂ ਬਾਅਦ ਹੁਣ 22 ਖੇਡਾਂ ਦੇ ਜ਼ਿਲ੍ਹਾ ਪੱਧਰੀ ਮੁਕਾਬਲੇ ਕਰਵਾਏ ਜਾ ਰਹੇ ਹਨ। 

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਫਿਊਚਰ ਟਾਈਕੂਨਜ਼ ਦਾ ਹੱਥ ਫੜਿਆ

ਪਟਿਆਲਾ ਮੈਨੇਜਮੈਂਟ ਐਸੋਸੀਏਸ਼ਨ ਨੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਵੱਲੋਂ ਚਿਤਵੇ ਫਿਊਚਰ ਟਾਈਕੂਨਜ਼ (ਉਭਰਦੇ ਉਦਮੀਆਂ) ਦਾ ਹੱਥ ਫੜਿਆ ਹੈ। ਪੀ.ਐਮ.ਏ. ਨੇ ਇਨ੍ਹਾਂ ਉਭਰਦੇ ਉਦਮੀਆਂ ਨੂੰ ਆਪਣੇ ਕਾਰੋਬਾਰ ਨੂੰ ਅੱਗੇ ਵਧਾਅ ਕੇ ਹੋਰ ਵੱਡੇ ਪੱਧਰ 'ਤੇ ਲਿਜਾਣ ਲਈ ਸਲਾਹ ਦੇਣ ਅਤੇ ਸਹੀ ਮਾਰਗਦਰਸ਼ਨ ਕਰਨ ਲਈ ਇੱਥੇ ਕਰਵਾਏ ਇੱਕ ਸਮਾਰੋਹ ਦੌਰਾਨ ਸਨਮਾਨਤ ਕੀਤਾ।

ਪੰਜਾਬੀ ਫ਼ਿਲਮ ਐਸ ਐਚ ਓ ਸ਼ੇਰ ਸਿੰਘ ਦਰਸ਼ਕਾਂ ਨੂੰ ਬਹੁਤ ਪਸੰਦ ਆਵੇਗੀ ਫ਼ਿਲਮ ਟੀਮ

ਮੰਨੋਰੰਜਨ ਜਗਤ ਨੂੰ ਸਿਨੇਮੇ ਦੇ ਬਰਾਬਰ ਦਾ ਕਰਨ ਲਈ ਬਹੁਤ ਸਾਰੇ ਉ. ਟੀ. ਟੀ ਪਲੇਟਫਾਰਮਾਂ ਦੀ ਆਮਦ ਹੋਈ ਹੈ ਜਿਸ ਦਾ ਕਾਰਨ ਇਹ ਵੀ ਮੰਨਿਆਂ ਜਾਦਾ ਹੈ ਕਿ ਵਿਸ਼ਵ ਪੱਧਰ ਤੇ ਕਰੋਨਾ ਦੀ ਪਈ ਮਾਰ ਨੇ ਦਰਸ਼ਕਾਂ ਦਾ ਸਿਨੇਮੇ ਤੋ ਮੂੰਹ ਜਿਹਾ ਮੋੜ ਦਿੱਤਾ ਜਿਸ ਕਰਕੇ ਸਿਨੇਮੇ ਜਗਤ ਨੂੰ ਆਰਥਿਕ ਪੱਖੋਂ ਵੱਡੀ ਮਾਰ ਵੀ ਝੱਲਣੀ ਪੈ ਰਹੀ ਹੈ 

ਜ਼ਿਲ੍ਹਾ ਸਿਹਤ ਵਿਭਾਗ ਨੇ ਦੁਕਾਨਦਾਰਾਂ ਨੂੰ ਰਿਸ਼ਵਤ ਮੰਗਣ ਵਾਲੇ ਜਾਅਲੀ ਅਫ਼ਸਰਾਂ ਤੋਂ ਕੀਤਾ ਚੌਕਸ

ਜ਼ਿਲ੍ਹਾ ਸਿਹਤ ਵਿਭਾਗ ਨੇ ਖਾਣ-ਪੀਣ ਦੀਆਂ ਵਸਤਾਂ ਬਣਾਉਣ ਅਤੇ ਵੇਚਣ ਵਾਲੇ ਦੁਕਾਨਦਾਰਾਂ, ਹਲਵਾਈਆਂ, ਕਰਿਆਨਾ ਦੁਕਾਨਦਾਰਾਂ, ਸਬਜ਼ੀ/ਫੱਲ ਵਿਕਰੇਤਾਵਾਂ, ਦੋਧੀਆਂ ਅਤੇ ਹੋਰ ਫ਼ੂਡ ਬਿਜ਼ਨਸ ਆਪਰੇਟਰਜ਼ (ਐਫ਼.ਬੀ.ਓ.) ਨੂੰ ਰਿਸ਼ਵਤ ਦੀ ਮੰਗ ਕਰਨ ਵਾਲੇ ਮਾੜੇ ਅਨਸਰਾਂ ਵਿਰੁਧ ਚੌਕਸ ਕੀਤਾ ਹੈ।

ਦੋ- ਰੋਜ਼ਾ ਨੈਸ਼ਨਲ ਵਰਕਸ਼ਾਪ ਦੀਆਂ ਤਿਆਰੀਆਂ ਦੇ ਜਾਇਜ਼ੇ ਸਬੰਧੀ ਵਿੱਤੀ ਕਮਿਸ਼ਨਰ ਪੇਂਡੂ ਵਿਕਾਸ ਤੇ ਪੰਚਾਇਤ ਨੇ ਕੀਤੀ ਮੀਟਿੰਗ

ਕੇਂਦਰੀ ਪੰਚਾਇਤੀ ਰਾਜ ਮੰਤਰਾਲੇ ਵੱਲੋ ਸਥਾਈ ਵਿਕਾਸ ਦੇ ਟੀਚਿਆਂ ਦੇ ਸਥਾਨੀਕਰਨ ਦੇ ਸਬੰਧੀ ਵੱਖ-ਵੱਖ ਸੂਬਿਆਂ ਨੂੰ ਦਿੱਤੇ 9 ਥੀਮਜ਼ ’ਤੇ ਕਰਵਾਈਆਂ ਜਾਣ ਵਾਲੀਆਂ ਕੌਮੀ ਵਰਕਸ਼ਾਪਾਂ ਵਿੱਚੋਂ ,ਪੰਜਾਬ ਸੂਬੇ ਵਿਚ ਪਹਿਲੀ ਵਰਕਸ਼ਾਪ 22 ਤੇ 23 ਅਗਸਤ 2022 ਨੂੰ ਕਰਵਾਈ ਜਾ ਰਹੀ ਹੈ।

ਫਿਰੌਤੀ ਰੈਕੇਟ ਦਾ ਪਰਦਾਫਾਸ਼, ਤਿੰਨ ਗੈਂਗਸਟਰ ਗ੍ਰਿਫਤਾਰ, ਇਕ ਜ਼ਖਮੀ

ਐਸ.ਏ.ਐਸ.ਨਗਰ ਪੁਲਿਸ ਅਤੇ ਏ.ਜੀ.ਟੀ.ਐਫ ਨੇ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਬਲਟਾਣਾ, ਜ਼ੀਰਕਪੁਰ ਤੋਂ ਭੂਪੀ ਰਾਣਾ ਗਿਰੋਹ ਦੇ ਤਿੰਨ ਸਰਗਰਮ ਮੈਂਬਰਾਂ ਨੂੰ ਗ੍ਰਿਫਤਾਰ ਕੀਤਾ ਹੈ। ਗੈਂਗਸਟਰ ਭੂਪੀ ਰਾਣਾ ਇਸ ਸਮੇਂ ਪਟਿਆਲਾ ਜੇਲ੍ਹ ਵਿੱਚ ਬੰਦ ਹੈ ਅਤੇ ਵਿੱਕੀ ਮਿੱਡੂਖੇੜਾ ਕਤਲ ਕੇਸ ਦਾ ਮੁੱਖ ਸਾਜ਼ਿਸ਼ਕਰਤਾ ਸੀ।

ਐਨ.ਡੀ.ਪੀ.ਐਸ ਐਕਟ ਤਹਿਤ ਕੁਲ 140 ਮੁਕੱਦਮੇ ਕੀਤੇ ਦਰਜ ਅਤੇ 190 ਦੋਸ਼ੀਆਂ ਨੂੰ ਕੀਤਾ ਗ੍ਰਿਫ਼ਤਾਰ

ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ਤਹਿਤ ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਅੰਤਰਰਾਸ਼ਟਰੀ ਨਸ਼ਾ ਵਿਰੋਧੀ ਦਿਵਸ ਉੱਤੇ ਮੋਹਾਲੀ ਪੁਲਿਸ ਵੱਲੋ ਨਸ਼ਾ ਸਮੱਗਲਰਾ ਤੇ ਸ਼ਿਕੰਜਾ ਕਸਣ ਲਈ ਵੱਖ ਵੱਖ ਟੀਮਾ ਦਾ ਗਠਨ ਕੀਤਾ ਗਿਆ ਸੀ। ਜਿਸ ਮੁਤਾਬਿਕ ਚਲਾਈ ਗਈ ਤਲਾਸ਼ੀ ਮੁਹਿੰਮ ਤਹਿਤ ਮੋਹਾਲੀ ਨੇ ਸਫਲਤਾ ਹਾਸਲ ਕੀਤੀ ਹੈ ਅਤੇ ਐਨ.ਡੀ.ਪੀ.ਐਸ ਐਕਟ ਤਹਿਤ ਵੱਖ ਵੱਖ ਮੁਕੱਦਮੇ ਦਰਜ ਕੀਤੇ ਗਏ ਹਨ।

ਮੁੱਖ ਮੰਤਰੀ ਦੇ ਹੁਕਮਾਂ 'ਤੇ ਪੰਜਾਬ ਨੇ 30 ਲੱਖ ਏਕੜ ਰਕਬਾ ਝੋਨੇ ਦੀ ਸਿੱਧੀ ਬਿਜਾਈ ਹੇਠ ਲਿਆਉਣ ਦਾ ਟੀਚਾ ਮਿੱਥਿਆ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ 'ਤੇ ਸੂਬੇ ਦੇ ਖੇਤੀਬਾੜੀ ਵਿਭਾਗ ਨੇ ਸਾਉਣੀ ਦੇ ਮੌਜੂਦਾ ਸੀਜ਼ਨ ਦੌਰਾਨ ਝੋਨੇ ਦੀ ਸਿੱਧੀ ਬਿਜਾਈ (ਡੀ.ਐਸ.ਆਰ.) ਹੇਠ ਰਕਬਾ ਪਿਛਲੇ ਸਾਲ ਦੇ ਮੁਕਾਬਲੇ ਦੁੱਗਣਾ ਕਰਦੇ ਹੋਏ 30 ਲੱਖ ਏਕੜ (12 ਲੱਖ ਹੈਕਟੇਅਰ) ਰਕਬਾ ਇਸ ਤਕਨੀਕ ਹੇਠ ਲਿਆਉਣ ਦਾ ਟੀਚਾ ਮਿੱਥਿਆ ਹੈ।

ਚੋਣ ਲੜ ਰਹੇ ਉਮੀਦਵਾਰਾਂ ਦੇ ਸਮਰਥਕਾਂ ਅਤੇ ਰਿਸ਼ਤੇਦਾਰਾਂ ਲਈ ਜਾਰੀ ਹੋਈਆਂ ਸਖ਼ਤ ਹਦਾਇਤਾਂ

ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਜ਼ਿਲ੍ਹੇ 20 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨੂੰ ਮੁੱਖ ਰੱਖਦੇ ਹੋਏ ਫੌਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਵਿਧਾਨ ਸਭਾ ਚੋਣਾਂ-2022 ਲਈ ਚੋਣ ਲੜ ਰਹੇ ਵਿਧਾਨ ਸਭਾ ਹਲਕਾ, ਖਰੜ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਅਤੇ ਡੇਰਾਬਸੀ ਦੀ ਸੀਟਾਂ ਦੇ ਉਮੀਦਵਾਰਾਂ ਦੇ ਸਮੱਰਥਕਾਂ ਅਤੇ ਰਿਸ਼ਤੇਦਾਰਾਂ ਨੂੰ  18 ਫਰਵਰੀ  ਨੂੰ ਸ਼ਾਮ 06-00 ਵਜੇ ਚੋਣ ਪ੍ਰਚਾਰ ਖ਼ਤਮ ਹੋਣ ਤੋਂ ਤੁਰੰਤ ਬਾਅਦ ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਤੋਂ  ਫੌਰੀ ਤੌਰ ਤੇ ਬਾਹਰ ਜਾਣ ਦੇ ਆਦੇਸ਼ ਜਾਰੀ ਕੀਤੇ ਹਨ।

ਚੋਣਾਂ ਦੇ ਮੱਦੇਨਜ਼ਰ ਪਾਬੰਦੀਆਂ ਲਾਗੂ

ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਈਸ਼ਾ ਕਾਲੀਆ ਵੱਲੋਂ ਫੋਜਦਾਰੀ ਜਾਬਤਾ ਸੰਘਤਾ 1973 (1974 ਦਾ ਐਕਟ ਨੰਬਰ 2) ਦੀ ਧਾਰਾ 144 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦੇ ਜ਼ਿਲ੍ਹਾ ਐਸ.ਏ.ਐਸ ਨਗਰ ਦੀ ਹਦੂਦ ਅੰਦਰ 18 ਫਰਵਰੀ ਨੂੰ ਸ਼ਾਮ 6 ਵਜੇ ਤੋਂ ਬਾਅਦ ਜਨਤਕ ਮੀਟਿੰਗਾਂ, ਗੈਰ-ਕਾਨੂੰਨੀ ਇਕੱਠ ਅਤੇ ਲਾਊਡ ਸਪੀਕਰਾਂ ਦੀ ਵਰਤੋਂ ਆਦਿ ਤੋ ਪੂਰਨ ਤੌਰ ਤੇ ਪਾਬੰਦੀ ਲਗਾਈ ਗਈ ਹੈ। ਇਹ ਹੁਕਮ 18 ਫਰਵਰੀ ਸ਼ਾਮ 6 ਵਜੇ ਤੋਂ 21 ਫਰਵਰੀ ਸ਼ਾਮ 6 ਵਜੇ ਤੱਕ ਹੁਕਮ ਲਾਗੂ ਰਹਿਣਗੇ।

ਤਰਕਸ਼ੀਲ ਸੁਸਾਇਟੀ ਦੀ ਵਿਚ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਵਿਚ ਸ਼ਾਮਲ ਹੋਣ ਦਾ ਫੈਸਲਾ

ਅੱਜ ਤਰਕਸ਼ੀਲ ਸੁਸਾਇਟੀ ਪੰਜਾਬ ਦੀ ਪਟਿਆਲਾ ਇਕਾਈ ਦੀ ਮੀਟਿੰਗ ਤਰਕਸ਼ੀਲ ਹਾਲ ਪਟਿਆਲਾ ਵਿਖੇ ਚਰਨਜੀਤ ਪਟਵਾਰੀ ਦੀ ਪ੍ਰਧਾਨਗੀ ਹੇਠ ਹੋਈ ਜਿਸ ਵਿਚ 27 ਫਰਵਰੀ ਨੂੰ ਕ੍ਰਿਸ਼ਨ ਬਰਗਾੜੀ ਯਾਦਗਾਰੀ ਸਮਾਗਮ ਵਿਚ ਬਰਨਾਲਾ ਵਿਖੇ ਸ਼ਾਮਲ ਹੋਣ ਲਈ ਫੈਸਲਾ ਲਿਆ ਗਿਆ।

ਪਟਿਆਲਾ ਪੁਲਿਸ ਵੱਲੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ

ਐਸ.ਐਸ.ਪੀ. ਪਟਿਆਲਾ ਡਾ: ਸੰਦੀਪ ਕੁਮਾਰ ਗਰਗ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਕਪਤਾਨ ਪੁਲਿਸ (ਡਿਟੈਕਟਿਵ) ਸ੍ਰੀ ਮਹਿਤਾਬ ਸਿੰਘ, ਕਪਤਾਨ ਪੁਲਿਸ ਸਿਟੀ ਸ੍ਰੀ ਹਰਪਾਲ ਸਿੰਘ ਅਤੇ ਉਪ ਕਪਤਾਨ ਪੁਲਿਸ (ਦਿਹਾਤੀ) ਸ੍ਰੀ ਸੁਖਮਿੰਦਰ ਸਿੰਘ ਚੌਹਾਨ ਦੀ ਯੋਗ ਨਿਗਰਾਨੀ ਹੇਠ ਥਾਣਾ ਸਦਰ ਪਟਿਆਲਾ ਪੁਲਿਸ ਵੱਲੋਂ ਨਸ਼ੀਲੇ ਪਦਾਰਥਾਂ ਦਾ ਧੰਦਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਵਿੱਢੀ ਗਈ ਮੁਹਿੰਮ ਤਹਿਤ ਕਾਰਵਾਈ ਕਰਦੇ ਹੋਏ ਥਾਣਾ ਸਦਰ ਪਟਿਆਲਾ ਪੁਲਿਸ ਦੀ ਪੁਲਿਸ ਪਾਰਟੀ ਵੱਲੋਂ 1 ਕੁਇੰਟਲ 44 ਕਿੱਲੋਗਰਾਮ ਡੋਡੇ ਪੋਸਤ ਬਰਾਮਦ ਕਰਕੇ ਵੱਡੀ ਸਫਲਤਾ ਹਾਸਲ ਕੀਤੀ ਹੈ ।

ਪੰਜਾਬ ਵਿਧਾਨ ਸਭਾ ਚੋਣਾਂ 2022: ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਸੂਬੇ `ਚੋਂ 404.01 ਕਰੋੜ ਰੁਪਏ ਦੀਆਂ ਵਸਤਾਂ ਜ਼ਬਤ: ਮੁੱਖ ਚੋਣ ਅਧਿਕਾਰੀ ਪੰਜਾਬ

 ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੂਬੇ ਵਿੱਚ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਉਪਰੰਤ ਵੱਖ-ਵੱਖ ਇਨਫੋਰਸਮੈਂਟ ਟੀਮਾਂ ਵੱਲੋਂ ਸੂਬੇ ਵਿੱਚੋਂ 9 ਫਰਵਰੀ, 2022 ਤੱਕ ਜ਼ਾਬਤੇ ਦੀ ਉਲੰਘਣਾ ਦੇ ਸਬੰਧ ਵਿੱਚ 404.01 ਕਰੋੜ ਰੁਪਏ ਦੀ ਕੀਮਤ ਦੀਆਂ ਵਸਤਾਂ ਜ਼ਬਤ ਕੀਤੀਆਂ ਗਈਆਂ ਹਨ।

ਡਿਪਟੀ ਕਮਿਸ਼ਨਰ ਵੱਲੋਂ ਲੋਕਾਂ ਨੂੰ ਕੋਵਿਡ ਮਹਾਂਮਾਰੀ ਦੇ ਇਲਾਜ ਲਈ ਸਰਕਾਰੀ ਹਸਪਤਾਲਾਂ 'ਚ ਉਪਬਲਧ ਸੇਵਾਵਾਂ ਦਾ ਲਾਭ ਲੈਣ ਦੀ ਅਪੀਲ

ਪਟਿਆਲਾ ਪੁਲਿਸ ਵੱਲੋ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ-ਐਸ.ਐਸ.ਪੀ.

ਪਟਿਆਲਾ ਦੇ ਐਸ.ਐਸ.ਪੀ. ਸ. ਹਰਚਰਨ ਸਿੰਘ ਭੁੱਲਰ ਦੱਸਿਆ ਹੈ ਕਿ ਸਮਾਜ ਵਿਰੋਧੀ ਤੇ ਮਾੜੇ ਅਨਸਰਾਂ ਵਿਰੁੱਧ ਪਟਿਆਲਾ ਪੁਲਿਸ ਵੱਲੋਂ ਚਲਾਈ ਗਈ ਮੁਹਿੰਮ ਨੂੰ ਇਹ ਕਾਮਯਾਬੀ ਉਸ ਸਮੇਂ ਮਿਲੀ ਜਦੋਂ ਐਸ.ਪੀ. ਜਾਂਚ ਡਾ. ਮਹਿਤਾਬ ਸਿੰਘ, ਆਈ.ਪੀ.ਐੱਸ, ਕਪਤਾਨ ਪੁਲਿਸ, ਡੀ.ਐਸ.ਪੀ. ਜਾਂਚ ਅਜੈਪਾਲ ਸਿੰਘ ਦੀ ਨਿਗਰਾਨੀ ਹੇਠ ਇੰਚਾਰਜ ਸੀ.ਆਈ.ਏ ਪਟਿਆਲਾ ਇੰਸਪੈਕਟਰ ਸ਼ਮਿੰਦਰ ਸਿੰਘ ਦੀ ਅਗਵਾਈ 'ਚ ਪਟਿਆਲਾ ਸ਼ਹਿਰ ਵਿੱਚ ਸੜਕਾਂ ਅਤੇ ਬਜਾਰਾਂ 'ਚ ਪੈਦਲ ਜਾਂ ਸਕੂਟੀ, ਮੋਟਰਸਾਇਕਲ 'ਤੇ ਸਵਾਰ ਹੋਕੇ ਜਾਂਦੀਆਂ ਔਂਰਤਾਂ ਅਤੇ ਮਰਦਾਂ ਤੋਂ ਮੋਬਾਇਲ ਅਤੇ ਪਰਸ ਆਦਿ ਦੀ ਖੋਹ ਕਰਨ ਵਾਲੇ ਗਿਰੋਹ ਦੇ ਤਿੰਨ ਮੈਂਬਰ ਕਾਬੂ ਕੀਤੇ ਗਏ।

ਅਧਿਆਪਕ ਮੰਗਾਂ ਹੱਲ ਕਰਨ 'ਚ ਨਾਕਾਮ ਸਿੱਖਿਆ ਮੰਤਰੀ ਪਰਗਟ ਸਿੰਘ ਦੀ ਰਿਹਾਇਸ਼ ਲਾਗੇ ਵਿਸ਼ਾਲ ਰੋਸ ਮੁਜ਼ਾਹਰਾ

ਕਾਂਗਰਸ ਸਰਕਾਰ ਦੇ ਪਹਿਲੇ ਤਿੰਨ ਸਿੱਖਿਆ ਮੰਤਰੀਆਂ ਦੀ ਤਰਜ਼ 'ਤੇ ਹੀ ਮੌਜੂਦਾ ਸਿੱਖਿਆ ਮੰਤਰੀ ਪਰਗਟ ਸਿੰਘ ਵਲੋਂ ਵੀ ਸਕੂਲੀ ਸਿੱਖਿਆ ਤੇ ਅਧਿਆਪਕਾਂ ਦੇ ਮਸਲਿਆਂ ਦਾ ਵਾਜਿਬ ਹੱਲ ਕਰਨ ਵਿਚ ਨਾਕਾਮ ਰਹਿਣ ਅਤੇ ਨਿੱਜੀਕਰਨ ਪੱਖੀ ਕੇਂਦਰੀ ਸਿੱਖਿਆ ਨੀਤੀ-2020 'ਤੇ ਅਮਲ ਨੂੰ ਹੀ ਅੱਗੇ ਵਧਾਉਣ ਦੇ ਵਿਰੋਧ ਵਿੱਚ, ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਸੱਦੇ 'ਤੇ ਸੂਬੇ ਭਰ ਵਿੱਚੋਂ ਪਹੁੰਚੇ ਹਜ਼ਾਰਾਂ ਅਧਿਆਪਕਾਂ ਨੇ, ਜਲੰਧਰ ਕੈਂਟ ਵਿਖੇ ਵਿਸ਼ਾਲ ਸੂਬਾਈ ਰੈਲੀ ਕਰਨ ਉਪਰੰਤ ਸਿੱਖਿਆ ਮੰਤਰੀ ਦੀ ਰਿਹਾਇਸ਼ ਵੱਲ ਰੋਸ ਮੁਜ਼ਾਹਰਾ ਕੱਢਿਆ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਸਿੰਘੂ, ਟਿੱਕਰੀ ਅਤੇ ਗਾਜੀਪੁਰ ਤੋਂ ਇੱਕੋ ਸਮੇਂ ਅੰਦੋਲਨ ਮੁਲਤਵੀ ਕਰਨ ਦਾ ਐਲਾਨ

ਇੱਕ ਸਾਲ ਤੋਂ ਵੀ ਵੱਧ ਸਮੇਂ ਤੋਂ ਚੱਲ ਰਹੇ ਇਤਿਹਾਸਕ ਕਿਸਾਨ ਅੰਦੋਲਨ ਨੇ ਅੱਜ ਤਮਾਮ ਮੁਸ਼ਕਲਾਂ ਉੱਤੇ ਫਤਿਹ ਹਾਸਲ ਕਰਦਿਆਂ ਅਹਿਮ ਜਿੱਤ ਦਾ ਅਹਿਮ ਪੜਾਅ ਹਾਸਲ ਕਰ ਲਿਆ ਹੈ। ਇਹ ਇਸ ਸਦੀ ਦਾ ਇਤਿਹਾਸਕ ਅੰਦੋਲਨ ਵੀ ਹੈ ਅਤੇ ਅੰਦੋਲਨ ਦੀ ਇਤਿਹਾਸਕ ਜਿੱਤ ਵੀ ਹੈ। 

ਕਿਸਾਨੀ ਸੰਘਰਸ਼ ਇੱਕ ਸਾਲ ਤੱਕ ਦ੍ਰਿੜਤਾ, ਏਕਤਾ, ਨਿਰੰਤਰ ਅਤੇ ਸ਼ਾਂਤਮਈ ਸੰਘਰਸ਼ ਕਰਨ ਵਾਲੇ ਕਿਸਾਨਾਂ ਦੀ ਪਹਿਲੀ ਇਤਿਹਾਸਕ ਜਿੱਤ: ਕਿਸਾਨ ਮੋਰਚਾ

ਸੰਯੁਕਤ ਕਿਸਾਨ ਮੋਰਚਾ ਦੇ ਆਗੂਆਂ ਨੇ ਅੱਜ ਕਿਸਾਨੀ ਧਰਨਿਆਂ ਦੇ 358ਵੇਂ ਦਿਨ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਤਿੰਨ ਕਿਸਾਨ ਵਿਰੋਧੀ, ਲੋਕ ਵਿਰੋਧੀ ਅਤੇ ਕਾਰਪੋਰੇਟ ਪੱਖੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਭਾਰਤ ਸਰਕਾਰ ਦੇ ਫੈਸਲੇ ਦੇ ਸਬੰਧ ਵਿੱਚ ਭਾਰਤ ਦੇ ਪ੍ਰਧਾਨ ਮੰਤਰੀ ਵੱਲੋਂ ਸਵੇਰ ਦੇ ਐਲਾਨ ਦੇ ਰੂਪ ਵਿੱਚ ਅੱਜ ਦਾ ਐਲਾਨ ਸਵਾਗਤਯੋਗ ਹੈ ਅਤੇ ਇਹ ਕਿਸਾਨਾਂ ਲਈ ਪਹਿਲੀ ਇਤਿਹਾਸਕ ਜਿੱਤ ਹੈ। 

ਡਾਇਰੈਕਟਰ ਸਿਹਤ ਸੇਵਾਵਾਂ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ

ਉਪ ਮੁੱਖ ਮੰਤਰੀ ਅਤੇ ਸਿਹਤ ਮੰਤਰੀ ਸ੍ਰੀ ਓ ਪੀ ਸੋਨੀ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਪੰਜਾਬ ਡਾ. ਅੰਦੇਸ਼  ਕੰਗ ਵੱਲੋਂ ਸਿਵਲ ਹਸਪਤਾਲ ਬਰਨਾਲਾ ਦਾ ਦੌਰਾ ਕੀਤਾ ਗਿਆ। ਉਨਾਂ ਡੇਂਗੂ ਅਤੇ ਹੋਰ ਬਿਮਾਰੀਆਂ ਕਾਰਨ ਦਾਖਲ ਮਰੀਜ਼ਾਂ ਦਾ ਹਾਲ ਪੁੱਛਿਆ।

ਹਲਕਾ ਵਿਧਾਇਕ ਸਿੱਧੂ ਨੇ ਇਤਿਹਾਸਕ ਪਿੰਡ ਦਾਊਂ ’ਚ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ

ਸਾਬਕਾ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਤੇ ਹਲਕਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਇਤਿਹਾਸਕ ਪਿੰਡ ਦਾਊਂ ਨਾਲ ਵੱਖ-ਵੱਖ ਪਿੰਡਾਂ ਨੂੰ ਜੋੜਨ ਵਾਲੀ ਅਹਿਮ ਸੜਕ ਨੂੰ ਚੌੜਾ ਕਰਨ ਦੇ ਕੰਮ ਦਾ ਨੀਂਹ ਪੱਥਰ ਰਖਿਆ ਜਿਸ ’ਤੇ 5 ਕਰੋੜ ਰੁਪਏ ਦੀ ਅਨੁਮਾਨਤ ਲਾਗਤ ਆਉਣੀ ਹੈ।

ਮਾਨਸਾ ਦੇ ਸਰਬਪੱਖੀ ਵਿਕਾਸ ਲਈ ਹਰ 15 ਦਿਨਾਂ ਬਾਅਦ ਕੀਤੀ ਜਾਵੇਗੀ ਸਮੀਖਿਆ ਮੀਟਿੰਗ: ਅਮਰਿੰਦਰ ਸਿੰਘ ਰਾਜਾ ਵੜਿੰਗ

ਪੰਜਾਬ ਦੇ ਟਰਾਂਸਪੋਰਟ ਮੰਤਰੀ ਸ੍ਰੀ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮਾਨਸਾ ਜ਼ਿਲ੍ਹੇ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਹਰ 15 ਦਿਨ ਬਾਅਦ ਸਮੀਖਿਆ ਮੀਟਿੰਗ ਕਰਨ ਦਾ ਐਲਾਨ ਕੀਤਾ ਹੈ। ਬੱਚਤ ਭਵਨ ਵਿਖੇ ਜ਼ਿਲ੍ਹਾ ਅਧਿਕਾਰੀਆਂ ਅਤੇ ਵੱਖ-ਵੱਖ ਚੁਣੇ ਹੋਏ ਨੁਮਾਇੰਦਿਆਂ ਨਾਲ ਮੀਟਿੰਗ ਕਰਦਿਆਂ ਕੈਬਨਿਟ ਮੰਤਰੀ ਸ੍ਰੀ ਵੜਿੰਗ ਨੇ ਕਿਹਾ ਕਿ ਸਰਕਾਰੀ ਦਫ਼ਤਰਾਂ ਵਿੱਚ ਹਰੇਕ ਨੁਮਾਇੰਦੇ ਦੇ ਮਾਣ-ਸਤਿਕਾਰ ਨੂੰ ਯਕੀਨੀ ਬਣਾਇਆ ਜਾਵੇ ਅਤੇ ਲੋਕਾਂ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਵੱਖ-ਵੱਖ ਵਿਭਾਗਾਂ ਦੇ ਮੁਖੀ ਅਤੇ ਕਰਮਚਾਰੀ ਸਮਾਂਬੱਧ ਅਤੇ ਪਾਰਦਰਸ਼ੀ ਸੇਵਾਵਾਂ ਪ੍ਰਦਾਨ ਕਰਨ ਨੂੰ ਯਕੀਨੀ ਬਣਾਉਣ।

ਬਲਬੀਰ ਸਿੱਧੂ ਨੇ 171 ਲਾਭਪਾਤਰੀਆਂ ਨੂੰ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ

ਸਾਬਕਾ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਅੱਜ ਪਿੰਡ ਮਨੌਲੀ ਤੇ ਸੋਹਾਣਾ ਵਿੱਚ 171 ਬੇਜ਼ਮੀਨੇ ਕਿਸਾਨਾਂ, ਮਜ਼ਦੂਰਾਂ ਤੇ ਦੁਕਾਨਦਾਰਾਂ ਨੂੰ 27 ਲੱਖ 75 ਹਜ਼ਾਰ ਰੁਪਏ ਦੀ ਕਰਜ਼ਾ ਰਾਹਤ ਰਾਸ਼ੀ ਦੇ ਚੈੱਕ ਤਕਸੀਮ ਕੀਤੇ। ਇਸ ਮੌਕੇ ਸੰਬੋਧਨ ਕਰਦਿਆਂ ਸ. ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਵੱਡ ਆਕਾਰੀ ਯੋਜਨਾ ਹਰੇਕ ਤਬਕੇ ਦੇ ਲੋਕਾਂ ਨੂੰ ਰਾਹਤ ਦੇ ਕੇ ਸਮਾਜ ਦੀ ਮੁੱਖ ਧਾਰਾ ਵਿੱਚ ਸ਼ਾਮਲ ਕਰਨ ਦੇ ਮੰਤਵ ਨਾਲ ਸ਼ੁਰੂ ਕੀਤੀ ਗਈ ਸੀ

ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ ਦਾ ਗਠਨ

ਪੰਜਾਬ ਦੇ ਉਪ ਮੁੱਖ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਦੇ ਨਿਰਦੇਸ਼ਾਂ ‘ਤੇ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੇ ਬੁੱਧਵਾਰ ਨੂੰ ਨਿਹੰਗ ਸਿੰਘਾਂ ਵੱਲੋਂ ਸਿੰਘੂ ਬਾਰਡਰ ’ਤੇ ਕਤਲ ਕੀਤੇ ਲਖਬੀਰ ਸਿੰਘ ਦੀ ਭੈਣ ਵਲੋਂ ਲਾਏ ਦੋਸ਼ਾਂ ਦੀ ਜਾਂਚ ਲਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ) ਦਾ ਗਠਨ ਕੀਤਾ ਹੈ।

ਖੇਤੀਬਾੜੀ ਵਿਭਾਗ ਬਰਨਾਲਾ ਵੱਲੋਂ ਵਿਦਿਆਰਥੀਆਂ ਨੂੰ ਪਰਾਲੀ ਦੀ ਸੁਚੱਜੀ ਵਰਤੋਂ ਲਈ ਜਾਗਰੂਕ ਕਰਨ ਸੰਬੰਧੀ ਵੱਖ-ਵੱਖ ਮੁਕਾਬਲੇ ਕਰਵਾਏ ਗਏ

ਡਾਇਰੈਕਟਰ, ਖੇਤੀਬਾੜੀ ਵਿਭਾਗ ਪੰਜਾਬ ਡਾ. ਸੁਖਦੇਵ ਸਿੰਘ ਸਿੱਧੂ ਅਤੇ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਤੇਜ ਪ੍ਰਤਾਪ ਸਿੰਘ ਫੂਲਕਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਪਰਾਲੀ ਦੇ ਸੁਚੱਜੇ ਪ੍ਰਬੰਧਨ  ਲਈ ਜਾਗਰੁਕ ਕਰਨ ਲਈ ਸਕੂਲੀ ਵਿਦਿਆਰਥੀਆਂ ਦੇ ਵੱਖ-ਵੱਖ ਮੁਕਾਬਲੇ ਕਰਵਾਏ ਗਏ ਤਾਂ ਜੋ ਵਿਦਿਆਰਥੀ ਇਸ ਮੁਹਿੰਮ ਨਾਲ ਜੁੜ ਕੇ ਵਾਤਾਵਰਣ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾ ਸਕਣ।

ਇੰਡੀਅਨ ਆਇਲ ਵੱਲੋਂ ਜੇਲ ਵਿਭਾਗ ਨਾਲ ਮਿਲਕੇ ਕੇਂਦਰੀ ਜੇਲ ਪਟਿਆਲਾ ਵਿਖੇ 'ਪਰਿਵਰਤਨ-ਪ੍ਰਿਜ਼ਨ ਤੋਂ ਪ੍ਰਾਈਡ ਤੱਕ' ਪ੍ਰੋਗਰਾਮ ਦਾ ਆਗਾਜ਼

ਦੇਸ਼ ਦੀ ਆਜ਼ਾਦੀ ਦੇ 75 ਵੇਂ ਵਰ੍ਹੇ ਨੂੰ ਆਜ਼ਾਦੀ ਦੇ ਅੰਮ੍ਰਿਤ ਮਹਾਂਉਤਸਵ ਵਜੋਂ ਮਨਾਏ ਜਾਣ ਦੌਰਾਨ ਅੱਜ ਸ੍ਰੀ ਮਹਾਤਮਾ ਗਾਂਧੀ ਅਤੇ ਸ੍ਰੀ ਲਾਲ ਬਹਾਦਰ ਸ਼ਾਸ਼ਤਰੀ ਦੀ ਜੈਯੰਤੀ ਮੌਕੇ ਇੰਡੀਅਨ ਆਇਲ ਨੇ ਜੇਲ ਵਿਭਾਗ ਦੇ ਸਹਿਯੋਗ ਨਾਲ ਦੇਸ਼ ਭਰ ਦੀਆਂ ਜੇਲਾਂ ਅੰਦਰ 'ਪਰਿਵਰਤਨ-ਪ੍ਰਿਜ਼ਨ ਤੋਂ ਪ੍ਰਾਈਡ ਤੱਕ' ਨਾਮ ਦਾ ਇੱਕ ਦੇਸ਼ ਵਿਆਪੀ ਵਿਸ਼ੇਸ਼ ਪ੍ਰੋਗਰਾਮ ਅਰੰਭ ਕੀਤਾ ਹੈ।

ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਭਲਾਈ ਲਈ ਵਚਨਬੱਧ: ਸਿੱਧੂ

ਸਾਬਕਾ ਕੈਬਨਿਟ ਮੰਤਰੀ ਤੇ ਮੌਜੂਦਾ ਵਿਧਾਇਕ ਸ. ਬਲਬੀਰ ਸਿੰਘ ਸਿੱਧੂ ਨੇ ਕਿਹਾ ਹੈ ਕਿ ਮੋਹਾਲੀ ਹਲਕੇ ਦੇ ਨੌਜਵਾਨਾਂ ਦੀ ਸ਼ਕਤੀ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਉਹ ਵਚਨਬੱਧ ਹਨ ਤਾਂ ਕਿ ਨੌਜਵਾਨ ਵਾਲੇ ਪਾਸੇ ਤੋਂ ਹਟ ਕੇ ਆਪਣੇ ਪਰਿਵਾਰ ਤੇ ਸਮਾਜ ਲਈ ਰਾਹ ਦਸੇਰਾ ਬਣ ਸਕਣ। 

ਜ਼ਿਲ੍ਹਾ ਮੈਜਿਸਟਰੇਟ ਸੰਗਰੂਰ ਵੱਲੋਂ ਕੋਵਿਡ-19 ਸਬੰਧੀ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ

ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਦੇ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਮੈਜਿਸਟਰੇਟ, ਸੰਗਰੂਰ ਸ਼੍ਰੀ ਰਾਮਵੀਰ ਵਲੋਂ ਕੋਵਿਡ-19 ਮਹਾਂਮਾਰੀ ਦੇ ਮੱਦੇਨਜ਼ਰ ਜ਼ਿਲ੍ਹੇ ਵਿੱਚ ਪਾਬੰਦੀਆਂ ਦੇ ਨਵੇਂ ਹੁਕਮ ਜਾਰੀ ਕੀਤੇ ਗਏ ਹਨ, ਜੋ ਕਿ 31 ਅਗਸਤ‌ 2021 ਤੱਕ ਲਾਗੂ ਰਹਿਣਗੇ।  ਜਾਰੀ ਹੁਕਮਾਂ ਅਨੁਸਾਰ ਸੂਬੇ ਵਿੱਚ ਦਾਖਲ ਹੋਣ ਵਾਲੇ ਸਾਰੇ ਲੋਕਾਂ ਲਈ ਮੁਕੰਮਲ ਕੋਵਿਡ ਟੀਕਾਕਰਨ ਜਾਂ ਕੋਵਿਡ ਤੋਂ ਠੀਕ ਹੋਏ ਜਾਂ 72 ਘੰਟੇ ਪਹਿਲਾਂ ਦੀ ਆਰ.ਟੀ.ਪੀ.ਸੀ.ਆਰ ਦੀ ਨੈਗੇਟਿਵ ਰਿਪੋਰਟ ਜ਼ਰੂਰੀ ਹੈ।

ਕੋਰੋਨਾ ਅਪਡੇਟ : ਬੀਤੇ ਚੌਵੀ ਘੰਟਿਆਂ ਦੌਰਾਨ ਦੇਸ਼ ਵਿਚ ਸਾਹਮਣੇ ਆਏ 154 ਕਰੋਨਾ ਦੇ ਪਾਜ਼ੇਟਿਵ ਮਾਮਲੇ

ਦੇਸ਼ ਵਿਚ ਬੀਤੇ 24 ਘੰਟਿਆਂ ਦੌਰਾਨ 24,692 ਨਵੇਂ ਮਾਮਲੇ ਦਰਜ ਕੀਤੇ ਗਏ ਹਨ। ਇਸ ਦੇ ਨਾਲ ਹੀ 36,862 ਮਰੀਜ਼ ਠੀਕ ਹੋਏ ਹਨ ਅਤੇ 438 ਮਰੀਜ਼ਾਂ ਦੀ ਕੋਰੋਨਾ ਕਾਰਨ ਮੌਤ ਹੋ ਗਈ ਹੈ। ਇਸ ਸੱਭ ਦੇ ਚਲਦਿਆਂ 16 ਅਗੱਸਤ ਨੂੰ ਸੱਭ ਤੋਂ ਘੱਟ ਮਰੀਜ਼ ਪਾਜ਼ੇਟਿਵ ਪਾਏ ਗਏ ਜਿਨ੍ਹਾਂ ਦੀ ਗਿਣਤੀ 154 ਦੇ ਕਰੀਬ ਸੀ।

ਪੰਜਾਬ ਵਿੱਚੋਂ ਸਾਲ 2030 ਤਕ ਹੈਪੇਟਾਈਟਸ ਸੀ ਨੂੰ ਖ਼ਤਮ ਕਰ ਦਿੱਤਾ ਜਾਵੇਗਾ: ਬਲਬੀਰ ਸਿੰਘ ਸਿੱਧੂ

ਸੂਬੇ ਵਿੱਚੋਂ ਸਾਲ 2030 ਤੱਕ ਹੈਪੇਟਾਈਟਸ-ਸੀ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਸਿਹਤ ਮੰਤਰੀ ਸ. ਬਲਬੀਰ ਸਿੰਘ ਸਿੱਧੂ ਨੇ ਅਗਸਤ 2021 ਤੋਂ ਹੈਪਾਟਾਇਟਿਸ ਦਾ ਇਲਾਜ 41 ਸਬ ਡਵੀਜਨਲ ਹਸਪਤਾਲ ਅਤੇ 6 ਈ.ਐਸ.ਆਈ ਹਸਪਤਾਲਾਂ ਰਾਹੀਂ ਸ਼ੁਰੂ ਕਰਨ ਦਾ ਐਲਾਨ ਕੀਤਾ ਹੈ। ਉਹਨਾਂ ਅੱਗੇ ਦੱਸਿਆ ਕਿ 23 ਜ਼ਿਲ੍ਹਿਆਂ ਵਿੱਚ ਕੁੱਲ 114 ਇਲਾਜ ਕੇਂਦਰ ਹੋਣਗੇ ਜਿਸ ਨਾਲ ਮਰੀਜ਼ ਆਪਣੇ ਘਰਾਂ ਦੇ ਨੇੜੇ ਹੀ ਹੈਪੇਟਾਈਟਸ ਸੀ ਦੇ ਇਲਾਜ ਸਬੰਧੀ ਸੇਵਾਵਾਂ ਪ੍ਰਾਪਤ ਕਰ ਸਕਣਗੇ।

ਵਿੱਦਿਆ ਦੇ ਤਕਨੀਕੀ ਪਸਾਰ ਲਈ ‘ਸ਼ਬਦ ਲੰਗਰ’ ਦਾ ਹੋਇਆ ਆਗਾਜ਼

ਗੁੱਡ ਲਰਨਿੰਗ ਸਾਫਟਵੇਅਰ ਸਰਵਿਸਜ਼ ਪ੍ਰਾਈਵੇਟ ਲਿਮਟਿਡ ਵੱਲੋਂ ਸ਼ੁਰੂ ਕੀਤੇ ਗਏ ਵਿੱਦਿਆ ਦੇ ਪਸਾਰ ਲਈ ਤਕਨੀਕੀ ਪਲੇਟਫਾਰਮ ‘ਸ਼ਬਦ ਲੰਗਰ’ ਦਾ ਆਗਾਜ਼ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਭਾਈ ਹਰਪ੍ਰੀਤ ਸਿੰਘ ਅਤੇ ਪੰਜਾਬ ਆਰਟ ਕੌਂਸਲ ਦੇ ਚੇਅਰਮੈਨ ਸ਼ਾਇਰ ਸੁਰਜੀਤ ਪਾਤਰ ਨੇ ਇੱਥੇ ਸੀਬਾ ਸਕੂਲ ਲਹਿਰਾਗਾਗਾ ਵਿਖੇ ਕੀਤਾ। ਇਸ ਮੌਕੇ ਕੇਂਦਰੀ ਯੂਨੀਵਰਸਿਟੀ ਬਠਿੰਡਾ ਦੇ ਚਾਂਸਲਰ ਡਾ. ਜਗਬੀਰ ਸਿੰਘ, ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਵਾਈਸ ਚਾਂਸਲਰ ਡਾ. ਨੀਲਮ ਗਰੇਵਾਲ, ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਪ੍ਰੋ. ਮਨਜੀਤ ਸਿੰਘ, ਉੱਘੇ ਚਿੰਤਕ ਅਮਰਜੀਤ ਸਿੰਘ ਗਰੇਵਾਲ, ਡਾਇਰੈਕਟਰ ਵਰਲਡ ਪੰਜਾਬੀ ਸੈਂਟਰ ਡਾ. ਬਲਕਾਰ ਸਿੰਘ, ਸਵਰਨਜੀਤ ਸਵੀ, ਉੱਘੇ ਕਵੀ ਜਸਵੰਤ ਜਫ਼ਰ, ਸ. ਕੇਹਰ ਸਿੰਘ ਨੇ ਸੰਬੋਧਨ ਕਰਦਿਆਂ ਇਸ ਤਕਨੀਕ ਨਾਲ ਬੱਚਿਆਂ ਨੂੰ ਸਿੱਖਿਆ ਨਾਲ ਜੋੜਨ ਦੇ ਕਦਮ ਨੂੰ ਮੀਲ ਪੱਥਰ ਦੱਸਿਆ।

ਸਿੱਖਿਆ ਅਧਿਕਾਰੀਆਂ ਵੱਲੋਂ ਰੱਸੀ ਟੱਪਣ ਮੁਕਾਬਲੇ ਦੀਆਂ ਜੇਤੂ ਖਿਡਾਰਨਾਂ ਨਕਦ ਰਾਸ਼ੀ ਨਾਲ ਸਨਮਾਨਿਤ

ਸਕੂਲ ਸਿੱਖਿਆ ਵਿਭਾਗ ਵੱਲੋਂ ਸਿੱਖਿਆ ਮੰਤਰੀ ਵਿਜੇਇੰਦਰ ਸਿੰਗਲਾ ਦੀ ਰਹਿਨੁਮਾਈ ਅਤੇ ਸਿੱਖਿਆ ਸਕੱਤਰ ਕਿ੍ਰਸ਼ਨ ਕੁਮਾਰ ਦੀ ਅਗਵਾਈ ਹੇਠ ਜਿੱਥੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਦੀ ਆਨਲਾਈਨ ਤਰੀਕੇ ਪੜ੍ਹਾਈ ਜਾਰੀ ਰੱਖੀ ਜਾ ਰਹੀ ਹੈ ਉੱਥੇ ਹੀ ਵਿਦਿਆਰਥੀਆਂ ਦੀ ਸਰੀਰਕ ਅਤੇ ਮਾਨਸਿਕ ਤੰਦਰੁਸਤੀ ਲਈ ਆਨਲਾਈਨ ਤਰੀਕੇ ਖੇਡ ਗਤੀਵਿਧੀਆਂ ਵੀ ਜਾਰੀ ਰੱਖੀਆਂ ਜਾ ਰਹੀਆਂ ਹਨ।

ਫਸਲ ’ਤੇ ਬਿਮਾਰੀ ਦਾ ਹਮਲਾ ਦਿਸਣ ’ਤੇ ਖੇਤੀ ਮਾਹਿਰਾਂ ਨਾਲ ਸੰਪਰਕ ਕਰਨ ਕਿਸਾਨ: ਕੈਂਥ

ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਰਨਾਲਾ ਵੱਲੋਂ ਫੀਲਡ ਦੌਰਿਆਂ ਤਹਿਤ ਮੁੱਖ ਖੇਤੀਬਾੜੀ ਅਫਸਰ ਡਾ. ਚਰਨਜੀਤ ਸਿੰਘ ਕੈਂਥ ਅਤੇ ਕਿ੍ਰਸ਼ੀ ਵਿਗਿਆਨ ਕੇਂਦਰ ਹੰਡਿਆਇਆ ਦੇ ਐਸੋਸੀਏਟ ਡਾਇਰੈਕਟਰ ਡਾ. ਪੀ ਐੱਸ ਤੰਵਰ ਨੇ ਪਿੰਡ ਪੱਖੋਂ ਕਲਾਂ, ਰੂੜੇਕੇ ਖੁਰਦ ਤੇ ਰੂੜੇਕੇ ਕਲਾਂ ਵਿਖੇ ਖੇਤਾਂ ਦਾ ਦੌਰਾ ਕੀਤਾ। ਡਾ. ਕੈਂਥ ਨੇ ਕਿਹਾ ਕਿ ਕਿਸਾਨ ਬਲਦੇਵ ਸਿੰਘ, ਜਰਨੈਲ ਸਿੰਘ ਤੇ ਗੁਰਤੇਜ ਸਿੰਘ ਦੇ ਨਰਮੇ ਦੇ ਖੇਤਾਂ ਦਾ ਦੌੌਰਾ ਕਰਦਿਆਂ ਦੇਖਿਆ ਗਿਆ ਕਿ ਫਸਲ ਦੀ ਸਥਿਤੀ ਬਿਲਕੁਲ ਠੀਕ ਹੈ।

123